Matthew 26:63 in Panjabi 63 ਪਰ ਯਿਸੂ ਚੁੱਪ ਹੀ ਰਿਹਾ ਅਤੇ ਪ੍ਰਧਾਨ ਜਾਜਕ ਨੇ ਉਹ ਨੂੰ ਆਖਿਆ, ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ ਕਿ ਜੇ ਤੂੰ ਮਸੀਹ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਾਨੂੰ ਦੱਸ ।
Other Translations King James Version (KJV) But Jesus held his peace, And the high priest answered and said unto him, I adjure thee by the living God, that thou tell us whether thou be the Christ, the Son of God.
American Standard Version (ASV) But Jesus held his peace. And the high priest said unto him, I adjure thee by the living God, that thou tell us whether thou art the Christ, the Son of God.
Bible in Basic English (BBE) But Jesus said not a word. And the high priest said to him, I put you on oath, by the living God, that you will say to us if you are the Christ, the Son of God.
Darby English Bible (DBY) But Jesus was silent. And the high priest answering said to him, I adjure thee by the living God that thou tell us if *thou* art the Christ the Son of God.
World English Bible (WEB) But Jesus held his peace. The high priest answered him, "I adjure you by the living God, that you tell us whether you are the Christ, the Son of God."
Young's Literal Translation (YLT) and Jesus was silent. And the chief priest answering said to him, `I adjure thee, by the living God, that thou mayest say to us, if thou art the Christ -- the Son of God.'
Cross Reference Leviticus 5:1 in Panjabi 1 ਜੇਕਰ ਕੋਈ ਮਨੁੱਖ ਅਜਿਹਾ ਪਾਪ ਕਰੇ ਕਿ ਉਹ ਕਿਸੇ ਗੱਲ ਦਾ ਗਵਾਹ ਹੋਵੇ ਅਤੇ ਸਹੁੰ ਚੁੱਕਣ ਤੋਂ ਬਾਅਦ ਵੀ ਉਹ ਨਾ ਦੱਸੇ ਕਿ ਉਸ ਨੇ ਕੁਝ ਵੇਖਿਆ ਜਾਂ ਜਾਣਿਆ ਹੈ, ਤਾਂ ਉਹ ਦੋਸ਼ੀ ਠਹਿਰੇਗਾ ।
Numbers 5:19 in Panjabi 19 ਤਦ ਜਾਜਕ ਉਸ ਨੂੰ ਸਹੁੰ ਦੇਵੇ ਅਤੇ ਇਸਤਰੀ ਨੂੰ ਆਖੇ, ਜੇਕਰ ਕੋਈ ਮਨੁੱਖ ਤੇਰੇ ਸੰਗ ਨਹੀਂ ਲੇਟਿਆ ਅਤੇ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋ ਕੇ ਭ੍ਰਿਸ਼ਟ ਨਹੀਂ ਹੋਈ ਤਾਂ ਤੂੰ ਇਸ ਜਲ ਤੋਂ ਜਿਹੜਾ ਸਰਾਪ ਲਿਆਉਂਦਾ ਹੈ, ਬਚ ਜਾਵੇ ।
1 Samuel 14:24 in Panjabi 24 ਇਸਰਾਏਲੀ ਮਨੁੱਖ ਉਸ ਦਿਨ ਬਹੁਤ ਔਖੇ ਸਨ ਕਿਉਂ ਜੋ ਸ਼ਾਊਲ ਨੇ ਲੋਕਾਂ ਨੂੰ ਸਹੁੰ ਚੁਕਾ ਕੇ ਇਉਂ ਆਖਿਆ ਸੀ ਕਿ ਜਿਹੜਾ ਅੱਜ ਸ਼ਾਮਾਂ ਤੱਕ ਭੋਜਨ ਚੱਖੇ, ਉਹ ਦੇ ਉੱਤੇ ਸਰਾਪ ਹੋਵੇ ਇਸ ਕਾਰਨ ਜੋ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂ ਸੋ ਉਹਨਾਂ ਲੋਕਾਂ ਵਿੱਚੋਂ ਕਿਸੇ ਨੇ ਭੋਜਨ ਨਾ ਚੱਖਿਆ ਸੀ ।
1 Samuel 14:26 in Panjabi 26 ਜਿਸ ਵੇਲੇ ਇਹ ਲੋਕ ਉਸ ਜੰਗਲ ਵਿੱਚ ਅੱਪੜੇ ਤਾਂ ਵੇਖੋ, ਉੱਥੇ ਸ਼ਹਿਦ ਚੌਂਦਾ ਪਿਆ ਸੀ ਪਰ ਕੋਈ ਵੀ ਆਪਣੇ ਮੂੰਹ ਵੱਲ ਹੱਥ ਨਾ ਲੈ ਕੇ ਗਿਆ ਕਿਉਂ ਜੋ ਲੋਕ ਉਸ ਸਹੁੰ ਤੋਂ ਡਰੇ ।
1 Samuel 14:28 in Panjabi 28 ਤਦ ਉਹਨਾਂ ਲੋਕਾਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਤੁਹਾਡੇ ਪਿਤਾ ਨੇ ਲੋਕਾਂ ਕੋਲੋਂ ਸਹੁੰ ਚੁਕਾ ਕੇ ਆਖਿਆ ਸੀ ਕਿ ਜਿਹੜਾ ਮਨੁੱਖ ਅੱਜ ਦੇ ਦਿਨ ਭੋਜਨ ਖਾਵੇ ਉਹ ਦੇ ਉੱਤੇ ਸਰਾਪ ਹੋਵੇ ਅਤੇ ਉਸ ਵੇਲੇ ਲੋਕ ਥੱਕੇ ਹੋਏ ਸਨ ।
1 Kings 22:16 in Panjabi 16 ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਮੈਂ ਤੈਨੂੰ ਕਿੰਨੀ ਕੁ ਵਾਰ ਸਹੁੰ ਚੁਕਾਵਾਂ ਕਿ ਤੂੰ ਮੈਨੂੰ ਯਹੋਵਾਹ ਦੇ ਨਾਮ ਉੱਤੇ ਸਚਿਆਈ ਤੋਂ ਬਿਨਾਂ ਕੁਝ ਹੋਰ ਨਾ ਦੱਸੇਂ ?
2 Chronicles 18:15 in Panjabi 15 ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਮੈਂ ਤੈਨੂੰ ਕਿੰਨੀ ਵਾਰ ਸਹੁੰ ਚੁਕਾਵਾਂ ਕਿ ਤੂੰ ਮੈਨੂੰ ਯਹੋਵਾਹ ਦੇ ਨਾਮ ਉੱਤੇ ਸਚਿਆਈ ਤੋਂ ਬਿਨ੍ਹਾਂ ਕੁਝ ਹੋਰ ਨਾ ਦੱਸੀਂ ?
Psalm 2:6 in Panjabi 6 ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ ।
Psalm 38:12 in Panjabi 12 ਮੇਰੀ ਜਾਨ ਦੇ ਵੈਰੀ ਫੰਦੇ ਲਾਉਂਦੇ ਹਨ, ਅਤੇ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ ਓਹੋ ਵਿਗਾੜ ਦੀਆਂ ਗੱਲਾਂ ਕਰਦੇ ਹਨ, ਅਤੇ ਸਾਰਾ ਦਿਨ ਛਲ ਦੀਆਂ ਜੁਗਤਾਂ ਸੋਚਦੇ ਹਨ ।
Proverbs 29:24 in Panjabi 24 ਚੋਰ ਦਾ ਸਾਂਝੀ ਆਪਣੀ ਜਾਨ ਦਾ ਵੈਰੀ ਹੈ, ਉਹ ਸੌਂਹ ਤਾਂ ਖਾਂਦਾ ਹੈ, ਪਰ ਦੱਸਦਾ ਕੁਝ ਨਹੀਂ ।
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Isaiah 53:7 in Panjabi 7 ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਆਪਣਾ ਮੂੰਹ ਨਾ ਖੋਲ੍ਹਿਆ, ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੁੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ ।
Daniel 3:16 in Panjabi 16 ਤਦ ਸ਼ਦਰਕ, ਮੇਸ਼ਕ, ਅਤੇ ਅਬੇਦਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜਰੂਰੀ ਨਹੀਂ ਸਮਝਦੇ ਹਾਂ ।
Matthew 16:16 in Panjabi 16 ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ ।
Matthew 26:63 in Panjabi 63 ਪਰ ਯਿਸੂ ਚੁੱਪ ਹੀ ਰਿਹਾ ਅਤੇ ਪ੍ਰਧਾਨ ਜਾਜਕ ਨੇ ਉਹ ਨੂੰ ਆਖਿਆ, ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ ਕਿ ਜੇ ਤੂੰ ਮਸੀਹ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਾਨੂੰ ਦੱਸ ।
Matthew 27:12 in Panjabi 12 ਜਦ ਮੁੱਖ ਜਾਜਕ ਅਤੇ ਬਜ਼ੁਰਗ ਉਸ ਉੱਤੇ ਦੋਸ਼ ਲਾਉਂਦੇ ਸਨ, ਉਹ ਕੁੱਝ ਜ਼ਵਾਬ ਨਹੀਂ ਸੀ ਦਿੰਦਾ ।
Matthew 27:14 in Panjabi 14 ਪਰ ਉਸ ਨੇ ਉਹ ਨੂੰ ਇੱਕ ਗੱਲ ਦਾ ਵੀ ਜ਼ਵਾਬ ਨਾ ਦਿੱਤਾ, ਇੱਥੋਂ ਤੱਕ ਕਿ ਹਾਕਮ ਬਹੁਤ ਹੈਰਾਨ ਹੋਇਆ ।
Matthew 27:40 in Panjabi 40 ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ ਆਪਣੇ ਆਪ ਨੂੰ ਬਚਾ ਲੈ ! ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਉੱਤੋਂ ਉੱਤਰ ਆ !
Matthew 27:43 in Panjabi 43 ਉਹ ਨੇ ਪਰਮੇਸ਼ੁਰ ਉੱਤੇ ਭਰੋਸਾ ਰੱਖਿਆ ਸੀ । ਜੇ ਉਹ ਉਸ ਨੂੰ ਚਾਹੁੰਦਾ ਹੈ ਤਾਂ ਹੁਣ ਉਸ ਨੂੰ ਛੁਡਾਵੇ ਕਿਉਂ ਜੋ ਉਹ ਨੇ ਆਖਿਆ ਸੀ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ।
Matthew 27:54 in Panjabi 54 ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ !
Mark 14:61 in Panjabi 61 ਪਰ ਉਹ ਚੁੱਪ ਹੀ ਰਿਹਾ ਅਤੇ ਕੁੱਝ ਜ਼ਵਾਬ ਨਾ ਦਿੱਤਾ ਤਾਂ ਪ੍ਰਧਾਨ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਮੁਬਾਰਕ ਪਰਮੇਸ਼ੁਰ ਦਾ ਪੁੱਤਰ ਹੈਂ ?
Luke 22:66 in Panjabi 66 ਜਦ ਦਿਨ ਚੜ੍ਹਿਆ ਤਾਂ ਲੋਕਾਂ ਦੇ ਬਜ਼ੁਰਗਾਂ ਦੀ ਪੰਚਾਇਤ ਅਰਥਾਤ ਮੁੱਖ ਜਾਜਕ ਅਤੇ ਉਪਦੇਸ਼ਕ ਇਕੱਠੇ ਹੋ ਕੇ ਉਸ ਨੂੰ ਆਪਣੀ ਮਹਾਂ-ਸਭਾ ਵਿੱਚ ਲੈ ਗਏ ਅਤੇ ਬੋਲੇ,
John 1:34 in Panjabi 34 ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ ।”
John 1:49 in Panjabi 49 ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ । ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ ।”
John 3:16 in Panjabi 16 ਪਰਮੇਸ਼ੁਰ ਨੇ ਸੰਸਾਰ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ ।
John 5:18 in Panjabi 18 ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ । ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ ।”
John 6:69 in Panjabi 69 ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਪਵਿੱਤਰ ਪੁਰਖ ਹੋ”
John 8:25 in Panjabi 25 ਤਾਂ ਉਨ੍ਹਾਂ ਨੇ ਆਖਿਆ “ਤੂੰ ਕੌਣ ਹੈਂ ? ” ਯਿਸੂ ਨੇ ਜ਼ਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਸ਼ੁਰੂ ਤੋਂ ਕਹਿੰਦਾ ਆ ਰਿਹਾ ਹਾਂ ।
John 10:24 in Panjabi 24 ਯਹੂਦੀ ਯਿਸੂ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਭੁਲਾਵੇ ਵਿੱਚ ਰੱਖੇਂਗਾ ? ਜੇਕਰ ਤੂੰ ਮਸੀਹ ਹੈਂ ਤਾਂ ਸਾਨੂੰ ਸਾਫ਼-ਸਾਫ਼ ਦੱਸ ।”
John 10:30 in Panjabi 30 ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ । ਮੈਂ ਅਤੇ ਪਿਤਾ ਇੱਕ ਹਾਂ ।”
John 10:36 in Panjabi 36 ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ । ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ ।
John 18:37 in Panjabi 37 ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ ? ” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ । ਮੈਂ ਇੱਕ ਰਾਜਾ ਹਾਂ । ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ । ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ ।”
John 19:7 in Panjabi 7 ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਬਿਵਸਥਾ ਹੈ ਅਤੇ ਉਸ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸ ਨੇ ਇਹ ਆਖਿਆ ਹੈ ਕਿ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ।”
John 19:9 in Panjabi 9 ਉਹ ਮੁੜ ਕਚਹਿਰੀ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ ? ” ਪਰ ਯਿਸੂ ਨੇ ਉਸ ਨੂੰ ਕੋਈ ਜ਼ਵਾਬ ਨਾ ਦਿੱਤਾ ।
John 20:31 in Panjabi 31 ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ ।
Acts 8:32 in Panjabi 32 ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ !
1 Peter 2:23 in Panjabi 23 ਉਹ ਗਾਲਾਂ ਸੁਣ ਕੇ ਗਾਲ ਨਹੀਂ ਦਿੰਦਾ ਸੀ ਅਤੇ ਦੁੱਖ ਪਾ ਕੇ ਦਬਕਾ ਨਹੀਂ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਠੀਕ ਨਿਆਂ ਕਰਦਾ ਹੈ l
1 John 5:11 in Panjabi 11 ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ ।