Matthew 6:16 in Panjabi 16 ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ । ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ ।
Other Translations King James Version (KJV) Moreover when ye fast, be not, as the hypocrites, of a sad countenance: for they disfigure their faces, that they may appear unto men to fast. Verily I say unto you, They have their reward.
American Standard Version (ASV) Moreover when ye fast, be not, as the hypocrites, of a sad countenance: for they disfigure their faces, that they may be seen of men to fast. Verily I say unto you, They have received their reward.
Bible in Basic English (BBE) And when you go without food, be not sad-faced as the false-hearted are. For they go about with changed looks, so that men may see that they are going without food. Truly I say to you, They have their reward.
Darby English Bible (DBY) And when ye fast, be not as the hypocrites, downcast in countenance; for they disfigure their faces, so that they may appear fasting to men: verily I say unto you, They have their reward.
World English Bible (WEB) "Moreover when you fast, don't be like the hypocrites, with sad faces. For they disfigure their faces, that they may be seen by men to be fasting. Most assuredly I tell you, they have received their reward.
Young's Literal Translation (YLT) `And when ye may fast, be ye not as the hypocrites, of sour countenances, for they disfigure their faces, that they may appear to men fasting; verily I say to you, that they have their reward.
Cross Reference 2 Samuel 12:16 in Panjabi 16 ਸੋ ਦਾਊਦ ਨੇ ਉਸ ਬਾਲਕ ਦੇ ਲਈ ਪਰਮੇਸ਼ੁਰ ਦੇ ਕੋਲ ਬੇਨਤੀ ਕੀਤੀ ਤੇ ਦਾਊਦ ਨੇ ਵਰਤ ਵੀ ਰੱਖਿਆ ਤੇ ਸਾਰੀ ਰਾਤ ਜ਼ਮੀਨ ਤੇ ਪਿਆ ਰਿਹਾ ।
2 Samuel 12:21 in Panjabi 21 ਤਦ ਉਹ ਦੇ ਸੇਵਕ ਨੇ ਉਹ ਨੂੰ ਆਖਿਆ, ਇਹ ਕੀ ਗੱਲ ਹੈ ਜੋ ਤੁਸੀਂ ਕੀਤੀ ? ਤੁਸੀਂ ਉਸ ਮੁੰਡੇ ਦੇ ਲਈ ਜਦ ਉਹ ਜੀਉਂਦਾ ਸੀ ਤਾਂ ਵਰਤ ਰੱਖਿਆ ਅਤੇ ਰੋਂਦੇ ਰਹੇ ਪਰ ਜਦ ਉਹ ਮਰ ਗਿਆ ਤਾਂ ਤੁਸੀਂ ਉੱਠ ਕੇ ਰੋਟੀ ਖਾਧੀ ।
1 Kings 21:27 in Panjabi 27 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਅਹਾਬ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਲੀੜੇ ਪਾੜ ਲਏ ਅਤੇ ਆਪਣੇ ਸਰੀਰ ਉੱਤੇ ਤੱਪੜ ਪਾ ਕੇ ਵਰਤ ਰੱਖਿਆ ਅਤੇ ਤੱਪੜ ਵਿੱਚ ਹੀ ਲੇਟਣ ਅਤੇ ਹੌਲੀ-ਹੌਲੀ ਚੱਲਣ ਲੱਗਾ ।
Nehemiah 1:4 in Panjabi 4 ਇਹ ਗੱਲਾਂ ਸੁਣਦੇ ਹੀ ਮੈਂ ਬੈਠ ਕੇ ਰੋਣ ਲੱਗ ਪਿਆ ਅਤੇ ਮੈਂ ਕਈ ਦਿਨਾਂ ਤੱਕ ਵਿਰਲਾਪ ਕਰਦਾ ਰਿਹਾ ਅਤੇ ਸਵਰਗ ਦੇ ਪਰਮੇਸ਼ੁਰ ਦੇ ਸਨਮੁਖ ਵਰਤ ਰੱਖਿਆ ਅਤੇ ਇਹ ਆਖ ਕੇ ਪ੍ਰਾਰਥਨਾ ਕੀਤੀ,
Esther 4:16 in Panjabi 16 “ਤੂੰ ਜਾ ਕੇ ਸ਼ੂਸ਼ਨ ਦੇ ਸਾਰੇ ਯਹੂਦੀਆਂ ਨੂੰ ਇਕੱਠਾ ਕਰ ਅਤੇ ਤੁਸੀਂ ਸਾਰੇ ਮਿਲ ਕੇ ਮੇਰੇ ਲਈ ਵਰਤ ਰੱਖੋ, ਤਿੰਨ ਦਿਨ, ਤਿੰਨ ਰਾਤ ਤੱਕ ਨਾ ਕੁਝ ਖਾਣਾ ਅਤੇ ਨਾ ਪੀਣਾ । ਮੈਂ ਵੀ ਆਪਣੀਆਂ ਸਹੇਲੀਆਂ ਸਮੇਤ ਇਸੇ ਤਰ੍ਹਾਂ ਹੀ ਵਰਤ ਰੱਖਾਂਗੀ ਅਤੇ ਇਸੇ ਤਰ੍ਹਾਂ ਹੀ ਮੈਂ ਨਿਯਮ ਦੇ ਵਿਰੁੱਧ ਰਾਜਾ ਦੇ ਕੋਲ ਅੰਦਰ ਜਾਵਾਂਗੀ । ਅਤੇ ਜੇਕਰ ਮੈਂ ਨਾਸ ਹੋ ਗਈ ਤਾਂ ਹੋ ਗਈ ।”
Psalm 35:13 in Panjabi 13 ਪਰ ਮੈਂ, ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁੱਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਦਾ ਫਲ ਮੇਰੀ ਝੋਲੀ ਵਿੱਚ ਆ ਪਿਆ ।
Psalm 69:10 in Panjabi 10 ਜਦ ਮੈਂ ਰੋ-ਰੋ ਕੇ ਅਤੇ ਵਰਤ ਰੱਖ ਕੇ ਆਪਣੀ ਜਾਨ ਨੂੰ ਖਪਾਇਆ, ਤਾਂ ਇਹ ਵੀ ਮੇਰੇ ਲਈ ਨਿੰਦਿਆ ਦਾ ਕਾਰਨ ਹੋਇਆ !
Psalm 109:24 in Panjabi 24 ਵਰਤਾਂ ਨਾਲ ਮੇਰੇ ਗੋਡੇ ਭਿੜਦੇ ਹਨ, ਮੇਰਾ ਮਾਸ ਤੇਲ ਖੁਣੋਂ ਲਿੱਸਾ ਹੋ ਗਿਆ ਹੈ ।
Isaiah 58:3 in Panjabi 3 ਉਹ ਆਖਦੇ ਹਨ, ਕੀ ਕਾਰਨ ਹੈ ਕਿ ਅਸੀਂ ਵਰਤ ਰੱਖਿਆ ਪਰ ਤੂੰ ਵੇਖਦਾ ਨਹੀਂ ? ਅਸੀਂ ਆਪਣੀਆਂ ਜਾਨਾਂ ਨੂੰ ਦੁੱਖ ਦਿੱਤਾ ਪਰ ਤੂੰ ਖ਼ਿਆਲ ਨਹੀਂ ਕਰਦਾ ? ਵੇਖੋ, ਵਰਤ ਦੇ ਦਿਨ ਤੁਸੀਂ ਆਪਣੀ ਹੀ ਖੁਸ਼ੀ ਲੱਭਦੇ ਹੋ, ਅਤੇ ਆਪਣੇ ਸਾਰੇ ਕਾਮਿਆਂ ਨੂੰ ਧੱਕੀ ਫਿਰਦੇ ਹੋ ।
Daniel 9:3 in Panjabi 3 ਮੈਂ ਆਪਣਾ ਮੂੰਹ ਪ੍ਰਭੂ ਪਰਮੇਸ਼ੁਰ ਵੱਲ ਕੀਤਾ ਅਤੇ ਬੇਨਤੀਆਂ ਤਰਲੇ ਕਰ ਕੇ ਵਰਤ ਰੱਖ ਕੇ, ਤੱਪੜ ਅਤੇ ਸੁਆਹ ਸਮੇਤ ਉਹ ਦੀ ਭਾਲ ਕੀਤੀ ।
Zechariah 7:3 in Panjabi 3 ਅਤੇ ਜਾਜ਼ਕਾਂ ਨੂੰ ਜਿਹੜੇ ਸੈਨਾਂ ਦੇ ਯਹੋਵਾਹ ਦੇ ਭਵਨ ਲਈ ਸਨ ਅਤੇ ਨਬੀਆਂ ਨੂੰ ਆਖਣ, ਕਿ ਮੈਂ ਪੰਜਵੇਂ ਮਹੀਨੇ ਵਿੱਚ ਵਰਤ ਰੱਖਾਂ ਅਤੇ ਸੋਗ ਕਰਨ, ਜਿਵੇਂ ਮੈਂ ਕਈ ਸਾਲਾਂ ਤੋਂ ਕਰਦਾ ਰਿਹਾ ਹਾਂ ?
Malachi 3:14 in Panjabi 14 ਤੁਸੀਂ ਆਖਿਆ, ਪਰਮੇਸ਼ੁਰ ਦੀ ਸੇਵਾ ਵਿਅਰਥ ਹੈ ਅਤੇ ਕੀ ਲਾਭ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਅਤੇ ਸੈਨਾਂ ਦੇ ਯਹੋਵਾਹ ਦੇ ਸਨਮੁਖ ਸਿਆਪਾ ਕਰਦੇ ਹੋਏੇ ਚੱਲੀਏ ?
Matthew 6:2 in Panjabi 2 ਇਸ ਲਈ ਜਦ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ । ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ ।
Matthew 6:5 in Panjabi 5 ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ, ਤਾਂ ਜੋ ਮਨੁੱਖ ਉਨ੍ਹਾਂ ਨੂੰ ਵੇਖਣ । ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ ।
Matthew 9:14 in Panjabi 14 ਫਿਰ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆ ਕੇ ਕਿਹਾ, “ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ ? ”
Mark 2:18 in Panjabi 18 ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ, ਅਤੇ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਇਹ ਦਾ ਕੀ ਕਾਰਨ ਹੈ ਜੋ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ ?
Luke 2:37 in Panjabi 37 ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ ।
Luke 18:12 in Panjabi 12 ਮੈਂ ਹਫ਼ਤੇ ਵਿੱਚ ਦੋ ਵਾਰੀ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ ।
Acts 10:30 in Panjabi 30 ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਮੈਂ ਇਸੇ ਵੇਲੇ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸੀ ਅਤੇ ਵੇਖੋ, ਇੱਕ ਪੁਰਖ ਚਮਕੀਲੇ ਬਸਤਰ ਪਹਿਨੇ ਮੇਰੇ ਸਾਹਮਣੇ ਖੜ੍ਹਾ ਸੀ ।
Acts 13:2 in Panjabi 2 ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ ।
Acts 14:23 in Panjabi 23 ਜਦੋਂ ਉਨ੍ਹਾਂ ਨੇ ਹਰੇਕ ਕਲੀਸਿਯਾ ਵਿੱਚ ਉਨ੍ਹਾਂ ਦੇ ਲਈ ਬਜ਼ੁਰਗ ਠਹਿਰਾਏ, ਅਤੇ ਵਰਤ ਰੱਖ ਕੇ ਪ੍ਰਾਰਥਨਾ ਕੀਤੀ ਤਾਂ ਉਹਨਾਂ ਨੂੰ ਪ੍ਰਭੂ ਦੇ ਹੱਥ ਸੌਂਪ ਦਿੱਤਾ, ਜਿਸ ਦੇ ਉੱਤੇ ਉਹਨਾਂ ਵਿਸ਼ਵਾਸ ਕੀਤਾ ਸੀ ।
1 Corinthians 7:5 in Panjabi 5 ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ ।
2 Corinthians 6:5 in Panjabi 5 ਕੋਰੜੇ ਖਾਣ ਤੋਂ, ਕੈਦ ਤੋਂ, ਹੰਗਾਮਿਆਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਵਰਤ ਰੱਖਣ ਤੋਂ,
2 Corinthians 11:27 in Panjabi 27 ਮੈਂ ਮਿਹਨਤ ਅਤੇ ਕਸ਼ਟ ਵਿੱਚ, ਕਈ ਵਾਰੀ ਪਹਿਰੇਦਾਰੀ ਵਿੱਚ, ਭੁੱਖ ਅਤੇ ਪਿਆਸ ਵਿੱਚ, ਕਈ ਵਾਰੀ ਵਰਤ ਵਿੱਚ, ਸਰਦੀ ਅਤੇ ਨੰਗੇ ਰਹਿਣ ਵਿੱਚ ਪਿਆ ਹਾਂ ।