Matthew 4:23 in Panjabi 23 ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ ।
Other Translations King James Version (KJV) And Jesus went about all Galilee, teaching in their synagogues, and preaching the gospel of the kingdom, and healing all manner of sickness and all manner of disease among the people.
American Standard Version (ASV) And Jesus went about in all Galilee, teaching in their synagogues, and preaching the gospel of the kingdom, and healing all manner of disease and all manner of sickness among the people.
Bible in Basic English (BBE) And Jesus went about in all Galilee, teaching in their Synagogues and preaching the good news of the kingdom, and making well those who were ill with any disease among the people.
Darby English Bible (DBY) And [Jesus] went round the whole [of] Galilee, teaching in their synagogues, and preaching the glad tidings of the kingdom, and healing every disease and every bodily weakness among the people.
World English Bible (WEB) Jesus went about in all Galilee, teaching in their synagogues, preaching the Gospel of the Kingdom, and healing every disease and every sickness among the people.
Young's Literal Translation (YLT) And Jesus was going about all Galilee teaching in their synagogues, and proclaiming the good news of the reign, and healing every disease, and every malady among the people,
Cross Reference Psalm 74:8 in Panjabi 8 ਉਨ੍ਹਾਂ ਨੇ ਆਪਣੇ ਮਨ ਵਿੱਚ ਆਖਿਆ ਹੈ, ਆਓ, ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਹੀ ਦਬਾ ਦੇਈਏ ! ਉਨ੍ਹਾਂ ਨੇ ਦੇਸ ਵਿੱਚ ਪਰਮੇਸ਼ੁਰ ਦੇ ਸਾਰੇ ਸਭਾ ਘਰਾਂ ਨੂੰ ਫੂਕ ਸੁੱਟਿਆ ਹੈ ।
Psalm 103:3 in Panjabi 3 ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ ।
Matthew 3:2 in Panjabi 2 ਤੋਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ ।
Matthew 8:16 in Panjabi 16 ਅਤੇ ਜਦੋਂ ਸ਼ਾਮ ਹੋਈ, ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ; ਅਤੇ ਉਸ ਨੇ ਬਚਨ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ ।
Matthew 9:35 in Panjabi 35 ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ ।
Matthew 10:7 in Panjabi 7 ਅਤੇ ਜਾਂਦਿਆਂ ਹੋਇਆਂ ਇਹ ਪਰਚਾਰ ਕਰ ਕੇ ਆਖੋ, ਕਿ ਸਵਰਗ ਰਾਜ ਨੇੜੇ ਆਇਆ ਹੈ ।
Matthew 11:5 in Panjabi 5 ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ ।
Matthew 12:9 in Panjabi 9 ਫਿਰ ਉੱਥੋਂ ਤੁਰ ਕੇ ਉਹ ਪ੍ਰਾਰਥਨਾ ਘਰ ਵਿੱਚ ਗਿਆ ।
Matthew 13:19 in Panjabi 19 ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁੱਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ । ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ ।
Matthew 13:54 in Panjabi 54 ਅਤੇ ਆਪਣੇ ਦੇਸ ਵਿੱਚ ਆ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ ਸ਼ਕਤੀ ਕਿੱਥੋਂ ਪ੍ਰਾਪਤ ਹੋਈ ?
Matthew 14:14 in Panjabi 14 ਜਦੋਂ ਉਹ ਬੇੜੀ ਵਿੱਚੋਂ ਉਤਰਿਆ ਤਾਂ ਉਸ ਨੇ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਉੱਤੇ ਤਰਸ ਖਾ ਕੇ ਉਨ੍ਹਾਂ ਦੇ ਰੋਗੀਆਂ ਨੂੰ ਚੰਗਾ ਕੀਤਾ ।
Matthew 15:30 in Panjabi 30 ਬਹੁਤ ਵੱਡੀ ਭੀੜ ਉਹ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਗੂੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਤੇ ਯਿਸੂ ਨੇ ਉਨ੍ਹਾਂ ਨੂੰ ਚੰਗਾ ਕੀਤਾ ।
Matthew 24:14 in Panjabi 14 ਅਤੇ ਰਾਜ ਦੀ ਇਸ ਖੁਸ਼ਖਬਰੀ ਦਾ ਪਰਚਾਰ ਸਾਰੀ ਦੁਨੀਆਂ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਗਵਾਹੀ ਹੋਵੇ, ਤਦ ਅੰਤ ਆਵੇਗਾ ।
Mark 1:14 in Panjabi 14 ਉਪਰੰਤ ਯੂਹੰਨਾ ਦੇ ਫੜਵਾਏ ਜਾਣ ਦੇ ਪਿੱਛੋਂ ਯਿਸੂ ਗਲੀਲ ਵਿੱਚ ਆਇਆ ਅਤੇ ਉਸ ਨੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰ ਕੇ ਆਖਿਆ,
Mark 1:21 in Panjabi 21 ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ ।
Mark 1:32 in Panjabi 32 ਅਤੇ ਸ਼ਾਮ ਨੂੰ ਜਦੋਂ ਸੂਰਜ ਡੁੱਬ ਗਿਆ ਤਾਂ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਉਸ ਕੋਲ ਲਿਆਏ ।
Mark 1:39 in Panjabi 39 ਉਹ ਸਾਰੇ ਗਲੀਲ ਵਿੱਚ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਜਾ ਕੇ ਪਰਚਾਰ ਕਰਦਾ ਅਤੇ ਭੂਤਾਂ ਨੂੰ ਕੱਢਦਾ ਰਿਹਾ ।
Mark 3:10 in Panjabi 10 ਕਿਉਂਕਿ ਉਹ ਨੇ ਬਹੁਤਿਆਂ ਨੂੰ ਚੰਗਾ ਕੀਤਾ ਸੀ ਐਥੋਂ ਤੱਕ ਕਿ ਜਿੰਨੇ ਰੋਗੀ ਸਨ, ਉਹ ਉਸ ਨੂੰ ਛੋਹਣ ਲਈ ਉਸ ਉੱਤੇ ਡਿੱਗਦੇ ਜਾਂਦੇ ਸਨ ।
Mark 6:2 in Panjabi 2 ਜਦੋਂ ਸਬਤ ਦਾ ਦਿਨ ਆਇਆ ਤਾਂ ਪ੍ਰਭੂ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇਣ ਲੱਗੇ ਅਤੇ ਬਹੁਤੇ ਸੁਣ ਕੇ ਹੈਰਾਨ ਹੋਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ ? ਅਤੇ ਇਹ ਕਿਹੋ ਜਿਹੇ ਚਮਤਕਾਰ ਹਨ ਜੋ ਉਹ ਦੇ ਹੱਥੋਂ ਹੁੰਦੇ ਹਨ ?
Mark 6:6 in Panjabi 6 ਅਤੇ ਪ੍ਰਭੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਹੈਰਾਨ ਹੋਇਆ ਅਤੇ ਉਹ ਆਲੇ-ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਰਿਹਾ ।
Luke 4:15 in Panjabi 15 ਅਤੇ ਉਹ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਰਿਹਾ ਅਤੇ ਸਾਰੇ ਉਸ ਦੀ ਵਡਿਆਈ ਕਰਦੇ ਸਨ ।
Luke 4:40 in Panjabi 40 ਫਿਰ ਸ਼ਾਮ ਦੇ ਸਮੇਂ ਲੋਕ ਬਿਮਾਰਾਂ ਨੂੰ ਉਸ ਦੇ ਕੋਲ ਲਿਆਏ । ਉਸ ਨੇ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ ।
Luke 4:43 in Panjabi 43 ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਮੇਰੇ ਲਈ ਜ਼ਰੂਰੀ ਹੈ ਜੋ ਹੋਰ ਸ਼ਹਿਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਾਂ । ਕਿਉਂਕਿ ਮੈਂ ਇਸ ਲਈ ਹੀ ਭੇਜਿਆ ਗਿਆ ਹਾਂ ।
Luke 5:17 in Panjabi 17 ਇੱਕ ਦਿਨ ਇਹ ਹੋਇਆ ਕਿ ਜਿਸ ਸਮੇਂ ਉਹ ਉਪਦੇਸ਼ ਦਿੰਦਾ ਸੀ ਤਾਂ ਕਈ ਫ਼ਰੀਸੀ ਅਤੇ ਬਿਵਸਥਾ ਦੇ ਪੜ੍ਹਾਉਣ ਵਾਲੇ ਉੱਥੇ ਬੈਠੇ ਸਨ, ਜਿਹੜੇ ਗਲੀਲ ਦੇ ਹਰੇਕ ਪਿੰਡ ਅਤੇ ਯਹੂਦਿਯਾ ਅਤੇ ਯਰੂਸ਼ਲਮ ਤੋਂ ਆਏ ਸਨ ਅਤੇ ਪ੍ਰਭੂ ਦੀ ਸਮਰੱਥਾ ਚੰਗਾ ਕਰਨ ਲਈ ਉਸ ਦੇ ਨਾਲ ਸੀ ।
Luke 6:17 in Panjabi 17 ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ ।
Luke 7:22 in Panjabi 22 ਤਦ ਯਿਸੂ ਨੇ ਉੱਤਰ ਦਿੱਤਾ ਕਿ ਜੋ ਕੁੱਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ ।
Luke 8:1 in Panjabi 1 ਕੁੱਝ ਸਮੇਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨਾਲ ਨਗਰਾਂ ਅਤੇ ਪਿੰਡਾਂ ਵਿੱਚ ਫਿਰਦਾ ਹੋਇਆ ਪਰਚਾਰ ਕਰਦਾ ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਉਂਦਾ ਸੀ ।
Luke 9:11 in Panjabi 11 ਪਰ ਲੋਕ ਇਹ ਜਾਣ ਕੇ ਉਸ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਨੂੰ ਕਬੂਲ ਕਰਕੇ ਪਰਮੇਸ਼ੁਰ ਦੇ ਰਾਜ ਬਾਰੇ ਦੱਸਿਆ ਅਤੇ ਜੋ ਬਿਮਾਰ ਸਨ ਉਨ੍ਹਾਂ ਨੂੰ ਚੰਗੇ ਕੀਤਾ ।
Luke 10:9 in Panjabi 9 ਅਤੇ ਉਸ ਨਗਰ ਦੇ ਰੋਗੀਆਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ ।
Luke 13:10 in Panjabi 10 ਯਿਸੂ ਸਬਤ ਦੇ ਦਿਨ ਕਿਸੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦਿੰਦਾ ਸੀ ।
Luke 20:1 in Panjabi 1 ਇੱਕ ਦਿਨ ਇਹ ਹੋਇਆ ਕਿ ਜਦ ਉਹ ਹੈਕਲ ਪ੍ਰਾਰਥਨਾ ਘਰ ਵਿੱਚ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਸੀ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਬਜ਼ੁਰਗਾਂ ਦੇ ਨਾਲ ਚੜ੍ਹ ਆਏ ।
John 6:59 in Panjabi 59 ਜਦੋਂ ਯਿਸੂ ਕਫ਼ਰਨਾਹੂਮ ਦੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇ ਰਿਹਾ ਸੀ ਉਸ ਨੇ ਇਹ ਸਭ ਗੱਲਾਂ ਆਖੀਆਂ ।
John 7:1 in Panjabi 1 ਇਸ ਤੋਂ ਬਾਅਦ ਯਿਸੂ ਨੇ ਗਲੀਲ ਦੇ ਇਲਾਕੇ ਵਿੱਚ ਯਾਤਰਾ ਕੀਤੀ । ਉਹ ਯਹੂਦਿਯਾ ਵਿੱਚ ਯਾਤਰਾ ਕਰਨਾ ਨਹੀਂ ਚਾਹੁੰਦਾ ਸੀ, ਕਿਉਂਕਿ ਉਸ ਇਲਾਕੇ ਦੇ ਯਹੂਦੀ ਉਸ ਨੂੰ ਮਾਰਨਾ ਚਾਹੁੰਦੇ ਸਨ ।
John 18:20 in Panjabi 20 ਯਿਸੂ ਨੇ ਆਖਿਆ, “ਮੈਂ ਸਦਾ ਲੋਕਾਂ ਨੂੰ ਖੁੱਲ੍ਹ ਕੇ ਬੋਲਿਆ ਹਾਂ । ਮੈਂ ਹਮੇਸ਼ਾਂ ਪ੍ਰਾਰਥਨਾ ਘਰ ਅਤੇ ਹੈਕਲ ਵਿੱਚ ਵੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ । ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ ।
Acts 5:15 in Panjabi 15 ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ ।
Acts 9:13 in Panjabi 13 ਪਰ ਹਨਾਨਿਯਾਹ ਨੇ ਉੱਤਰ ਦਿੱਤਾ ਕਿ ਪ੍ਰਭੂ ਜੀ ਮੈਂ ਬਹੁਤਿਆਂ ਕੋਲੋਂ ਇਸ ਮਨੁੱਖ ਦੀ ਗੱਲ ਸੁਣੀ ਹੈ, ਇਹ ਨੇ ਯਰੂਸ਼ਲਮ ਵਿੱਚ ਤੇਰੇ ਸੰਤਾਂ ਨਾਲ ਬਹੁਤ ਬੁਰਿਆਈ ਕੀਤੀ ਹੈ !
Acts 10:38 in Panjabi 38 ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ ।
Acts 18:4 in Panjabi 4 ਅਤੇ ਉਹ ਹਰ ਸਬਤ ਦੇ ਦਿਨ ਨੂੰ ਪ੍ਰਾਰਥਨਾ ਘਰ ਵਿੱਚ ਪ੍ਰਚਾਰ ਕਰਦਾ ਅਤੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਸਮਝਾਉਂਦਾ ਸੀ ।
Acts 20:25 in Panjabi 25 ਅਤੇ ਹੁਣ ਵੇਖੋ, ਮੈਂ ਜਾਣਦਾ ਹਾਂ ਜੋ ਤੁਸੀਂ ਸਭ ਜਿਨ੍ਹਾਂ ਵਿੱਚ ਮੈਂ ਰਾਜ ਦਾ ਪਰਚਾਰ ਕੀਤਾ, ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ ।
Romans 10:15 in Panjabi 15 ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਚਰਨ ਕਿੰਨੇ ਸੁੰਦਰ ਹਨ !