Matthew 13:23 in Panjabi 23 ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ । ਉਹ ਜ਼ਰੂਰ ਫਲ ਦਿੰਦਾ ਹੈ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲ ਦਿੰਦਾ ਹੈ ।
Other Translations King James Version (KJV) But he that received seed into the good ground is he that heareth the word, and understandeth it; which also beareth fruit, and bringeth forth, some an hundredfold, some sixty, some thirty.
American Standard Version (ASV) And he that was sown upon the good ground, this is he that heareth the word, and understandeth it; who verily beareth fruit, and bringeth forth, some a hundredfold, some sixty, some thirty.
Bible in Basic English (BBE) And the seed which was put in good earth, this is he who gives ear to the word, and gets the sense of it; who gives fruit, some a hundred, some sixty, some thirty times as much.
Darby English Bible (DBY) But he that is sown upon the good ground -- this is he who hears and understands the word, who bears fruit also, and produces, one a hundred, one sixty, and one thirty.
World English Bible (WEB) What was sown on the good ground, this is he who hears the word, and understands it, who most assuredly bears fruit, and brings forth, some one hundred times as much, some sixty, and some thirty."
Young's Literal Translation (YLT) `And that sown on the good ground: this is he who is hearing the word, and is understanding, who indeed doth bear fruit, and doth make, some indeed a hundredfold, and some sixty, and some thirty.'
Cross Reference Psalm 1:1 in Panjabi 1 ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ !
Psalm 92:13 in Panjabi 13 ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿ ਲਹਾਉਣਗੇ ।
Proverbs 1:5 in Panjabi 5 ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ,
Proverbs 2:2 in Panjabi 2 ਤਾਂ ਜੋ ਤੂੰ ਬੁੱਧ ਵੱਲ ਕੰਨ ਲਾਵੇਂ ਅਤੇ ਸਮਝ ਉੱਤੇ ਮਨ ਲਾਵੇਂ,
Ezekiel 18:31 in Panjabi 31 ਉਹਨਾਂ ਸਾਰੇ ਅਪਰਾਧਾਂ ਨੂੰ ਜਿਹਨਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ । ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ ?
Ezekiel 36:26 in Panjabi 26 ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ । ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ ।
Matthew 3:8 in Panjabi 8 ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ।
Matthew 3:10 in Panjabi 10 ਅਤੇ ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ ।
Matthew 12:33 in Panjabi 33 ਜੇ ਰੁੱਖ ਨੂੰ ਚੰਗਾ ਆਖੋ, ਤਾਂ ਉਸ ਦੇ ਫਲ ਨੂੰ ਵੀ ਚੰਗਾ ਆਖੋ ਜਾਂ ਰੁੱਖ ਨੂੰ ਬੁਰਾ ਆਖੋ ਤਾਂ ਉਸ ਦੇ ਫਲ ਨੂੰ ਵੀ ਬੁਰਾ ਆਖੋ, ਕਿਉਂਕਿ ਰੁੱਖ ਆਪਣੇ ਫਲਾਂ ਤੋਂ ਹੀ ਪਛਾਣਿਆ ਜਾਂਦਾ ਹੈ ।
Matthew 13:8 in Panjabi 8 ਅਤੇ ਕੁੱਝ ਬੀਜ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਫਲ ਲਿਆਇਆ, ਕੁੱਝ ਸੌ ਗੁਣਾ ਕੁੱਝ ਸੱਠ ਗੁਣਾ ਕੁੱਝ ਤੀਹ ਗੁਣਾ ।
Mark 4:20 in Panjabi 20 ਅਤੇ ਜਿਹੜੇ ਚੰਗੀ ਜ਼ਮੀਨ ਵਿੱਚ ਬੀਜੇ ਗਏ ਸਨ ਸੋ ਉਹ ਲੋਕ ਹਨ ਜਿਹੜੇ ਬਚਨ ਨੂੰ ਸੁਣ ਕੇ ਮੰਨ ਲੈਂਦੇ ਅਤੇ ਫਲ ਦਿੰਦੇ ਹਨ, ਕੁੱਝ ਤੀਹ ਗੁਣਾ ਕੁੱਝ ਸੱਠ ਗੁਣਾ ਕੁੱਝ ਸੌ ਗੁਣਾ ।
Mark 10:15 in Panjabi 15 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ ।
Luke 6:43 in Panjabi 43 ਕੋਈ ਚੰਗਾ ਰੁੱਖ ਨਹੀਂ ਹੈ ਜਿਹੜਾ ਮਾੜਾ ਫਲ ਦੇਵੇ ਅਤੇ ਫੇਰ ਕੋਈ ਮਾੜਾ ਰੁੱਖ ਨਹੀਂ ਹੈ ਜਿਹੜਾ ਚੰਗਾ ਫਲ ਦੇਵੇ ।
Luke 8:15 in Panjabi 15 ਪਰ ਜੋ ਚੰਗੀ ਜ਼ਮੀਨ ਵਿੱਚ ਡਿੱਗਿਆ ਸੋ ਉਹ ਹਨ ਜਿਹੜੇ ਬਚਨ ਨੂੰ ਸੁਣ ਕੇ ਚੰਗੇ ਅਤੇ ਖਰੇ ਦਿਲ ਵਿੱਚ ਸਾਂਭ ਰੱਖਦੇ ਹਨ ਅਤੇ ਧੀਰਜ ਨਾਲ ਫਲ ਦਿੰਦੇ ਹਨ ॥
Luke 13:9 in Panjabi 9 ਸ਼ਾਇਦ ਅਗਲੇ ਸਾਲ ਫਲ ਲੱਗੇ । ਨਹੀਂ ਤਾਂ ਇਸ ਨੂੰ ਵਢਾ ਦੇਣਾ ।
John 1:11 in Panjabi 11 ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ ।
John 8:47 in Panjabi 47 ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ, ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰਦਾ ਹੈ ਪਰ ਤੁਸੀਂ ਸੁਨਣ ਤੋਂ ਇੰਨਕਾਰ ਕਰਦੇ ਹੋ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ ।”
John 10:26 in Panjabi 26 ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ । ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ ।
John 15:1 in Panjabi 1 ਯਿਸੂ ਨੇ ਕਿਹਾ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ ।”
John 15:16 in Panjabi 16 “ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ । ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਵੋਂ ਅਤੇ ਫ਼ਲਦਾਰ ਹੋ ਸਕੋਂ । ਤੁਹਾਡਾ ਫ਼ਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁੱਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ ।”
John 17:7 in Panjabi 7 ਹੁਣ ਉਹ ਜਾਣਦੇ ਹਨ ਕਿ ਜੋ ਕੁੱਝ ਵੀ ਤੂੰ ਮੈਨੂੰ ਦਿੱਤਾ ਹੈ ਤੇਰੇ ਵਲੋਂ ਹੀ ਆਇਆ ਹੈ ।
Acts 16:14 in Panjabi 14 ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ । ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ ।
Acts 17:11 in Panjabi 11 ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ ।
2 Corinthians 8:1 in Panjabi 1 ਹੇ ਭਰਾਵੋ, ਅਸੀਂ ਤੁਹਾਨੂੰ ਪਰਮੇਸ਼ੁਰ ਦੀ ਉਸ ਕਿਰਪਾ ਦੀ ਖ਼ਬਰ ਲਿਖਦੇ ਹਾਂ ਜਿਹੜੀ ਮਕਦੂਨਿਯਾ ਦੀਆਂ ਕਲੀਸਿਯਾਵਾਂ ਉੱਤੇ ਕੀਤੀ ਹੋਈ ਹੈ ।
2 Corinthians 9:10 in Panjabi 10 ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ ।
Galatians 5:22 in Panjabi 22 ਪਰ ਆਤਮਾ ਦਾ ਫਲ ਇਹ ਹੈ - ਪਿਆਰ , ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
Philippians 1:11 in Panjabi 11 ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ ।
Philippians 4:17 in Panjabi 17 ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ ।
Colossians 1:6 in Panjabi 6 ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ ।
Colossians 1:10 in Panjabi 10 ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ ।
1 Thessalonians 4:1 in Panjabi 1 ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ ―ਜਿਵੇਂ ਤੁਸੀਂ ਚੱਲਦੇ ਵੀ ਹੋ —ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ ।
2 Thessalonians 2:10 in Panjabi 10 ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ ।
2 Thessalonians 2:13 in Panjabi 13 ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ ।
Hebrews 4:2 in Panjabi 2 ਕਿਉਂ ਜੋ ਸਾਨੂੰ ਖੁਸ਼ਖਬਰੀ ਸੁਣਾਈ ਗਈ ਜਿਵੇਂ ਉਨ੍ਹਾਂ ਨੂੰ ਵੀ, ਪਰ ਸੁਣਿਆ ਹੋਇਆ ਬਚਨ ਉਨ੍ਹਾਂ ਲਈ ਲਾਭਵੰਤ ਨਾ ਹੋਇਆ ਕਿਉਂਕਿ ਸੁਣਨ ਵਾਲਿਆਂ ਨੇ ਉਸ ਨੂੰ ਵਿਸ਼ਵਾਸ ਦੇ ਨਾਲ ਨਾ ਮੰਨਿਆ ।
Hebrews 6:7 in Panjabi 7 ਜਿਹੜੀ ਭੂਮੀ ਉਸ ਵਰਖਾ ਨੂੰ ਜੋ ਉਸ ਉੱਤੇ ਵਾਰ ਵਾਰ ਪੈਂਦੀ ਹੈ ਪੀ ਗਈ ਅਤੇ ਜਿਨ੍ਹਾਂ ਲਈ ਵਾਹੀ ਜਾਂਦੀ ਹੈ ਉਨ੍ਹਾਂ ਦੇ ਯੋਗ ਸਾਗ ਪੱਤ ਉਗਾਉਂਦੀ ਹੈ ਉਹ ਨੂੰ ਪਰਮੇਸ਼ੁਰ ਤੋਂ ਬਰਕਤ ਮਿਲਦੀ ਹੈ ।
Hebrews 8:10 in Panjabi 10 ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੇ ਕਨੂੰਨ ਉਹਨਾਂ ਦਿਆਂ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ । ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
Hebrews 13:15 in Panjabi 15 ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ ।
James 1:21 in Panjabi 21 ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ ।
1 Peter 2:1 in Panjabi 1 ਇਸ ਕਾਰਨ ਤੁਸੀਂ ਸਾਰੀ ਬਦੀ, ਸਾਰਾ ਛਲ, ਕਪਟ, ਖਾਰ ਅਤੇ ਸਾਰੀਆਂ ਚੁਗਲੀਆਂ ਨੂੰ ਛੱਡ ਕੇ
2 Peter 1:5 in Panjabi 5 ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ
2 Peter 3:18 in Panjabi 18 ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ । ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ । ਆਮੀਨ ।
1 John 5:20 in Panjabi 20 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ । ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ ।