Matthew 25:40 in Panjabi 40 ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ ।
Other Translations King James Version (KJV) And the King shall answer and say unto them, Verily I say unto you, Inasmuch as ye have done it unto one of the least of these my brethren, ye have done it unto me.
American Standard Version (ASV) And the King shall answer and say unto them, Verily I say unto you, Inasmuch as ye did it unto one of these my brethren, `even' these least, ye did it unto me.
Bible in Basic English (BBE) And the King will make answer and say to them, Truly I say to you, Because you did it to the least of these my brothers, you did it to me.
Darby English Bible (DBY) And the King answering shall say to them, Verily, I say to you, Inasmuch as ye have done it to one of the least of these my brethren, ye have done it to me.
World English Bible (WEB) "The King will answer them, 'Most assuredly I tell you, inasmuch as you did it to one of the least of these my brothers{The word for "brothers" here may be also correctly translated "brothers and sisters" or "siblings."}, you did it to me.'
Young's Literal Translation (YLT) `And the king answering, shall say to them, Verily I say to you, Inasmuch as ye did `it' to one of these my brethren -- the least -- to me ye did `it'.
Cross Reference 2 Samuel 9:1 in Panjabi 1 ਫਿਰ ਦਾਊਦ ਨੇ ਪੁੱਛਿਆ, ਕੀ ਸ਼ਾਊਲ ਦੇ ਘਰਾਣੇ ਵਿੱਚੋਂ ਅਜੇ ਵੀ ਕੋਈ ਰਹਿੰਦਾ ਹੈ ਤਾਂ ਜੋ ਮੈਂ ਯੋਨਾਥਾਨ ਦੇ ਕਾਰਨ ਉਸ ਉੱਤੇ ਦਯਾ ਕਰਾਂ ?
2 Samuel 9:7 in Panjabi 7 ਸੋ ਦਾਊਦ ਨੇ ਉਹ ਨੂੰ ਆਖਿਆ, ਡਰ ਨਾ ਕਿਉਂ ਜੋ ਮੈਂ ਤੇਰੇ ਪਿਤਾ ਯੋਨਾਥਾਨ ਦੇ ਕਾਰਨ ਤੇਰੇ ਨਾਲ ਭਲਿਆਈ ਕਰਾਗਾਂ ਅਤੇ ਤੇਰੇ ਦਾਦਾ ਸ਼ਾਊਲ ਦੀ ਸਾਰੀ ਜ਼ਮੀਨ ਤੈਨੂੰ ਮੋੜ ਦਿਆਂਗਾ ਅਤੇ ਤੂੰ ਹਮੇਸ਼ਾ ਮੇਰੀ ਮੇਜ਼ ਤੋਂ ਰੋਟੀ ਖਾਵੇਂਗਾ ।
Proverbs 14:31 in Panjabi 31 ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ ।
Proverbs 19:17 in Panjabi 17 ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ ।
Proverbs 25:6 in Panjabi 6 ਰਾਜੇ ਦੇ ਹਜ਼ੂਰ ਆਪਣਾ ਆਦਰ ਨਾ ਕਰ, ਅਤੇ ਵੱਡਿਆਂ ਲੋਕਾਂ ਦੇ ਥਾਂ ਉੱਤੇ ਖੜ੍ਹਾ ਨਾ ਹੋ,
Matthew 10:40 in Panjabi 40 ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ ।
Matthew 10:42 in Panjabi 42 ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਚੇਲੇ ਨੂੰ ਸਿਰਫ਼ ਇੱਕ ਗਿਲਾਸ ਠੰਡਾ ਪਾਣੀ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਹੀਂ ਗੁਆਵੇਗਾ ।
Matthew 12:49 in Panjabi 49 ਅਤੇ ਆਪਣੇ ਚੇਲਿਆਂ ਵੱਲ ਹੱਥ ਪਸਾਰ ਕੇ ਕਿਹਾ, ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ ।
Matthew 18:5 in Panjabi 5 ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬਾਲਕ ਨੂੰ ਕਬੂਲ ਕਰੇ, ਉਹ ਮੈਨੂੰ ਕਬੂਲ ਕਰਦਾ ਹੈ ।
Matthew 18:10 in Panjabi 10 ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ ।
Matthew 25:34 in Panjabi 34 ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਸ ਹੋਵੋ ।
Matthew 28:10 in Panjabi 10 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਉਹ ਉੱਥੇ ਮੈਨੂੰ ਵੇਖਣਗੇ ।
Mark 3:34 in Panjabi 34 ਅਤੇ ਉਸ ਨੇ ਉਨ੍ਹਾਂ ਵੱਲ ਜਿਹੜੇ ਉਸ ਦੇ ਆਲੇ-ਦੁਆਲੇ ਬੈਠੇ ਸਨ, ਚਾਰੇ ਪਾਸੇ ਵੇਖ ਕੇ ਕਿਹਾ, ਇਹ ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ ।
Mark 9:41 in Panjabi 41 ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਗਿਲਾਸ ਪਾਣੀ ਦਾ ਪੀਣ ਨੂੰ ਦੇਵੇ ਇਸ ਕਰ ਕੇ ਜੋ ਤੁਸੀਂ ਮਸੀਹ ਦੇ ਹੋ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾਏ ਬਿਨ੍ਹਾਂ ਕਦੇ ਨਾ ਰਹੇਗਾ ।
John 19:26 in Panjabi 26 ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ ! ਇਹ ਰਿਹਾ ਤੇਰਾ ਪੁੱਤਰ ।”
John 20:17 in Panjabi 17 ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ । ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ । ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ ।”
John 21:15 in Panjabi 15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ ।”
Acts 9:4 in Panjabi 4 ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ ?
Romans 8:29 in Panjabi 29 ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ ।
1 Corinthians 16:21 in Panjabi 21 ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ ।
2 Corinthians 4:5 in Panjabi 5 ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪ੍ਰਚਾਰ ਕਰਦੇ ਹਾਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸੂ ਦੇ ਕਾਰਨ ਤੁਹਾਡੇ ਦਾਸ ਹਾਂ ।
2 Corinthians 5:14 in Panjabi 14 ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ ।
2 Corinthians 8:7 in Panjabi 7 ਪਰ ਜਿਵੇਂ ਤੁਸੀਂ ਹਰੇਕ ਗੱਲ ਵਿੱਚ ਅਰਥਾਤ ਵਿਸ਼ਵਾਸ, ਬਚਨ, ਗਿਆਨ ਅਤੇ ਸਾਰੇ ਜੋਸ਼ ਅਤੇ ਉਸ ਪਿਆਰ ਵਿੱਚ ਜੋ ਤੁਹਾਨੂੰ ਸਾਡੇ ਨਾਲ ਹੈ ਵੱਧ ਗਏ ਹੋ ਉਸੇ ਤਰ੍ਹਾਂ ਤੁਸੀਂ ਪੁੰਨ ਦੇ ਕੰਮ ਵਿੱਚ ਵੀ ਵੱਧਦੇ ਜਾਓ ।
Galatians 5:6 in Panjabi 6 ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁੱਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ ।
Galatians 5:13 in Panjabi 13 ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ ।
Galatians 5:22 in Panjabi 22 ਪਰ ਆਤਮਾ ਦਾ ਫਲ ਇਹ ਹੈ - ਪਿਆਰ , ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
Ephesians 5:30 in Panjabi 30 ਕਿਉਂ ਜੋ ਅਸੀਂ ਉਸ ਦੀ ਦੇਹੀ ਦੇ ਅੰਗ ਹਾਂ ।
1 Thessalonians 4:9 in Panjabi 9 ਪਰ ਭਾਈਚਾਰੇ ਦੇ ਪਿਆਰ ਦੇ ਬਾਰੇ ਤੁਹਾਨੂੰ ਕੁੱਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਜੇ ਨਾਲ ਪਿਆਰ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ ।
Hebrews 2:11 in Panjabi 11 ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ । ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ ।
Hebrews 6:10 in Panjabi 10 ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ ।
1 Peter 1:22 in Panjabi 22 ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ ।
1 John 3:14 in Panjabi 14 ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ । ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ ।
1 John 4:7 in Panjabi 7 ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ ।
1 John 4:20 in Panjabi 20 ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ ।