Matthew 19:21 in Panjabi 21 ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ ।
Other Translations King James Version (KJV) Jesus said unto him, If thou wilt be perfect, go and sell that thou hast, and give to the poor, and thou shalt have treasure in heaven: and come and follow me.
American Standard Version (ASV) Jesus said unto him, If thou wouldest be perfect, go, sell that which thou hast, and give to the poor, and thou shalt have treasure in heaven: and come, follow me.
Bible in Basic English (BBE) Jesus said to him, If you have a desire to be complete, go, get money for your property, and give it to the poor, and you will have wealth in heaven: and come after me.
Darby English Bible (DBY) Jesus said to him, If thou wouldest be perfect, go, sell what thou hast and give to [the] poor, and thou shalt have treasure in heaven; and come, follow me.
World English Bible (WEB) Jesus said to him, "If you want to be perfect, go, sell what you have, and give to the poor, and you will have treasure in heaven; and come, follow me."
Young's Literal Translation (YLT) Jesus said to him, `If thou dost will to be perfect, go away, sell what thou hast, and give to the poor, and thou shalt have treasure in heaven, and come, follow me.'
Cross Reference Genesis 6:9 in Panjabi 9 ਇਹ ਨੂਹ ਦੀ ਵੰਸ਼ਾਵਲੀ ਹੈ । ਨੂਹ ਇੱਕ ਧਰਮੀ ਮਨੁੱਖ ਸੀ, ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ-ਨਾਲ ਚਲਦਾ ਸੀ ।
Genesis 17:1 in Panjabi 1 ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ । ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ ।
Job 1:1 in Panjabi 1 ਊਜ਼ ਦੇ ਦੇਸ ਵਿੱਚ ਅੱਯੂਬ ਨਾਮ ਦਾ ਇੱਕ ਨਿਰਦੋਸ਼ ਤੇ ਖਰਾ ਮਨੁੱਖ ਸੀ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਦੂਰ ਰਹਿੰਦਾ ਸੀ ।
Psalm 37:37 in Panjabi 37 ਸੰਪੂਰਨ ਮਨੁੱਖ ਵੱਲ ਤੱਕ ਅਤੇ ਸਿੱਧੇ ਪੁਰਖ ਵੱਲ ਵੇਖ, ਕਿ ਸਲਾਮਤੀ ਦੇ ਮਨੁੱਖ ਦੀ ਅੰਸ ਰਹਿੰਦੀ ਹੈ ।
Matthew 4:19 in Panjabi 19 ਅਤੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ ।
Matthew 5:19 in Panjabi 19 ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ ।
Matthew 5:48 in Panjabi 48 ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ ।
Matthew 6:19 in Panjabi 19 ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ ।
Matthew 9:9 in Panjabi 9 ਯਿਸੂ ਨੇ ਉੱਥੋਂ ਅੱਗੇ ਜਾ ਕੇ, ਮੱਤੀ ਨਾਮ ਦੇ ਇੱਕ ਮਨੁੱਖ ਨੂੰ ਚੁੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ, ਅਤੇ ਉਹ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ”, ਅਤੇ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ ।
Matthew 16:24 in Panjabi 24 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ ।
Matthew 19:28 in Panjabi 28 ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਮਨੁੱਖ ਦਾ ਪੁੱਤਰ ਨਵੀਂ ਸਰਿਸ਼ਟੀ ਵਿੱਚ ਆਪਣੇ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ ਤਦ ਤੁਸੀਂ ਵੀ ਮੇਰੇ ਨਾਲ ਬਾਰਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੇ ਬਾਰਾਂ ਗੋਤਾਂ ਦਾ ਨਿਆਂ ਕਰੋਗੇ ।
Mark 2:14 in Panjabi 14 ਅਤੇ ਜਾਂਦੇ ਹੋਏ ਉਹ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, ਮੇਰੇ ਪਿੱਛੇ ਹੋ ਤੁਰ । ਸੋ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ ।
Mark 8:34 in Panjabi 34 ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ ।
Mark 10:21 in Panjabi 21 ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਕਿਹਾ, ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ । ਜਾ ਅਤੇ ਜੋ ਕੁੱਝ ਤੇਰਾ ਹੈ, ਸੋ ਵੇਚ ਅਤੇ ਕੰਗਾਲਾਂ ਨੂੰ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ ।
Luke 5:27 in Panjabi 27 ਇਸ ਤੋਂ ਬਾਅਦ ਉਹ ਬਾਹਰ ਗਿਆ ਅਤੇ ਲੇਵੀ ਨਾਮ ਦੇ ਇੱਕ ਚੁੰਗੀ ਲੈਣ ਵਾਲੇ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਆਖਿਆ ਕਿ ਮੇਰੇ ਪਿੱਛੇ ਹੋ ਤੁਰ ।
Luke 6:40 in Panjabi 40 ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਜੋ ਕੋਈ ਸਿੱਧ ਹੋਵੇਗਾ, ਉਹ ਆਪਣੇ ਗੁਰੂ ਵਰਗਾ ਹੋਵੇਗਾ ।
Luke 9:23 in Panjabi 23 ਉਸ ਨੇ ਸਭਨਾਂ ਨੂੰ ਆਖਿਆ ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ ।
Luke 12:33 in Panjabi 33 ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ ।
Luke 14:33 in Panjabi 33 ਸੋ ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁੱਝ ? ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸਕਦਾ ।
Luke 16:9 in Panjabi 9 ਮੈਂ ਤੁਹਾਨੂੰ ਆਖਦਾ ਹਾਂ ਜੋ ਕੁਧਰਮ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦਾ ਰਹੇ ਤਾਂ ਉਹ ਤੁਹਾਨੂੰ ਸਦੀਪਕ ਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ ।
Luke 18:22 in Panjabi 22 ਯਿਸੂ ਨੇ ਸੁਣ ਕੇ ਉਸ ਨੂੰ ਆਖਿਆ, ਅਜੇ ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ । ਜੋ ਕੁੱਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦੇ, ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ ਕੇ ਮੇਰੇ ਪਿੱਛੇ ਹੋ ਤੁਰ ।
John 10:27 in Panjabi 27 ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ । ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ ।
John 12:26 in Panjabi 26 ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ । ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ ।”
Acts 2:45 in Panjabi 45 ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਜਿਸ ਤਰ੍ਹਾਂ ਕਿਸੇ ਨੂੰ ਲੋੜ ਹੁੰਦੀ ਸੀ, ਉਹਨਾਂ ਨੂੰ ਵੰਡ ਦਿੰਦੇ ਸਨ ।
Acts 4:32 in Panjabi 32 ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕਿਸੇ ਨੇ ਆਪਣੀ ਜਾਇਦਾਦ ਵਿੱਚੋਂ ਕਿਸੇ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਉਹ ਸਾਰੀਆਂ ਵਸਤਾਂ ਵਿੱਚ ਸਾਂਝੀਦਾਰ ਸਨ ।
Philippians 3:12 in Panjabi 12 ਇਹ ਨਹੀਂ ਕੀ ਮੈਂ ਪਾ ਚੁੱਕਿਆ ਹਾਂ ਜਾਂ ਸਿੱਧ ਹੋ ਚੁੱਕਿਆ ਹਾਂ ਪਰ ਮੈਂ ਓਸ ਨਿਸ਼ਾਨੇ ਪਿੱਛੇ ਚੱਲਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ, ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਵੀ ਹੱਥ ਪਾਇਆ ਸੀ ।
1 Timothy 6:17 in Panjabi 17 ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁੱਝ ਭਰਪੂਰੀ ਨਾਲ ਦਿੰਦਾ ਹੈ ।
Hebrews 10:34 in Panjabi 34 ਕਿਉਂ ਜੋ ਤੁਸੀਂ ਕੈਦੀਆਂ ਦੇ ਦਰਦੀ ਹੋਏ, ਨਾਲੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਮੰਨ ਲਿਆ ਇਹ ਜਾਣ ਕੇ ਭਈ ਸਾਡਾ ਇੱਕ ਧਨ ਇਸ ਨਾਲੋਂ ਉੱਤਮ ਅਤੇ ਅਟੱਲ ਹੈ ।