Matthew 23:37 in Panjabi 37 ਹੇ ਯਰੂਸ਼ਲਮ, ਯਰੂਸ਼ਲਮ ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ ।
Other Translations King James Version (KJV) O Jerusalem, Jerusalem, thou that killest the prophets, and stonest them which are sent unto thee, how often would I have gathered thy children together, even as a hen gathereth her chickens under her wings, and ye would not!
American Standard Version (ASV) O Jerusalem, Jerusalem, that killeth the prophets, and stoneth them that are sent unto her! how often would I have gathered thy children together, even as a hen gathereth her chickens under her wings, and ye would not!
Bible in Basic English (BBE) O Jerusalem, Jerusalem, putting to death the prophets, and stoning those who are sent to her! Again and again would I have taken your children to myself as a bird takes her young ones under her wings, and you would not!
Darby English Bible (DBY) Jerusalem, Jerusalem, [the city] that kills the prophets and stones those that are sent unto her, how often would I have gathered thy children as a hen gathers her chickens under her wings, and ye would not!
World English Bible (WEB) "Jerusalem, Jerusalem, who kills the prophets, and stones those who are sent to her! How often would I have gathered your children together, even as a hen gathers her chickens under her wings, and you would not!
Young's Literal Translation (YLT) `Jerusalem, Jerusalem, that art killing the prophets, and stoning those sent unto thee, how often did I will to gather thy children together, as a hen doth gather her own chickens under the wings, and ye did not will.
Cross Reference Deuteronomy 32:11 in Panjabi 11 ਜਿਸ ਤਰ੍ਹਾਂ ਉਕਾਬ ਆਪਣੇ ਆਲ੍ਹਣੇ ਨੂੰ ਹਿਲਾਉਂਦਾ, ਅਤੇ ਆਪਣੇ ਬੱਚਿਆਂ ਉੱਤੇ ਫੜ ਫੜਾਉਂਦਾ ਹੈ, ਉਸੇ ਤਰ੍ਹਾਂ ਉਸ ਨੇ ਆਪਣੇ ਪਰ ਫੈਲਾ ਕੇ ਉਨ੍ਹਾਂ ਨੂੰ ਲੈ ਲਿਆ, ਉਸ ਨੇ ਆਪਣੇ ਖੰਭਾਂ ਉੱਤੇ ਉਨ੍ਹਾਂ ਨੂੰ ਚੁੱਕ ਲਿਆ,
Ruth 2:12 in Panjabi 12 ਯਹੋਵਾਹ ਤੇਰੇ ਕੰਮ ਦਾ ਫਲ ਦੇਵੇ, ਸਗੋਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਵੱਲੋਂ, ਜਿਸ ਦੇ ਖੰਭਾਂ ਹੇਠ ਵਿਸ਼ਵਾਸ ਕਰ ਕੇ ਤੂੰ ਆਈ ਹੈਂ, ਤੈਨੂੰ ਪੂਰਾ ਬਦਲਾ ਦਿੱਤਾ ਜਾਵੇ । “
2 Chronicles 24:21 in Panjabi 21 ਤਦ ਉਨ੍ਹਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਪਾਤਸ਼ਾਹ ਦੇ ਹੁਕਮ ਨਾਲ ਉਹ ਨੂੰ ਯਹੋਵਾਹ ਦੇ ਭਵਨ ਵਿੱਚ ਮਾਰ ਸੁੱਟਿਆ
2 Chronicles 36:15 in Panjabi 15 ਅਤੇ ਯਹੋਵਾਹ ਉਨ੍ਹਾਂ ਦੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਹਨਾਂ ਨੂੰ ਜਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ
Nehemiah 9:26 in Panjabi 26 ਪਰ ਉਹ ਤੇਰੇ ਤੋਂ ਬੇਮੁਖ ਹੋ ਕੇ ਵਿਦਰੋਹੀ ਹੋ ਗਏ ਅਤੇ ਤੇਰੀ ਬਿਵਸਥਾ ਨੂੰ ਤਿਆਗ ਦਿੱਤਾ ਅਤੇ ਤੇਰੇ ਨਬੀਆਂ ਨੂੰ ਜੋ ਉਨ੍ਹਾਂ ਨੂੰ ਤੇਰੇ ਵੱਲ ਮੁੜਨ ਲਈ ਚਿਤਾਉਣੀ ਦਿੰਦੇ ਸਨ, ਤਲਵਾਰ ਨਾਲ ਵੱਢ ਸੁੱਟਿਆ ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ ।
Psalm 17:8 in Panjabi 8 ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰਾਖੀ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ,
Psalm 36:7 in Panjabi 7 ਹੇ ਪਰਮੇਸ਼ਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ ।
Psalm 57:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਉਹ ਸ਼ਾਊਲ ਤੋਂ ਭੱਜ ਕੇ ਗੁਫ਼ਾ ਵਿੱਚ ਲੁਕ ਗਿਆ ਸੀ ਮੇਰੇ ਉੱਤੇ ਦਯਾ ਕਰ, ਹੇ ਪਰਮੇਸ਼ੁਰ,ਮੇਰੇ ਉੱਤੇ ਦਯਾ ਕਰ ! ਕਿਉਂ ਜੋ ਮੇਰੀ ਜਾਨ ਨੇ ਤੇਰੀ ਸ਼ਰਨ ਲਈ ਹੋਈ ਹੈ,ਅਤੇ ਮੈ ਤੇਰੇ ਖੰਭਾਂ ਦੀ ਛਾਇਆ ਹੇਠ ਸ਼ਰਨ ਲਵਾਂਗਾ,ਜਿਨ੍ਹਾਂ ਚਿਰ ਏਹ ਆਫ਼ਤਾਂ ਨਾ ਲੰਘ ਜਾਣ ।
Psalm 63:7 in Panjabi 7 ਤੂੰ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ ।
Psalm 81:8 in Panjabi 8 ਸੁਣ, ਹੇ ਮੇਰੀ ਪਰਜਾ ਅਤੇ ਮੈਂ ਤੈਨੂੰ ਸਾਖੀ ਦਿਆਂਗਾ, ਹੇ ਇਸਰਾਏਲ, ਕਾਸ਼ ਕਿ ਤੂੰ ਮੇਰੀ ਸੁਣਦਾ ! ।
Psalm 91:4 in Panjabi 4 ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ ਅਤੇ ਫਰੀ ਹੈ ।
Proverbs 1:24 in Panjabi 24 ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,
Isaiah 50:2 in Panjabi 2 ਜਦ ਮੈਂ ਆਇਆ, ਤਾਂ ਉੱਥੇ ਕਿਉਂ ਕੋਈ ਮਨੁੱਖ ਨਹੀਂ ਸੀ ? ਜਦ ਮੈਂ ਪੁਕਾਰਿਆ ਤਾਂ ਕਿਉਂ ਕੋਈ ਉੱਤਰ ਦੇਣ ਵਾਲਾ ਨਹੀਂ ਸੀ ? ਭਲਾ, ਮੇਰਾ ਹੱਥ ਐਨਾ ਛੋਟਾ ਹੋ ਗਿਆ ਜੋ ਛੁਟਕਾਰਾ ਦੇਣ ਦੇ ਯੋਗ ਨਾ ਰਿਹਾ, ਜਾਂ ਛੁਡਾਉਣ ਦੀ ਮੇਰੀ ਕੋਈ ਸਮਰਥ ਨਹੀਂ ਰਹੀ ? ਵੇਖੋ, ਮੈਂ ਆਪਣੀ ਘੁਰਕੀ ਨਾਲ ਸਮੁੰਦਰ ਨੂੰ ਸੁਕਾ ਦਿੰਦਾ, ਅਤੇ ਮੈਂ ਨਦੀਆਂ ਨੂੰ ਉਜਾੜ ਬਣਾ ਦਿੰਦਾ ਹਾਂ, ਉਨ੍ਹਾਂ ਦੀਆਂ ਮੱਛੀਆਂ ਪਾਣੀ ਨਾ ਹੋਣ ਕਰਕੇ ਬੁਸ ਜਾਂਦੀਆਂ ਹਨ, ਉਹ ਤਿਹਾਈਆਂ ਮਰ ਜਾਂਦੀਆਂ ਹਨ ।
Jeremiah 2:30 in Panjabi 30 ਮੈਂ ਐਵੇਂ ਕਿਵੇਂ ਤੇਰੇ ਪੁੱਤਰਾਂ ਨੂੰ ਮਾਰਿਆ, ਉਹ ਸੌਰੇ ਨਹੀਂ; ਤੁਹਾਡੀ ਆਪਣੀ ਤਲਵਾਰ ਤੁਹਾਡੇ ਨਬੀਆਂ ਨੂੰ ਹੜੱਪ ਕਰਨ ਵਾਲੇ ਬਬਰ ਸ਼ੇਰ ਵਾਂਗੂੰ ਖਾ ਗਈ ।
Jeremiah 4:14 in Panjabi 14 ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ । ਕਿੰਨਾ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ ?
Jeremiah 6:8 in Panjabi 8 ਹੇ ਯਰੂਸ਼ਲਮ ਸਿੱਖਿਆ ਲੈ, ਮਤੇ ਮੇਰਾ ਦਿਲ ਤੈਥੋਂ ਖੱਟਾ ਪੈ ਜਾਵੇ, ਮਤੇ ਮੈਂ ਤੈਨੂੰ ਵਿਰਾਨ ਕਰ ਛੱਡਾਂ, ਅਤੇ ਮੈਂ ਤੈਨੂੰ ਬੇ ਚਿਰਾਗ ਕਰ ਦੇ !
Jeremiah 6:16 in Panjabi 16 ਯਹੋਵਾਹ ਇਸ ਤਰ੍ਹਾਂ ਫ਼ਰਮਾਂਉਂਦਾ ਹੈ,- ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਭਈ ਅੱਛਾ ਰਾਹ ਕਿੱਥੇ ਹੈ ? ਤਾਂ ਉਹ ਦੇ ਵਿੱਚ ਚੱਲੋ । ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ ।
Jeremiah 11:7 in Panjabi 7 ਕਿਉਂ ਜੋ ਮੈਂ ਤੁਹਾਡੇ ਪਿਉ-ਦਾਦਿਆਂ ਨੂੰ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਅੱਜ ਦੇ ਦਿਨ ਤੱਕ ਤਗੀਦ ਨਾਲ ਚਿਤਾਰਦਾ ਰਿਹਾ ਅਤੇ ਤੜਕੇ ਉੱਠ ਕੇ ਉਹਨਾਂ ਨੂੰ ਚਿਤਾਰਦਾ ਰਿਹਾ ਕਿ ਮੇਰੀ ਸੁਣੋ !
Jeremiah 25:3 in Panjabi 3 ਯਹੂਦਾਹ ਦੇ ਰਾਜਾ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਤੇਰ੍ਹਵੇਂ ਸਾਲ ਤੋਂ ਅੱਜ ਤੱਕ ਜਿਹੜੇ ਤੇਈ ਸਾਲ ਹਨ ਯਹੋਵਾਹ ਦਾ ਬਚਨ ਮੇਰੇ ਕੋਲ ਆਉਂਦਾ ਰਿਹਾ । ਮੈਂ ਤੁਹਾਡੇ ਨਾਲ ਗੱਲਾਂ ਕਰਦਾ ਰਿਹਾ ਅਤੇ ਤੜਕੇ ਉੱਠ ਕੇ ਵੀ ਤੁਹਾਡੇ ਨਾਲ ਗੱਲਾਂ ਕੀਤੀਆਂ, ਪਰ ਤੁਸੀਂ ਨਾ ਸੁਣਿਆਂ
Jeremiah 26:23 in Panjabi 23 ਉਹ ਊਰੀਯਾਹ ਨੂੰ ਮਿਸਰ ਤੋਂ ਬਾਹਰ ਲਿਆਏ ਅਤੇ ਉਹ ਯਹੋਯਾਕੀਮ ਰਾਜਾ ਦੇ ਕੋਲ ਲਿਆਂਦਾ ਗਿਆ । ਉਹ ਨੇ ਉਸ ਨੂੰ ਤਲਵਾਰ ਨਾਲ ਮਾਰ ਦਿੱਤਾ ਅਤੇ ਉਸ ਦੀ ਲੋਥ ਆਮ ਲੋਕਾਂ ਦੇ ਕਬਰਸਤਾਨ ਵਿੱਚ ਸੁਟਵਾ ਦਿੱਤੀ
Jeremiah 35:15 in Panjabi 15 ਤਾਂ ਮੈਂ ਆਪਣੇ ਸਾਰੇ ਦਾਸਾਂ ਨੂੰ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਨਾਲ ਭੇਜਿਆ ਅਤੇ ਆਖਿਆ ਕਿ ਹਰ ਮਨੁੱਖ ਆਪਣੇ ਬੁਰੇ ਮਾਰਗ ਤੋਂ ਮੁੜੇ ਅਤੇ ਆਪਣੇ ਕਰਤੱਬਾਂ ਨੂੰ ਠੀਕ ਕਰੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਨਾ ਚੱਲੇ ਭਈ ਉਹਨਾਂ ਦੀ ਪੂਜਾ ਕਰੋ, ਤਾਂ ਤੁਸੀਂ ਉਸ ਭੂਮੀ ਵਿੱਚ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪਿਓ ਦਾਦਿਆਂ ਨੂੰ ਦਿੱਤੀ ਵੱਸੋਗੇ, ਪਰ ਨਾ ਤੁਸੀਂ ਆਪਣਾ ਕੰਨ ਲਾਇਆ ਅਤੇ ਨਾ ਮੇਰੀ ਸੁਣੀ
Jeremiah 42:9 in Panjabi 9 ਅਤੇ ਉਹਨਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਜਿਹ ਦੇ ਕੋਲ ਤੁਸੀਂ ਮੈਨੂੰ ਭੇਜਿਆ ਕਿ ਤੁਹਾਡੀ ਅਰਦਾਸ ਉਹ ਦੇ ਅੱਗੇ ਕਰਾਂ, ਇਸ ਤਰ੍ਹਾਂ ਆਖਦਾ ਹੈ,
Jeremiah 44:4 in Panjabi 4 ਮੈਂ ਆਪਣੇ ਦਾਸ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਕਰ ਕੇ ਭੇਜਿਆ ਅਤੇ ਆਖਿਆ, ਤੁਸੀਂ ਇਹ ਘਿਣਾਉਣਾ ਕੰਮ ਨਾ ਹੀ ਕਰੋ ਜਿਸ ਤੋਂ ਮੈਨੂੰ ਸੂਗ ਆਉਂਦੀ ਹੈ
Hosea 11:2 in Panjabi 2 ਜਿੰਨਾ ਉਨ੍ਹਾਂ ਨੇ ਉਹਨਾਂ ਨੂੰ ਬੁਲਾਇਆ, ਉੱਨੀ ਦੂਰ ਉਹ ਉਨ੍ਹਾਂ ਤੋਂ ਚੱਲੇ ਗਏ, ਉਹਨਾਂ ਨੇ ਬਆਲਾਂ ਲਈ ਬਲੀਆਂ ਚੜ੍ਹਾਈਆਂ, ਅਤੇ ਮੂਰਤੀਆਂ ਲਈ ਧੂਫ਼ ਧੁਖਾਈ ।
Hosea 11:7 in Panjabi 7 ਮੇਰੇ ਲੋਕ ਮੇਰੇ ਤੋਂ ਫਿਰ ਜਾਣ ਲਈ ਦ੍ਰਿੜ ਹਨ, ਉਹ ਅੱਤ ਮਹਾਨ ਨੂੰ ਪੁਕਾਰਦੇ ਹਨ, ਪਰ ਉਹ ਮਿਲ ਕੇ ਉਹ ਨੂੰ ਨਾ ਵਡਿਆਉਣਗੇ ।
Zechariah 1:4 in Panjabi 4 ਤੁਸੀਂ ਆਪਣੇ ਪਿਉ-ਦਾਦਿਆਂ ਵਰਗੇ ਨਾ ਹੋਵੋ, ਜਿਨ੍ਹਾਂ ਨੂੰ ਪਹਿਲੇ ਨਬੀਆਂ ਨੇ ਉੱਚੀ ਦੇ ਕੇ ਕਿਹਾ ਕਿ ਸੈਨਾ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਤੁਸੀਂ ਆਪਣੇ ਬੁਰਿਆਂ ਰਾਹਾਂ ਤੋਂ ਅਤੇ ਬੁਰਿਆਂ ਕੰਮਾਂ ਤੋਂ ਮੁੜੋ !” ਪਰ ਉਨ੍ਹਾਂ ਨਾ ਸੁਣਿਆ ਅਤੇ ਨਾ ਮੇਰੀ ਵੱਲ ਧਿਆਨ ਕੀਤਾ, ਯਹੋਵਾਹ ਦਾ ਵਾਕ ਹੈ ।
Matthew 5:12 in Panjabi 12 ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ ।
Matthew 21:35 in Panjabi 35 ਅਤੇ ਮਾਲੀਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਕਿਸੇ ਨੂੰ ਕੁੱਟਿਆ, ਕਿਸੇ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਪਥਰਾਉ ਕੀਤਾ ।
Matthew 22:3 in Panjabi 3 ਅਤੇ ਉਸ ਨੇ ਸੱਦੇ ਹੋਇਆਂ ਨੂੰ ਵਿਆਹ ਵਿੱਚ ਸੱਦਣ ਲਈ ਆਪਣੇ ਨੌਕਰਾਂ ਨੂੰ ਭੇਜਿਆ ਪਰ ਉਹ ਆਉਣ ਲਈ ਤਿਆਰ ਨਾ ਹੋਏ ।
Matthew 22:6 in Panjabi 6 ਅਤੇ ਕਈਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਅਤੇ ਮਾਰ ਸੁੱਟਿਆ ।
Matthew 23:30 in Panjabi 30 ਅਤੇ ਆਖਦੇ ਹੋ ਜੇ ਅਸੀਂ ਆਪਣੇ ਪਿਉ-ਦਾਦਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੇ ਖੂਨ ਵਿੱਚ ਸਾਂਝੀ ਨਾ ਹੁੰਦੇ ।
Mark 12:3 in Panjabi 3 ਅਤੇ ਉਨ੍ਹਾਂ ਨੇ ਉਸ ਨੂੰ ਫੜ੍ਹ ਕੇ ਕੁੱਟਿਆ ਅਤੇ ਖਾਲੀ ਹੱਥੀਂ ਮੋੜ ਦਿੱਤਾ ।
Luke 13:34 in Panjabi 34 ਹੇ ਯਰੂਸ਼ਲਮ, ਯਰੂਸ਼ਲਮ ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਹੋਏ ਹਨ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ ।
Luke 14:17 in Panjabi 17 ਅਤੇ ਉਸ ਨੇ ਭੋਜਨ ਦੇ ਸਮੇਂ ਆਪਣੇ ਨੌਕਰ ਨੂੰ ਭੇਜਿਆ ਜੋ ਉਹ ਸੱਦੇ ਹੋਇਆਂ ਨੂੰ ਆਖੇ ਕਿ ਆਓ ਕਿਉਂ ਜੋ ਹੁਣ ਸਭ ਕੁੱਝ ਤਿਆਰ ਹੈ
Luke 15:28 in Panjabi 28 ਇਹ ਸੁਣ ਕੇ ਉਹ ਗੁੱਸੇ ਹੋਇਆ ਅਤੇ ਅੰਦਰ ਜਾਣ ਨੂੰ ਉਸ ਦਾ ਮਨ ਨਾ ਕੀਤਾ । ਸੋ ਉਸ ਦਾ ਪਿਤਾ ਬਾਹਰ ਆ ਕੇ ਉਸ ਨੂੰ ਮਨਾਉਣ ਲੱਗਾ ।
Luke 19:14 in Panjabi 14 ਪਰ ਉਸ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਸ ਦੇ ਪਿੱਛੇ ਦਾਸਾਂ ਦੁਆਰਾ ਸੁਨੇਹਾ ਭੇਜਿਆ ਕਿ ਅਸੀਂ ਨਹੀਂ ਚਾਹੁੰਦੇ ਜੋ ਇਹ ਸਾਡੇ ਉੱਤੇ ਰਾਜ ਕਰੇ ।
Luke 20:11 in Panjabi 11 ਉਸ ਨੇ ਇੱਕ ਹੋਰ ਨੌਕਰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਮਾਰਿਆ ਕੁੱਟਿਆ ਅਤੇ ਉਸ ਦਾ ਅਪਮਾਨ ਕਰ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ ।
Acts 7:51 in Panjabi 51 ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ ।
1 Thessalonians 2:15 in Panjabi 15 ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ । ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ ।
Revelation 11:7 in Panjabi 7 ਜਦ ਉਹ ਆਪਣੀ ਗਵਾਹੀ ਦੇ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਆਉਂਦਾ ਹੈ, ਉਹਨਾਂ ਨਾਲ ਯੁੱਧ ਕਰਕੇ ਉਹਨਾਂ ਨੂੰ ਜਿੱਤ ਲਵੇਗਾ ਅਤੇ ਉਹਨਾਂ ਨੂੰ ਮਾਰ ਸੁੱਟੇਗਾ ।
Revelation 17:6 in Panjabi 6 ਅਤੇ ਮੈਂ ਉਸ ਔਰਤ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦੇ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਬਹੁਤ ਹੈਰਾਨ ਹੋ ਕੇ ਹੱਕਾ-ਬੱਕਾ ਰਹਿ ਗਿਆ ।