Matthew 3:7 in Panjabi 7 ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ ?”
Other Translations King James Version (KJV) But when he saw many of the Pharisees and Sadducees come to his baptism, he said unto them, O generation of vipers, who hath warned you to flee from the wrath to come?
American Standard Version (ASV) But when he saw many of the Pharisees and Sadducees coming to his baptism, he said unto them, Ye offspring of vipers, who warned you to flee from the wrath to come?
Bible in Basic English (BBE) But when he saw a number of the Pharisees and Sadducees coming to his baptism, he said to them, Offspring of snakes, at whose word are you going in flight from the wrath to come?
Darby English Bible (DBY) But seeing many of the Pharisees and Sadducees coming to his baptism, he said to them, Offspring of vipers, who has forewarned you to flee from the coming wrath?
World English Bible (WEB) But when he saw many of the Pharisees and Sadducees coming for his baptism, he said to them, "You offspring of vipers, who warned you to flee from the wrath to come?
Young's Literal Translation (YLT) And having seen many of the Pharisees and Sadducees coming about his baptism, he said to them, `Brood of vipers! who did shew you to flee from the coming wrath?
Cross Reference Genesis 3:15 in Panjabi 15 ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ । ਉਹ ਤੇਰੇ ਸਿਰ ਨੂੰ ਫੇਂਵੇਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ ।
Psalm 58:3 in Panjabi 3 ਦੁਸ਼ਟ ਕੁੱਖੋਂ ਹੀ ਓਪਰੇ ਰਹੇ ਹਨ, ਉਹ ਜੰਮਦੇ ਸਾਰ ਹੀ ਝੂਠ ਬੋਲ ਬੋਲ ਕੇ ਭਟਕ ਜਾਂਦੇ ਹਨ ।
Isaiah 57:3 in Panjabi 3 ਪਰ ਤੁਸੀਂ ਐਥੇ ਨੇੜੇ ਆਓ, ਹੇ ਜਾਦੂਗਰਨੀ ਦੇ ਪੁੱਤਰੋ, ਜ਼ਨਾਹਕਾਰ ਅਤੇ ਵੇਸਵਾ ਦੀ ਵੰਸ !
Isaiah 59:5 in Panjabi 5 ਉਹ ਨਾਗ ਦੇ ਆਂਡੇ ਸੇਉਂਦੇ ਹਨ ਅਤੇ ਮੱਕੜੀ ਦਾ ਜਾਲਾ ਉਣਦੇ ਹਨ, ਜੋ ਕੋਈ ਉਹਨਾਂ ਦੇ ਆਂਡਿਆਂ ਵਿੱਚੋਂ ਖਾਵੇ ਉਹ ਮਰ ਜਾਵੇਗਾ, ਅਤੇ ਜਿਹੜਾ ਤੋੜਿਆ ਜਾਵੇ ਉਸ ਤੋਂ ਫਨੀਅਰ ਸੱਪ ਨਿੱਕਲਦਾ ਹੈ ।
Jeremiah 6:10 in Panjabi 10 ਮੈਂ ਕਿਹ ਨੂੰ ਬੋਲਾਂ ਅਤੇ ਕਿਹ ਨੂੰ ਜਤਾਵਾਂ, ਭਈ ਉਹ ਸੁਣਨ ? ਵੇਖੋ, ਉਹਨਾਂ ਦੇ ਕੰਨ ਬੇਸੁੰਨਤੇ ਹਨ, ਉਹ ਧਿਆਨ ਨਹੀਂ ਦੇ ਸਕਦੇ, ਵੇਖੋ, ਯਹੋਵਾਹ ਦਾ ਬਚਨ ਉਹਨਾਂ ਲਈ ਇੱਕ ਨਿਆਦਰੀ ਹੈ, ਉਹ ਉਸ ਦੇ ਵਿੱਚੋਂ ਮਗਨ ਨਹੀਂ ਹਨ ।
Jeremiah 51:6 in Panjabi 6 ਬਾਬਲ ਦੇ ਵਿਚਕਾਰੋ ਨੱਠੋ, ਹਰੇਕ ਮਨੁੱਖ ਆਪਣੀ ਜਾਨ ਬਚਾਵੇ ! ਉਸ ਦੀ ਬਦੀ ਵਿੱਚ ਮਾਰੇ ਨਾ ਜਾਓ, ਕਿਉਂ ਜੋ ਇਹ ਯਹੋਵਾਹ ਦੇ ਬਦਲੇ ਦਾ ਵੇਲਾ ਹੈ, ਉਹ ਉਸ ਨੂੰ ਵੱਟਾ ਦੇਵੇਗਾ ।
Ezekiel 3:18 in Panjabi 18 ਜਦੋਂ ਮੈਂ ਦੁਸ਼ਟ ਨੂੰ ਆਖਾਂ ਕਿ ਤੂੰ ਪੱਕਾ ਹੀ ਮਰੇਂਗਾ ਅਤੇ ਤੂੰ ਉਸ ਨੂੰ ਚੇਤਾਵਨੀ ਨਾ ਦੇਵੇਂ ਅਤੇ ਦੁਸ਼ਟ ਨੂੰ ਉਹ ਦੀ ਬੁਰਾਈ ਤੋਂ ਚੌਕਸ ਨਾ ਕਰੇਂ, ਤਾਂ ਕਿ ਉਹ ਜੀਉਂਦਾ ਰਹੇ; ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ ।
Ezekiel 33:3 in Panjabi 3 ਉਹ ਤਲਵਾਰ ਨੂੰ ਆਪਣੀ ਧਰਤੀ ਤੇ ਆਉਂਦਾ ਵੇਖ ਕੇ ਨਰਸਿੰਗਾ ਫੂਕੇ ਅਤੇ ਲੋਕਾਂ ਨੂੰ ਚੌਕਸ ਕਰੇ ।
Matthew 5:20 in Panjabi 20 ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ, ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾ ਵੜੋਂਗੇ ।
Matthew 12:24 in Panjabi 24 ਪਰ ਫ਼ਰੀਸੀਆਂ ਨੇ ਇਹ ਸੁਣ ਕੇ ਕਿਹਾ, ਕਿ ਇਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ ।
Matthew 12:34 in Panjabi 34 ਹੇ ਸੱਪਾਂ ਦੇ ਬੱਚਿਓ ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ ।
Matthew 15:12 in Panjabi 12 ਤਦ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਆਖਿਆ, ਕੀ, ਤੁਸੀਂ ਜਾਣਦੇ ਹੋ ਕਿ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ ਹੈ ?
Matthew 16:6 in Panjabi 6 ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ ।
Matthew 16:11 in Panjabi 11 ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀਆਂ ਦੀ ਗੱਲ ਨਹੀਂ ਆਖੀ ਪਰ ਇਹ ਕਿ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ ?
Matthew 22:15 in Panjabi 15 ਤਦ ਫ਼ਰੀਸੀਆਂ ਨੇ ਯੋਜਨਾ ਬਣਾਈ ਜੋ ਉਹ ਨੂੰ ਕਿਸ ਤਰ੍ਹਾਂ ਗੱਲਾਂ ਵਿੱਚ ਫਸਾਈਏ ।
Matthew 22:23 in Panjabi 23 ਉਸੇ ਦਿਨ ਸਦੂਕੀ ਜਿਹੜੇ ਆਖਦੇ ਹਨ ਜੋ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਉਹ ਦੇ ਕੋਲ ਆਏ ਅਤੇ ਉਸ ਤੋਂ ਸਵਾਲ ਪੁੱਛਿਆ
Matthew 22:34 in Panjabi 34 ਪਰ ਜਦ ਫ਼ਰੀਸੀਆਂ ਨੇ ਸੁਣਿਆ ਜੋ ਉਹ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ, ਤਦ ਉਹ ਇੱਕ ਥਾਂ ਇਕੱਠੇ ਹੋਏ ।
Matthew 23:13 in Panjabi 13 ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ ।
Matthew 23:33 in Panjabi 33 ਹੇ ਸੱਪੋ, ਹੇ ਨਾਗਾਂ ਦੇ ਬੱਚਿਓ ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ ?
Mark 7:3 in Panjabi 3 ( ਕਿਉਂ ਜੋ ਫ਼ਰੀਸੀ ਅਤੇ ਸਾਰੇ ਯਹੂਦੀ ਬਜੁਰਗਾਂ ਦੀ ਰੀਤ ਅਨੁਸਾਰ ਜਦੋਂ ਤੱਕ ਉਹ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਧੋ ਨਾ ਲੈਣ ਉਦੋਂ ਤੱਕ ਰੋਟੀ ਨਹੀਂ ਸੀ ਖਾਂਦੇ ।
Mark 8:15 in Panjabi 15 ਉਸ ਨੇ ਉਨ੍ਹਾਂ ਨੂੰ ਚਿਤਾਵਨੀ ਨਾਲ ਆਖਿਆ ਕਿ ਫ਼ਰੀਸੀਆਂ ਦੇ ਖ਼ਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ !
Mark 12:13 in Panjabi 13 ਫੇਰ ਉਨ੍ਹਾਂ ਨੇ ਫ਼ਰੀਸੀਆਂ ਅਤੇ ਹੇਰੋਦੀਆਂ ਵਿੱਚੋਂ ਕਈਆਂ ਨੂੰ ਉਹ ਦੇ ਕੋਲ ਭੇਜਿਆ ਜੋ ਉਹ ਨੂੰ ਉਹ ਦੀਆਂ ਗੱਲਾਂ ਵਿੱਚ ਫਸਾਉਣ ।
Mark 12:18 in Panjabi 18 ਫੇਰ ਸਦੂਕੀ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ l ਉਸ ਕੋਲ ਆਏ ਅਤੇ ਉਸ ਨੂੰ ਇਹ ਸਵਾਲ ਕੀਤਾ
Luke 3:7 in Panjabi 7 ਤਦ ਉਸ ਨੇ ਉਸ ਭੀੜ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਲਈ ਆਉਂਦੇ ਸਨ, ਆਖਿਆ, “ਹੇ ਸੱਪਾਂ ਦੇ ਬੱਚਿਓ ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ ? ”
Luke 7:30 in Panjabi 30 ਪਰ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਸ ਕੋਲੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਇੱਛਾ ਨੂੰ ਟਾਲ ਦਿੱਤਾ ।
Luke 11:39 in Panjabi 39 ਤਦ ਪ੍ਰਭੂ ਨੇ ਉਸ ਨੂੰ ਆਖਿਆ, ਤੁਸੀਂ ਫ਼ਰੀਸੀ ਲੋਕ ਥਾਲੀਆਂ ਅਤੇ ਪਿਆਲਿਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਸਾਫ਼ ਕਰਦੇ ਹੋ, ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਿਆਈ ਭਰੀ ਹੋਈ ਹੈ ।
Luke 16:14 in Panjabi 14 ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖੌਲ ਕਰਨ ਲੱਗੇ ।
Luke 18:11 in Panjabi 11 ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੁੰਗੀ ਲੈਣ ਵਾਲੇ ਵਰਗਾ ਹਾਂ !
John 1:24 in Panjabi 24 ਇਹ ਯਹੂਦੀ ਫ਼ਰੀਸੀਆਂ ਵੱਲੋਂ ਭੇਜੇ ਹੋਏ ਸਨ ।
John 7:45 in Panjabi 45 ਇਸ ਲਈ ਹੈਕਲ ਦੇ ਪਹਿਰੇਦਾਰ ਫ਼ਰੀਸੀਆਂ ਅਤੇ ਮੁੱਖ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪਹਿਰੇਦਾਰਾਂ ਨੂੰ ਪੁੱਛਿਆ, “ਤੁਸੀਂ ਯਿਸੂ ਨੂੰ ਫੜ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ ? ”
John 8:44 in Panjabi 44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ । ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ । ਉਸ ਵਿੱਚ ਕੋਈ ਸੱਚ ਨਹੀਂ । ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ । ਹਾਂ ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ ।
John 9:40 in Panjabi 40 ਕੁੱਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆ ਅਤੇ ਕਿਹਾ, “ਕੀ ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ ? ”
Acts 4:1 in Panjabi 1 ਜਦੋਂ ਉਹ ਲੋਕਾਂ ਦੇ ਨਾਲ ਗੱਲਾਂ ਕਰ ਰਹੇ ਸਨ ਤਾਂ ਜਾਜਕ, ਹੈਕਲ ਦੇ ਅਧਿਕਾਰੀ ਅਤੇ ਸਦੂਕੀ ਉਹਨਾਂ ਉੱਤੇ ਚੜ੍ਹ ਆਏ ।
Acts 5:17 in Panjabi 17 ਤਦ ਪ੍ਰਧਾਨ ਜਾਜਕ ਅਤੇ ਉਹ ਦੇ ਸਾਥੀ ਵੀ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਉਹ ਸਭ ਵਿਰੋਧ ਨਾਲ ਭਰ ਗਏ ।
Acts 15:5 in Panjabi 5 ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਵਿਸ਼ਵਾਸ ਕੀਤਾ, ਉੱਠ ਕੇ ਕਿਹਾ ਕਿ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਬਿਵਸਥਾ ਨੂੰ ਮੰਨਣ ਦਾ ਹੁਕਮ ਦੇਣਾ ਚਾਹੀਦਾ ਹੈ ।
Acts 20:31 in Panjabi 31 ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਸਾਲਾਂ ਤੱਕ ਰਾਤ-ਦਿਨ ਰੋ-ਰੋ ਕੇ ਹਰੇਕ ਨੂੰ ਚਿਤਾਵਨੀ ਦੇਣ ਤੋਂ ਨਾ ਰੁਕਿਆ ।
Acts 23:6 in Panjabi 6 ਪਰ ਜਦੋਂ ਪੌਲੁਸ ਨੂੰ ਪਤਾ ਲੱਗਿਆ ਕਿ ਇਨ੍ਹਾਂ ਵਿੱਚ ਕਈ ਸਦੂਕੀ ਅਤੇ ਕਈ ਫ਼ਰੀਸੀ ਹਨ ਤਾਂ ਸਭਾ ਵਿੱਚ ਉੱਚੀ ਬੋਲਿਆ, ਹੇ ਭਰਾਵੋ, ਮੈਂ ਫ਼ਰੀਸੀ ਅਤੇ ਫ਼ਰੀਸੀਆਂ ਦੀ ਅੰਸ ਹਾਂ । ਮੁਰਦਿਆਂ ਦੀ ਆਸ ਅਤੇ ਜੀ ਉੱਠਣ ਦੇ ਬਾਰੇ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ ।
Acts 26:5 in Panjabi 5 ਸੋ ਜੇ ਉਹ ਗਵਾਹੀ ਦੇਣੀ ਚਾਹੁਣ ਤਾਂ ਮੁੱਢੋਂ ਮੈਨੂੰ ਜਾਣਦੇ ਹਨ ਕਿ ਸਾਡੇ ਧਰਮ ਦੇ ਸਭ ਤੋਂ ਕਠੋਰ ਪੰਥ ਦੇ ਅਨੁਸਾਰ ਮੈਂ ਫ਼ਰੀਸੀ ਚਾਲ ਚੱਲਿਆ ।
Romans 1:18 in Panjabi 18 ਜਿਹੜੇ ਮਨੁੱਖ ਸਚਿਆਈ ਨੂੰ ਬੁਰਿਆਈ ਨਾਲ ਦਬਾਈ ਰੱਖਦੇ ਹਨ, ਉਨ੍ਹਾਂ ਦੀ ਸਾਰੀ ਅਭਗਤੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਸਵਰਗ ਤੋਂ ਪ੍ਰਗਟ ਹੋਇਆ ।
Romans 5:9 in Panjabi 9 ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ ।
1 Thessalonians 1:10 in Panjabi 10 ਅਤੇ ਉਹ ਦੇ ਪੁੱਤਰ ਦੇ ਸਵਰਗੋਂ ਆਉਣ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸੂ ਦੀ, ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਵੇਗਾ ।
2 Thessalonians 1:9 in Panjabi 9 ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ ।
Hebrews 6:18 in Panjabi 18 ਭਈ ਦੋ ਪੱਕੀਆਂ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ, ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਨ ।
Hebrews 11:7 in Panjabi 7 ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ । ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ ।
1 John 3:10 in Panjabi 10 ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ । ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ ।
Revelation 6:16 in Panjabi 16 ਅਤੇ ਉਹ ਪਹਾੜਾਂ ਅਤੇ ਚੱਟਾਨਾਂ ਨੂੰ ਕਹਿਣ ਲੱਗੇ ਭਈ ਸਾਡੇ ਉੱਤੇ ਡਿੱਗ ਪਓ ! ਅਤੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਦੇ ਸਾਹਮਣਿਓਂ ਅਤੇ ਲੇਲੇ ਦੇ ਕ੍ਰੋਧ ਤੋਂ ਸਾਨੂੰ ਲੁਕਾ ਲਓ !
Revelation 12:9 in Panjabi 9 ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ ।