Cross Reference Genesis 12:2 in Panjabi 2 ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੈਨੂੰ ਅਸੀਸ ਦਿਆਂਗਾ ਅਤੇ ਮੈਂ ਤੇਰਾ ਨਾਮ ਵੱਡਾ ਕਰਾਂਗਾ ਅਤੇ ਤੂੰ ਬਰਕਤ ਦਾ ਕਾਰਨ ਹੋਵੇਂਗਾ ।
Deuteronomy 11:23 in Panjabi 23 ਤਾਂ ਯਹੋਵਾਹ ਇਨ੍ਹਾਂ ਸਾਰੀਆਂ ਕੌਮਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇਗਾ ਅਤੇ ਤੁਸੀਂ ਸਾਰੀਆਂ ਕੌਮਾਂ ਉੱਤੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਹਨ, ਕਾਬੂ ਪਾ ਲਵੋਗੇ ।
Psalm 2:6 in Panjabi 6 ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ ।
Psalm 24:7 in Panjabi 7 ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਅਨੰਤਕਾਲ ਦੇ ਦਰਵੱਜਿਓ, ਉੱਚੇ ਹੋ ਜਾਓ ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ ।
Psalm 115:13 in Panjabi 13 ਉਹ ਯਹੋਵਾਹ ਤੋਂ ਡਰਨ ਵਾਲਿਆਂ ਨੂੰ ਬਰਕਤ ਦੇਵੇਗਾ, ਕੀ ਛੋਟੇ ਕੀ ਵੱਡੇ !
Isaiah 6:5 in Panjabi 5 ਤਦ ਮੈਂ ਆਖਿਆ, ਹਾਇ ਮੇਰੇ ਉੱਤੇ ! ਮੈਂ ਤਾਂ ਨਾਸ ਹੋ ਗਿਆ ! ਮੈਂ ਤਾਂ ਭ੍ਰਿਸ਼ਟ ਬੁੱਲ੍ਹਾਂ ਵਾਲਾ ਮਨੁੱਖ ਹਾਂ, ਅਤੇ ਭ੍ਰਿਸ਼ਟ ਬੁੱਲ੍ਹਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਮਹਾਰਾਜਾ ਅਧੀਰਾਜ ਨੂੰ ਵੇਖਿਆ ਹੈ !
Isaiah 9:7 in Panjabi 7 ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ-ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ । ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ ।
Isaiah 32:1 in Panjabi 1 ਵੇਖੋ, ਇੱਕ ਰਾਜਾ ਧਰਮ ਨਾਲ ਰਾਜ ਕਰੇਗਾ, ਅਤੇ ਹਾਕਮ ਨਿਆਂ ਨਾਲ ਹਕੂਮਤ ਕਰਨਗੇ ।
Isaiah 33:22 in Panjabi 22 ਯਹੋਵਾਹ ਤਾਂ ਸਾਡਾ ਨਿਆਈ ਹੈ, ਯਹੋਵਾਹ ਸਾਡਾ ਬਿਧੀਆਂ ਦੇਣ ਵਾਲਾ ਹੈ, ਯਹੋਵਾਹ ਸਾਡਾ ਰਾਜਾ ਹੈ, ਉਹ ਸਾਨੂੰ ਬਚਾਵੇਗਾ ।
Jeremiah 23:5 in Panjabi 5 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ । ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
Ezekiel 37:24 in Panjabi 24 ਮੇਰਾ ਦਾਸ ਦਾਊਦ ਉਹਨਾਂ ਉੱਤੇ ਰਾਜਾ ਹੋਵੇਗਾ ਅਤੇ ਉਹਨਾਂ ਸਾਰਿਆਂ ਦਾ ਇੱਕੋ ਹੀ ਆਜੜੀ ਹੋਵੇਗਾ । ਉਹ ਮੇਰੇ ਹੁਕਮਾਂ ਵਿੱਚ ਚੱਲਣਗੇ ਅਤੇ ਮੇਰੀਆਂ ਬਿਧੀਆਂ ਨੂੰ ਮੰਨ ਕੇ ਉਹਨਾਂ ਦੀ ਪਾਲਣਾ ਕਰਨਗੇ ।
Daniel 9:25 in Panjabi 25 ਇਸ ਲਈ ਤੂੰ ਜਾਣ ਅਤੇ ਸਮਝ ਲੈ ਕਿ ਜਿਸ ਵੇਲੇ ਤੋਂ ਯਰੂਸ਼ਲਮ ਦੇ ਦੂਜੀ ਵਾਰੀ ਉਸਾਰਨ ਦੀ ਆਗਿਆ ਨਿੱਕਲੇਗੀ ਮਸੀਹ ਰਾਜ ਪੁੱਤਰ ਤੱਕ ਸੱਤਰ ਸਾਤੇ ਹੋਣਗੇ ਅਤੇ ਬਾਹਠ ਸਾਤੇ ਉਹ ਬਜ਼ਾਰ ਧੂੜਕੋਟ ਸਣੇ ਬਣਾਇਆ ਜਾਵੇਗਾ ਪਰ ਔਖਿਆਈ ਦੇ ਦਿਨਾਂ ਵਿੱਚ
Zephaniah 3:15 in Panjabi 15 ਯਹੋਵਾਹ ਨੇ ਤੇਰੇ ਦੰਡ ਨੂੰ ਦੂਰ ਕੀਤਾ ਹੈ, ਉਹ ਨੇ ਤੇਰੇ ਵੈਰੀ ਨੂੰ ਕੱਢ ਦਿੱਤਾ ਹੈ, ਇਸਰਾਏਲ ਦਾ ਰਾਜਾ, ਹਾਂ, ਯਹੋਵਾਹ ਤੇਰੇ ਵਿਚਕਾਰ ਹੈ, ਤੂੰ ਫੇਰ ਬਿਪਤਾ ਤੋਂ ਨਾ ਡਰੇਂਗੀ ।
Zechariah 9:9 in Panjabi 9 ਹੇ ਸੀਯੋਨ ਦੀਏ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ ! ਦੇਖ, ਤੇਰਾ ਪਾਤਸ਼ਾਹ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੇ ਦੇ ਜੁਆਨ ਬੱਚੇ ਉੱਤੇ ਸਵਾਰ ਹੈ ।
Matthew 3:2 in Panjabi 2 ਤੋਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ ।
Matthew 5:3 in Panjabi 3 ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ ।
Matthew 5:19 in Panjabi 19 ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ ।
Matthew 13:35 in Panjabi 35 ਤਾਂ ਜਿਹੜਾ ਬਚਨ ਨਬੀ ਨੇ ਆਖਿਆ ਸੀ ਉਹ ਪੂਰਾ ਹੋਵੇ ਕਿ ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਬੋਲਾਂਗਾ ਜਿਹੜੀਆਂ ਜਗਤ ਦੇ ਮੁੱਢੋਂ ਗੁਪਤ ਰਹੀਆਂ ਹਨ ।
Matthew 19:29 in Panjabi 29 ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਸ ਹੋਵੇਗਾ ।
Matthew 20:23 in Panjabi 23 ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਮੇਰਾ ਪਿਆਲਾ ਤਾਂ ਜ਼ਰੂਰ ਪੀਓਗੇ, ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ, ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹ ਨੂੰ ਤਿਆਰ ਕੀਤਾ ਹੈ ।
Matthew 21:5 in Panjabi 5 ਸੀਯੋਨ ਦੀ ਧੀ ਨੂੰ ਆਖੋ, ਵੇਖ ਤੇਰਾ ਰਾਜਾ ਅਧੀਨਗੀ ਨਾਲ, ਗਧੀ ਉੱਤੇ ਸਗੋਂ ਗਧੀ ਦੇ ਬੱਚੇ ਉੱਤੇ, ਸਵਾਰ ਹੋ ਕੇ ਤੇਰੇ ਕੋਲ ਆਉਂਦਾ ਹੈ ।
Matthew 22:11 in Panjabi 11 ਪਰ ਜਦ ਰਾਜਾ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ ਤਦ ਉੱਥੇ ਇੱਕ ਮਨੁੱਖ ਨੂੰ ਦੇਖਿਆ ਜਿਸ ਨੇ ਵਿਆਹ ਵਾਲੇ ਕੱਪੜੇ ਨਹੀਂ ਪਹਿਨੇ ਹੋਏ ਸਨ ।
Matthew 25:21 in Panjabi 21 ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼ ! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ । ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ ।
Matthew 25:23 in Panjabi 23 ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼ ! ਤੂੰ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ । ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ ।
Matthew 25:41 in Panjabi 41 ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ ।
Matthew 27:37 in Panjabi 37 ਉਨ੍ਹਾਂ ਨੇ ਉਹ ਦੇ ਸਿਰ ਦੇ ਉਤਾਹਾਂ ਕਰ ਕੇ ਉਹ ਦੀ ਦੋਸ਼ ਪੱਤ੍ਰੀ ਲਾਈ, “ਇਹ ਯਿਸੂ ਯਹੂਦੀਆਂ ਦਾ ਰਾਜਾ ਹੈ” ।
Mark 10:40 in Panjabi 40 ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਤਿਆਰ ਕੀਤਾ ਗਿਆ ਹੈ ।
Luke 1:31 in Panjabi 31 ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ ।
Luke 11:28 in Panjabi 28 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ ।
Luke 12:32 in Panjabi 32 ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ ।
Luke 19:38 in Panjabi 38 ਕਿ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ ! ਸਵਰਗ ਵਿੱਚ ਸ਼ਾਂਤੀ ਅਤੇ ਅਕਾਸ਼ ਵਿੱਚ ਵਡਿਆਈ ਹੋਵੇ !
John 1:49 in Panjabi 49 ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ । ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ ।”
John 12:13 in Panjabi 13 ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “ਹੋਸੰਨਾ ! ਪਰਮੇਸ਼ੁਰ ਉਸ ਨੂੰ ਬਰਕਤ ਦੇਵੇ ਜੋ ਕੋਈ ਪ੍ਰਭੂ ਦੇ ਨਾਮ ਤੇ ਆਉਂਦਾ ਹੈ । ਇਸਰਾਏਲ ਦੇ ਪਾਤਸ਼ਾਹ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਵੇ !”
John 14:2 in Panjabi 2 ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ । ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ । ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ ।
John 19:15 in Panjabi 15 ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ ? ” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ ।”
John 19:19 in Panjabi 19 ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ ।”
Acts 3:26 in Panjabi 26 ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਖੜ੍ਹਾ ਕਰਕੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਉਹ ਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ ।
Acts 15:18 in Panjabi 18 ਇਹ ਉਹ ਹੀ ਪ੍ਰਭੂ ਆਖਦਾ ਹੈ, ਜਿਹੜਾ ਸੰਸਾਰ ਦੀ ਉਤਪਤੀ ਤੋਂ ਹੀ ਇਹ ਗੱਲਾਂ ਪਰਗਟ ਕਰਦਾ ਆਇਆ ਹੈ ।
Romans 8:17 in Panjabi 17 ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ ।
1 Corinthians 2:9 in Panjabi 9 ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ ।
1 Corinthians 6:9 in Panjabi 9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼ ।
1 Corinthians 15:50 in Panjabi 50 ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸਕਦੇ, ਨਾ ਵਿਨਾਸ਼ ਅਵਿਨਾਸ਼ ਦਾ ਅਧਿਕਾਰੀ ਹੁੰਦਾ ਹੈ ।
Galatians 3:13 in Panjabi 13 ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ ।
Galatians 5:21 in Panjabi 21 ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ । ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਸ ਨਹੀਂ ਹੋਣਗੇ ।
Ephesians 1:3 in Panjabi 3 ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ !
Ephesians 5:5 in Panjabi 5 ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭ੍ਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ ।
1 Thessalonians 2:12 in Panjabi 12 ਤਾਂ ਜੋ ਤੁਸੀਂ ਪਰਮੇਸ਼ੁਰ ਦੇ ਯੋਗ ਚਾਲ ਚਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਸੱਦਦਾ ਹੈ ।
2 Timothy 2:12 in Panjabi 12 ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ । ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ ।
2 Timothy 4:8 in Panjabi 8 ਆਖਿਰਕਾਰ, ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ ਜਿਹੜਾ ਪ੍ਰਭੂ ਜੋ ਧਰਮੀ ਨਿਆਈਂ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਭਨਾਂ ਨੂੰ ਵੀ ਜਿਹਨਾਂ ਉਹ ਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ ।
Hebrews 4:3 in Panjabi 3 ਕਿਉਂ ਜੋ ਅਸੀਂ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਹੈ ਉਸ ਅਰਾਮ ਵਿੱਚ ਵੜਦੇ ਹਾਂ, ਜਿਸ ਤਰ੍ਹਾਂ ਉਸ ਨੇ ਆਖਿਆ, “ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ !” ਭਾਵੇਂ ਉਹ ਦੀਆਂ ਕਾਰਾਗਰੀਆਂ ਜਗਤ ਦੇ ਮੁੱਢੋਂ ਹੀ ਬਣ ਚੁੱਕੀਆਂ ਸਨ ।
Hebrews 9:26 in Panjabi 26 ਇਸ ਤਰ੍ਹਾਂ ਉਹ ਨੂੰ ਜਗਤ ਦੇ ਮੁੱਢੋਂ ਵਾਰ ਵਾਰ ਦੁੱਖ ਭੋਗਣਾ ਪੈਂਦਾ ਸੀ । ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਕਿ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ ।
Hebrews 11:16 in Panjabi 16 ਪਰ ਹੁਣ ਉਹ ਉਸ ਤੋਂ ਉੱਤਮ ਅਰਥਾਤ ਸਵਰਗੀ ਦੇਸ ਨੂੰ ਲੋਚਦੇ ਹਨ । ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਹਨਾਂ ਦਾ ਪਰਮੇਸ਼ੁਰ ਅਖਵਾਵੇ, ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਨੂੰ ਤਿਆਰ ਕੀਤਾ ਹੈ ।
James 2:5 in Panjabi 5 ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ ?
1 Peter 1:3 in Panjabi 3 ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ ।
1 Peter 1:9 in Panjabi 9 ਅਤੇ ਆਪਣੇ ਵਿਸ਼ਵਾਸ ਦਾ ਫਲ ਅਰਥਾਤ ਆਪਣੀ ਜਾਨ ਦੀ ਮੁਕਤੀ ਪ੍ਰਾਪਤ ਕਰਦੇ ਹੋ ।
1 Peter 1:19 in Panjabi 19 ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ ।
1 Peter 3:9 in Panjabi 9 ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ
Revelation 5:10 in Panjabi 10 ਅਤੇ ਉਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ ।
Revelation 13:8 in Panjabi 8 ਅਤੇ ਧਰਤੀ ਦੇ ਸਾਰੇ ਵਸਨੀਕ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ ।
Revelation 17:8 in Panjabi 8 ਉਹ ਦਰਿੰਦਾ ਜਿਹੜਾ ਤੂੰ ਵੇਖਿਆ ਸੋ ਹੈ ਸੀ ਅਤੇ ਨਹੀਂ ਹੈ ਅਤੇ ਉਹ ਨੇ ਅਥਾਹ ਕੁੰਡ ਵਿੱਚੋਂ ਚੜ੍ਹ ਆਉਣਾ ਅਤੇ ਨਸ਼ਟ ਹੋ ਜਾਣਾ ਹੈ, ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਮ ਜਗਤ ਦੇ ਮੁੱਢੋਂ ਜੀਵਨ ਦੀ ਪੋਥੀ ਵਿੱਚ ਨਹੀਂ ਲਿਖਿਆ ਗਿਆ ਉਸ ਦਰਿੰਦੇ ਨੂੰ ਵੇਖ ਕੇ ਕਿ ਉਹ ਹੈ ਸੀ ਅਤੇ ਨਹੀਂ ਹੈ ਅਤੇ ਫੇਰ ਆਉਂਦਾ ਹੈ, ਹੈਰਾਨ ਹੋ ਜਾਣਗੇ ।
Revelation 19:16 in Panjabi 16 ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ।”
Revelation 21:7 in Panjabi 7 ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ ।