Matthew 20:19 in Panjabi 19 ਅਤੇ ਉਸ ਨੂੰ ਠੱਠਾ ਕਰਨ, ਕੋਰੜੇ ਮਾਰਨ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਪਰਾਈਆਂ ਕੌਮਾਂ ਦੇ ਹੱਥ ਫੜਵਾ ਦੇਣਗੇ ਅਤੇ ਉਹ ਤੀਜੇ ਦਿਨ ਫੇਰ ਜਿਵਾਇਆ ਜਾਵੇਗਾ ।
Other Translations King James Version (KJV) And shall deliver him to the Gentiles to mock, and to scourge, and to crucify him: and the third day he shall rise again.
American Standard Version (ASV) and shall deliver him unto the Gentiles to mock, and to scourge, and to crucify: and the third day he shall be raised up.
Bible in Basic English (BBE) And will give him up to the Gentiles to be made sport of and to be whipped and to be put to death on the cross: and the third day he will come back again from the dead.
Darby English Bible (DBY) and they will deliver him up to the nations to mock and to scourge and to crucify, and the third day he shall rise again.
World English Bible (WEB) and will hand him over to the Gentiles to mock, to scourge, and to crucify; and the third day he will be raised up."
Young's Literal Translation (YLT) and they shall condemn him to death, and shall deliver him to the nations to mock, and to scourge, and to crucify, and the third day he will rise again.'
Cross Reference Psalm 22:7 in Panjabi 7 ਜਿੰਨੇ ਮੈਨੂੰ ਵੇਖਦੇ ਹਨ ਓਹ ਮੈਨੂੰ ਮਖੌਲ ਵਿੱਚ ਉਡਾਉਂਦੇ ਹਨ, ਓਹ ਬੁੱਲ ਪਸਾਰਦੇ ਅਤੇ ਸਿਰ ਹਿਲਾਉਂਦੇ ਹਨ,
Psalm 35:16 in Panjabi 16 ਉਨ੍ਹਾਂ ਕਪਟੀਆਂ ਦੀ ਤਰ੍ਹਾਂ ਜਿਹੜੇ ਰੋਟੀ ਲਈ ਮਖੌਲ ਕਰਦੇ ਹਨ, ਉਹਨਾਂ ਨੇ ਮੇਰੇ ਉੱਤੇ ਆਪਣੇ ਦੰਦ ਕਰੀਚੇ ।
Isaiah 26:19 in Panjabi 19 ਤੇਰੇ ਮੁਰਦੇ ਜੀਉਣਗੇ, ਉਨ੍ਹਾਂ ਦੀਆਂ ਲੋਥਾਂ ਉੱਠਣਗੀਆਂ । ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਵਰਗੀ ਹੈ, ਅਤੇ ਧਰਤੀ ਮਰੇ ਹੋਇਆਂ ਨੂੰ ਮੋੜ ਦੇਵੇਗੀ ।
Isaiah 53:3 in Panjabi 3 ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ ॥
Hosea 6:2 in Panjabi 2 ਦੋ ਦਿਨਾਂ ਦੇ ਮਗਰੋਂ ਉਹ ਸਾਨੂੰ ਜਿਵਾਵੇਗਾ, ਤੀਜੇ ਦਿਨ ਉਹ ਸਾਨੂੰ ਉਠਾਵੇਗਾ, ਅਤੇ ਅਸੀਂ ਉਹ ਦੇ ਹਜ਼ੂਰ ਜੀਵਾਂਗੇ !
Matthew 12:40 in Panjabi 40 ਕਿਉਂਕਿ ਜਿਸ ਤਰ੍ਹਾਂ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤਾਂ ਮੱਛੀ ਦੇ ਪੇਟ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ ।
Matthew 16:21 in Panjabi 21 ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ ।
Matthew 26:67 in Panjabi 67 ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਤੇ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ,
Matthew 27:2 in Panjabi 2 ਅਤੇ ਉਹ ਨੂੰ ਬੰਨ੍ਹ ਕੇ ਲੈ ਗਏ ਅਤੇ ਪਿਲਾਤੁਸ ਹਾਕਮ ਦੇ ਹਵਾਲੇ ਕੀਤਾ ।
Matthew 27:27 in Panjabi 27 ਤਦ ਹਾਕਮ ਦੇ ਸਿਪਾਹੀਆਂ ਨੇ ਯਿਸੂ ਨੂੰ ਦੀਵਾਨਖ਼ਾਨੇ ਵਿੱਚ ਲੈ ਜਾ ਕੇ, ਸਾਰੇ ਲੋਕ ਉਹ ਦੇ ਕੋਲ ਇਕੱਠੇ ਕੀਤੇ ।
Mark 14:65 in Panjabi 65 ਅਤੇ ਬਹੁਤ ਉਸ ਉੱਤੇ ਥੁੱਕਣ ਅਤੇ ਉਹ ਦਾ ਮੂੰਹ ਢੱਕਣ ਅਤੇ ਉਹ ਨੂੰ ਮੁੱਕੇ ਮਾਰਨ ਅਤੇ ਕਹਿਣ ਲੱਗੇ, ਭਵਿੱਖਬਾਣੀ ਕਰਕੇ ਵਿਖਾ ! ਅਤੇ ਸਿਪਾਹੀਆਂ ਨੇ ਉਹ ਨੂੰ ਲੈ ਕੇ ਚਪੇੜਾਂ ਮਾਰੀਆਂ ।
Mark 15:1 in Panjabi 1 ਸਵੇਰ ਹੁੰਦਿਆਂ ਹੀ ਮੁੱਖ ਜਾਜਕਾਂ ਨੇ ਬਜ਼ੁਰਗਾਂ ਅਤੇ ਉਪਦੇਸ਼ਕਾਂ ਸਣੇ ਅਤੇ ਸਾਰੀ ਮਹਾਂ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ ।
Mark 15:16 in Panjabi 16 ਤਾਂ ਸਿਪਾਹੀ ਉਹ ਨੂੰ ਉਸ ਵਿਹੜੇ ਵਿੱਚ ਜਿੱਥੇ ਹਾਕਮ ਦੀ ਕਚਹਿਰੀ ਸੀ ਲੈ ਗਏ ਅਤੇ ਸਾਰੇ ਜੱਥੇ ਨੂੰ ਇਕੱਠਾ ਬੁਲਾ ਲਿਆ ।
Mark 15:29 in Panjabi 29 ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰਨ ਅਤੇ ਸਿਰ ਹਿਲਾ ਕੇ ਕਹਿਣ ਲੱਗੇ,
Luke 23:1 in Panjabi 1 ਉਨ੍ਹਾਂ ਦੀ ਸਾਰੀ ਸਭਾ ਉੱਠ ਕੇ ਯਿਸੂ ਨੂੰ ਪਿਲਾਤੁਸ ਦੇ ਕੋਲ ਲੈ ਗਈ ।
Luke 23:11 in Panjabi 11 ਤਦ ਹੇਰੋਦੇਸ ਨੇ ਆਪਣੇ ਸਿਪਾਹੀਆਂ ਨਾਲ ਰਲ ਕੇ ਉਸ ਨੂੰ ਬੇਇੱਜ਼ਤ ਕੀਤਾ ਅਤੇ ਠੱਠਾ ਕੀਤਾ ਅਤੇ ਭੜਕੀਲੀ ਪੁਸ਼ਾਕ ਪਹਿਨਾ ਕੇ ਉਸ ਨੂੰ ਪਿਲਾਤੁਸ ਦੇ ਕੋਲ ਵਾਪਸ ਭੇਜ ਦਿੱਤਾ ।
Luke 24:46 in Panjabi 46 ਅਤੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ ।
John 18:28 in Panjabi 28 ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਿਹਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ । ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਿਹਰੀ ਦੇ ਅੰਦਰ ਨਹੀਂ ਗਏ । ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ ।
John 19:1 in Panjabi 1 ਤਦ ਫੇਰ ਪਿਲਾਤੁਸ ਨੇ ਯਿਸੂ ਨੂੰ ਕੋਰੜੇ ਮਾਰਨ ਦਾ ਹੁਕਮ ਦਿੱਤਾ l
Acts 2:23 in Panjabi 23 ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ ।
Acts 3:13 in Panjabi 13 ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ ।
Acts 4:27 in Panjabi 27 ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ ।
Acts 21:11 in Panjabi 11 ਉਹ ਨੇ ਸਾਡੇ ਕੋਲ ਆ ਕੇ ਪੌਲੁਸ ਦਾ ਕਮਰ ਪਟਕਾ ਚੁੱਕ ਲਿਆ ਅਤੇ ਆਪਣੇ ਹੱਥ-ਪੈਰ ਬੰਨ੍ਹ ਕੇ ਕਿਹਾ, ਪਵਿੱਤਰ ਆਤਮਾ ਇਸ ਤਰ੍ਹਾਂ ਆਖਦਾ ਹੈ ਕਿ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ, ਇਸੇ ਤਰ੍ਹਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ ।
1 Corinthians 15:3 in Panjabi 3 ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪ੍ਰਾਪਤ ਹੋਈ ਜੋ ਮਸੀਹ ਪਵਿੱਤਰ ਗ੍ਰੰਥਾਂ ਦੇ ਅਨੁਸਾਰ ਸਾਡੇ ਪਾਪਾਂ ਦੇ ਕਾਰਨ ਮਰਿਆ ।