Matthew 23:34 in Panjabi 34 ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ । ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਓਗੇ ।
Other Translations King James Version (KJV) Wherefore, behold, I send unto you prophets, and wise men, and scribes: and some of them ye shall kill and crucify; and some of them shall ye scourge in your synagogues, and persecute them from city to city:
American Standard Version (ASV) Therefore, behold, I send unto you prophets, and wise men, and scribes: some of them shall ye kill and crucify; and some of them shall ye scourge in your synagogues, and persecute from city to city:
Bible in Basic English (BBE) For this reason, I send you prophets, and wise men, and scribes: some of them you will put to death and put on the cross, and to some of them you will give blows in your Synagogues, driving them from town to town;
Darby English Bible (DBY) Therefore, behold, *I* send unto you prophets, and wise men, and scribes; and [some] of them ye will kill and crucify, and [some] of them ye will scourge in your synagogues, and will persecute from city to city;
World English Bible (WEB) Therefore, behold, I send to you prophets, wise men, and scribes. Some of them you will kill and crucify; and some of them you will scourge in your synagogues, and persecute from city to city;
Young's Literal Translation (YLT) `Because of this, lo, I send to you prophets, and wise men, and scribes, and of them ye will kill and crucify, and of them ye will scourge in your synagogues, and will pursue from city to city;
Cross Reference 2 Chronicles 36:15 in Panjabi 15 ਅਤੇ ਯਹੋਵਾਹ ਉਨ੍ਹਾਂ ਦੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਹਨਾਂ ਨੂੰ ਜਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ
Proverbs 11:30 in Panjabi 30 ਧਰਮੀ ਦਾ ਫਲ ਜੀਵਨ ਦਾ ਰੁੱਖ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ ।
Matthew 10:16 in Panjabi 16 ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ ।
Matthew 10:23 in Panjabi 23 ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਆ ਜਾਵੇ ।
Matthew 13:52 in Panjabi 52 ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਸ ਲਈ ਹਰੇਕ ਉਪਦੇਸ਼ਕ ਜੋ ਸਵਰਗ ਰਾਜ ਦਾ ਚੇਲਾ ਬਣ ਗਿਆ ਹੈ, ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ ।
Matthew 23:34 in Panjabi 34 ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ । ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਓਗੇ ।
Matthew 28:19 in Panjabi 19 ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ ।
Luke 11:49 in Panjabi 49 ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ ।
Luke 24:47 in Panjabi 47 ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ ।
John 16:2 in Panjabi 2 ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ । ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ ।
John 20:21 in Panjabi 21 ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ ।”
Acts 1:8 in Panjabi 8 ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ ।
Acts 5:40 in Panjabi 40 ਉਨ੍ਹਾਂ ਨੇ ਉਹ ਦੀ ਮਨ ਲਈ ਅਤੇ ਜਦੋਂ ਰਸੂਲਾਂ ਨੂੰ ਕੋਲ ਸੱਦਿਆ ਤੇ ਮਾਰ ਕੁੱਟ ਕੇ ਉਹਨਾਂ ਨੂੰ ਆਗਿਆ ਕੀਤੀ ਜੋ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫਿਰ ਉਹਨਾਂ ਨੂੰ ਛੱਡ ਦਿੱਤਾ ।
Acts 7:51 in Panjabi 51 ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ ।
Acts 7:58 in Panjabi 58 ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ ।
Acts 9:1 in Panjabi 1 ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਂਦਾ ਅਤੇ ਉਹਨਾਂ ਦਾ ਕਤਲ ਕਰਦਾ, ਪ੍ਰਧਾਨ ਜਾਜਕ ਦੇ ਕੋਲ ਗਿਆ ।
Acts 11:27 in Panjabi 27 ਉਹਨਾਂ ਦਿਨਾਂ ਵਿੱਚ ਕਈ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ ।
Acts 12:2 in Panjabi 2 ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ ।
Acts 13:1 in Panjabi 1 ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਿਮਓਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ ।
Acts 14:19 in Panjabi 19 ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ ।
Acts 15:32 in Panjabi 32 ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਭਰਾਵਾਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਉਹਨਾਂ ਤਕੜੇ ਕੀਤਾ ।
Acts 22:19 in Panjabi 19 ਮੈਂ ਆਖਿਆ, “ਹੇ ਪ੍ਰਭੂ ਉਹ ਆਪ ਜਾਣਦੇ ਹਨ ਜੋ, ਜਿਨ੍ਹਾਂ ਤੇਰੇ ਉੱਤੇ ਵਿਸ਼ਵਾਸ ਕੀਤਾ ਮੈਂ ਉਨ੍ਹਾਂ ਨੂੰ ਕੈਦ ਕਰਦਾ ਅਤੇ ਹਰੇਕ ਪ੍ਰਾਰਥਨਾ ਘਰ ਵਿੱਚ ਮਾਰਦਾ ਸੀ ।
1 Corinthians 2:6 in Panjabi 6 ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ ।
1 Corinthians 3:10 in Panjabi 10 ਪਰਮੇਸ਼ੁਰ ਦੀ ਕਿਰਪਾ ਅਨੁਸਾਰ ਜੋ ਮੈਨੂੰ ਦਾਨ ਵਿੱਚ ਮਿਲੀ ਹੈ, ਮੈਂ ਸਿਆਣੇ ਰਾਜ ਮਿਸਤਰੀ ਦੀ ਤਰ੍ਹਾਂ ਨੀਂਹ ਰੱਖੀ ਅਤੇ ਦੂਜਾ ਉਸ ਉੱਤੇ ਉਸਾਰੀ ਕਰਦਾ ਹੈ । ਸੋ ਹਰੇਕ ਸੁਚੇਤ ਰਹੇ ਭਈ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ ।
1 Corinthians 12:3 in Panjabi 3 ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਰਾਹੀਂ ਬੋਲ ਕੇ ਕੋਈ ਨਹੀਂ ਆਖ ਸਕਦਾ, “ਯਿਸੂ ਸਰਾਪਤ ਹੈ,” ਨਾ ਕੋਈ ਕਹਿ ਸਕਦਾ ਹੈ, “ਯਿਸੂ ਪ੍ਰਭੂ ਹੈ,” ਪਰ ਕੇਵਲ ਪਵਿੱਤਰ ਆਤਮਾ ਦੇ ਰਾਹੀਂ ।
2 Corinthians 11:24 in Panjabi 24 ਮੈਂ ਪੰਜ ਵਾਰੀ ਯਹੂਦੀਆਂ ਦੇ ਹੱਥੋਂ ਉਨ੍ਹਤਾਲੀ ਉਨ੍ਹਤਾਲੀ ਕੋਰੜੇ ਖਾਧੇ ।
Ephesians 4:8 in Panjabi 8 ਇਸ ਲਈ ਉਹ ਆਖਦਾ ਹੈ - ਜਦ ਉਹ ਉਤਾਹਾਂ ਉੱਠਾਇਆ ਗਿਆ, ਉਸ ਨੇ ਬੰਧਨ ਨੂੰ ਬੰਨ੍ਹ ਲਿਆ ਅਤੇ ਮਨੁੱਖਾਂ ਨੂੰ ਦਾਤਾਂ ਦਿੱਤੀਆਂ
Colossians 1:28 in Panjabi 28 ਜਿਸ ਦੀ ਅਸੀਂ ਖ਼ਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਸੁਚੇਤ ਕਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਕਿ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ ।
1 Thessalonians 2:16 in Panjabi 16 ਉਹ ਸਾਨੂੰ ਪਰਾਈਆਂ ਕੌਮਾਂ ਨਾਲ ਉਨ੍ਹਾਂ ਦੀ ਮੁਕਤੀ ਬਾਰੇ ਗੱਲ ਕਰਨ ਤੋਂ ਰੋਕਦੇ ਹਨ, ਕਿ ਕਿਤੇ ਉਹ ਬਚਾਏ ਨਾ ਜਾਣ ਤਾਂ ਜੋ ਉਹਨਾਂ ਦੇ ਪਾਪਾਂ ਦਾ ਭਾਂਡਾ ਸਦਾ ਭਰਿਆ ਰਹੇ ! ਪਰ ਉਹਨਾਂ ਦੇ ਉੱਤੇ ਪਰਮੇਸ਼ੁਰ ਦਾ ਪੂਰਾ ਕ੍ਰੋਧ ਆ ਪਿਆ ਹੈ ! ।
Hebrews 11:37 in Panjabi 37 ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ ਮਾਰੇ ਫਿਰਦੇ ਰਹੇ, -
Revelation 11:10 in Panjabi 10 ਅਤੇ ਧਰਤੀ ਦੇ ਵਾਸੀ ਖੁਸ਼ ਹੋਣਗੇ ਅਤੇ ਉਹਨਾਂ ਉੱਤੇ ਅਨੰਦ ਕਰਨਗੇ ਅਤੇ ਇੱਕ ਦੂਜੇ ਦੇ ਕੋਲ ਸੁਗਾਤਾਂ ਭੇਜਣਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ ਨੇ ਧਰਤੀ ਦੇ ਵਾਸੀਆਂ ਨੂੰ ਔਖਾ ਕੀਤਾ ਹੋਇਆ ਸੀ ।