Cross Reference Genesis 4:5 in Panjabi 5 ਪਰ ਕਾਇਨ ਅਤੇ ਉਹ ਦੀ ਭੇਟ ਨੂੰ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ ।
Genesis 37:4 in Panjabi 4 ਜਦ ਉਸ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਤੇ ਉਹ ਦੇ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ ।
Genesis 37:8 in Panjabi 8 ਫਿਰ ਉਹ ਦੇ ਭਰਾਵਾਂ ਨੇ ਉਸ ਨੂੰ ਆਖਿਆ, ਕੀ ਤੂੰ ਸੱਚ-ਮੁੱਚ ਸਾਡੇ ਉੱਤੇ ਰਾਜ ਕਰੇਂਗਾ ਅਤੇ ਸਾਡੇ ਉੱਤੇ ਹਕੂਮਤ ਕਰੇਂਗਾ ? ਤਦ ਉਹ ਉਸ ਦੇ ਨਾਲ ਉਹ ਦੇ ਸੁਫਨੇ ਅਤੇ ਉਹ ਦੀਆਂ ਗੱਲਾਂ ਦੇ ਕਾਰਨ ਹੋਰ ਵੀ ਵੈਰ ਰੱਖਣ ਲੱਗ ਪਏ ।
Deuteronomy 15:11 in Panjabi 11 ਕੰਗਾਲ ਤਾਂ ਦੇਸ਼ ਵਿੱਚ ਹਮੇਸ਼ਾ ਹੀ ਰਹਿਣਗੇ, ਇਸ ਕਾਰਨ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੇ ਦੇਸ਼ ਵਿੱਚ ਆਪਣੇ ਲੋੜਵੰਦ ਅਤੇ ਕੰਗਾਲ ਭਰਾਵਾਂ ਲਈ ਆਪਣਾ ਹੱਥ ਜ਼ਰੂਰ ਹੀ ਖੁੱਲ੍ਹਾ ਰੱਖਿਓ ।
Deuteronomy 18:18 in Panjabi 18 ਮੈਂ ਉਨ੍ਹਾਂ ਦੇ ਲਈ ਉਨ੍ਹਾਂ ਦੇ ਭਰਾਵਾਂ ਵਿੱਚੋਂ ਤੇਰੇ ਵਰਗਾ ਇੱਕ ਨਬੀ ਖੜ੍ਹਾ ਕਰਾਂਗਾ ਅਤੇ ਮੈਂ ਆਪਣੇ ਸ਼ਬਦ ਉਸ ਦੇ ਮੂੰਹ ਵਿੱਚ ਪਾਵਾਂਗਾ ਅਤੇ ਉਹ ਇਹ ਸਾਰੇ ਹੁਕਮ ਜਿਹੜੇ ਮੈਂ ਉਹ ਨੂੰ ਦਿਆਂਗਾ, ਉਨ੍ਹਾਂ ਨੂੰ ਦੱਸੇਗਾ ।
1 Samuel 17:27 in Panjabi 27 ਲੋਕਾਂ ਨੇ ਇਸ ਤਰ੍ਹਾਂ ਦਾ ਉੱਤਰ ਦਿੱਤਾ ਕਿ ਜਿਹੜਾ ਉਸ ਨੂੰ ਮਾਰੇ ਉਸ ਮਨੁੱਖ ਨੂੰ ਇਹ ਇਹ ਮਿਲੇਗਾ ।
1 Samuel 18:8 in Panjabi 8 ਤਦ ਸ਼ਾਊਲ ਨੂੰ ਬਹੁਤ ਕ੍ਰੋਧ ਆਇਆ ਅਤੇ ਇਹ ਗੱਲ ਉਸ ਨੂੰ ਬੁਰੀ ਲੱਗੀ ਅਤੇ ਉਹ ਬੋਲਿਆ, ਉਨ੍ਹਾਂ ਨੇ ਦਾਊਦ ਦੇ ਲਈ ਲੱਖਾਂ ਪਰ ਮੇਰੇ ਲਈ ਹਜ਼ਾਰਾਂ ਠਹਿਰਾਏ ! ਬੱਸ, ਹੁਣ ਰਾਜ ਤੋਂ ਬਿਨ੍ਹਾਂ ਹੋਰ ਉਹ ਨੂੰ ਕੀ ਮਿਲਣਾ ਬਾਕੀ ਹੈ ?
1 Samuel 20:30 in Panjabi 30 ਤਦ ਸ਼ਾਊਲ ਨੂੰ ਯੋਨਾਥਾਨ ਉਤੇ ਕ੍ਰੋਧ ਆਇਆ ਅਤੇ ਉਸ ਨੇ ਉਹ ਨੂੰ ਆਖਿਆ, ਹੇ ਦੁਸ਼ਟ ਦੇਸ ਧਰੋਹੀ ਦੇ ਪੁੱਤਰ ! ਭਲਾ, ਮੈਨੂੰ ਖ਼ਬਰ ਨਹੀਂ ਜੋ ਤੂੰ ਆਪਣੀ ਲੱਜ ਅਤੇ ਆਪਣੀ ਮਾਂ ਦੇ ਨੰਗੇਜ ਦੀ ਲੱਜ ਲਈ ਯੱਸੀ ਦੇ ਪੁੱਤਰ ਨੂੰ ਚੁਣ ਲਿਆ ਹੈ ?
1 Samuel 22:12 in Panjabi 12 ਤਦ ਸ਼ਾਊਲ ਨੇ ਆਖਿਆ,ਹੇ ਅਹੀਟੂਬ ਦੇ ਪੁੱਤਰ ਤੂੰ ਸੁਣ ! ਉਹ ਬੋਲਿਆ, ਹੇ ਸੁਆਮੀ, ਮੈਂ ਹਾਜ਼ਰ ਹਾਂ ।
2 Samuel 6:20 in Panjabi 20 ਤਦ ਦਾਊਦ ਆਪਣੇ ਘਰਾਣੇ ਨੂੰ ਅਸੀਸ ਦੇਣ ਲਈ ਮੁੜਿਆ । ਉਸ ਵੇਲੇ ਸ਼ਾਊਲ ਦੀ ਧੀ ਮੀਕਲ ਦਾਊਦ ਦੇ ਮਿਲਣ ਨੂੰ ਨਿੱਕਲੀ ਅਤੇ ਬੋਲੀ, ਇਸਰਾਏਲ ਦਾ ਰਾਜਾ ਅੱਜ ਪ੍ਰਤਾਪੀ ਲੱਗਦਾ ਸੀ, ਜਿਸ ਨੇ ਅੱਜ ਆਪਣੇ ਨੋਕਰਾਂ ਦੀਆਂ ਦਾਸੀਆਂ ਦੀਆਂ ਅੱਖਾਂ ਦੇ ਸਾਹਮਣੇ ਆਪਣੇ ਆਪ ਨੂੰ ਨੰਗਾ ਕੀਤਾ, ਜਿਵੇਂ ਕੋਈ ਲੁੱਚਾ ਆਪ ਨੂੰ ਨਿਰਲੱਜ ਬਣਾ ਕੇ ਨੰਗਾ ਕਰਦਾ ਹੈ ।
2 Samuel 16:7 in Panjabi 7 ਸ਼ਿਮਈ ਸਰਾਪ ਦਿੰਦਾ ਹੋਇਆ ਇਹ ਆਖਦਾ ਸੀ, ਨਿੱਕਲ ਆ, ਤੂੰ ਨਿੱਕਲ ਆ, ਹੇ ਖੂਨੀ ਮਨੁੱਖ ! ਹੇ ਦੁਸ਼ਟ ਮਨੁੱਖ !
1 Kings 21:4 in Panjabi 4 ਤਾਂ ਅਹਾਬ ਆਪਣੇ ਘਰ ਨੂੰ ਗਿਆ । ਉਹ ਉਸ ਗੱਲ ਤੋਂ ਗੁੱਸੇ ਵਿੱਚ ਵੱਟਿਆ ਘੁੱਟਿਆ ਹੋਇਆ ਸੀ ਜੋ ਯਿਜ਼ਰਏਲੀ ਨਾਬੋਥ ਨੇ ਉਹ ਨੂੰ ਆਖੀ ਸੀ ਕਿ ਮੈਂ ਤੁਹਾਨੂੰ ਆਪਣੇ ਪਿਉ-ਦਾਦਿਆਂ ਦੀ ਮੀਰਾਸ ਨਹੀਂ ਦਿਆਂਗਾ । ਉਹ ਆਪਣੇ ਪਲੰਘ ਉੱਤੇ ਆ ਪਿਆ ਅਤੇ ਮੂੰਹ ਵੱਟ ਛੱਡਿਆ ਅਤੇ ਰੋਟੀ ਨਾ ਖਾਧੀ ।
2 Chronicles 16:10 in Panjabi 10 ਤਦ ਆਸਾ ਨੇ ਉਸ ਗੈਬਦਾਨ ਤੋਂ ਨਾਰਾਜ਼ ਹੋ ਕੇ ਉਸ ਨੂੰ ਕੈਦਖ਼ਾਨੇ ਵਿੱਚ ਪਾ ਦਿੱਤਾ ਕਿਉਂ ਜੋ ਉਹ ਉਸ ਦੀ ਗੱਲ ਦੇ ਕਾਰਨ ਬਹੁਤ ਹਰਖ ਵਿੱਚ ਆ ਗਿਆ ਅਤੇ ਆਸਾ ਨੇ ਉਸ ਸਮੇਂ ਲੋਕਾਂ ਵਿੱਚੋਂ ਕਈਆਂ ਹੋਰਨਾਂ ਉੱਤੇ ਵੀ ਜ਼ੁਲਮ ਕੀਤਾ ।
Nehemiah 5:8 in Panjabi 8 ਅਤੇ ਉਨ੍ਹਾਂ ਨੂੰ ਕਿਹਾ, “ਅਸੀਂ ਆਪਣੀ ਸਮਰੱਥਾ ਦੇ ਅਨੁਸਾਰ ਆਪਣੇ ਯਹੂਦੀ ਭਰਾਵਾਂ ਨੂੰ ਜਿਹੜੇ ਗੈਰ ਕੌਮਾਂ ਦੇ ਹੱਥ ਵੇਚੇ ਗਏ ਸਨ ਛੁਡਾਇਆ ਹੈ, ਹੁਣ ਕੀ ਤੁਸੀਂ ਆਪਣੇ ਭਰਾਵਾਂ ਨੂੰ ਵੇਚੋਗੇ ? ਕੀ ਉਹ ਫਿਰ ਸਾਡੇ ਹੱਥਾਂ ਤੋਂ ਵੇਚੇ ਜਾਣਗੇ ? “ ਤਦ ਉਹ ਚੁੱਪ ਹੋ ਗਏ ਅਤੇ ਕੁਝ ਨਾ ਬੋਲੇ
Esther 3:5 in Panjabi 5 ਜਦ ਹਾਮਾਨ ਨੇ ਵੇਖਿਆ ਕਿ ਮਾਰਦਕਈ ਨਾ ਤਾਂ ਗੋਡੇ ਨਿਵਾਉਂਦਾ ਹੈ, ਅਤੇ ਨਾ ਹੀ ਮੈਨੂੰ ਮੱਥਾ ਟੇਕਦਾ ਹੈ ਤਾਂ ਹਾਮਾਨ ਗੁੱਸੇ ਨਾਲ ਭਰ ਗਿਆ ।
Psalm 7:4 in Panjabi 4 ਜੇ ਮੈਂ ਆਪਣੇ ਸਾਥੀ ਨਾਲ ਬੁਰਿਆਈ ਕੀਤੀ ਹੋਵੇ, ਸਗੋਂ ਮੈਂ ਤਾਂ ਆਪਣੇ ਬੇ ਸਬੱਬੋਂ ਵਿਰੋਧੀ ਨੂੰ ਛੁਡਾਇਆ ਹੈ
Psalm 14:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ, ਉਹ ਵਿਗੜ ਗਏ ਹਨ, ਉਹਨਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ ।
Psalm 25:3 in Panjabi 3 ਜਿੰਨ੍ਹੇ ਤੈਂਨੂੰ ਤਕਦੇ ਹਨ ਓਹ ਸ਼ਰਮਿੰਦੇ ਨਾ ਹੋਣਗੇ, ਸ਼ਰਮਿੰਦੇ ਉਹੋ ਹੋਣਗੇ ਜੋ ਮੱਲੋ ਮੱਲੀ ਧੋਖਾ ਦਿੰਦੇ ਹਨ ।
Psalm 35:19 in Panjabi 19 ਜਿਹੜੇ ਬੇਵਜਾ ਮੇਰੇ ਵੈਰੀ ਹਨ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਦੁਸ਼ਮਣ ਹਨ ਉਨ੍ਹਾਂ ਨੂੰ ਮੇਰੇ ਉੱਤੇ ਅੱਖ ਮਟਕਾਉਣ ਨਾ ਦੇ,
Psalm 37:8 in Panjabi 8 ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇ, ਨਾ ਕੁੜ੍ਹ - ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ
Psalm 49:10 in Panjabi 10 ਉਹ ਤਾਂ ਵੇਖਦਾ ਹੈ ਕਿ ਬੁੱਧਵਾਨ ਵੀ ਮਰਦੇ, ਅਤੇ ਮੂਰਖ ਅਤੇ ਖਚਰਾ ਦੋਵੇਂ ਨਸ਼ਟ ਹੋ ਜਾਂਦੇ ਹਨ, ਅਤੇ ਆਪਣੀ ਮਾਇਆ ਹੋਰਨਾਂ ਲਈ ਛੱਡ ਜਾਂਦੇ ਹਨ ।
Psalm 69:4 in Panjabi 4 ਜਿਹੜੇ ਧਿਗਾਣੇ ਮੇਰੇ ਨਾਲ ਵੈਰ ਰੱਖਦੇ ਹਨ, ਓਹ ਮੇਰੇ ਸਿਰ ਦੇ ਵਾਲਾਂ ਨਾਲੋਂ ਵੀ ਬਹੁਤ ਹਨ, ਮੇਰੇ ਵਾਢੂ ਜਿਹੜੇ ਨਹੱਕ ਮੇਰੇ ਨਾਲ ਵੈਰ ਰੱਖਦੇ ਹਨ ਬਲਵੰਤ ਹਨ, ਜੋ ਮੈਂ ਨਹੀਂ ਲੁੱਟਿਆ, ਓਹ ਮੈਨੂੰ ਮੋੜਨਾ ਪਿਆ ।
Psalm 92:6 in Panjabi 6 ਪਸੂ ਵੱਤ ਮਨੁੱਖ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ,
Psalm 109:3 in Panjabi 3 ਉਨ੍ਹਾਂ ਨੇ ਵੈਰ ਦੀਆਂ ਗੱਲਾਂ ਨਾਲ ਮੈਨੂੰ ਘੇਰ ਲਿਆ, ਅਤੇ ਧਗਾਣੇ ਮੇਰੇ ਨਾਲ ਝਗੜੇ ।
Proverbs 14:16 in Panjabi 16 ਬੁੱਧਵਾਨ ਤਾਂ ਡਰ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ ।
Proverbs 18:6 in Panjabi 6 ਮੂਰਖ ਦੇ ਬੋਲ ਝਗੜਾ ਖੜ੍ਹਾ ਕਰਦੇ ਹਨ, ਅਤੇ ਆਪਣੇ ਆਪ ਨੂੰ ਮਾਰ ਖਾਣ ਦੇ ਜੋਗ ਠਹਿਰਾਉਂਦਾ ਹੈ ।
Jeremiah 17:11 in Panjabi 11 ਉਹ ਆਦਮੀ ਜਿਹੜਾ ਇਨਸਾਫ਼ ਦੇ ਬਿਨਾਂ ਧਨ ਇਕੱਠਾ ਕਰਦਾ ਹੈ, ਉਸ ਤਿੱਤਰ ਵਰਗਾ ਹੋਵੇਗਾ ਜੋ ਉਹਨਾਂ ਆਂਡਿਆਂ ਉੱਤੇ ਬੈਠੇ ਜਿਹੜੇ ਉਹ ਨੇ ਨਹੀਂ ਦਿੱਤੇ । ਉਹ ਦੇ ਦਿਨਾਂ ਦੇ ਅੱਧ ਵਿੱਚ ਉਹ ਉਸ ਤੋਂ ਛੁੱਟ ਜਾਵੇਗਾ, ਅਤੇ ਓੜਕ ਨੂੰ ਉਹ ਮੂਰਖ ਬਣੇਗਾ ।
Lamentations 3:52 in Panjabi 52 ਜਿਹੜੇ ਬਿਨ੍ਹਾਂ ਕਾਰਨ ਮੇਰੇ ਵੈਰੀ ਹਨ, ਉਹਨਾਂ ਨੇ ਚਿੜ੍ਹੀ ਦੀ ਤਰ੍ਹਾਂ ਮੇਰਾ ਪਿੱਛਾ ਕੀਤਾ ਹੈ ।
Daniel 2:12 in Panjabi 12 ਇਸ ਕਾਰਨ ਰਾਜਾ ਕ੍ਰੋਧਵਾਨ ਹੋ ਕੇ ਅੱਤ ਗਰਮ ਹੋਇਆ ਅਤੇ ਉਹ ਨੇ ਹੁਕਮ ਦਿੱਤਾ ਕਿ ਬਾਬਲ ਦੇ ਸਾਰੇ ਵਿਦਵਾਨਾਂ ਨੂੰ ਨਾਸ਼ ਕਰੋ !
Daniel 3:13 in Panjabi 13 ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਨੂੰ ਹਾਜ਼ਰ ਕਰੋ ! ਤਦ ਉਹਨਾਂ ਨੇ ਉਹਨਾਂ ਆਦਮੀਆਂ ਨੂੰ ਰਾਜੇ ਅੱਗੇ ਹਾਜ਼ਰ ਕੀਤਾ ।
Daniel 3:19 in Panjabi 19 ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਉੱਤੇ ਬਦਲ ਗਿਆ । ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤ ਗੁਣਾ ਹੋਰ ਗਰਮਾ ਦਿਓ ।
Obadiah 1:10 in Panjabi 10 ਤੇਰੇ ਜ਼ੁਲਮ ਦੇ ਕਾਰਨ ਜਿਹੜਾ ਤੂੰ ਆਪਣੇ ਭਰਾ ਯਾਕੂਬ ਨਾਲ ਕੀਤਾ, ਸ਼ਰਮਿੰਦਗੀ ਤੈਨੂੰ ਢੱਕ ਲਵੇਗੀ, ਤੂੰ ਸਦਾ ਲਈ ਨਾਸ਼ ਹੋ ਜਾਵੇਂਗਾ ।
Obadiah 1:12 in Panjabi 12 ਪਰ ਤੇਰੇ ਲਈ ਇਹ ਠੀਕ ਨਹੀਂ ਸੀ ਕਿ ਤੂੰ ਆਪਣੇ ਭਰਾ ਨੂੰ ਉਸ ਦੀ ਹਾਨੀ ਦੇ ਦਿਨ ਵੇਖਦਾ ਰਹਿੰਦਾ ! ਤੈਨੂੰ ਯਾਕੂਬ ਦੀ ਅੰਸ ਦੇ ਨਾਸ਼ ਹੋਣ ਦੇ ਦਿਨ ਅਨੰਦ ਨਹੀਂ ਸੀ ਹੋਣਾ ਚਾਹੀਦਾ ! ਅਤੇ ਤੈਨੂੰ ਉਨ੍ਹਾਂ ਦੇ ਦੁੱਖ ਦੇ ਦਿਨ ਵੱਡੇ ਬੋਲ ਨਹੀਂ ਬੋਲਣੇ ਚਾਹੀਦੇ ਸਨ !
Matthew 3:17 in Panjabi 17 ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ ।
Matthew 5:23 in Panjabi 23 ਸੋ ਜਦੋਂ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਤੇ ਤੈਨੂੰ ਯਾਦ ਆਵੇ ਜੋ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਕੁੱਝ ਗੁੱਸਾ ਹੈ,
Matthew 5:28 in Panjabi 28 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ ।
Matthew 5:34 in Panjabi 34 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਦੇ ਵੀ ਸਹੁੰ ਨਾ ਖਾਓ, ਨਾ ਸਵਰਗ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ ।
Matthew 5:44 in Panjabi 44 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ । ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ ।
Matthew 10:17 in Panjabi 17 ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣੀਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ ।
Matthew 10:28 in Panjabi 28 ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ ।
Matthew 11:18 in Panjabi 18 ਕਿਉਂਕਿ ਯੂਹੰਨਾ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਆਇਆ, ਅਤੇ ਉਹ ਆਖਦੇ ਹਨ ਜੋ ਉਹ ਦੇ ਵਿੱਚ ਇੱਕ ਭੂਤ ਹੈ ।
Matthew 12:24 in Panjabi 24 ਪਰ ਫ਼ਰੀਸੀਆਂ ਨੇ ਇਹ ਸੁਣ ਕੇ ਕਿਹਾ, ਕਿ ਇਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ ।
Matthew 17:5 in Panjabi 5 ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ । ਉਹ ਦੀ ਸੁਣੋ !
Matthew 18:8 in Panjabi 8 ਪਰ ਜੇ ਤੇਰਾ ਹੱਥ ਜਾਂ ਤੇਰਾ ਪੈਰ ਤੈਨੂੰ ਠੋਕਰ ਖੁਆਵੇ, ਤਾਂ ਉਹ ਨੂੰ ਵੱਢ ਕੇ ਸੁੱਟ ਦੇ । ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ ।
Matthew 18:21 in Panjabi 21 ਤਦ ਪਤਰਸ ਨੇ ਉਹ ਨੂੰ ਆਖਿਆ, ਪ੍ਰਭੂ ਜੀ, ਮੇਰਾ ਭਰਾ ਕਿੰਨੀ ਵਾਰੀ ਮੇਰੇ ਵਿਰੁੱਧ ਪਾਪ ਕਰਦਾ ਰਹੇ ਅਤੇ ਮੈਂ ਉਹ ਨੂੰ ਮਾਫ਼ ਕਰਾਂ ? ਕੀ ਸੱਤ ਵਾਰ ?
Matthew 18:35 in Panjabi 35 ਇਸੇ ਤਰ੍ਹਾਂ ਮੇਰਾ ਸਵਰਗੀ ਪਿਤਾ ਵੀ ਤੁਹਾਡੇ ਨਾਲ ਕਰੇਗਾ ਜੇ ਤੁਸੀਂ ਆਪਣੇ ਭਰਾਵਾਂ ਨੂੰ ਦਿਲੋਂ ਮਾਫ਼ ਨਾ ਕਰੋ ।
Matthew 23:15 in Panjabi 15 ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ-ਥਲ ਗਾਹੁੰਦੇ ਹੋ ਅਤੇ ਜਦ ਉਹ ਤੁਹਾਡੇ ਪੰਥ ਵਿੱਚ ਰਲ ਜਾਂਦਾ ਹੈ ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਦੁਗਣਾ ਨਰਕ ਦਾ ਪੁੱਤਰ ਬਣਾਉਂਦੇ ਹੋ ।
Matthew 23:33 in Panjabi 33 ਹੇ ਸੱਪੋ, ਹੇ ਨਾਗਾਂ ਦੇ ਬੱਚਿਓ ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ ?
Matthew 25:41 in Panjabi 41 ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ ।
Matthew 26:59 in Panjabi 59 ਮੁੱਖ ਜਾਜਕ ਅਤੇ ਸਾਰੀ ਮਹਾਂ ਸਭਾ ਯਿਸੂ ਨੂੰ ਜਾਨੋਂ ਮਾਰਨ ਲਈ ਉਸ ਦੇ ਵਿਰੁੱਧ ਗਵਾਹੀ ਲੱਭਦੀ ਸੀ ।
Mark 9:43 in Panjabi 43 ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ । ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ ।
Mark 14:55 in Panjabi 55 ਤਦ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਨੇ ਯਿਸੂ ਦੇ ਵਿਰੁੱਧ ਉਹ ਨੂੰ ਜਾਨੋਂ ਮਾਰਨ ਲਈ ਗਵਾਹੀ ਭਾਲੀ, ਪਰ ਨਾ ਲੱਭੀ ।
Mark 15:1 in Panjabi 1 ਸਵੇਰ ਹੁੰਦਿਆਂ ਹੀ ਮੁੱਖ ਜਾਜਕਾਂ ਨੇ ਬਜ਼ੁਰਗਾਂ ਅਤੇ ਉਪਦੇਸ਼ਕਾਂ ਸਣੇ ਅਤੇ ਸਾਰੀ ਮਹਾਂ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ ।
Luke 12:5 in Panjabi 5 ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ । ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ ।
Luke 16:23 in Panjabi 23 ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ ।
John 7:20 in Panjabi 20 ਲੋਕਾਂ ਨੇ ਉੱਤਰ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ ? ”
John 8:48 in Panjabi 48 ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਕਹਿੰਦੇ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਹੈ ।”
John 11:47 in Panjabi 47 ਤਾਂ ਫਿਰ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਯਹੂਦੀਆਂ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ ? ਇਹ ਮਨੁੱਖ ਬਹੁਤ ਚਮਤਕਾਰ ਕਰ ਰਿਹਾ ਹੈ ।
John 15:25 in Panjabi 25 ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਬਿਵਸਥਾ ਵਿੱਚ ਲਿਖੀ ਹੋਈ ਸੱਚ ਹੋ ਜਾਵੇ । “ਉਨ੍ਹਾਂ ਨੇ ਬਿਨ੍ਹਾਂ ਕਾਰਨ ਤੋਂ ਮੇਰੇ ਨਾਲ ਨਫ਼ਰਤ ਕੀਤੀ ।”
Acts 3:20 in Panjabi 20 ਅਤੇ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਠਹਿਰਾਇਆ ਹੋਇਆ ਹੈ, ਯਿਸੂ ਨੂੰ ਭੇਜ ਦੇਵੇ ।
Acts 5:27 in Panjabi 27 ਅਤੇ ਉਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ । ਤਦ ਪ੍ਰਧਾਨ ਜਾਜਕ ਨੇ ਉਹਨਾਂ ਨੂੰ ਪੁੱਛਿਆ ।
Acts 7:37 in Panjabi 37 ਇਹ ਉਹ ਮੂਸਾ ਹੈ, ਜਿਸ ਨੇ ਇਸਰਾਏਲੀਆਂ ਨੂੰ ਆਖਿਆ, ਕਿ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਜਿਹਾ ਇੱਕ ਨਬੀ ਖੜ੍ਹਾ ਕਰੇਗਾ ।
Acts 17:18 in Panjabi 18 ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁੱਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ ।
Romans 12:10 in Panjabi 10 ਭਾਈਚਾਰੇ ਦੇ ਪਿਆਰ ਨਾਲ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ ।
1 Corinthians 6:6 in Panjabi 6 ਸਗੋਂ ਭਰਾ ਭਰਾ ਉੱਤੇ ਮੁਕੱਦਮਾ ਕਰਦਾ ਹੈ ਉਹ ਵੀ ਅਵਿਸ਼ਵਾਸੀਆਂ ਦੇ ਅੱਗੇ ।
1 Corinthians 6:10 in Panjabi 10 ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ ।
Ephesians 4:26 in Panjabi 26 ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ !
Ephesians 4:31 in Panjabi 31 ਸਭ ਕੁੱੜਤਣ, ਕ੍ਰੋਧ, ਕੋਪ, ਰੌਲ਼ਾ ਅਤੇ ਬੁਰੇ ਬੋਲ ਸਾਰੀ ਬੁਰਿਆਈ ਸਣੇ ਤੁਹਾਡੇ ਤੋਂ ਦੂਰ ਹੋਵੇ !
1 Thessalonians 4:6 in Panjabi 6 ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਰਾ ਨਾਲ ਧੋਖਾ ਕਰੇ ਕਿਉਂ ਜੋ ਪ੍ਰਭੂ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸੀਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਚਿਤਾਵਨੀ ਦਿੱਤੀ ਸੀ ।
Titus 3:2 in Panjabi 2 ਕਿਸੇ ਦੀ ਬਦਨਾਮੀ ਨਾ ਕਰਨ, ਝਗੜਾਲੂ ਨਹੀਂ ਸਗੋਂ ਨਮਰ ਸੁਭਾਓ ਦੇ ਹੋਣ ਅਤੇ ਸਭ ਮਨੁੱਖਾਂ ਨਾਲ ਪੂਰੀ ਨਰਮਾਈ ਨਾਲ ਵਿਵਹਾਰ ਕਰਨ ।
Hebrews 5:9 in Panjabi 9 ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ ।
Hebrews 12:25 in Panjabi 25 ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ ।
James 2:20 in Panjabi 20 ਪਰ ਹੇ ਨਿਕੰਮਿਆ ਮਨੁੱਖਾ, ਕੀ ਤੂੰ ਇਹ ਨਹੀਂ ਜਾਣਦਾ ਕਿ ਅਮਲਾਂ ਤੋਂ ਬਿਨ੍ਹਾਂ ਵਿਸ਼ਵਾਸ ਵਿਅਰਥ ਹੈ ?
James 3:6 in Panjabi 6 ਜੀਭ ਵੀ ਇੱਕ ਅੱਗ ਹੈ ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ !
1 Peter 2:23 in Panjabi 23 ਉਹ ਗਾਲਾਂ ਸੁਣ ਕੇ ਗਾਲ ਨਹੀਂ ਦਿੰਦਾ ਸੀ ਅਤੇ ਦੁੱਖ ਪਾ ਕੇ ਦਬਕਾ ਨਹੀਂ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਠੀਕ ਨਿਆਂ ਕਰਦਾ ਹੈ l
1 Peter 3:9 in Panjabi 9 ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ
1 John 2:9 in Panjabi 9 ਉਹ ਜਿਹੜਾ ਆਖਦਾ ਹੈ ਕਿ ਮੈਂ ਚਾਨਣ ਵਿੱਚ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਉਹ ਹੁਣ ਤੱਕ ਹਨ੍ਹੇਰੇ ਵਿੱਚ ਹੀ ਹੈ ।
1 John 3:10 in Panjabi 10 ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ । ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ ।
1 John 3:14 in Panjabi 14 ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ । ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ ।
1 John 4:20 in Panjabi 20 ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ ।
1 John 5:16 in Panjabi 16 ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਹੈ, ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ । ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ । ਉਹ ਦੇ ਵਿਖੇ ਮੈਂ ਨਹੀਂ ਆਖਦਾ ਕਿ ਉਹ ਬੇਨਤੀ ਕਰੇ ।
Jude 1:9 in Panjabi 9 ਪਰ ਮਹਾਂ ਦੂਤ ਮੀਕਾਏਲ ਨੇ ਸ਼ੈਤਾਨ ਨਾਲ ਝਗੜਾ ਕਰ ਕੇ ਮੂਸਾ ਦੀ ਲਾਸ਼ ਦੇ ਵਿਖੇ ਵਿਵਾਦ ਕਰਦਾ ਸੀ, ਤਾਂ ਉਹ ਦੀ ਹਿੰਮਤ ਨਾ ਹੋਈ ਕਿ ਮਿਹਣਾ ਮਾਰ ਕੇ ਉਸ ਉੱਤੇ ਦੋਸ਼ ਲਾਵੇ ਸਗੋਂ ਇਹ ਆਖਿਆ ਭਈ ਪ੍ਰਭੂ ਤੈਨੂੰ ਝਿੜਕੇ !
Revelation 20:14 in Panjabi 14 ਤਾਂ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ । ਇਹ ਦੂਜੀ ਮੌਤ ਹੈ ਅਰਥਾਤ ਅੱਗ ਦੀ ਝੀਲ ।