Matthew 25:41 in Panjabi 41 ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ ।
Other Translations King James Version (KJV) Then shall he say also unto them on the left hand, Depart from me, ye cursed, into everlasting fire, prepared for the devil and his angels:
American Standard Version (ASV) Then shall he say also unto them on the left hand, Depart from me, ye cursed, into the eternal fire which is prepared for the devil and his angels:
Bible in Basic English (BBE) Then will he say to those on the left, Go from me, you cursed ones, into the eternal fire which is ready for the Evil One and his angels:
Darby English Bible (DBY) Then shall he say also to those on the left, Go from me, cursed, into eternal fire, prepared for the devil and his angels:
World English Bible (WEB) Then he will say also to those on the left hand, 'Depart from me, you cursed, into the eternal fire which is prepared for the devil and his angels;
Young's Literal Translation (YLT) Then shall he say also to those on the left hand, Go ye from me, the cursed, to the fire, the age-during, that hath been prepared for the Devil and his messengers;
Cross Reference Deuteronomy 27:15 in Panjabi 15 'ਸਰਾਪੀ ਹੋਵੇ ਉਹ ਮਨੁੱਖ ਜਿਹੜਾ ਘੜ੍ਹੀ ਹੋਈ ਜਾਂ ਢਾਲੀ ਹੋਈ ਮੂਰਤ ਬਣਾਵੇ, ਜਿਹੜੀ ਕਾਰੀਗਰ ਦੇ ਹੱਥ ਦਾ ਕੰਮ ਹੋਵੇ ਅਤੇ ਉਹਨਾਂ ਨੂੰ ਕਿਸੇ ਗੁਪਤ ਸਥਾਨ ਵਿੱਚ ਖੜ੍ਹਾ ਕਰੇ ਕਿਉਂ ਜੋ ਇਸ ਤੋਂ ਯਹੋਵਾਹ ਘਿਰਣਾ ਕਰਦਾ ਹੈ । ' ਤਦ ਸਾਰੀ ਪਰਜਾ ਉੱਤਰ ਦੇ ਕੇ ਆਖੇ, ਆਮੀਨ ।
Deuteronomy 28:16 in Panjabi 16 ਸਰਾਪੀ ਹੋਵੋਗੇ ਤੁਸੀਂ ਸ਼ਹਿਰ ਵਿੱਚ ਅਤੇ ਸਰਾਪੀ ਹੋਵੋਗੇ ਤੁਸੀਂ ਖੇਤ ਵਿੱਚ,
Psalm 6:8 in Panjabi 8 ਹੇ ਤੁਸੀਂ ਸਾਰੇ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ, ਕਿਉਂ ਜੋ ਯਹੋਵਾਹ ਨੇ ਮੇਰੇ ਰੋਣ ਦੀ ਅਵਾਜ਼ ਸੁਣ ਲਈ ਹੈ,
Psalm 119:21 in Panjabi 21 ਮੈਂ ਸਰਾਪੀ ਹੰਕਾਰੀਆਂ ਨੂੰ ਵਰਜਿਆ ਹੈ, ਜਿਹੜੇ ਤੇਰੇ ਹੁਕਮਾਂ ਤੋਂ ਭੁੱਲੇ ਫਿਰਦੇ ਹਨ ।
Psalm 119:115 in Panjabi 115 ਹੇ ਬਦਕਾਰੋ, ਮੇਰੇ ਕੋਲੋਂ ਦੂਰ ਹੋਵੋ, ਕਿ ਮੈਂ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਾਂ !
Psalm 139:19 in Panjabi 19 ਹੇ ਪਰਮੇਸ਼ੁਰ, ਤੂੰ ਜ਼ਰੂਰ ਦੁਸ਼ਟਾਂ ਨੂੰ ਵੱਢ ਸੁੱਟੇਂਗਾ, ਹੇ ਖੂਨੀਓ, ਮੈਥੋਂ ਦੂਰ ਹੋ ਜਾਓ !
Isaiah 66:24 in Panjabi 24 ਉਹ ਬਾਹਰ ਜਾ ਕੇ ਉਨ੍ਹਾਂ ਮਨੁੱਖਾਂ ਦੀਆਂ ਲੋਥਾਂ ਨੂੰ ਵੇਖਣਗੇ, ਜਿਨ੍ਹਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਕਿਉਂ ਜੋ ਉਨ੍ਹਾਂ ਦਾ ਕੀੜਾ ਕਦੀ ਨਾ ਮਰੇਗਾ, ਨਾ ਉਨ੍ਹਾਂ ਦੀ ਅੱਗ ਬੁਝੇਗੀ, ਅਤੇ ਉਹ ਸਾਰੇ ਪ੍ਰਾਣੀਆਂ ਲਈ ਬਹੁਤ ਹੀ ਘਿਣਾਉਣੇ ਹੋਣਗੇ ।
Jeremiah 17:5 in Panjabi 5 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ !
Matthew 3:12 in Panjabi 12 ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ ।
Matthew 5:22 in Panjabi 22 ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ ।
Matthew 7:23 in Panjabi 23 ਤਦ ਮੈਂ ਉਨ੍ਹਾਂ ਨੂੰ ਸਪੱਸ਼ਟ ਆਖਾਂਗਾ, ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ । ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ !
Matthew 13:40 in Panjabi 40 ਇਸ ਲਈ ਜਿਵੇਂ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ ਉਸੇ ਤਰ੍ਹਾਂ ਇਹ ਜੁੱਗ ਦੇ ਅੰਤ ਦੇ ਸਮੇਂ ਹੋਵੇਗਾ ।
Matthew 13:42 in Panjabi 42 ਅਤੇ ਉਨ੍ਹਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ । ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ ।
Matthew 13:50 in Panjabi 50 ਅਤੇ ਉਹਨਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ । ਉੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ ।
Matthew 18:8 in Panjabi 8 ਪਰ ਜੇ ਤੇਰਾ ਹੱਥ ਜਾਂ ਤੇਰਾ ਪੈਰ ਤੈਨੂੰ ਠੋਕਰ ਖੁਆਵੇ, ਤਾਂ ਉਹ ਨੂੰ ਵੱਢ ਕੇ ਸੁੱਟ ਦੇ । ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ ।
Matthew 25:46 in Panjabi 46 ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ ।
Mark 9:43 in Panjabi 43 ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ । ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ ।
Luke 13:27 in Panjabi 27 ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ । ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ !
Luke 16:24 in Panjabi 24 ਤਦ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਭੇਜ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਠੰਡੀ ਕਰੇ ਕਿਉਂ ਜੋ ਮੈਂ ਇਸ ਅੱਗ ਵਿੱਚ ਤੜਫ਼ਦਾ ਹਾਂ !
John 8:44 in Panjabi 44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ । ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ । ਉਸ ਵਿੱਚ ਕੋਈ ਸੱਚ ਨਹੀਂ । ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ । ਹਾਂ ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ ।
Romans 9:22 in Panjabi 22 ਅਤੇ ਕੀ ਹੋਇਆ ਜੇ ਪਰਮੇਸ਼ੁਰ ਨੇ ਇਹ ਚਾਹ ਕੇ ਜੋ ਆਪਣਾ ਕ੍ਰੋਧ ਵਿਖਾਵੇ ਅਤੇ ਆਪਣੀ ਸ਼ਕਤੀ ਪ੍ਰਗਟ ਕਰੇ ਕ੍ਰੋਧ ਦੇ ਭਾਂਡਿਆਂ ਨੂੰ ਜਿਹੜੇ ਨਾਸ ਦੇ ਲਈ ਤਿਆਰ ਕੀਤੇ ਹੋਏ ਸਨ, ਵੱਡੇ ਧੀਰਜ ਨਾਲ ਸਹਾਰਿਆ ।
Galatians 3:10 in Panjabi 10 ਸੋ ਜਿੰਨੇ ਲੋਕ ਬਿਵਸਥਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਉਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪਤ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਨੂੰ ਜਿਹੜੀਆਂ ਬਿਵਸਥਾ ਦੀ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ, ਪਾਲਣਾ ਨਹੀਂ ਕਰਦਾ ।
2 Thessalonians 1:9 in Panjabi 9 ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ ।
Hebrews 6:8 in Panjabi 8 ਪਰ ਜੇ ਉਹ ਕੰਡਿਆਲੀ ਅਤੇ ਭੱਖੜੇ ਉਗਾਵੇ, ਤਾਂ ਅਪਰਵਾਨ ਹੁੰਦੀ ਅਤੇ ਸਰਾਪੀ ਜਾਣ ਦੇ ਨੇੜੇ ਹੈ ਜਿਸ ਦਾ ਅੰਤ ਭਸਮ ਕੀਤਾ ਜਾਣਾ ਹੈ ।
2 Peter 2:4 in Panjabi 4 ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ ।
1 John 3:10 in Panjabi 10 ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ । ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ ।
Jude 1:6 in Panjabi 6 ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ ।
Revelation 12:7 in Panjabi 7 ਫੇਰ ਸਵਰਗ ਵਿੱਚ ਯੁੱਧ ਹੋਇਆ । ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ, ਅਜਗਰ ਲੜਿਆ ਅਤੇ ਉਹ ਦੇ ਦੂਤ ਵੀ ਲੜੇ ।
Revelation 14:10 in Panjabi 10 ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈਂ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਿਰੋਲ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਦੁੱਖ ਪਾਵੇਗਾ ।
Revelation 20:10 in Panjabi 10 ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ ।