Cross Reference Psalm 102:26 in Panjabi 26 ਓਹ ਨਾਸ ਹੋ ਜਾਣਗੇ, ਪਰ ਤੂੰ ਅਟੱਲ ਰਹੇਂਗਾ, ਓਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਤੂੰ ਉਨ੍ਹਾਂ ਨੂੰ ਲਿਬਾਸ ਦੀ ਨਿਆਈਂ ਬਦਲ ਦੇਵੇਂਗਾ, ਸੋ ਓਹ ਬਦਲ ਹੀ ਜਾਣਗੇ !
Psalm 119:89 in Panjabi 89 ਹੇ ਯਹੋਵਾਹ,ਸਦਾ ਤੱਕ ਤੇਰਾ ਬਚਨ ਅਕਾਸ਼ ਉੱਤੇ ਇਸਥਿਰ ਹੈ !
Psalm 119:152 in Panjabi 152 ਤੇਰੀਆਂ ਸਾਖੀਆਂ ਤੋਂ ਮੈਂ ਚਿਰੋਕਣਾ ਹੀ ਜਾਣਿਆ, ਕਿ ਤੂੰ ਉਨ੍ਹਾਂ ਨੂੰ ਸਦਾ ਦੇ ਲਈ ਕਾਇਮ ਕੀਤਾ ਹੈ ! ।
Isaiah 40:8 in Panjabi 8 ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਸਾਡੇ ਪਰਮੇਸ਼ੁਰ ਦਾ ਬਚਨ ਸਦਾ ਤੱਕ ਕਾਇਮ ਰਹੇਗਾ ।
Isaiah 51:6 in Panjabi 6 ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ, ਅਤੇ ਹੇਠਾਂ ਧਰਤੀ ਉੱਤੇ ਨਿਗਾਹ ਮਾਰੋ, ਅਕਾਸ਼ ਤਾਂ ਧੂੰਏਂ ਵਾਂਗੂੰ ਅਲੋਪ ਹੋ ਜਾਵੇਗਾ, ਅਤੇ ਧਰਤੀ ਕੱਪੜੇ ਵਾਂਗੂੰ ਪੁਰਾਣੀ ਪੈ ਜਾਵੇਗੀ, ਉਹ ਦੇ ਵਾਸੀ ਮੱਖੀਆਂ ਵਾਂਗੂੰ ਮਰ ਜਾਣਗੇ, ਪਰ ਮੇਰੀ ਮੁਕਤੀ ਸਦੀਪਕ ਹੋਵੇਗੀ, ਅਤੇ ਮੇਰਾ ਧਰਮ ਅਨੰਤ ਹੋਵੇਗਾ ।
Matthew 5:26 in Panjabi 26 ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁੱਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ ।
Matthew 6:2 in Panjabi 2 ਇਸ ਲਈ ਜਦ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ । ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ ।
Matthew 6:16 in Panjabi 16 ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ । ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ ।
Matthew 8:10 in Panjabi 10 ਯਿਸੂ ਇਹ ਸੁਣ ਕੇ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਣ ਵਾਲਿਆਂ ਨੂੰ ਕਿਹਾ ਕਿ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ !
Matthew 10:15 in Panjabi 15 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਨਾਲੋਂ ਸਦੂਮ ਅਤੇ ਅਮੂਰਾਹ ਦੇ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ ।
Matthew 10:23 in Panjabi 23 ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਆ ਜਾਵੇ ।
Matthew 10:42 in Panjabi 42 ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਚੇਲੇ ਨੂੰ ਸਿਰਫ਼ ਇੱਕ ਗਿਲਾਸ ਠੰਡਾ ਪਾਣੀ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਹੀਂ ਗੁਆਵੇਗਾ ।
Matthew 11:11 in Panjabi 11 ਮੈਂ ਤੁਹਾਨੂੰ ਸੱਚ ਆਖਦਾ ਹਾਂ; ਜਿਹੜੇ ਔਰਤਾਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵੀ ਨਹੀਂ ਹੋਇਆ, ਪਰ ਜਿਹੜਾ ਸਵਰਗ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ ।
Matthew 13:17 in Panjabi 17 ਕਿਉਂਕਿ ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਬਹੁਤ ਸਾਰੇ ਨਬੀ ਅਤੇ ਧਰਮੀ ਚਾਹੁੰਦੇ ਸਨ ਕਿ ਜੋ ਕੁੱਝ ਤੁਸੀਂ ਵੇਖਦੇ ਹੋ ਉਹ ਵੀ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁੱਝ ਤੁਸੀਂ ਸੁਣਦੇ ਹੋ ਉਹਨਾਂ ਨੇ ਨਾ ਸੁਣਿਆ ।
Matthew 16:28 in Panjabi 28 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਮੌਤ ਦਾ ਸੁਆਦ ਨਾ ਚੱਖਣਗੇ ਜਦ ਤੱਕ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖਣ ।
Matthew 17:20 in Panjabi 20 ਉਸ ਨੇ ਉਨ੍ਹਾਂ ਨੂੰ ਕਿਹਾ, ਆਪਣੀ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੋ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ ।
Matthew 18:3 in Panjabi 3 ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਂਗੇ ।
Matthew 18:18 in Panjabi 18 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੁੱਝ ਤੁਸੀਂ ਧਰਤੀ ਉੱਤੇ ਬੰਨ੍ਹੋਗੇ ਸੋ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁੱਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ ਸੋ ਸਵਰਗ ਵਿੱਚ ਖੋਲ੍ਹਿਆ ਜਾਵੇਗਾ ।
Matthew 19:23 in Panjabi 23 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨਵਾਨ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ ।
Matthew 19:28 in Panjabi 28 ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਮਨੁੱਖ ਦਾ ਪੁੱਤਰ ਨਵੀਂ ਸਰਿਸ਼ਟੀ ਵਿੱਚ ਆਪਣੇ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ ਤਦ ਤੁਸੀਂ ਵੀ ਮੇਰੇ ਨਾਲ ਬਾਰਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੇ ਬਾਰਾਂ ਗੋਤਾਂ ਦਾ ਨਿਆਂ ਕਰੋਗੇ ।
Matthew 21:21 in Panjabi 21 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਨੂੰ ਵਿਸ਼ਵਾਸ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਕੇਵਲ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਦਰਖ਼ਤ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਆਖੋ ਜੋ ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ, ਤਾਂ ਅਜਿਹਾ ਹੋ ਜਾਵੇਗਾ ।
Matthew 21:31 in Panjabi 31 ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ ? ਉਨ੍ਹਾਂ ਆਖਿਆ ਪਹਿਲੇ ਨੇ । ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਚੁੰਗੀ ਲੈਣ ਵਾਲੇ ਅਤੇ ਵੇਸਵਾ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਵੜਨਗੇ ।
Matthew 23:36 in Panjabi 36 ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਹ ਸਭ ਕੁੱਝ ਇਸ ਪੀੜ੍ਹੀ ਦੇ ਲੋਕਾਂ ਦੇ ਜੁੰਮੇ ਆਵੇਗਾ ।
Matthew 24:2 in Panjabi 2 ਪਰ ਉਸ ਨੇ ਅੱਗੋਂ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਨ੍ਹਾਂ ਸਭਨਾਂ ਚੀਜ਼ਾਂ ਨੂੰ ਨਹੀਂ ਵੇਖਦੇ ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇੱਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਵੇਗਾ ਜੋ ਡੇਗਿਆ ਨਾ ਜਾਵੇ ।
Matthew 24:34 in Panjabi 34 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਇਹ ਸਭ ਗੱਲਾਂ ਨਾ ਹੋ ਲੈਣ, ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ ।
Matthew 24:47 in Panjabi 47 ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ ।
Matthew 25:12 in Panjabi 12 ਪਰ ਉਹ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਤੁਹਾਨੂੰ ਨਹੀਂ ਪਛਾਣਦਾ ।
Matthew 25:40 in Panjabi 40 ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ ।
Matthew 25:45 in Panjabi 45 ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ ।
Matthew 26:13 in Panjabi 13 ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਇਸ ਖੁਸ਼ਖਬਰੀ ਦਾ ਪਰਚਾਰ ਹੋਵੇਗਾ, ਉੱਥੇ ਉਹ ਦੀ ਯਾਦਗਾਰੀ ਲਈ ਜੋ ਉਸ ਨੇ ਕੀਤਾ ਹੈ, ਉਹ ਆਖਿਆ ਜਾਵੇਗਾ ।
Mark 3:28 in Panjabi 28 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਪੁੱਤਰਾਂ ਦੇ ਸਾਰੇ ਪਾਪ ਅਤੇ ਨਿੰਦਿਆ ਜਿੰਨੇ ਉਹ ਕਰਨ, ਮਾਫ਼ ਕੀਤੇ ਜਾ ਸਕਦੇ ਹਨ ।
Mark 6:11 in Panjabi 11 ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ ।
Mark 8:12 in Panjabi 12 ਅਤੇ ਉਸ ਨੇ ਆਪਣੇ ਆਤਮਾ ਵਿੱਚ ਹਾਉਂਕਾ ਭਰ ਕੇ ਕਿਹਾ, ਇਸ ਪੀੜ੍ਹੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ ।
Mark 9:1 in Panjabi 1 ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਕਈ ਹਨ ਕਿ ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਸਮਰੱਥਾ ਨਾਲ ਆਇਆ ਹੋਇਆ ਨਾ ਵੇਖ ਲੈਣ, ਤਦ ਤੱਕ ਮੌਤ ਦਾ ਸੁਆਦ ਨਾ ਚੱਖਣਗੇ ।
Mark 9:41 in Panjabi 41 ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਗਿਲਾਸ ਪਾਣੀ ਦਾ ਪੀਣ ਨੂੰ ਦੇਵੇ ਇਸ ਕਰ ਕੇ ਜੋ ਤੁਸੀਂ ਮਸੀਹ ਦੇ ਹੋ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾਏ ਬਿਨ੍ਹਾਂ ਕਦੇ ਨਾ ਰਹੇਗਾ ।
Mark 10:15 in Panjabi 15 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ ।
Mark 10:29 in Panjabi 29 ਯਿਸੂ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਅਜਿਹਾ ਕੋਈ ਨਹੀਂ ਜਿਸ ਨੇ ਘਰ, ਭਾਈਆਂ, ਭੈਣਾਂ, ਮਾਤਾ, ਪਿਤਾ, ਬਾਲ ਬੱਚਿਆਂ ਜਾਂ ਜ਼ਮੀਨਾਂ ਨੂੰ ਮੇਰੇ ਅਤੇ ਮੇਰੀ ਖੁਸ਼ਖਬਰੀ ਦੇ ਲਈ ਛੱਡਿਆ ਹੋਵੇ ।
Mark 11:23 in Panjabi 23 ਮੈਂ ਤੁਹਾਨੂੰ ਸੱਚ ਕਿਹਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਤੇ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਵਿਸ਼ਵਾਸ ਕਰੇ, ਕਿ ਜਿਹੜੀਆਂ ਗੱਲਾਂ ਮੈਂ ਕਿਹਾ ਹਾਂ ਉਹ ਹੁੰਦੀਆਂ ਹਨ, ਤਾਂ ਉਹ ਦੇ ਲਈ ਹੋ ਜਾਵੇਗਾ ।
Mark 12:43 in Panjabi 43 ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜੇ ਦਾਨ ਪਾਤਰ ਵਿੱਚ ਪਾਉਂਦੇ ਹਨ ਉਨ੍ਹਾਂ ਸਭ ਨਾਲੋਂ ਇਸ ਕੰਗਾਲ ਵਿਧਵਾ ਨੇ ਜਿਆਦਾ ਪਾਇਆ ।
Mark 13:30 in Panjabi 30 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਲੈਣ ਇਹ ਪੀਹੜੀ ਬੀਤ ਨਾ ਜਾਵੇਗੀ ।
Mark 14:9 in Panjabi 9 ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਵੇਗਾ ਉੱਥੇ ਇਹ ਵੀ ਜੋ ਇਸ ਨੇ ਕੀਤਾ ਹੈ ਉਸ ਦੀ ਯਾਦਗੀਰੀ ਲਈ ਕਿਹਾ ਜਾਵੇਗਾ ।
Mark 14:18 in Panjabi 18 ਅਤੇ ਜਦ ਉਹ ਬੈਠੇ ਖਾਂਦੇ ਸਨ ਤਦ ਯਿਸੂ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਜੋ ਮੇਰੇ ਨਾਲ ਖਾਂਦਾ ਹੈ ਮੈਨੂੰ ਫੜਵਾਏਗਾ ।
Mark 14:25 in Panjabi 25 ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਫੇਰ ਕਦੇ ਅੰਗੂਰ ਦਾ ਰਸ ਨਾ ਪੀਵਾਂਗਾ ਜਿਸ ਦਿਨ ਤੱਕ ਪਰਮੇਸ਼ੁਰ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ ।
Mark 14:30 in Panjabi 30 ਅਤੇ ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸੱਚ ਆਖਦਾ ਹਾਂ ਜੋ ਤੂੰ ਅੱਜ ਇਸੇ ਰਾਤ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ।
Luke 4:24 in Panjabi 24 ਉਸ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਨਬੀ ਆਪਣੇ ਦੇਸ ਵਿੱਚ ਆਦਰ ਨਹੀਂ ਪਾਉਂਦਾ ।
Luke 11:51 in Panjabi 51 ਹਾਬਲ ਦੇ ਖੂਨ ਤੋਂ ਲੈ ਕੇ ਜ਼ਕਰਯਾਹ ਦੇ ਖੂਨ ਤੱਕ ਜੋ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਸੀ । ਮੈਂ ਤੁਹਾਨੂੰ ਸੱਚ ਆਖਦਾ, ਉਸ ਦਾ ਬਦਲਾ ਇਸ ਪੀੜ੍ਹੀ ਤੋਂ ਲਿਆ ਜਾਵੇਗਾ । ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀੜ੍ਹੀ ਤੋਂ ਲਿਆ ਜਾਵੇਗਾ ।
Luke 12:37 in Panjabi 37 ਧੰਨ ਹੈ ਉਹ ਦਾਸ ਜਿਨ੍ਹਾਂ ਨੂੰ ਮਾਲਕ ਜਦ ਆਵੇ ਤਾਂ ਜਾਗਦਿਆਂ ਪਾਵੇ । ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆ ਕੇ ਉਨ੍ਹਾਂ ਦੀ ਸੇਵਾ ਕਰੇਗਾ ।
Luke 13:35 in Panjabi 35 ਵੇਖੋ, ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਨਾ ਵੇਖੋਗੇ, ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ ! ।
Luke 16:17 in Panjabi 17 ਪਰ ਅਕਾਸ਼ ਅਤੇ ਧਰਤੀ ਦਾ ਟਲ ਜਾਣਾ ਬਿਵਸਥਾ ਦੀ ਇੱਕ ਬਿੰਦੀ ਦੇ ਮਿਟ ਜਾਣ ਨਾਲੋਂ ਅਸਾਨ ਹੈ ।
Luke 18:17 in Panjabi 17 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ ।
Luke 18:29 in Panjabi 29 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਜਿਹਾ ਕੋਈ ਨਹੀਂ ਕਿ ਜਿਸ ਨੇ ਘਰ, ਪਤਨੀ, ਭਰਾਵਾਂ, ਮਾਤਾ-ਪਿਤਾ ਬਾਲ ਬੱਚਿਆਂ ਨੂੰ ਪਰਮੇਸ਼ੁਰ ਦੇ ਰਾਜ ਦੇ ਲਈ ਛੱਡਿਆ ਹੈ,
Luke 21:32 in Panjabi 32 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ ।
Luke 23:43 in Panjabi 43 ਯਿਸੂ ਨੇ ਉਸ ਨੂੰ ਆਖਿਆ, ਮੈਂ ਤੈਨੂੰ ਸੱਚ ਆਖਦਾ ਹਾਂ ਕਿ ਤੂੰ ਅੱਜ ਹੀ ਮੇਰੇ ਨਾਲ ਸਵਰਗ ਵਿੱਚ ਹੋਵੇਂਗਾ ।
John 1:51 in Panjabi 51 ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ ।”
John 3:3 in Panjabi 3 ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ । ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ ।”
John 3:5 in Panjabi 5 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ ।
John 3:11 in Panjabi 11 ਮੈਂ ਤੁਹਾਨੂੰ ਸੱਚ ਦੱਸਦਾ ਹਾਂ । ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗੱਲ ਕਰਦੇ ਹਾਂ, ਅਸੀਂ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ । ਪਰ ਤੁਸੀਂ ਲੋਕ ਉਸ ਤੇ ਵਿਸ਼ਵਾਸ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ ।
John 5:19 in Panjabi 19 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁੱਝ ਨਹੀਂ ਕਰ ਸਕਦਾ । ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ । ਜੋ ਕੁੱਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ ।
John 5:24 in Panjabi 24 ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ । ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ । ਉਸਦਾ ਨਿਆਂ ਨਹੀਂ ਹੋਵੇਗਾ । ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ ।
John 6:26 in Panjabi 26 ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ ? ਕੀ ਇਸ ਲਈ ਕਿ ਤੁਸੀਂ ਮੈਨੂੰ ਚਮਤਕਾਰ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ ? ਨਹੀਂ ! ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ ।
John 6:32 in Panjabi 32 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ । ਇਹ ਮੂਸਾ ਨਹੀਂ ਸੀ ਜਿਸ ਨੇ ਤੁਹਾਨੂੰ ਸਵਰਗ ਤੋਂ ਰੋਟੀ ਖਾਣ ਨੂੰ ਦਿੱਤੀ । ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗੋਂ ਸੱਚੀ ਰੋਟੀ ਦਿੰਦਾ ਹੈ ।
John 6:47 in Panjabi 47 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ ।
John 6:53 in Panjabi 53 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ ।
John 8:34 in Panjabi 34 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਹਰੇਕ ਜੋ, ਜਿਹੜਾ ਪਾਪ ਕਰਦਾ ਹੈ, ਉਹ ਪਾਪ ਦਾ ਗੁਲਾਮ ਹੈ ।
John 8:51 in Panjabi 51 ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਬਚਨ ਨੂੰ ਮੰਨੇਗਾ ਉਹ ਕਦੇ ਵੀ ਨਹੀਂ ਮਰੇਗਾ ।”
John 8:58 in Panjabi 58 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ । ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ ।”
John 10:1 in Panjabi 1 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ ।
John 10:7 in Panjabi 7 ਤਦ ਯਿਸੂ ਨੇ ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਭੇਡਾਂ ਲਈ ਦਰਵਾਜ਼ਾ ਮੈਂ ਹਾਂ ।
John 12:24 in Panjabi 24 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ । ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ ।
John 13:16 in Panjabi 16 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ ਅਤੇ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ ਵੱਡਾ ਨਹੀਂ ਹੁੰਦਾ ।
John 13:20 in Panjabi 20 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਮਨੁੱਖ ਨੂੰ ਕਬੂਲ ਕਰਦਾ, ਸੋ ਮੈਨੂੰ ਕਬੂਲ ਕਰਦਾ ਹੈ ਅਤੇ ਉਹ ਜੋ ਮੈਨੂੰ ਕਬੂਲ ਕਰਦਾ ਸੋ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ ।”
John 13:38 in Panjabi 38 ਯਿਸੂ ਨੇ ਆਖਿਆ, “ਕੀ ਤੂੰ ਮੇਰੇ ਲਈ ਆਪਣੀ ਜਾਨ ਦੇਵੇਂਗਾ ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨੀ ਦੇਰ ਤੱਕ ਤੂੰ ਤਿੰਨ ਵਾਰੀ ਮੇਰਾ ਇੰਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ ।”
John 14:12 in Panjabi 12 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ । ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ ।
John 16:20 in Panjabi 20 ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਸੰਸਾਰ ਖੁਸ਼ ਹੋਵੇਗਾ l ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ ।
John 16:23 in Panjabi 23 ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਂਗੇ । ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁੱਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ ।
John 21:18 in Panjabi 18 ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ ।”
Hebrews 1:11 in Panjabi 11 ਉਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਉਹ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ,
1 Peter 1:25 in Panjabi 25 ਅਤੇ ਇਹ ਓਹੋ ਬਚਨ ਹੈ ਜਿਸ ਦੀ ਖੁਸ਼ਖਬਰੀ ਤੁਹਾਨੂੰ ਸੁਣਾਈ ਗਈ ਸੀ ।
2 Peter 3:10 in Panjabi 10 ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ ।
Revelation 20:11 in Panjabi 11 ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ ।