Matthew 3:11 in Panjabi 11 ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ ।
Other Translations King James Version (KJV) I indeed baptize you with water unto repentance: but he that cometh after me is mightier than I, whose shoes I am not worthy to bear: he shall baptize you with the Holy Ghost, and with fire:
American Standard Version (ASV) I indeed baptize you in water unto repentance: but he that cometh after me is mightier than I, whose shoes I am not worthy to bear: he shall baptize you in the Holy Spirit and `in' fire:
Bible in Basic English (BBE) Truly, I give baptism with water to those of you whose hearts are changed; but he who comes after me is greater than I, whose shoes I am not good enough to take up: he will give you baptism with the Holy Spirit and with fire:
Darby English Bible (DBY) *I* indeed baptise you with water to repentance, but he that comes after me is mightier than I, whose sandals I am not fit to bear; *he* shall baptise you with [the] Holy Spirit and fire;
World English Bible (WEB) I indeed baptize you in water for repentance, but he who comes after me is mightier than I, whose shoes I am not worthy to carry. He will baptize you in the Holy Spirit.{TR and NU add "and with fire"}
Young's Literal Translation (YLT) `I indeed do baptize you with water to reformation, but he who after me is coming is mightier than I, of whom I am not worthy to bear the sandals, he shall baptize you with the Holy Spirit and with fire,
Cross Reference Isaiah 4:4 in Panjabi 4 ਇਹ ਤਦ ਹੋਵੇਗਾ ਜਦ ਪ੍ਰਭੂ ਨਿਆਂ ਦੇ ਆਤਮਾ ਅਤੇ ਭਸਮ ਕਰਨ ਵਾਲੇ ਆਤਮਾ ਨਾਲ ਸੀਯੋਨ ਦੀਆਂ ਧੀਆਂ ਦਾ ਮੈਲ ਧੋ ਸੁੱਟੇਗਾ ਅਤੇ ਯਰੂਸ਼ਲਮ ਦਾ ਲਹੂ ਉਹ ਦੇ ਵਿੱਚੋਂ ਸਾਫ਼ ਕਰ ਚੁੱਕਿਆ ਹੋਵੇਗਾ ।
Isaiah 44:3 in Panjabi 3 ਮੈਂ ਤਾਂ ਤਿਹਾਈ ਜਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੂਮੀ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ ।
Isaiah 59:20 in Panjabi 20 ਸੀਯੋਨ ਲਈ ਇੱਕ ਛੁਟਕਾਰਾ ਦੇਣ ਵਾਲਾ ਆਵੇਗਾ ਅਰਥਾਤ ਉਨ੍ਹਾਂ ਲਈ ਜੋ ਯਾਕੂਬ ਵਿੱਚ ਅਪਰਾਧਾਂ ਤੋਂ ਮਨ ਫਿਰਾਉਂਦੇ ਹਨ, ਯਹੋਵਾਹ ਦਾ ਵਾਕ ਹੈ ।
Zechariah 13:9 in Panjabi 9 ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Malachi 3:2 in Panjabi 2 ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸਕਦਾ ਹੈ ਅਤੇ ਜਦ ਉਹ ਪਰਗਟ ਹੋਵੇਗਾ ਤਦ ਕੌਣ ਖੜ੍ਹਾ ਰਹਿ ਸਕੇਗਾ ? ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ ।
Matthew 3:6 in Panjabi 6 ਅਤੇ ਆਪਣੇ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ ।
Mark 1:4 in Panjabi 4 ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ ।
Mark 1:7 in Panjabi 7 ਅਤੇ ਉਸ ਨੇ ਪਰਚਾਰ ਕੀਤਾ ਕਿ ਮੇਰੇ ਪਿਛੋਂ ਉਹ ਆਉਂਦਾ ਹੈ, ਜੋ ਮੇਰੇ ਨਾਲੋਂ ਬਲਵੰਤ ਹੈ ਅਤੇ ਮੈਂ ਇਸ ਲਾਇਕ ਨਹੀਂ ਜੋ ਝੁੱਕ ਕੇ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਾਂ ।
Luke 1:17 in Panjabi 17 ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ ।
Luke 3:3 in Panjabi 3 ਅਤੇ ਉਹ ਯਰਦਨ ਦੇ ਸਾਰੇ ਆਲੇ-ਦੁਆਲੇ ਦੇ ਖੇਤਰ ਵਿੱਚ ਗਿਆ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਰਿਹਾ ।
Luke 3:16 in Panjabi 16 ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ ।
Luke 7:6 in Panjabi 6 ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਸੁਨੇਹਾ ਭੇਜਿਆ ਕਿ ਪ੍ਰਭੂ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੇ ਘਰ ਆਓ ।
John 1:15 in Panjabi 15 ਯੂਹੰਨਾ ਨੇ ਉਸ ਦੇ ਬਾਰੇ ਗਵਾਹੀ ਦਿੱਤੀ ਅਤੇ ਆਖਿਆ, “ਇਹ ਉਹੀ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ । ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਜਿਹੜਾ ਮੇਰੇ ਤੋਂ ਬਾਅਦ ਆਵੇਗਾ, ਉਹ ਮੇਰੇ ਨਾਲੋਂ ਵੀ ਮਹਾਨ ਹੈ । ਉਹ ਮੇਰੇ ਤੋਂ ਵੀ ਪਹਿਲਾਂ ਸੀ ।”
John 1:26 in Panjabi 26 ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖੜ੍ਹਾ ਹੈ, ਜਿਸ ਨੂੰ ਤੁਸੀਂ ਨਹੀਂ ਪਛਾਣਦੇ ।
John 1:30 in Panjabi 30 ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸੀ ਜਦੋਂ ਮੈਂ ਆਖਿਆ ਸੀ “ਇੱਕ ਮਨੁੱਖ ਮੇਰੇ ਬਾਅਦ ਆਵੇਗਾ ਤੇ ਉਹ ਮੇਰੇ ਤੋਂ ਵੀ ਮਹਾਨ ਹੈ, ਕਿਉਂਕਿ ਉਹ ਮੇਰੇ ਤੋਂ ਵੀ ਪਹਿਲਾਂ ਸੀ ।
John 1:33 in Panjabi 33 “ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ
John 3:23 in Panjabi 23 ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ । ਏਨੋਨ ਸਾਲੇਮ ਦੇ ਨੇੜੇ ਹੈ । ਯੂਹੰਨਾ ਉੱਥੇ ਇਸ ਲਈ ਬਪਤਿਸਮਾ ਦਿੰਦਾ ਸੀ ਕਿਉਂਕਿ ਉੱਥੇ ਬਹੁਤ ਪਾਣੀ ਸੀ । ਲੋਕ ਉੱਥੇ ਬਪਤਿਸਮਾ ਲੈਣ ਲਈ ਜਾਂਦੇ ਸਨ ।
Acts 1:5 in Panjabi 5 ਕਿਉਂਕਿ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ ।
Acts 2:2 in Panjabi 2 ਅਤੇ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਵੇਂ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ, ਅਤੇ ਉਸ ਨਾਲ ਸਾਰਾ ਘਰ ਜਿੱਥੇ ਉਹ ਬੈਠੇ ਸਨ, ਭਰ ਗਿਆ ।
Acts 11:15 in Panjabi 15 ਅਤੇ ਜਦੋਂ ਮੈਂ ਗੱਲਾਂ ਕਰਨ ਲੱਗਾ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉਤਰਿਆ, ਜਿਸ ਤਰ੍ਹਾਂ ਪਹਿਲਾਂ ਸਾਡੇ ਉੱਤੇ ਉਤਰਿਆ ਸੀ ।
Acts 13:24 in Panjabi 24 ਜਿਸ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਭ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮੇ ਦਾ ਪਰਚਾਰ ਕੀਤਾ ।
Acts 19:4 in Panjabi 4 ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ ।
1 Corinthians 12:13 in Panjabi 13 ਕਿਉਂ ਜੋ ਸਾਨੂੰ ਸਾਰਿਆਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਸਾਨੂੰ ਸਾਰਿਆਂ ਨੂੰ ਇੱਕ ਆਤਮਾ ਪਿਆਇਆ ਗਿਆ ।
Galatians 3:27 in Panjabi 27 ਕਿਉਂ ਜੋ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾ ਨੇ ਮਸੀਹ ਨੂੰ ਪਹਿਨ ਲਿਆ ।
Ephesians 3:8 in Panjabi 8 ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ !
Titus 3:5 in Panjabi 5 ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ ।
1 Peter 5:5 in Panjabi 5 ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ