Matthew 25:1 in Panjabi 1 ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ ।
Other Translations King James Version (KJV) Then shall the kingdom of heaven be likened unto ten virgins, which took their lamps, and went forth to meet the bridegroom.
American Standard Version (ASV) Then shall the kingdom of heaven be likened unto ten virgins, who took their lamps, and went forth to meet the bridegroom.
Bible in Basic English (BBE) Then the kingdom of heaven will be like ten virgins, the friends of the bride, who took their lights, and went out with the purpose of meeting the husband.
Darby English Bible (DBY) Then shall the kingdom of the heavens be made like to ten virgins that having taken their torches, went forth to meet the bridegroom.
World English Bible (WEB) "Then the Kingdom of Heaven will be like ten virgins, who took their lamps, and went out to meet the bridegroom.
Young's Literal Translation (YLT) `Then shall the reign of the heavens be likened to ten virgins, who, having taken their lamps, went forth to meet the bridegroom;
Cross Reference Psalm 45:9 in Panjabi 9 ਤੇਰੀਆਂ ਪਤਵੰਤ ਇਸਤਰੀਆਂ ਵਿਚੋਂ ਰਾਜਕੁਮਾਰੀਆਂ ਵੀ ਹਨ, ਰਾਣੀ ਤੇਰੇ ਸੱਜੇ ਹੱਥ ਉੱਤੇ ਓਫੀਰ ਦੇ ਕੁੰਦਨ ਸੋਨੇ ਨਾਲ ਸ਼ਿੰਗਾਰ ਲਾ ਕੇ ਖੜ੍ਹੀ ਹੈ ।
Psalm 45:14 in Panjabi 14 ਬੂਟੇ ਕੱਢੇ ਹੋਏ ਪਹਿਰਾਵੇ ਪਹਿਨੀ ਉਹ ਪਾਤਸ਼ਾਹ ਕੋਲ ਪਹੁੰਚਾਈ ਜਾਵੇਗੀ, ਉਹ ਦੀਆਂ ਕੁਆਰੀਆਂ ਸਹੇਲੀਆਂ ਉਹ ਦੇ ਪਿੱਛੇ-ਪਿੱਛੇ ਤੇਰੇ ਕੋਲ ਲਿਆਈਆਂ ਜਾਣਗੀਆਂ ।
Song of Solomon 1:3 in Panjabi 3 ਤੇਰੇ ਅਤਰ ਦੀ ਚੰਗੀ ਸੁਗੰਧ ਹੈ, ਤੇਰਾ ਨਾਮ ਚੋਏ ਹੋਏ ਤੇਲ ਵਰਗਾ ਹੈ, ਇਸ ਲਈ ਕੁਆਰੀਆਂ ਤੈਨੂੰ ਪਿਆਰ ਕਰਦੀਆਂ ਹਨ ।
Song of Solomon 5:8 in Panjabi 8 ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ, ਤਾਂ ਉਸ ਨੂੰ ਦੱਸਣਾ ਕਿ ਮੈ ਪ੍ਰੀਤ ਦੀ ਰੋਗਣ ਹਾਂ ।
Song of Solomon 5:16 in Panjabi 16 ਉਸ ਦਾ ਬੋਲ ਬਹੁਤ ਮਿੱਠਾ ਹੈ, ਉਹ ਸਾਰੇ ਦਾ ਸਾਰਾ ਮਨ ਭਾਉਣਾ ਹੈ ! ਹੇ ਯਰੂਸ਼ਲਮ ਦੀਓ ਧੀਓ, ਇਹ ਮੇਰਾ ਬਾਲਮ ਅਤੇ ਇਹੋ ਮੇਰਾ ਪਿਆਰਾ ਹੈ ।
Song of Solomon 6:8 in Panjabi 8 ਸੱਠ ਰਾਣੀਆਂ ਅਤੇ ਅੱਸੀ ਸੁਰੀਤਾਂ ਅਤੇ ਕੁਆਰੀਆਂ ਅਣਗਿਣਤ ਹਨ ।
Isaiah 54:5 in Panjabi 5 ਤੇਰਾ ਪਤੀ ਤਾਂ ਤੇਰਾ ਕਰਤਾਰ ਹੈ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ । ਤੇਰਾ ਛੁਡਾਉਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ, ਉਹ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ ।
Isaiah 62:4 in Panjabi 4 ਤੂੰ ਫੇਰ “ਛੱਡੀ ਹੋਈ” ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ “ਉਜਾੜ” ਅਖਵਾਏਗੀ, ਪਰ ਤੂੰ ਹੇਪਸੀਬਾ ਸੱਦੀ ਜਾਵੇਂਗੀ, ਅਰਥਾਤ “ਮੇਰੀ ਭਾਉਣੀ ਉਹ ਦੇ ਵਿੱਚ ਹੈ”, ਅਤੇ ਤੇਰੀ ਧਰਤੀ ਬਿਯੂਲਾਹ ਅਰਥਾਤ “ਸੁਹਾਗਣ” ਅਖਵਾਏਗੀ, ਕਿਉਂ ਜੋ ਯਹੋਵਾਹ ਤੇਰੇ ਤੋਂ ਪ੍ਰਸੰਨ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ ।
Daniel 2:44 in Panjabi 44 ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆ ਨਾਸ਼ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ ।
Matthew 3:2 in Panjabi 2 ਤੋਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ ।
Matthew 5:16 in Panjabi 16 ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ ।
Matthew 9:15 in Panjabi 15 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿੰਨਾਂ ਚਿਰ ਲਾੜਾ ਬਰਾਤੀਆਂ ਦੇ ਨਾਲ ਹੈ ਕੀ ਉਹ ਸੋਗ ਕਰ ਸਕਦੇ ਹਨ ? ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ, ਫਿਰ ਉਹ ਵਰਤ ਰੱਖਣਗੇ ।
Matthew 13:24 in Panjabi 24 ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀ ਬੀਜਿਆ ।
Matthew 13:31 in Panjabi 31 ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਸਰੋਂ ਦੇ ਇੱਕ ਬੀਜ ਵਰਗਾ ਹੈ ਜਿਸ ਨੂੰ ਕਿਸੇ ਮਨੁੱਖ ਨੇ ਆਪਣੇ ਖੇਤ ਵਿੱਚ ਬੀਜਿਆ ।
Matthew 13:38 in Panjabi 38 ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ ।
Matthew 13:44 in Panjabi 44 ਸਵਰਗ ਰਾਜ ਖੇਤ ਵਿੱਚ ਲੁਕੇ ਹੋਏ ਧਨ ਵਰਗਾ ਹੈ, ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਕਾਰਨ ਉਹ ਨੇ ਜਾ ਕੇ ਆਪਣਾ ਸਭ ਕੁੱਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਖ਼ਰੀਦ ਲਿਆ ।
Matthew 13:47 in Panjabi 47 ਫੇਰ ਸਵਰਗ ਰਾਜ ਇੱਕ ਜਾਲ਼ ਵਰਗਾ ਵੀ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਪ੍ਰਕਾਰ ਦੀਆਂ ਮੱਛੀਆਂ ਇਕੱਠੀਆਂ ਕਰ ਲਿਆਇਆ ।
Matthew 20:1 in Panjabi 1 ਸਵਰਗ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਘਰੋਂ ਨਿੱਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ਼ ਵਿੱਚ ਮਜ਼ਦੂਰ ਲਾਵੇ ।
Matthew 22:2 in Panjabi 2 ਸਵਰਗ ਰਾਜ ਕਿਸੇ ਰਾਜੇ ਵਰਗਾ ਹੈ ਜਿਸ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ ।
Matthew 24:42 in Panjabi 42 ਸੋ ਜਾਗਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਪ੍ਰਭੂ ਕਿਹੜੇ ਦਿਨ ਆਉਂਦਾ ਹੈ ।
Mark 2:19 in Panjabi 19 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਭਲਾ, ਉਹ ਵਰਤ ਰੱਖ ਸਕਦੇ ਹਨ ? ਜਿੰਨਾਂ ਚਿਰ ਲਾੜਾ ਉਨ੍ਹਾਂ ਦੇ ਨਾਲ ਹੈ ਉਹ ਵਰਤ ਨਹੀਂ ਰੱਖ ਸਕਦੇ ।
Luke 5:34 in Panjabi 34 ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਭਲਾ ਤੁਸੀਂ ਉਨ੍ਹਾਂ ਤੋਂ ਵਰਤ ਰਖਾ ਸਕਦੇ ਹੋ ?
Luke 12:35 in Panjabi 35 ਤੁਹਾਡੇ ਲੱਕ ਬੰਨ੍ਹੇ ਅਤੇ ਦੀਵੇ ਬਲਦੇ ਰਹਿਣ ।
Luke 21:34 in Panjabi 34 ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ !
John 3:29 in Panjabi 29 ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ । ਇਹ ਖੁਸ਼ੀ ਮੈਨੂੰ ਮਿਲੀ ਹੈ । ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ ।
Acts 20:8 in Panjabi 8 ਚੁਬਾਰੇ ਵਿੱਚ ਜਿੱਥੇ ਅਸੀਂ ਇਕੱਠੇ ਹੋਏ ਸੀ ਉੱਥੇ ਬਹੁਤ ਸਾਰੇ ਦੀਵੇ ਬਲਦੇ ਸਨ ।
1 Corinthians 11:2 in Panjabi 2 ਅਤੇ ਜਿਸ ਪ੍ਰਕਾਰ ਮੈਂ ਤੁਹਾਨੂੰ ਰੀਤਾਂ ਸੌਂਪੀਆਂ, ਉਸੇ ਪ੍ਰਕਾਰ ਤੁਸੀਂ ਉਨ੍ਹਾਂ ਨੂੰ ਫੜ੍ਹੀ ਰੱਖਦੇ ਹੋ ।
2 Corinthians 11:2 in Panjabi 2 ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਵਰਗੀ ਹੈ, ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਂਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗੂੰ ਮਸੀਹ ਲਈ ਅਰਪਣ ਕਰਾਂ ।
Ephesians 5:25 in Panjabi 25 ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ ।
Philippians 2:15 in Panjabi 15 ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ,
2 Timothy 4:8 in Panjabi 8 ਆਖਿਰਕਾਰ, ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ ਜਿਹੜਾ ਪ੍ਰਭੂ ਜੋ ਧਰਮੀ ਨਿਆਈਂ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਭਨਾਂ ਨੂੰ ਵੀ ਜਿਹਨਾਂ ਉਹ ਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ ।
Titus 2:13 in Panjabi 13 ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ ।
2 Peter 1:13 in Panjabi 13 ਪਰ ਮੈਂ ਇਹ ਯੋਗ ਸਮਝਦਾ ਹਾਂ ਕਿ ਜਦੋਂ ਤੱਕ ਮੈਂ ਇਸ ਤੰਬੂ ਵਿੱਚ ਹਾਂ, ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ l
2 Peter 3:12 in Panjabi 12 ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ, ਜਿਸ ਦੇ ਕਾਰਨ ਅਕਾਸ਼ ਸੜ ਕੇ ਢੱਲ਼ ਜਾਣਗੇ ਅਤੇ ਮੂਲ ਵਸਤਾਂ ਵੱਡੀ ਤਪਸ਼ ਨਾਲ ਤਪ ਕੇ ਪਿਘਲ ਜਾਣਗੀਆਂ ।
Revelation 4:5 in Panjabi 5 ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਿਸ਼ਕਾਂ, ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ ਦੇ ਸਾਹਮਣੇ ਅੱਗ ਦੇ ਸੱਤ ਦੀਵੇ ਬਲਦੇ ਹਨ, ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ ।
Revelation 14:4 in Panjabi 4 ਇਹ ਉਹ ਹਨ ਜਿਹੜੇ ਔਰਤਾਂ ਦੇ ਨਾਲ ਭ੍ਰਿਸ਼ਟ ਨਹੀਂ ਹੋਏ ਕਿਉਂਕਿ ਇਹ ਕੁਆਰੇ ਹਨ । ਇਹ ਉਹ ਹਨ ਕਿ ਜਿੱਥੇ ਵੀ ਲੇਲਾ ਜਾਂਦਾ ਹੈ ਉਹ ਉਸ ਦੇ ਮਗਰ ਮਗਰ ਤੁਰਦੇ ਹਨ । ਇਹ ਪਰਮੇਸ਼ੁਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ ਨੂੰ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਸਨ ।
Revelation 19:7 in Panjabi 7 ਆਓ, ਅਸੀਂ ਅਨੰਦ ਕਰੀਏ ਅਤੇ ਖੁਸ਼ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਆ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ ।
Revelation 21:2 in Panjabi 2 ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ ।
Revelation 21:9 in Panjabi 9 ਜਿਨ੍ਹਾਂ ਸੱਤਾਂ ਦੂਤਾਂ ਕੋਲ ਉਹ ਸੱਤ ਕਟੋਰੇ ਸਨ ਅਤੇ ਜਿਹੜੇ ਅਖੀਰਲੀਆਂ ਸੱਤ ਮਹਾਂਮਾਰੀਆਂ ਨੂੰ ਲਏ ਹੋਏ ਸਨ, ਉਹਨਾਂ ਵਿੱਚੋਂ ਇੱਕ ਨੇ ਆ ਕੇ ਮੇਰੇ ਨਾਲ ਗੱਲ ਕੀਤੀ ਕਿ ਇੱਧਰ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ ।