Matthew 5:19 in Panjabi 19 ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ ।
Other Translations King James Version (KJV) Whosoever therefore shall break one of these least commandments, and shall teach men so, he shall be called the least in the kingdom of heaven: but whosoever shall do and teach them, the same shall be called great in the kingdom of heaven.
American Standard Version (ASV) Whosoever therefore shall break one of these least commandments, and shall teach men so, shall be called least in the kingdom of heaven: but whosoever shall do and teach them, he shall be called great in the kingdom of heaven.
Bible in Basic English (BBE) Whoever then goes against the smallest of these laws, teaching men to do the same, will be named least in the kingdom of heaven; but he who keeps the laws, teaching others to keep them, will be named great in the kingdom of heaven.
Darby English Bible (DBY) Whosoever then shall do away with one of these least commandments, and shall teach men so, shall be called least in the kingdom of the heavens; but whosoever shall practise and teach [them], *he* shall be called great in the kingdom of the heavens.
World English Bible (WEB) Whoever, therefore, shall break one of these least commandments, and teach others to do so, shall be called least in the Kingdom of Heaven; but whoever shall do and teach them shall be called great in the Kingdom of Heaven.
Young's Literal Translation (YLT) `Whoever therefore may loose one of these commands -- the least -- and may teach men so, least he shall be called in the reign of the heavens, but whoever may do and may teach `them', he shall be called great in the reign of the heavens.
Cross Reference Deuteronomy 12:32 in Panjabi 32 ਜੋ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ, ਤੁਸੀਂ ਉਨ੍ਹਾਂ ਦੀ ਪਾਲਣਾ ਕਰਿਓ, ਨਾ ਤਾਂ ਉਸ ਵਿੱਚ ਕੁਝ ਵਧਾਇਓ ਅਤੇ ਨਾ ਹੀ ਉਸ ਵਿੱਚੋਂ ਕੁਝ ਘਟਾਇਓ ।
Deuteronomy 27:26 in Panjabi 26 'ਸਰਾਪੀ ਹੋਵੇ ਉਹ ਜਿਹੜਾ ਇਸ ਬਿਵਸਥਾ ਦੀਆਂ ਗੱਲਾਂ ਨੂੰ ਮੰਨ ਕੇ ਪੂਰਾ ਨਾ ਕਰੇ । ' ਤਦ ਸਾਰੀ ਪਰਜਾ ਆਖੇ, ਆਮੀਨ ।
1 Samuel 2:30 in Panjabi 30 ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਸੀ ਕਿ ਤੇਰਾ ਟੱਬਰ ਅਤੇ ਤੇਰੇ ਪਿਤਾ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ, ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਉਹ ਜਿਹੜੇ ਮੇਰਾ ਆਦਰ ਕਰਦੇ ਹਨ, ਮੈਂ ਉਨ੍ਹਾਂ ਦਾ ਆਦਰ ਕਰਾਂਗਾ ਪਰ ਉਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ ।
Psalm 119:6 in Panjabi 6 ਜਦ ਮੈਂ ਤੇਰੇ ਹੁਕਮਾਂ ਉੱਤੇ ਗੌਹ ਕਰਾਂਗਾ, ਤਦ ਮੈਂ ਲੱਜਿਆਵਾਨ ਨਾ ਹੋਵਾਂਗਾ ।
Psalm 119:128 in Panjabi 128 ਇਸ ਲਈ ਮੈਂ ਤੇਰੇ ਸਾਰੇ ਦੇ ਸਾਰੇ ਫਰਮਾਨ ਠੀਕ ਸਮਝਦਾ ਹਾਂ, ਅਤੇ ਹਰ ਝੂਠੇ ਮਾਰਗ ਤੋਂ ਘਿਣ ਕਰਦਾ ਹਾਂ ।
Daniel 12:3 in Panjabi 3 ਪਰ ਉਹ ਜਿਹੜੇ ਬੁੱਧਵਾਨ ਹਨ ਅੰਬਰ ਦੇ ਪਰਕਾਸ਼ ਵਾਂਗੂੰ ਚਮਕਣਗੇ ਅਤੇ ਉਹ ਜਿਹਨਾਂ ਦੇ ਉੱਦਮ ਲ ਢੇਰ ਸਾਰੇ ਧਰਮੀ ਬਣ ਗਏ ਤਾਰਿਆਂ ਵਾਂਗੂੰ ਜੁੱਗੋ-ਜੁੱਗ ਤੱਕ ਚਮਕਣਗੇ ।
Malachi 2:8 in Panjabi 8 ਪਰ ਤੁਸੀਂ ਰਾਹ ਤੋਂ ਇੱਕ ਪਾਸੇ ਵੱਲ ਮੁੜ ਗਏ ਅਤੇ ਬਿਵਸਥਾ ਵਿੱਚ ਬਹੁਤਿਆਂ ਨੂੰ ਠੋਕਰ ਖੁਆਈ ਅਤੇ ਤੁਸੀਂ ਲੇਵੀ ਦੇ ਨੇਮ ਨੂੰ ਖ਼ਰਾਬ ਕੀਤਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 11:11 in Panjabi 11 ਮੈਂ ਤੁਹਾਨੂੰ ਸੱਚ ਆਖਦਾ ਹਾਂ; ਜਿਹੜੇ ਔਰਤਾਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵੀ ਨਹੀਂ ਹੋਇਆ, ਪਰ ਜਿਹੜਾ ਸਵਰਗ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ ।
Matthew 15:3 in Panjabi 3 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿਉਂ ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ ?
Matthew 19:28 in Panjabi 28 ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਮਨੁੱਖ ਦਾ ਪੁੱਤਰ ਨਵੀਂ ਸਰਿਸ਼ਟੀ ਵਿੱਚ ਆਪਣੇ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ ਤਦ ਤੁਸੀਂ ਵੀ ਮੇਰੇ ਨਾਲ ਬਾਰਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੇ ਬਾਰਾਂ ਗੋਤਾਂ ਦਾ ਨਿਆਂ ਕਰੋਗੇ ।
Matthew 20:26 in Panjabi 26 ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ, ਸੋ ਤੁਹਾਡਾ ਸੇਵਾਦਾਰ ਹੋਵੇ ।
Matthew 23:16 in Panjabi 16 ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ ! ਜਿਹੜੇ ਆਖਦੇ ਹੋ ਕਿ ਜੇ ਕੋਈ ਹੈਕਲ ਦੀ ਸਹੁੰ ਖਾਵੇ ਤਾਂ ਕੁੱਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਪੂਰੀ ਕਰਨੀ ਪਵੇਗੀ ।
Matthew 28:20 in Panjabi 20 ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁੱਗ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ ।
Luke 1:15 in Panjabi 15 ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ ।
Luke 9:48 in Panjabi 48 ਅਤੇ ਉਨ੍ਹਾਂ ਨੂੰ ਆਖਿਆ ਕਿ ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਸਵੀਕਾਰ ਕਰੇ ਸੋ ਮੈਨੂੰ ਸਵੀਕਾਰ ਕਰਦਾ ਹੈ ਅਤੇ ਜੋ ਕੋਈ ਮੈਨੂੰ ਸਵੀਕਾਰ ਕਰੇ ਸੋ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਸਵੀਕਾਰ ਕਰਦਾ ਹੈ ਕਿਉਂਕਿ ਜੋ ਕੋਈ ਤੁਹਾਡੇ ਸਭਨਾਂ ਵਿੱਚੋਂ ਦੂਜਿਆਂ ਨਾਲੋਂ ਛੋਟਾ ਹੈ, ਉਹ ਹੀ ਵੱਡਾ ਹੈ ।
Luke 11:42 in Panjabi 42 ਪਰ ਹੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਕਿਉਂ ਜੋ ਤੁਸੀਂ ਪੂਦੀਨੇ ਅਤੇ ਹਰਮਲ ਅਤੇ ਹਰੇਕ ਸਾਗ ਪਾਤ ਦਾ ਦਸਵਾਂ ਹਿੱਸਾ ਪਰਮੇਸ਼ੁਰ ਨੂੰ ਦਿੰਦੇ ਹੋ ਪਰ ਪਰਮੇਸ਼ੁਰ ਦੇ ਪਿਆਰ ਅਤੇ ਨਿਆਂ ਦੀ ਉਲੰਘਣਾ ਕਰਦੇ ਹੋ ਪਰ ਚੰਗਾ ਹੁੰਦਾ ਕਿ ਇਨ੍ਹਾਂ ਗੱਲਾਂ ਨੂੰ ਵੀ ਮੰਨਦੇ ।
Luke 22:24 in Panjabi 24 ਉਨ੍ਹਾਂ ਵਿੱਚ ਇਹ ਬਹਿਸ ਵੀ ਹੋਈ ਜੋ ਸਾਡੇ ਵਿੱਚੋਂ ਕੌਣ ਵੱਡਾ ਸਮਝਿਆ ਜਾਂਦਾ ਹੈ ?
Acts 1:1 in Panjabi 1 ਹੇ ਥਿਉਫ਼ਿਲੁਸ, ਮੈਂ ਉਹ ਪਹਿਲੀ ਪੋਥੀ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਲਿਖੀ, ਜਿਹੜੀਆਂ ਯਿਸੂ ਕਰਦਾ ਅਤੇ ਸਿਖਾਉਂਦਾ ਰਿਹਾ ।
Romans 3:8 in Panjabi 8 ਅਤੇ ਇਹ ਕਿਉਂ ਨਾ ਬੋਲੀਏ, ਜਿਵੇਂ ਸਾਡੇ ਉੱਤੇ ਇਹ ਦੋਸ਼ ਲਾਇਆ ਵੀ ਜਾਂਦਾ ਹੈ, ਅਤੇ ਜਿਵੇਂ ਕਈ ਆਖਦੇ ਹਨ, ਜੋ ਅਸੀਂ ਇਸ ਤਰ੍ਹਾਂ ਕਹਿੰਦੇ ਹਾਂ, ਕਿ ਆਓ, ਬੁਰਿਆਈ ਕਰੀਏ ਤਾਂ ਜੋ ਇਸ ਤੋਂ ਭਲਿਆਈ ਨਿੱਕਲੇ । ਸੋ ਏਹੋ ਜਿਹਿਆਂ ਉੱਤੇ ਸਜ਼ਾ ਦਾ ਹੁਕਮ ਪੱਕਾ ਹੈ ।
Romans 6:1 in Panjabi 1 ਹੁਣ ਅਸੀਂ ਕੀ ਆਖੀਏ ? ਕੀ ਪਾਪ ਕਰਨ ਵਿੱਚ ਲੱਗੇ ਰਹੀਏ ਕਿ ਕਿਰਪਾ ਬਹੁਤੀ ਹੋਵੇ ?
Romans 6:15 in Panjabi 15 ਤਾਂ ਫੇਰ ਕੀ ? ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹਾਂ ? ਕਦੇ ਨਹੀਂ !
Romans 13:8 in Panjabi 8 ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ ।
Galatians 3:10 in Panjabi 10 ਸੋ ਜਿੰਨੇ ਲੋਕ ਬਿਵਸਥਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਉਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪਤ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਨੂੰ ਜਿਹੜੀਆਂ ਬਿਵਸਥਾ ਦੀ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ, ਪਾਲਣਾ ਨਹੀਂ ਕਰਦਾ ।
Galatians 5:14 in Panjabi 14 ਕਿਉਂ ਜੋ ਸਾਰੀ ਬਿਵਸਥਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਕਿ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ ।
Philippians 3:17 in Panjabi 17 ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ ।
Philippians 4:8 in Panjabi 8 ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕਨਾਮੀ ਦੀਆਂ ਹਨ, ਜੇ ਕੁੱਝ ਗੁਣ ਹੈ ਅਤੇ ਜੇ ਕੁੱਝ ਸੋਭਾ ਹੈ ਤਾਂ ਇੰਨ੍ਹਾਂ ਗੱਲਾਂ ਦੀ ਵਿਚਾਰ ਕਰੋ ।
1 Thessalonians 2:10 in Panjabi 10 ਪਰਮੇਸ਼ੁਰ ਅਤੇ ਤੁਸੀਂ ਦੋਵੇਂ ਗਵਾਹ ਹੋ ਕਿ ਤੁਹਾਡੇ ਨਾਲ ਜੋ ਵਿਸ਼ਵਾਸੀ ਹੋ, ਸਾਡਾ ਵਰਤਾਵਾ ਕਿੰਨ੍ਹਾਂ ਪਵਿੱਤਰ, ਧਾਰਮਿਕਤਾ ਅਤੇ ਨਿਰਦੋਸ਼ਤਾ ਸਹਿਤ ਸੀ ।
1 Thessalonians 4:1 in Panjabi 1 ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ ―ਜਿਵੇਂ ਤੁਸੀਂ ਚੱਲਦੇ ਵੀ ਹੋ —ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ ।
1 Timothy 4:11 in Panjabi 11 ਇਹਨਾਂ ਗੱਲਾਂ ਦੀ ਆਗਿਆ ਦੇ ਅਤੇ ਸਿਖਾ ।
1 Timothy 6:3 in Panjabi 3 ਜੇ ਕੋਈ ਹੋਰ ਤਰ੍ਹਾਂ ਦੀ ਸਿੱਖਿਆ ਦਿੰਦਾ ਹੈ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀਆਂ ਖਰੀਆਂ ਗੱਲਾਂ ਨੂੰ ਅਤੇ ਉਸ ਸਿੱਖਿਆ ਨੂੰ ਜੋ ਭਗਤੀ ਦੇ ਅਨੁਸਾਰ ਹੈ, ਨਹੀਂ ਮੰਨਦਾ ।
1 Timothy 6:11 in Panjabi 11 ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ , ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ ।
Titus 2:8 in Panjabi 8 ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ ।
Titus 3:8 in Panjabi 8 ਇਹ ਬਚਨ ਸੱਚ ਹੈ ਅਤੇ ਮੈਂ ਇਹੋ ਚਾਹੁੰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਦੇ ਬਾਰੇ ਦਲੇਰੀ ਨਾਲ ਬੋਲਿਆ ਕਰ ਕਿ ਜਿਨ੍ਹਾਂ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕੀਤਾ ਹੈ ਉਹ ਭਲੇ ਕੰਮਾਂ ਵਿੱਚ ਲੱਗੇ ਰਹਿਣ । ਇਹ ਗੱਲਾਂ ਭਲੀਆਂ ਅਤੇ ਮਨੁੱਖਾਂ ਦੇ ਲਾਭ ਦੀਆਂ ਹਨ ।
James 2:10 in Panjabi 10 ਜੇ ਕੋਈ ਸਾਰੀ ਬਿਵਸਥਾ ਦੀ ਪਾਲਨਾ ਕਰੇ ਪਰ ਇੱਕ ਗੱਲ ਵਿੱਚ ਭੁੱਲ ਜਾਵੇ ਤਾਂ ਉਹ ਸਾਰੀਆਂ ਗੱਲਾਂ ਵਿੱਚ ਦੋਸ਼ੀ ਹੋਇਆ ।
1 Peter 5:4 in Panjabi 4 ਤਾਂ ਜਿਸ ਵੇਲੇ ਪਰਧਾਨ ਅਯਾਲੀ ਪਰਗਟ ਹੋਵੇਗਾ ਤੁਹਾਨੂੰ ਤੇਜ ਦਾ ਮੁਕਟ ਮਿਲੇਗਾ, ਜਿਹੜਾ ਮੁਰਝਾਉਂਦਾ ਨਹੀਂ
Revelation 2:14 in Panjabi 14 ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁੱਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ ।
Revelation 2:20 in Panjabi 20 ਪਰ ਤਾਂ ਵੀ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਆਪਣੇ ਵਿਚਕਾਰ ਰਹਿਣ ਦਿੰਦਾ ਹੈਂ, ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਕਿ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ ।