Matthew 22:16 in Panjabi 16 ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ।
Other Translations King James Version (KJV) And they sent out unto him their disciples with the Herodians, saying, Master, we know that thou art true, and teachest the way of God in truth, neither carest thou for any man: for thou regardest not the person of men.
American Standard Version (ASV) And they send to him their disciples, with the Herodians, saying, Teacher, we know that thou art true, and teachest the way of God in truth, and carest not for any one: for thou regardest not the person of men.
Bible in Basic English (BBE) And they sent to him their disciples, with the Herodians, saying, Master, we see that you are true, and that you are teaching the true way of God, and have no fear of anyone, because you have no respect for a man's position.
Darby English Bible (DBY) And they send out to him their disciples with the Herodians, saying, Teacher, we know that thou art true and teachest the way of God in truth, and carest not for any one, for thou regardest not men's person;
World English Bible (WEB) They sent their disciples to him, along with the Herodians, saying, "Teacher, we know that you are honest, and teach the way of God in truth, no matter who you teach, for you aren't partial to anyone.
Young's Literal Translation (YLT) and they send to him their disciples with the Herodians, saying, `Teacher, we have known that thou art true, and the way of God in truth thou dost teach, and thou art not caring for any one, for thou dost not look to the face of men;
Cross Reference Deuteronomy 33:9 in Panjabi 9 ਉਸ ਨੇ ਆਪਣੇ ਪਿਤਾ ਤੇ ਮਾਤਾ ਦੇ ਵਿਖੇ ਆਖਿਆ, ਮੈਂ ਉਨ੍ਹਾਂ ਨੂੰ ਨਹੀਂ ਵੇਖਿਆ, ਨਾ ਹੀ ਉਸਨੇ ਆਪਣੇ ਭਰਾਵਾਂ ਨੂੰ ਆਪਣਾ ਮੰਨਿਆ, ਨਾ ਆਪਣੇ ਪੁੱਤਰਾਂ ਨੂੰ ਪਛਾਣਿਆ, ਕਿਉਂ ਜੋ ਉਨ੍ਹਾਂ ਨੇ ਤੇਰਾ ਆਖਾ ਮੰਨਿਆ, ਅਤੇ ਤੇਰੇ ਨੇਮ ਦੀ ਪਾਲਨਾ ਕਰਦੇ ਹਨ ।
1 Kings 22:14 in Panjabi 14 ਅੱਗੋਂ ਮੀਕਾਯਾਹ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜੋ ਕੁਝ ਯਹੋਵਾਹ ਮੈਨੂੰ ਫ਼ਰਮਾਏਗਾ ਉਹੋ ਹੀ ਬੋਲਾਂਗਾ ।
Job 32:21 in Panjabi 21 ਮੈਂ ਕਦੀ ਕਿਸੇ ਮਨੁੱਖ ਦੀ ਪੱਖਪਾਤ ਨਹੀਂ ਕਰਾਂਗਾ, ਨਾ ਕਿਸੇ ਮਨੁੱਖ ਦੀ ਚਾਪਲੂਸੀ ਕਰਾਂਗਾ,
Psalm 5:9 in Panjabi 9 ਕਿਉਂ ਜੋ ਉਹਨਾਂ ਦੇ ਮੂੰਹ ਵਿੱਚ ਕੋਈ ਸਚਿਆਈ ਨਹੀਂ, ਉਹਨਾਂ ਦਾ ਮਨ ਤਬਾਹੀ ਨਾਲ ਭਰਿਆ ਹੈ, ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹ ਆਪਣੀਆਂ ਜੀਭਾਂ ਨਾਲ ਵਲ-ਛਲ ਕਰਦੇ ਹਨ ।
Psalm 12:2 in Panjabi 2 ਉਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ-ਦਿਲੀ ਨਾਲ ਗੱਲਾਂ ਕਰਦੇ ਹਨ ।
Psalm 55:21 in Panjabi 21 ਉਹ ਦਾ ਮੂੰਹ ਮੱਖਣ ਨਾਲੋਂ ਵੀ ਚਿਕਨਾ ਸੀ, ਪਰ ਉਹ ਦੇ ਦਿਲ ਵਿੱਚ ਲੜਾਈ ਸੀ ! ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਕੂਲੀਆਂ ਸਨ, ਪਰ ਓਹ ਸਨ ਨੰਗੀਆਂ ਤਲਵਾਰਾਂ !
Proverbs 29:5 in Panjabi 5 ਜਿਹੜਾ ਮਨੁੱਖ ਆਪਣੇ ਗੁਆਂਢੀ ਦੀ ਚਾਪਲੂਸੀ ਕਰਦਾ ਹੈ, ਉਹ ਉਸ ਦੇ ਪੈਰਾਂ ਲਈ ਜਾਲ ਵਿਛਾਉਂਦਾ ਹੈ ।
Isaiah 59:13 in Panjabi 13 ਅਸੀਂ ਯਹੋਵਾਹ ਦਾ ਅਪਰਾਧ ਕੀਤਾ ਅਤੇ ਉਸ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਣੋਂ ਹੱਟ ਗਏ, ਅਸੀਂ ਜ਼ੁਲਮ ਕੀਤਾ ਅਤੇ ਵਿਦਰੋਹੀ ਹੋ ਗਏ, ਅਸੀਂ ਮਨੋਂ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ ।
Jeremiah 9:3 in Panjabi 3 ਉਹ ਆਪਣੀ ਜੀਭ ਨੂੰ ਧਣੁਖ ਵਾਂਗੂੰ ਝੂਠ ਲਈ ਲਿਫਾਉਂਦੇ ਹਨ, ਉਹ ਦੇਸ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਕਿਉਂ ਜੋ ਉਹ ਬਦੀ ਤੋਂ ਬਦੀ ਤੱਕ ਵਧਦੇ ਜਾਂਦੇ ਹਨ, ਉਹ ਮੈਨੂੰ ਨਹੀਂ ਜਾਣਦੇ ਯਹੋਵਾਹ ਦਾ ਵਾਕ ਹੈ ।
Ezekiel 33:30 in Panjabi 30 ਪਰ ਤੂੰ ਹੇ ਮਨੁੱਖ ਦੇ ਪੁੱਤਰ, ਤੇਰੇ ਲੋਕਾਂ ਦੀ ਸੰਤਾਨ ਕੰਧਾਂ ਦੇ ਨੇੜੇ ਅਤੇ ਘਰਾਂ ਦੇ ਬੂਹਿਆਂ ਵਿੱਚ ਤੇਰੇ ਬਾਰੇ ਗੱਲਾਂ ਕਰਦੀ ਹੈ । ਇੱਕ ਦੂਜੇ ਨੂੰ ਬੋਲਦੇ ਹਨ, ਹਾਂ, ਹਰ ਇੱਕ ਆਪਣੇ ਭਰਾਵਾਂ ਨੂੰ ਇਹ ਆਖਦਾ ਹੈ, ਚੱਲੋ, ਉਹ ਵਾਕ ਸੁਣੀਏ ਜੋ ਯਹੋਵਾਹ ਵੱਲੋਂ ਆਉਂਦਾ ਹੈ ।
Micah 3:9 in Panjabi 9 ਹੇ ਯਾਕੂਬ ਦੇ ਘਰਾਣੇ ਦੇ ਮੁਖਿਓ, ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਇਹ ਸੁਣੋ ! ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ, ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ,
Malachi 2:6 in Panjabi 6 ਸਚਿਆਈ ਦੀ ਬਿਵਸਥਾ ਉਸ ਦੇ ਮੂੰਹ ਵਿੱਚ ਸੀ ਅਤੇ ਕੁਧਰਮ ਉਸ ਦੇ ਬੁੱਲ੍ਹਾਂ ਵਿੱਚ ਨਾ ਪਾਇਆ ਗਿਆ । ਉਹ ਸ਼ਾਂਤੀ ਅਤੇ ਸਿਧਿਆਈ ਵਿੱਚ ਮੇਰੇ ਨਾਲ-ਨਾਲ ਚੱਲਦਾ ਰਿਹਾ ਅਤੇ ਬਹੁਤਿਆਂ ਨੂੰ ਬੁਰਿਆਈ ਤੋਂ ਮੋੜ ਲੈ ਆਇਆ ।
Malachi 2:9 in Panjabi 9 ਸੋ ਮੈਂ ਵੀ ਤੁਹਾਨੂੰ ਸਾਰਿਆਂ ਲੋਕਾਂ ਦੇ ਅੱਗੇ ਨਖਿੱਧ ਅਤੇ ਖੱਜਲ ਕੀਤਾ, ਕਿਉਂ ਜੋ ਤੁਸੀਂ ਮੇਰੇ ਰਾਹਾਂ ਦੀ ਪਾਲਣਾ ਨਾ ਕੀਤੀ ਸਗੋਂ ਤੁਸੀਂ ਬਿਵਸਥਾ ਵਿੱਚ ਪੱਖਪਾਤ ਕੀਤਾ ।
Matthew 16:11 in Panjabi 11 ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀਆਂ ਦੀ ਗੱਲ ਨਹੀਂ ਆਖੀ ਪਰ ਇਹ ਕਿ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ ?
Matthew 22:24 in Panjabi 24 ਕਿ ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਬੇ-ਔਲਾਦ ਮਰ ਜਾਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਉਤਪੰਨ ਕਰੇ ।
Matthew 22:26 in Panjabi 26 ਇਸੇ ਤਰ੍ਹਾਂ ਦੂਜਾ ਵੀ ਅਤੇ ਤੀਜਾ ਵੀ, ਇਸੇ ਤਰ੍ਹਾਂ ਸੱਤਵੇਂ ਤੱਕ ।
Matthew 26:18 in Panjabi 18 ਤਦ ਉਹ ਨੇ ਕਿਹਾ, ਸ਼ਹਿਰ ਵਿੱਚ ਫਲ਼ਾਣੇ ਕੋਲ ਜਾ ਕੇ ਉਹ ਨੂੰ ਆਖੋ ਕਿ ਗੁਰੂ ਆਖਦਾ ਹੈ, ਮੇਰਾ ਸਮਾਂ ਨੇੜੇ ਆ ਗਿਆ । ਮੈਂ ਆਪਣੇ ਚੇਲਿਆਂ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਮਨਾਵਾਂਗਾ ।
Matthew 26:49 in Panjabi 49 ਅਤੇ ਝੱਟ ਯਿਸੂ ਕੋਲ ਆ ਕੇ ਉਹ ਨੇ ਗੁਰੂ ਜੀ ਨਮਸਕਾਰ ਆਖਿਆ ! ਅਤੇ ਉਹ ਨੂੰ ਚੁੰਮਿਆ ।
Mark 3:6 in Panjabi 6 ਤਦ ਫ਼ਰੀਸੀਆਂ ਨੇ ਨਿੱਕਲ ਕੇ ਉਸ ਵੇਲੇ ਹੇਰੋਦੀਆਂ ਨਾਲ ਉਹ ਦੇ ਵਿਰੁੱਧ ਯੋਜਨਾ ਬਣਾਉਣ ਲੱਗੇ ਜੋ ਕਿਸ ਤਰ੍ਹਾਂ ਉਹ ਦਾ ਨਾਸ ਕਰੀਏ ।
Mark 8:15 in Panjabi 15 ਉਸ ਨੇ ਉਨ੍ਹਾਂ ਨੂੰ ਚਿਤਾਵਨੀ ਨਾਲ ਆਖਿਆ ਕਿ ਫ਼ਰੀਸੀਆਂ ਦੇ ਖ਼ਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ !
Mark 10:17 in Panjabi 17 ਜਦ ਪ੍ਰਭੂ ਯਿਸੂ ਬਾਹਰ ਨਿੱਕਲ ਕੇ ਰਾਹ ਵੱਲ ਚਲੇ ਜਾਂਦੇ ਸਨ, ਤਾਂ ਇੱਕ ਮਨੁੱਖ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਟੇਕ ਕੇ ਉਹ ਨੂੰ ਪੁੱਛਿਆ, ਹੇ ਉੱਤਮ ਗੁਰੂ, ਮੈਂ ਅਜਿਹਾ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ ?
Mark 12:14 in Panjabi 14 ਸੋ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ! ਕੈਸਰ ਨੂੰ “ਕਰ” ਦੇਣਾ ਯੋਗ ਹੈ ਕਿ ਨਹੀਂ ? ਅਸੀਂ ਦੇਈਏ ਕਿ ਨਾ ਦੇਈਏ ?
Luke 7:40 in Panjabi 40 ਯਿਸੂ ਨੇ ਉਸ ਦੇ ਵਿਚਾਰਾਂ ਨੂੰ ਜਾਣ ਕੇ ਕਿਹਾ, ਸ਼ਮਊਨ, ਮੈਂ ਤੈਨੂੰ ਕੁੱਝ ਆਖਣਾ ਹੈ । ਤਾਂ ਉਹ ਬੋਲਿਆ, ਗੁਰੂ ਜੀ ਦੱਸੋ ।
Luke 20:21 in Panjabi 21 ਤਦ ਉਨ੍ਹਾਂ ਨੇ ਉਸ ਤੋਂ ਪੁੱਛਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਠੀਕ ਬੋਲਦੇ ਅਤੇ ਸਿਖਾਉਂਦੇ ਹੋ ਅਤੇ ਕਿਸੇ ਦਾ ਪੱਖਪਾਤ ਨਹੀਂ ਕਰਦੇ, ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦੇ ਹੋ ।
John 7:18 in Panjabi 18 ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ ਆਪ ਦੀ ਵਡਿਆਈ ਕਰਨ ਲਈ ਕਰਦਾ ਹੈ । ਪਰ ਉਹ ਇੱਕ ਜਿਹੜਾ, ਉਸ ਦੀ ਵਡਿਆਈ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸ ਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ ।
John 14:6 in Panjabi 6 ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ । ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ ।
John 18:37 in Panjabi 37 ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ ? ” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ । ਮੈਂ ਇੱਕ ਰਾਜਾ ਹਾਂ । ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ । ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ ।”
2 Corinthians 2:17 in Panjabi 17 ਅਸੀਂ ਤਾਂ ਬਹੁਤਿਆਂ ਦੀ ਤਰ੍ਹਾਂ ਪਰਮੇਸ਼ੁਰ ਦੀ ਬਾਣੀ ਵਿੱਚ ਮਿਲਾਵਟ ਨਹੀਂ ਕਰਦੇ, ਪਰ ਨਿਸ਼ਕਪਟਤਾ ਨਾਲ ਪਰਮੇਸ਼ੁਰ ਦੀ ਵੱਲੋਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ ।
2 Corinthians 4:2 in Panjabi 2 ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ, ਨਾ ਪਰਮੇਸ਼ੁਰ ਦੇ ਬਚਨ ਵਿੱਚ ਮਿਲਾਵਟ ਕਰਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰ ਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ ।
2 Corinthians 5:16 in Panjabi 16 ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਪਛਾਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਹ ਨੂੰ ਫੇਰ ਨਹੀਂ ਜਾਣਦੇ ।
Galatians 1:10 in Panjabi 10 ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ ।
Galatians 2:6 in Panjabi 6 ਪਰ ਉਹ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ ਅਤੇ ਕੁੱਝ ਸਮਝੇ ਜਾਂਦੇ ਸਨ, ਉਹ ਭਾਵੇ ਕਿਹੋ ਜਿਹੇ ਵੀ ਹੋਣ, ਮੈਨੂੰ ਕੋਈ ਪਰਵਾਹ ਨਹੀਂ - ਪਰਮੇਸ਼ੁਰ ਕਿਸੇ ਮਨੁੱਖ ਦਾ ਪੱਖਪਾਤ ਨਹੀਂ ਕਰਦਾ ਹੈ, ਮੈਂ ਕਹਿੰਦਾ ਹਾਂ ਕਿ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ, ਉਹਨਾਂ ਤੋਂ ਮੈਨੂੰ ਤਾਂ ਕੁੱਝ ਪ੍ਰਾਪਤ ਨਹੀਂ ਹੋਇਆ ।
1 Thessalonians 2:4 in Panjabi 4 ਪਰ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਯੋਗ ਠਹਿਰਾਏ ਹੋਏ ਹਾਂ ਜੋ ਖੁਸ਼ਖਬਰੀ ਸਾਨੂੰ ਸੌਂਪੀ ਜਾਵੇ ਅਸੀਂ ਉਸੇ ਤਰ੍ਹਾਂ ਹੀ ਸੁਣਾਉਂਦੇ ਹਾਂ, ਇਸ ਲਈ ਨਹੀਂ ਜੋ ਅਸੀਂ ਮਨੁੱਖਾਂ ਨੂੰ ਖੁਸ਼ ਕਰੀਏ, ਪਰ ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਜਾਂਚਦਾ ਹੈ ।
James 3:17 in Panjabi 17 ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ ।
1 John 5:20 in Panjabi 20 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ । ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ ।