Matthew 26:29 in Panjabi 29 ਅਤੇ ਮੈਂ ਤੁਹਾਨੂੰ ਆਖਦਾ ਹਾਂ, ਜੋ ਇਸ ਤੋਂ ਬਾਅਦ ਮੈਂ ਇਸ ਅੰਗੂਰ ਦੇ ਰਸ ਨੂੰ ਕਦੇ ਨਾ ਪੀਵਾਂਗਾ ਜਿਸ ਦਿਨ ਤੱਕ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ ।
Other Translations King James Version (KJV) But I say unto you, I will not drink henceforth of this fruit of the vine, until that day when I drink it new with you in my Father's kingdom.
American Standard Version (ASV) But I say unto you, I shall not drink henceforth of this fruit of the vine, until that day when I drink it new with you in my Father's kingdom.
Bible in Basic English (BBE) But I say to you that from now I will not take of this fruit of the vine, till that day when I take it new with you in my Father's kingdom.
Darby English Bible (DBY) But I say to you, that I will not at all drink henceforth of this fruit of the vine, until that day when I drink it new with you in the kingdom of my Father.
World English Bible (WEB) But I tell you that I will not drink of this fruit of the vine from now on, until that day when I drink it anew with you in my Father's Kingdom."
Young's Literal Translation (YLT) and I say to you, that I may not drink henceforth on this produce of the vine, till that day when I may drink it with you new in the reign of my Father.'
Cross Reference Psalm 4:7 in Panjabi 7 ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਦਾਣੇ ਅਤੇ ਦਾਖ਼ਰਸ ਬਹੁਤ ਹੋ ਗਏ ਹਨ, ਵਧੇਰੇ ਅਨੰਦ ਪਾ ਦਿੱਤਾ ਹੈ ।
Psalm 40:3 in Panjabi 3 ਉਸ ਨੇ ਇੱਕ ਨਵਾਂ ਗੀਤ ਮੇਰੇ ਮੂੰਹ ਵਿੱਚ ਪਾਇਆ, ਅਰਥਾਤ ਸਾਡੇ ਪਰਮੇਸ਼ੁਰ ਦੀ ਉਸਤਤ ਦਾ । ਬਹੁਤੇ ਵੇਖਣਗੇ ਅਤੇ ਡਰ ਜਾਣਗੇ, ਅਤੇ ਯਹੋਵਾਹ ਉੱਤੇ ਭਰੋਸਾ ਰੱਖਣਗੇ ।
Psalm 104:15 in Panjabi 15 ਦਾਖ਼ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ, ਅਤੇ ਤੇਲ ਜਿਹੜਾ ਉਹ ਦੇ ਮੁਖੜੇ ਨੂੰ ਚਮਕਾਉਂਦਾ ਹੈ, ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ ਕਰਦੀ ਹੈ ।
Song of Solomon 5:1 in Panjabi 1 ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ, ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ । ਸਹੇਲੀਆਂ ਸਾਥੀਓ, ਖਾਓ ! ਪਿਆਰਿਓ, ਪੀਓ, ਰੱਜ ਕੇ ਪੀਓ !
Isaiah 24:9 in Panjabi 9 ਉਹ ਮਧ ਗੀਤ ਦੇ ਨਾਲ ਨਹੀਂ ਪੀਂਦੇ, ਸ਼ਰਾਬ ਉਹ ਦੇ ਪੀਣ ਵਾਲਿਆਂ ਨੂੰ ਕੌੜੀ ਲੱਗਦੀ ਹੈ ।
Isaiah 25:6 in Panjabi 6 ਇਸੇ ਪਹਾੜ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੋਟੀਆਂ ਵਸਤਾਂ ਦੀ ਦਾਵਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਵਤ, ਗੁੱਦੇ ਸਮੇਤ ਮੋਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ ਦੀ ਦਾਵਤ ।
Isaiah 53:11 in Panjabi 11 ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ ।
Zephaniah 3:17 in Panjabi 17 ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ ।
Zechariah 9:17 in Panjabi 17 ਉਸ ਦੀ ਸੁੰਦਰਤਾ ਵੀ ਕਿੰਨੀ ਵੱਡੀ ਹੈ ! ਅੰਨ ਜੁਆਨਾਂ ਨੂੰ, ਨਵੀਂ ਮੈਂ ਕੁਆਰੀਆਂ ਨੂੰ ਰਿਸ਼ਟ-ਪੁਸ਼ਟ ਕਰੇਗੀ ।
Matthew 13:43 in Panjabi 43 ਤਦ ਧਰਮੀ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗੂੰ ਚਮਕਣਗੇ । ਜਿਹ ਦੇ ਕੰਨ ਹੋਣ ਸੋ ਸੁਣੇ ।
Matthew 16:28 in Panjabi 28 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਮੌਤ ਦਾ ਸੁਆਦ ਨਾ ਚੱਖਣਗੇ ਜਦ ਤੱਕ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖਣ ।
Matthew 18:20 in Panjabi 20 ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ ।
Matthew 25:34 in Panjabi 34 ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਸ ਹੋਵੋ ।
Matthew 28:20 in Panjabi 20 ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁੱਗ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ ।
Mark 14:25 in Panjabi 25 ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਫੇਰ ਕਦੇ ਅੰਗੂਰ ਦਾ ਰਸ ਨਾ ਪੀਵਾਂਗਾ ਜਿਸ ਦਿਨ ਤੱਕ ਪਰਮੇਸ਼ੁਰ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ ।
Luke 12:32 in Panjabi 32 ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ ।
Luke 15:5 in Panjabi 5 ਅਤੇ ਜਦ ਲੱਭ ਪਵੇ ਤਾਂ ਉਹ ਖੁਸ਼ੀ ਨਾਲ ਉਸ ਨੂੰ ਆਪਣਿਆਂ ਮੋਢਿਆਂ ਉੱਤੇ ਚੁੱਕ ਲੈਂਦਾ ਹੈ,
Luke 15:23 in Panjabi 23 ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ ।
Luke 15:32 in Panjabi 32 ਪਰ ਖੁਸ਼ੀ ਕਰਨੀ ਅਤੇ ਅਨੰਦ ਹੋਣਾ ਚਾਹੀਦਾ ਸੀ ਕਿਉਂਕਿ ਤੇਰਾ ਇਹ ਭਰਾ ਜੋ ਮਰ ਗਿਆ ਸੀ ਅਤੇ ਫੇਰ ਜੀ ਪਿਆ ਹੈ ਅਤੇ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ ।
Luke 22:15 in Panjabi 15 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਮੇਰੀ ਵੱਡੀ ਇੱਛਾ ਸੀ ਜੋ ਆਪਣੇ ਕਸ਼ਟ ਭੋਗਣ ਤੋਂ ਪਹਿਲਾਂ ਇਹ ਪਸਾਹ ਤੁਹਾਡੇ ਨਾਲ ਖਾਵਾਂ ।
Luke 22:29 in Panjabi 29 ਜਿਸ ਤਰ੍ਹਾਂ ਮੇਰੇ ਪਿਤਾ ਨੇ ਮੇਰੇ ਲਈ ਇੱਕ ਰਾਜ ਠਹਿਰਾਇਆ ਹੈ, ਉਸੇ ਤਰ੍ਹਾਂ ਮੈਂ ਤੁਹਾਡੇ ਲਈ ਠਹਿਰਾਉਂਦਾ ਹਾਂ ।
John 15:11 in Panjabi 11 “ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ ।”
John 16:22 in Panjabi 22 ਹੁਣ ਤੁਸੀਂ ਉਦਾਸ ਹੋ ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਡੇ ਕੋਲੋਂ ਕੋਈ ਨਹੀਂ ਖੋਹ ਸਕਦਾ ।
John 17:13 in Panjabi 13 ਹੁਣ ਮੈਂ ਤੇਰੇ ਕੋਲ ਆਉਂਦਾ ਹਾਂ, ਇਹ ਗੱਲਾਂ ਕਹਿੰਦਾ ਹਾਂ ਤਾਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਪੂਰੀ ਹੋਵੇ ।
Acts 10:41 in Panjabi 41 ਸਭਨਾਂ ਲੋਕਾਂ ਉੱਤੇ ਨਹੀਂ, ਪਰ ਉਨ੍ਹਾਂ ਗਵਾਹਾਂ ਉੱਤੇ ਜਿਹੜੇ ਪਹਿਲਾਂ ਤੋਂ ਹੀ ਪਰਮੇਸ਼ੁਰ ਦੇ ਚੁਣੇ ਹੋਏ ਸਨ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਪਿੱਛੋਂ, ਉਸ ਦੇ ਨਾਲ ਖਾਧਾ ਪੀਤਾ ।
Hebrews 12:2 in Panjabi 2 ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
Revelation 5:8 in Panjabi 8 ਅਤੇ ਜਦੋਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਪ੍ਰਾਣੀ ਅਤੇ ਚੌਵੀ ਬਜ਼ੁਰਗ ਲੇਲੇ ਦੇ ਅੱਗੇ ਡਿੱਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ, ਜਿਹੜੇ ਸੰਤਾਂ ਦੀਆਂ ਪ੍ਰਾਰਥਨਾਵਾਂ ਹਨ ।
Revelation 7:17 in Panjabi 17 ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ ।
Revelation 14:3 in Panjabi 3 ਅਤੇ ਉਹ ਸਿੰਘਾਸਣ, ਚਾਰ ਪ੍ਰਾਣੀਆਂ ਅਤੇ ਉਹਨਾਂ ਬਜ਼ੁਰਗਾਂ ਦੇ ਅੱਗੇ ਇੱਕ ਨਵਾਂ ਗੀਤ ਗਾਉਂਦੇ ਹਨ, ਅਤੇ ਉਹਨਾਂ ਇੱਕ ਲੱਖ ਚੁਤਾਲੀ ਹਜ਼ਾਰ ਤੋਂ ਬਿਨ੍ਹਾਂ ਜਿਹੜੇ ਧਰਤੀਓਂ ਮੁੱਲ ਲਏ ਹੋਏ ਸਨ, ਕੋਈ ਹੋਰ ਉਸ ਗੀਤ ਨੂੰ ਸਿੱਖ ਨਾ ਸਕਿਆ ।