Matthew 18:7 in Panjabi 7 ਠੋਕਰਾਂ ਦੇ ਕਾਰਨ ਸੰਸਾਰ ਉੱਤੇ ਹਾਏ ! ਕਿਉਂ ਜੋ ਠੋਕਰਾਂ ਦਾ ਲੱਗਣਾ ਤਾਂ ਜ਼ਰੂਰੀ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਕਰਕੇ ਠੋਕਰ ਲੱਗਦੀ ਹੈ !
Other Translations King James Version (KJV) Woe unto the world because of offences! for it must needs be that offences come; but woe to that man by whom the offence cometh!
American Standard Version (ASV) Woe unto the world because of occasions of stumbling! for it must needs be that the occasions come; but woe to that man through whom the occasion cometh!
Bible in Basic English (BBE) A curse is on the earth because of trouble! for it is necessary for trouble to come; but unhappy is that man through whom the trouble comes.
Darby English Bible (DBY) Woe to the world because of offences! For it must needs be that offences come; yet woe to that man by whom the offence comes!
World English Bible (WEB) "Woe to the world because of occasions of stumbling! For it must be that the occasions come, but woe to that person through whom the occasion comes!
Young's Literal Translation (YLT) `Wo to the world from the stumbling-blocks! for there is a necessity for the stumbling-blocks to come, but wo to that man through whom the stumbling-block doth come!
Cross Reference Genesis 13:7 in Panjabi 7 ਅਬਰਾਮ ਅਤੇ ਲੂਤ ਦੇ ਆਜੜੀਆਂ ਵਿਚਕਾਰ ਝਗੜਾ ਹੋ ਗਿਆ । ਉਸ ਸਮੇਂ ਕਨਾਨੀ ਅਤੇ ਪਰਿੱਜੀ ਲੋਕ ਉਸ ਦੇਸ਼ ਵਿੱਚ ਵੱਸਦੇ ਸਨ ।
1 Samuel 2:17 in Panjabi 17 ਇਸ ਕਰਕੇ ਉਨ੍ਹਾਂ ਜੁਆਨਾਂ ਦਾ ਪਾਪ ਯਹੋਵਾਹ ਦੇ ਅੱਗੇ ਬਹੁਤ ਵੱਡਾ ਸੀ, ਕਿਉਂ ਜੋ ਲੋਕ ਯਹੋਵਾਹ ਦੀ ਭੇਂਟ ਨੂੰ ਤੁੱਛ ਜਾਣਦੇ ਸਨ ।
1 Samuel 2:22 in Panjabi 22 ਏਲੀ ਵੱਡੀ ਉਮਰ ਦਾ ਹੋ ਗਿਆ ਅਤੇ ਉਸ ਨੇ ਉਹ ਸਭ ਕੁਝ ਸੁਣਿਆ ਜੋ ਉਸ ਦੇ ਪੁੱਤਰ ਇਸਰਾਏਲ ਨਾਲ ਕਿਹੋ ਜਿਹਾ ਵਿਵਹਾਰ ਕਰਦੇ ਸਨ ਅਤੇ ਕਿਵੇਂ ਉਨ੍ਹਾਂ ਇਸਤਰੀਆਂ ਨਾਲ ਜੋ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਸੇਵਾ ਕਰਨ ਲਈ ਇਕੱਠੀਆਂ ਹੁੰਦੀਆਂ ਸਨ, ਉਹਨਾਂ ਨਾਲ ਸੰਗ ਕਰਦੇ ਸਨ ।
2 Samuel 12:14 in Panjabi 14 ਪਰ ਇਸ ਕਰਕੇ ਜੋ ਤੇਰੇ ਇਸ ਕੰਮ ਕਰਨ ਤੋਂ ਯਹੋਵਾਹ ਦੇ ਵੈਰੀਆਂ ਨੂੰ ਨਿੰਦਿਆ ਕਰਨ ਦਾ ਵੱਡਾ ਮੌਕਾ ਮਿਲਿਆ ਸੋ ਇਹ ਬਾਲਕ ਵੀ ਜੋ ਤੇਰੇ ਲਈ ਜਨਮ ਲਵੇਗਾ ਉਹ ਜ਼ਰੂਰ ਮਰ ਜਾਵੇਗਾ, ਤਾਂ ਨਾਥਾਨ ਆਪਣੇ ਘਰ ਚਲਾ ਗਿਆ ।
Matthew 13:41 in Panjabi 41 ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ ।
Matthew 23:13 in Panjabi 13 ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ ।
Matthew 26:24 in Panjabi 24 ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਂਦਾ ਹੈ, ਜਿਵੇਂ ਉਹ ਦੇ ਬਾਰੇ ਲਿਖਿਆ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ ! ਉਸ ਮਨੁੱਖ ਦੇ ਲਈ ਚੰਗਾ ਹੁੰਦਾ ਜੇ ਉਹ ਨਾ ਜੰਮਦਾ ।
Mark 13:7 in Panjabi 7 ਜਦੋਂ ਤੁਸੀਂ ਲੜਾਈਆਂ ਅਤੇ ਲੜਾਈਆਂ ਦੀ ਖ਼ਬਰਾਂ ਨੂੰ ਸੁਣੋ ਤਾਂ ਘਬਰਾ ਨਾ ਜਾਣਾ । ਕਿਉਂਕਿ ਇਨ੍ਹਾਂ ਦਾ ਹੋਣਾ ਜ਼ਰੂਰ ਹੈ ਪਰ ਅਜੇ ਅੰਤ ਨਹੀਂ ਹੋਵੇਗਾ ।
Luke 17:1 in Panjabi 1 ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਅਫ਼ਸੋਸ ਉਸ ਆਦਮੀ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ !
John 17:12 in Panjabi 12 ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਦੀ ਸੁਰੱਖਿਆ ਕੀਤੀ, ਮੈਂ ਉਨ੍ਹਾਂ ਦੀ ਤੇਰੇ ਨਾਮ ਨਾਲ ਰੱਖਿਆ ਕੀਤੀ । ਉਨ੍ਹਾਂ ਵਿੱਚੋਂ ਕੋਈ ਵੀ ਨਾਸ ਨਹੀਂ ਹੋਇਆ ਸੀ । ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ, ਉਹ ਨਾਸ ਹੋਇਆ, ਕਿਉਂਕਿ ਪਵਿੱਤਰ ਗ੍ਰੰਥ ਦੀ ਲਿਖਤ ਪੂਰੀ ਹੋਵੇ l
Acts 1:16 in Panjabi 16 ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ ।
Acts 1:18 in Panjabi 18 ਇਸ ਮਨੁੱਖ ਨੇ ਕੁਧਰਮ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਹ ਦੀਆਂ ਸਾਰੀਆਂ ਆਂਦਰਾਂ ਬਾਹਰ ਆ ਗਈਆਂ ।
Romans 2:23 in Panjabi 23 ਤੂੰ ਜੋ ਬਿਵਸਥਾ ਉੱਤੇ ਘਮੰਡ ਕਰਦਾ ਹੈਂ, ਫਿਰ ਤੂੰ ਕਿਉਂ ਬਿਵਸਥਾ ਦੀ ਉਲੰਘਣਾ ਕਰ ਕੇ ਪਰਮੇਸ਼ੁਰ ਦਾ ਅਪਮਾਨ ਕਰਦਾ ਹੈਂ ?
1 Corinthians 11:19 in Panjabi 19 ਕਿਉਂ ਜੋ ਜ਼ਰੂਰੀ ਹੈ ਜੋ ਤੁਹਾਡੇ ਵਿੱਚ ਕੁਪੰਥ ਵੀ ਹੋਣ ਤਾਂ ਕਿ ਜਿਹੜੇ ਪਰਵਾਨ ਹਨ, ਉਹ ਤੁਹਾਡੇ ਵਿੱਚ ਉਜਾਗਰ ਹੋ ਜਾਣ ।
2 Thessalonians 2:3 in Panjabi 3 ਕੋਈ ਤੁਹਾਨੂੰ ਕਿਸੇ ਤਰ੍ਹਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਿੰਨਾਂ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਪਾਪ ਦਾ ਪੁਰਖ ਅਰਥਾਤ ਵਿਨਾਸ਼ ਦਾ ਪੁੱਤਰ ਪਰਗਟ ਨਾ ਹੋ ਜਾਵੇ ।
1 Timothy 4:1 in Panjabi 1 ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ ।
1 Timothy 5:14 in Panjabi 14 ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਵਾਂ ਵਿਆਹ ਕਰ ਲੈਣ, ਧੀਆਂ ਪੁੱਤਰ ਜਣਨ, ਘਰੇਲੂ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆ ਕਰਨ ਦਾ ਮੌਕਾ ਨਾ ਦੇਣ ।
1 Timothy 6:1 in Panjabi 1 ਜਿਹੜੇ ਦਾਸ ਹਨ, ਉਹ ਆਪਣਿਆਂ ਮਾਲਕਾਂ ਨੂੰ ਪੂਰੇ ਆਦਰ ਦੇ ਯੋਗ ਸਮਝਣ ਤਾਂ ਜੋ ਪਰਮੇਸ਼ੁਰ ਦੇ ਨਾਮ ਅਤੇ ਸਿੱਖਿਆ ਦੀ ਨਿੰਦਿਆ ਨਾ ਹੋਵੇ ।
2 Timothy 3:1 in Panjabi 1 ਪਰ ਇਸ ਗੱਲ ਨੂੰ ਜਾਣ ਲੈ ਕਿ ਅੰਤ ਦੇ ਦਿਨਾਂ ਵਿੱਚ ਬੁਰੇ ਸਮੇਂ ਆ ਜਾਣਗੇ ।
2 Timothy 4:3 in Panjabi 3 ਕਿਉਂ ਜੋ ਉਹ ਸਮਾਂ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ, ਪਰ ਕੰਨਾਂ ਦੀ ਖੁਜਲੀ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਬਹੁਤ ਸਾਰੇ ਗੁਰੂ ਲੱਭ ਲੈਣਗੇ ।
Titus 2:5 in Panjabi 5 ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸ਼ੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ ।
Titus 2:8 in Panjabi 8 ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ ।
2 Peter 2:2 in Panjabi 2 ਅਤੇ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਨਿੰਦਿਆ ਕੀਤੀ ਜਾਵੇਗੀ ।
2 Peter 2:15 in Panjabi 15 ਉਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹੇ ਪੈ ਗਏ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਮਾਰਗ ਹੋ ਤੁਰੇ, ਜਿਸ ਨੇ ਕੁਧਰਮ ਦੀ ਮਜ਼ਦੂਰੀ ਨੂੰ ਪਿਆਰਾ ਜਾਣਿਆ ।
Jude 1:4 in Panjabi 4 ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ ।
Jude 1:11 in Panjabi 11 ਹਾਏ ਉਨ੍ਹਾਂ ਨੂੰ ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ ।
Revelation 2:14 in Panjabi 14 ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁੱਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ ।
Revelation 2:20 in Panjabi 20 ਪਰ ਤਾਂ ਵੀ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਆਪਣੇ ਵਿਚਕਾਰ ਰਹਿਣ ਦਿੰਦਾ ਹੈਂ, ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਕਿ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ ।
Revelation 19:20 in Panjabi 20 ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ । ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ !