Matthew 16:18 in Panjabi 18 ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁੱਝ ਵੱਸ ਨਾ ਚੱਲੇਗਾ ।
Other Translations King James Version (KJV) And I say also unto thee, That thou art Peter, and upon this rock I will build my church; and the gates of hell shall not prevail against it.
American Standard Version (ASV) And I also say unto thee, that thou art Peter, and upon this rock I will build my church; and the gates of Hades shall not prevail against it.
Bible in Basic English (BBE) And I say to you that you are Peter, and on this rock will my church be based, and the doors of hell will not overcome it.
Darby English Bible (DBY) And *I* also, I say unto thee that *thou* art Peter, and on this rock I will build my assembly, and hades' gates shall not prevail against it.
World English Bible (WEB) I also tell you that you are Peter,{Peter's name, Petros in Greek, is the word for a specific rock or stone.} and on this rock{Greek, petra, a rock mass or bedrock.} I will build my assembly, and the gates of Hades will not prevail against it.
Young's Literal Translation (YLT) `And I also say to thee, that thou art a rock, and upon this rock I will build my assembly, and gates of Hades shall not prevail against it;
Cross Reference Genesis 22:17 in Panjabi 17 ਇਸ ਲਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਤੇ ਤਾਰਿਆਂ ਜਿੰਨ੍ਹੀਂ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅੱਤ ਵਧਾਵਾਂਗਾ ਅਤੇ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜ਼ਾ ਕਰੇਗੀ ।
2 Samuel 18:4 in Panjabi 4 ਤਦ ਰਾਜਾ ਨੇ ਉਨ੍ਹਾਂ ਨੂੰ ਆਖਿਆ, ਜੋ ਗੱਲ ਤੁਹਾਡੀ ਨਿਗਾਹ ਵਿੱਚ ਚੰਗੀ ਲੱਗੇ ਮੈਂ ਉਹੋ ਕਰਾਂਗਾ । ਸੋ ਰਾਜਾ ਸ਼ਹਿਰ ਦੇ ਫਾਟਕ ਦੇ ਕੋਲ ਖੜ੍ਹਾ ਹੋ ਗਿਆ ਅਤੇ ਸਾਰੇ ਲੋਕ ਸੌ-ਸੌ ਅਤੇ ਹਜ਼ਾਰ-ਹਜ਼ਾਰ ਕਰ ਕੇ ਨਿੱਕਲ ਪਏ ।
Job 38:17 in Panjabi 17 ਕੀ ਮੌਤ ਦੇ ਫਾਟਕ ਤੇਰੇ ਲਈ ਪਰਗਟ ਕੀਤੇ ਗਏ, ਜਾਂ ਘੋਰ ਅੰਧਕਾਰ ਦੇ ਫਾਟਕਾਂ ਨੂੰ ਤੂੰ ਵੇਖਿਆ ਹੈ ?
Psalm 9:13 in Panjabi 13 ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਤੂੰ ਜੋ ਮੈਨੂੰ ਮੌਤ ਦੇ ਫਾਟਕਾਂ ਤੋ ਉੱਠਾ ਲੈਂਦਾ ਹੈ, ਮੇਰੇ ਕਲੇਸ਼ ਉੱਤੇ ਜਿਹੜਾ ਮੇਰੇ ਵੈਰੀਆ ਵੱਲੋ ਹੈ ਨਜ਼ਰ ਕਰ,
Psalm 69:12 in Panjabi 12 ਫਾਟਕ ਵਿੱਚ ਬਹਿਣ ਵਾਲੇ ਮੇਰੀ ਚਰਚਾ ਕਰਦੇ ਹਨ, ਅਤੇ ਸ਼ਰਾਬੀ ਮੇਰੇ ਉੱਤੇ ਸਿੱਠਾਂ ਜੋੜਦੇ ਹਨ ।
Psalm 107:18 in Panjabi 18 ਸਭ ਪਰਕਾਰ ਦੇ ਪਰਸ਼ਾਦਾਂ ਤੋਂ ਉਨ੍ਹਾਂ ਦਾ ਜੀਅ ਘਿਣ ਕਰਦਾ ਹੈ, ਅਤੇ ਓਹ ਮੌਤ ਦੇ ਫਾਟਕਾਂ ਦੇ ਨੇੜੇ ਪਹੁੰਚਦੇ ਹਨ ।
Psalm 125:1 in Panjabi 1 ਦਾਊਦ ਦਾ ਯਾਤਰਾ ਦਾ ਗੀਤ ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਹਾੜ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ !
Psalm 127:5 in Panjabi 5 ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ !
Proverbs 24:7 in Panjabi 7 ਬੁੱਧ ਮੂਰਖ ਲਈ ਬਹੁਤ ਉੱਚੀ ਹੈ, ਸਭਾ ਦੇ ਵਿੱਚ ਉਹ ਕੁਝ ਵੀ ਕਹਿ ਨਹੀਂ ਸਕਦਾ ।
Isaiah 28:6 in Panjabi 6 ਅਤੇ ਜਿਹੜਾ ਨਿਆਂ ਕਰਨ ਲਈ ਬੈਠਦਾ ਹੈ, ਉਸ ਦੇ ਲਈ ਉਹ ਇਨਸਾਫ਼ ਦੀ ਰੂਹ, ਅਤੇ ਜਿਹੜੇ ਫਾਟਕ ਤੋਂ ਲੜਾਈ ਹਟਾਉਂਦੇ ਹਨ, ਉਹਨਾਂ ਲਈ ਬਲ ਹੋਵੇਗਾ ।
Isaiah 28:16 in Panjabi 16 ਇਸ ਲਈ ਪ੍ਰਭੂ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਘਬਰਾ ਕੇ ਕਾਹਲੀ ਨਹੀਂ ਕਰੇਗਾ ।
Isaiah 38:10 in Panjabi 10 ਮੈਂ ਆਖਿਆ ਸੀ ਕਿ ਮੈਂ ਆਪਣੀ ਅੱਧੀ ਉਮਰ ਵਿੱਚ ਹੀ ਪਤਾਲ ਦੇ ਫਾਟਕਾਂ ਵਿੱਚ ਚੱਲਿਆ ਜਾਂਵਾਂਗਾ, ਕਿਉਂਕਿ ਮੇਰੇ ਰਹਿੰਦੇ ਸਾਲ ਖੋਹ ਲਏ ਗਏ ਹਨ ।
Isaiah 54:17 in Panjabi 17 ਹਰੇਕ ਹਥਿਆਰ ਜੋ ਤੇਰੇ ਵਿਰੁੱਧ ਬਣਾਇਆ ਜਾਵੇ ਨਿਕੰਮਾ ਹੋਵੇਗਾ, ਹਰੇਕ ਜੀਭ ਜੋ ਤੇਰੇ ਵਿਰੁੱਧ ਨਿਆਂ ਲਈ ਉੱਠੇ, ਤੂੰ ਉਸ ਨੂੰ ਦੋਸ਼ੀ ਠਹਿਰਾਵੇਂਗੀ - ਇਹ ਯਹੋਵਾਹ ਦੇ ਦਾਸਾਂ ਦਾ ਅਧਿਕਾਰ ਹੈ, ਅਤੇ ਉਹ ਮੇਰੇ ਕਾਰਨ ਧਰਮੀ ਠਹਿਰਣਗੇ, ਯਹੋਵਾਹ ਦਾ ਵਾਕ ਹੈ ।
Zechariah 6:12 in Panjabi 12 ਅਤੇ ਤੂੰ ਉਹ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਦੇਖੋ, ਇੱਕ ਪੁਰਖ ਜਿਹ ਦਾ ਨਾਮ ਸ਼ਾਖ ਹੈ, ਉਹ ਆਪਣੇ ਥਾਂ ਤੋਂ ਸ਼ਾਖਾਂ ਦੇਵੇਗਾ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ ।
Matthew 10:2 in Panjabi 2 ਬਾਰਾਂ ਰਸੂਲਾਂ ਦੇ ਇਹ ਨਾਮ ਹਨ, ਪਹਿਲਾ ਸ਼ਮਊਨ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਸ ਦਾ ਭਰਾ ਅੰਦ੍ਰਿਯਾਸ, ਜ਼ਬਦੀ ਦਾ ਪੁੱਤਰ ਯਾਕੂਬ ਅਤੇ ਉਸ ਦਾ ਭਰਾ ਯੂਹੰਨਾ,
Matthew 11:23 in Panjabi 23 ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ ? ਤੂੰ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ ਕਿਉਂਕਿ ਜਿਹੜੇ ਅਚਰਜ ਕੰਮ ਤੇਰੇ ਵਿੱਚ ਵਿਖਾਏ ਗਏ ਹਨ ਜੇ ਉਹ ਸਦੂਮ ਵਿੱਚ ਵਿਖਾਏ ਜਾਂਦੇ ਤਾਂ ਉਹ ਅੱਜ ਤੱਕ ਬਣਿਆ ਰਹਿੰਦਾ ।
Matthew 18:17 in Panjabi 17 ਅਤੇ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਦੱਸ ਦੇ । ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ, ਤਾਂ ਉਹ ਤੇਰੇ ਲਈ ਪਰਾਈ ਕੌਮ ਵਾਲੇ ਅਤੇ ਚੁੰਗੀ ਲੈਣ ਵਾਲੇ ਵਰਗਾ ਹੋਵੇ ।
John 1:42 in Panjabi 42 ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ । ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਅਖਵਾਵੇਗਾ “ਕੇਫ਼ਾਸ” ਦਾ ਭਾਵ ਹੈ “ਪਤਰਸ” ।
John 10:27 in Panjabi 27 ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ । ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ ।
Acts 2:47 in Panjabi 47 ਅਤੇ ਪਰਮੇਸ਼ੁਰ ਦੀ ਉਸਤਤ ਕਰਦੇ, ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੂ ਹਰੇਕ ਦਿਨ ਉਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਮਿਲਾ ਦਿੰਦਾ ਸੀ ।
Acts 8:1 in Panjabi 1 ਸੌਲੁਸ ਉਹ ਦੇ ਮਾਰ ਦੇਣ ਤੋਂ ਰਾਜ਼ੀ ਸੀ । ਉਸ ਦਿਨ ਕਲੀਸਿਯਾ ਉੱਤੇ ਜੋ ਯਰੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ, ਅਤੇ ਰਸੂਲਾਂ ਤੋਂ ਬਿਨ੍ਹਾਂ ਉਹ ਸਭ ਯਹੂਦਿਯਾ ਅਤੇ ਸਾਮਰਿਯਾ ਦੇ ਦੇਸਾਂ ਵਿੱਚ ਖਿੱਲਰ ਗਏ ।
Romans 8:33 in Panjabi 33 ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦੋਸ਼ ਲਗਾ ਸਕਦਾ ਹੈ ? ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ ।
1 Corinthians 3:9 in Panjabi 9 ਕਿਉਂ ਜੋ ਅਸੀਂ ਕੰਮ ਕਰਨ ਵਿੱਚ ਪਰਮੇਸ਼ੁਰ ਦੇ ਸਾਂਝੀ ਹਾਂ । ਤੁਸੀਂ ਪਰਮੇਸ਼ੁਰ ਦੀ ਖੇਤੀ ਅਤੇ ਪਰਮੇਸ਼ੁਰ ਦਾ ਭਵਨ ਹੋ ।
1 Corinthians 15:55 in Panjabi 55 ਹੇ ਮੌਤ, ਤੇਰੀ ਫਤਹ ਕਿੱਥੇ ਹੈ ? ਹੇ ਮੌਤ, ਤੇਰਾ ਡੰਗ ਕਿੱਥੇ ਹੈ ? ।
Galatians 2:9 in Panjabi 9 ਅਤੇ ਜਦੋਂ ਉਨ੍ਹਾਂ ਨੇ ਉਸ ਕਿਰਪਾ ਨੂੰ ਜਿਹੜੀ ਮੇਰੇ ਉੱਤੇ ਹੋਈ ਜਾਣ ਲਿਆ ਤਾਂ ਯਾਕੂਬ, ਕੇਫ਼ਾਸ ਅਤੇ ਯੂਹੰਨਾ ਨੇ ਜਿਹੜੇ ਕਲੀਸਿਯਾ ਦੇ ਥੰਮ੍ਹ ਸਮਝੇ ਜਾਂਦੇ ਹਨ, ਉਹਨਾਂ ਨੇ ਮੇਰੇ ਅਤੇ ਬਰਨਬਾਸ ਨਾਲ ਸਾਂਝ ਦੇ ਸੱਜੇ ਹੱਥ ਮਿਲਾਏ ਕਿ ਅਸੀਂ ਪਰਾਈਆਂ ਕੌਮਾਂ ਕੋਲ ਜਾਈਏ ਅਤੇ ਉਹ ਸੁੰਨਤੀਆਂ ਕੋਲ ਜਾਣ ।
Ephesians 2:19 in Panjabi 19 ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ !
Ephesians 3:10 in Panjabi 10 ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ !
Ephesians 5:25 in Panjabi 25 ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ ।
Ephesians 5:32 in Panjabi 32 ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਵਿਖੇ ਬੋਲਦਾ ਹਾਂ ।
Colossians 1:18 in Panjabi 18 ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ ।
1 Timothy 3:5 in Panjabi 5 ਜੇ ਕੋਈ ਆਪਣੇ ਹੀ ਘਰ ਦਾ ਪ੍ਰਬੰਧ ਕਰਨਾ ਨਾ ਜਾਣਦਾ ਹੋਵੇ, ਉਹ ਪਰਮੇਸ਼ੁਰ ਦੀ ਕਲੀਸਿਯਾ ਦੀ ਰਖਵਾਲੀ ਕਿਵੇਂ ਕਰੇਗਾ ?
1 Timothy 3:15 in Panjabi 15 ਪਰ ਜੇ ਮੇਰੇ ਆਉਣ ਵਿੱਚ ਦੇਰੀ ਹੋ ਜਾਵੇ, ਤਾਂ ਤੂੰ ਜਾਣ ਲਵੇਂ ਜੋ ਪਰਮੇਸ਼ੁਰ ਦੇ ਘਰ ਵਿੱਚ ਕਿਹੋ ਜਿਹਾ ਵਿਹਾਰ ਕਰਨਾ ਚਾਹੀਦਾ ਹੈ, ਜਿਹੜਾ ਜਿਉਂਦੇ ਪਰਮੇਸ਼ੁਰ ਦੀ ਕਲੀਸਿਯਾ, ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ ।
Hebrews 3:3 in Panjabi 3 ਕਿਉਂ ਜੋ ਘਰ ਨਾਲੋਂ ਘਰ ਦਾ ਬਣਾਉਣ ਵਾਲਾ ਜਿੰਨਾਂ ਆਦਰ ਦੇ ਯੋਗ ਹੁੰਦਾ ਹੈ, ਉੰਨ੍ਹਾਂ ਹੀ ਉਹ ਵੀ ਮੂਸਾ ਨਾਲੋਂ ਵਧੇਰੇ ਆਦਰ ਦੇ ਯੋਗ ਹੈ ।
Hebrews 12:28 in Panjabi 28 ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ,
Revelation 11:15 in Panjabi 15 ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ !
Revelation 21:1 in Panjabi 1 ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ ।
Revelation 21:14 in Panjabi 14 ਅਤੇ ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਬਾਰਾਂ ਨੀਹਾਂ ਹਨ ਅਤੇ ਉਹਨਾਂ ਉੱਤੇ ਲੇਲੇ ਦੇ ਬਾਰਾਂ ਰਸੂਲਾਂ ਦੇ ਨਾਮ ਹਨ ।