Matthew 17:5 in Panjabi 5 ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ । ਉਹ ਦੀ ਸੁਣੋ !
Other Translations King James Version (KJV) While he yet spake, behold, a bright cloud overshadowed them: and behold a voice out of the cloud, which said, This is my beloved Son, in whom I am well pleased; hear ye him.
American Standard Version (ASV) While he was yet speaking, behold, a bright cloud overshadowed them: and behold, a voice out of the cloud, saying, This is my beloved Son, in whom I am well pleased; hear ye him.
Bible in Basic English (BBE) While he was still talking, a bright cloud came over them: and a voice out of the cloud, saying, This is my dearly loved Son, with whom I am well pleased; give ear to him.
Darby English Bible (DBY) While he was still speaking, behold, a bright cloud overshadowed them, and lo, a voice out of the cloud, saying, *This* is my beloved Son, in whom I have found my delight: hear him.
World English Bible (WEB) While he was still speaking, behold, a bright cloud overshadowed them. Behold, a voice came out of the cloud, saying, "This is my beloved Son, in whom I am well pleased. Listen to him."
Young's Literal Translation (YLT) While he is yet speaking, lo, a bright cloud overshadowed them, and lo, a voice out of the cloud, saying, `This is My Son, -- the Beloved, in whom I did delight; hear him.'
Cross Reference Exodus 19:19 in Panjabi 19 ਜਦ ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਹੁੰਦੀ ਜਾਂਦੀ ਸੀ ਤਾਂ ਮੂਸਾ ਬੋਲਿਆ ਅਤੇ ਪਰਮੇਸ਼ੁਰ ਨੇ ਉਹ ਨੂੰ ਅਵਾਜ਼ ਨਾਲ ਉੱਤਰ ਦਿੱਤਾ ।
Exodus 40:34 in Panjabi 34 ਤਦ ਬੱਦਲ ਮੰਡਲੀ ਦੇ ਤੰਬੂ ਉੱਤੇ ਛਾ ਗਿਆ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ ।
Deuteronomy 4:11 in Panjabi 11 ਤਦ ਤੁਸੀਂ ਨੇੜੇ ਆ ਕੇ ਉਸ ਪਰਬਤ ਦੇ ਹੇਠ ਖੜ੍ਹੇ ਹੋ ਗਏ ਅਤੇ ਉਹ ਪਹਾੜ ਅੱਗ ਨਾਲ ਬਲਦਾ ਸੀ ਅਤੇ ਉਸ ਦੀ ਲੌ ਅਕਾਸ਼ ਤੱਕ ਪਹੁੰਚਦੀ ਸੀ ਅਤੇ ਉਸ ਦੇ ਚੁਫ਼ੇਰੇ ਹਨੇਰਾ, ਬੱਦਲ ਅਤੇ ਕਾਲੀਆਂ ਘਟਾਂ ਸਨ ।
Deuteronomy 5:22 in Panjabi 22 ਇਹੋ ਸਾਰੇ ਬਚਨ ਯਹੋਵਾਹ ਨੇ ਉਸ ਪਹਾੜ ਉੱਤੇ ਅੱਗ, ਬੱਦਲ ਅਤੇ ਕਾਲੀਆਂ ਘਟਾਂ ਦੇ ਵਿੱਚੋਂ ਦੀ ਹੋ ਕੇ ਤੁਹਾਡੀ ਸਾਰੀ ਸਭਾ ਨੂੰ ਵੱਡੀ ਅਵਾਜ਼ ਨਾਲ ਆਖੇ ਸਨ ਅਤੇ ਹੋਰ ਕੁਝ ਨਾ ਆਖਿਆ ਪਰ ਉਸ ਨੇ ਉਨ੍ਹਾਂ ਨੂੰ ਪੱਥਰ ਦੀਆਂ ਦੋ ਫੱਟੀਆਂ ਉੱਤੇ ਲਿਖ ਕੇ ਮੈਨੂੰ ਦੇ ਦਿੱਤਾ ।
Deuteronomy 18:15 in Panjabi 15 ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿੱਚੋਂ ਅਰਥਾਤ ਤੁਹਾਡੇ ਭਰਾਵਾਂ ਵਿੱਚੋਂ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ, ਤੁਸੀਂ ਉਸ ਦੀ ਸੁਣਿਓ ।
Deuteronomy 18:19 in Panjabi 19 ਤਦ ਅਜਿਹਾ ਹੋਵੇਗਾ ਕਿ ਜਿਹੜਾ ਮਨੁੱਖ ਮੇਰੇ ਉਨ੍ਹਾਂ ਸ਼ਬਦ ਨੂੰ ਨਾ ਸੁਣੇਗਾ, ਜੋ ਉਹ ਮੇਰੇ ਨਾਮ ਤੋਂ ਬੋਲੇਗਾ, ਮੈਂ ਉਸ ਤੋਂ ਉਸ ਦਾ ਲੇਖਾ ਲਵਾਂਗਾ ।
1 Kings 8:10 in Panjabi 10 ਇਸ ਤਰ੍ਹਾਂ ਹੋਇਆ ਕਿ ਜਦ ਜਾਜਕ ਪਵਿੱਤਰ ਸਥਾਨ ਤੋਂ ਨਿੱਕਲੇ ਤਦ ਉਸ ਬੱਦਲ ਨੇ ਯਹੋਵਾਹ ਦੇ ਭਵਨ ਨੂੰ ਇਸ ਤਰ੍ਹਾਂ ਭਰ ਦਿੱਤਾ
Job 38:1 in Panjabi 1 ਤਦ ਯਹੋਵਾਹ ਨੇ ਅਯੂੱਬ ਨੂੰ ਵਾਵਰੋਲੇ ਦੇ ਵਿੱਚੋਂ ਉੱਤਰ ਦਿੱਤਾ ਅਤੇ ਆਖਿਆ,
Psalm 18:10 in Panjabi 10 ਤਦ ਉਹ ਸਵਰਗੀ ਜੀਵ ਕਰੂਬੀ, ਜਿਸ ਦੇ ਪੰਖ ਸਨ ਉਸ ਉੱਤੇ ਚੜ੍ਹ ਕੇ ਉੱਡਿਆ, ਹਾਂ, ਪੌਣ ਦੇ ਖੰਭਾਂ ਉੱਤੇ ਉਡਾਰੀ ਮਾਰੀ ।
Psalm 81:7 in Panjabi 7 ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ, ਗੱਜਣ ਦੇ ਗੁਪਤ ਸਥਾਨ ਵਿਚੋਂ ਮੈਂ ਤੈਨੂੰ ਉੱਤਰ ਦਿੱਤਾ, ਮਰੀਬਾਹ ਦੇ ਪਾਣੀ ਕੋਲ ਮੈਂ ਤੈਨੂੰ ਪਰਖਿਆ । ਸਲਹ ।
Isaiah 42:1 in Panjabi 1 ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀ ਪਰਸੰਨ ਹੈ । ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ ।
Isaiah 42:21 in Panjabi 21 ਯਹੋਵਾਹ ਨੂੰ ਆਪਣੇ ਧਰਮ ਦੇ ਕਾਰਨ ਪਸੰਦ ਆਇਆ, ਕਿ ਆਪਣੀ ਬਿਵਸਥਾ ਨੂੰ ਵਡਿਆਵੇ, ਅਤੇ ਉਹ ਨੂੰ ਆਦਰ ਦੇਵੇ ।
Matthew 3:17 in Panjabi 17 ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ ।
Matthew 12:18 in Panjabi 18 ਵੇਖੋ ਮੇਰਾ ਸੇਵਕ ਜਿਸ ਨੂੰ ਮੈਂ ਚੁਣਿਆ ਹੈ, ਮੇਰਾ ਪਿਆਰਾ ਜਿਸ ਤੋਂ ਮੇਰਾ ਜੀਅ ਪਰਸੰਨ ਹੈ । ਮੈਂ ਆਪਣਾ ਆਤਮਾ ਉਹ ਦੇ ਉੱਤੇ ਰੱਖਾਂਗਾ, ਅਤੇ ਉਹ ਪਰਾਈਆਂ ਕੌਮਾਂ ਨੂੰ ਨਿਆਂ ਦੀ ਖ਼ਬਰ ਕਰੇਗਾ ।
Mark 1:11 in Panjabi 11 ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ ।
Mark 9:7 in Panjabi 7 ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ, ਉਹ ਦੀ ਸੁਣੋ ।
Luke 3:22 in Panjabi 22 ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ ।
Luke 9:34 in Panjabi 34 ਉਹ ਇਹ ਗੱਲ ਕਰ ਹੀ ਰਿਹਾ ਹੀ ਸੀ ਕਿ ਬੱਦਲ ਨੇ ਆਣ ਕੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਹ ਬੱਦਲ ਵਿੱਚ ਵੜਦੇ ਹੀ ਡਰ ਗਏ ।
John 3:16 in Panjabi 16 ਪਰਮੇਸ਼ੁਰ ਨੇ ਸੰਸਾਰ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ ।
John 3:35 in Panjabi 35 ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਭ ਗੱਲਾਂ ਉੱਤੇ ਅਧਿਕਾਰ ਦਿੱਤਾ ਹੋਇਆ ਹੈ ।
John 5:20 in Panjabi 20 ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁੱਝ ਵਿਖਾਉਂਦਾ ਹੈ ਜੋ ਉਹ ਕਰਦਾ । ਪਰ ਪਿਤਾ ਆਪਣੇ ਪੁੱਤਰ ਨੂੰ ਵੱਡੇ ਕੰਮ ਵੀ ਵਿਖਾਵੇਗਾ । ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ ।
John 5:37 in Panjabi 37 ਅਤੇ ਉਹ ਪਿਤਾ ਜਿਸ ਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਗਵਾਹੀ ਦਿੱਤੀ । ਪਰ ਤੁਸੀਂ ਕਦੇ ਉਸ ਦੀ ਅਵਾਜ਼ ਨਹੀਂ ਸੁਣੀ । ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ ।
John 12:28 in Panjabi 28 ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ ! ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ ।”
John 15:9 in Panjabi 9 “ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ । ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ ।”
Acts 1:9 in Panjabi 9 ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ ।
Acts 3:22 in Panjabi 22 ਮੂਸਾ ਨੇ ਤਾਂ ਆਖਿਆ, ਪ੍ਰਭੂ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ । ਜੋ ਕੁੱਝ ਉਹ ਤੁਹਾਨੂੰ ਆਖੇ, ਉਸ ਨੂੰ ਸੁਣੋ ।
Acts 7:37 in Panjabi 37 ਇਹ ਉਹ ਮੂਸਾ ਹੈ, ਜਿਸ ਨੇ ਇਸਰਾਏਲੀਆਂ ਨੂੰ ਆਖਿਆ, ਕਿ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਜਿਹਾ ਇੱਕ ਨਬੀ ਖੜ੍ਹਾ ਕਰੇਗਾ ।
Acts 9:3 in Panjabi 3 ਜਦੋਂ ਉਹ ਚੱਲਿਆ ਜਾਂਦਾ ਸੀ, ਤਦ ਇਸ ਤਰ੍ਹਾਂ ਹੋਇਆ ਜੋ ਉਹ ਦੰਮਿਸਕ ਦੇ ਨੇੜੇ ਆਇਆ ਅਤੇ ਅਚਾਨਕ ਅਕਾਸ਼ ਵਿੱਚੋਂ ਇੱਕ ਜੋਤੀ ਉਹ ਦੇ ਆਲੇ-ਦੁਆਲੇ ਚਮਕੀ,
Ephesians 1:6 in Panjabi 6 ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ !
Colossians 1:13 in Panjabi 13 ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਕੱਢ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ ।
Hebrews 1:1 in Panjabi 1 ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ ।
Hebrews 2:1 in Panjabi 1 ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ ।
Hebrews 5:9 in Panjabi 9 ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ ।
Hebrews 12:25 in Panjabi 25 ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ ।
2 Peter 1:16 in Panjabi 16 ਕਿਉਂ ਜੋ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ l
Revelation 1:7 in Panjabi 7 ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ । ਹਾਂ ! ਆਮੀਨ ।