Matthew 6:2 in Panjabi 2 ਇਸ ਲਈ ਜਦ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ । ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ ।
Other Translations King James Version (KJV) Therefore when thou doest thine alms, do not sound a trumpet before thee, as the hypocrites do in the synagogues and in the streets, that they may have glory of men. Verily I say unto you, They have their reward.
American Standard Version (ASV) When therefore thou doest alms, sound not a trumpet before thee, as the hypocrites do in the synagogues and in the streets, that they may have glory of men. Verily I say unto you, They have received their reward.
Bible in Basic English (BBE) When then you give money to the poor, do not make a noise about it, as the false-hearted men do in the Synagogues and in the streets, so that they may have glory from men. Truly, I say to you, They have their reward.
Darby English Bible (DBY) When therefore thou doest alms, sound not a trumpet before thee, as the hypocrites do in the synagogues and in the streets, so that they may have glory from men. Verily I say unto you, They have their reward.
World English Bible (WEB) Therefore when you do merciful deeds, don't sound a trumpet before yourself, as the hypocrites do in the synagogues and in the streets, that they may get glory from men. Most assuredly I tell you, they have received their reward.
Young's Literal Translation (YLT) whenever, therefore, thou mayest do kindness, thou mayest not sound a trumpet before thee as the hypocrites do, in the synagogues, and in the streets, that they may have glory from men; verily I say to you -- they have their reward!
Cross Reference 1 Samuel 15:30 in Panjabi 30 ਤਦ ਉਹ ਨੇ ਆਖਿਆ, ਮੈਂ ਪਾਪ ਕੀਤਾ ਪਰ ਮੇਰੇ ਲੋਕਾਂ ਦੇ ਬਜ਼ੁਰਗਾਂ ਅਤੇ ਇਸਰਾਏਲ ਦੇ ਅੱਗੇ ਮੇਰਾ ਆਦਰ ਕਰ ਅਤੇ ਮੇਰੇ ਨਾਲ ਮੁੜ ਚੱਲ ਜੋ ਮੈਂ ਯਹੋਵਾਹ ਤੇਰੇ ਪਰਮੇਸ਼ੁਰ ਅੱਗੇ ਮੱਥਾ ਟੇਕਾਂ ।
Job 31:16 in Panjabi 16 ਜੇ ਮੈਂ ਗ਼ਰੀਬਾਂ ਦੀ ਇੱਛਿਆ ਨੂੰ ਪੂਰਾ ਨਾ ਕੀਤਾ ਹੋਵੇ, ਅਤੇ ਵਿਧਵਾ ਦੀਆਂ ਅੱਖਾਂ ਮੇਰੇ ਕਾਰਨ ਨਿਰਾਸ਼ ਹੋ ਗਈਆਂ ਹੋਣ,
Psalm 37:21 in Panjabi 21 ਦੁਸ਼ਟ ਉਧਾਰ ਲੈਂਦਾ ਹੈ ਅਤੇ ਮੋੜਦਾ ਨਹੀਂ, ਪਰ ਧਰਮੀ ਦਯਾ ਕਰਦਾ ਅਤੇ ਦਿੰਦਾ ਹੈ ।
Psalm 112:9 in Panjabi 9 ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ, ਉਹ ਦਾ ਸਿੰਙ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ ।
Proverbs 19:17 in Panjabi 17 ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ ।
Proverbs 20:6 in Panjabi 6 ਬਹੁਤੇ ਆਦਮੀ ਆਪਣੀ ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸਕਦਾ ਹੈ ?
Ecclesiastes 11:2 in Panjabi 2 ਸੱਤਾਂ ਨੂੰ ਸਗੋਂ ਅੱਠਾਂ ਨੂੰ ਵੰਡ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਧਰਤੀ ਉੱਤੇ ਕੀ ਬਿਪਤਾ ਆਵੇਗੀ ।
Isaiah 9:17 in Panjabi 17 ਇਸ ਲਈ ਪ੍ਰਭੂ ਉਨ੍ਹਾਂ ਦੇ ਜੁਆਨਾਂ ਉੱਤੇ ਖੁਸ਼ ਨਹੀਂ ਹੋਵੇਗਾ, ਨਾ ਉਨ੍ਹਾਂ ਦੇ ਯਤੀਮਾਂ ਅਤੇ ਵਿਧਵਾਂ ਉੱਤੇ ਰਹਮ ਕਰੇਗਾ, ਕਿਉਂ ਜੋ ਹਰੇਕ ਬੇਧਰਮੀ ਅਤੇ ਕੁਕਰਮੀ ਹੈ, ਅਤੇ ਹਰ ਮੂੰਹ ਮੂਰਖਤਾਈ ਬਕਦਾ ਹੈ । ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 10:6 in Panjabi 6 ਮੈਂ ਉਹ ਨੂੰ ਇੱਕ ਬੇਧਰਮ ਕੌਮ ਦੇ ਵਿਰੁੱਧ ਘੱਲਾਂਗਾ, ਅਤੇ ਜਿਨ੍ਹਾਂ ਲੋਕਾਂ ਉੱਤੇ ਮੇਰਾ ਕਹਿਰ ਭੜਕਿਆ ਹੈ, ਉਨ੍ਹਾਂ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਅਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਗੂੰ ਉਹਨਾਂ ਨੂੰ ਮਿੱਧੇ ।
Isaiah 58:7 in Panjabi 7 ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ ?
Isaiah 58:10 in Panjabi 10 ਜੇ ਤੂੰ ਭੁੱਖੇ ਦੀ ਸਹਾਇਤਾ ਦਿਲ ਖੋਲ੍ਹ ਕੇ ਕਰੇਂ ਅਤੇ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰੇਂ, ਤਾਂ ਤੇਰਾ ਚਾਨਣ ਹਨੇਰੇ ਵਿੱਚ ਚੜ੍ਹੇਗਾ, ਅਤੇ ਤੇਰਾ ਘੁੱਪ ਹਨੇਰਾ ਦੁਪਹਿਰ ਵਾਂਗੂੰ ਹੋਵੇਗਾ ।
Hosea 8:1 in Panjabi 1 ਆਪਣੇ ਬੁੱਲ੍ਹਾਂ ਨੂੰ ਤੁਰ੍ਹੀ ਲਾ ! ਉਹ ਉਕਾਬ ਵਾਂਗੂੰ ਯਹੋਵਾਹ ਦੇ ਭਵਨ ਉੱਤੇ ਹਨ, ਕਿਉਂ ਜੋ ਉਹਨਾਂ ਨੇ ਮੇਰੇ ਨੇਮ ਦੀ ਉਲੰਘਣਾ ਕੀਤੀ, ਮੇਰੀ ਬਿਵਸਥਾ ਦੇ ਵਿਰੁੱਧ ਅਪਰਾਧ ਕੀਤਾ ।
Matthew 5:18 in Panjabi 18 ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁੱਝ ਪੂਰਾ ਨਾ ਹੋਵੇ ।
Matthew 6:5 in Panjabi 5 ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ, ਤਾਂ ਜੋ ਮਨੁੱਖ ਉਨ੍ਹਾਂ ਨੂੰ ਵੇਖਣ । ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ ।
Matthew 6:16 in Panjabi 16 ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ । ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ ।
Matthew 7:5 in Panjabi 5 ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਤੂੰ ਚੰਗੀ ਤਰ੍ਹਾਂ ਵੇਖ ਕੇ, ਉਸ ਕੱਖ ਨੂੰ ਆਪਣੇ ਭਰਾ ਦੀ ਅੱਖ ਵਿੱਚੋਂ ਕੱਢ ਸਕੇਂਗਾ ।
Matthew 15:7 in Panjabi 7 ਹੇ ਕਪਟੀਓ ! ਯਸਾਯਾਹ ਨੇ ਤੁਹਾਡੇ ਵਿਖੇ ਠੀਕ ਅਗੰਮ ਵਾਕ ਕੀਤਾ ਹੈ ਕਿ
Matthew 16:3 in Panjabi 3 ਅਤੇ ਸਵੇਰ ਨੂੰ ਆਖਦੇ ਹੋ, ਅੱਜ ਹਨੇਰੀ ਵਗੇਗੀ ਕਿਉਂਕਿ ਅਕਾਸ਼ ਲਾਲ ਅਤੇ ਗਹਿਰਾ ਹੈ । ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ, ਪਰ ਸਮਿਆਂ ਦੇ ਨਿਸ਼ਾਨ ਪਹਿਚਾਣ ਨਹੀਂ ਸਕਦੇ ।
Matthew 22:18 in Panjabi 18 ਪਰ ਯਿਸੂ ਨੇ ਉਨ੍ਹਾਂ ਦੀ ਚਲਾਕੀ ਸਮਝ ਕੇ ਆਖਿਆ, ਹੇ ਕਪਟੀਓ ਕਿਉਂ ਮੈਨੂੰ ਪਰਖਦੇ ਹੋ ?
Matthew 23:6 in Panjabi 6 ਅਤੇ ਦਾਵਤ ਵਿੱਚ ਖ਼ਾਸ ਥਾਵਾਂ ਅਤੇ ਪ੍ਰਾਰਥਨਾ ਘਰ ਵਿੱਚ ਅਗਲੀਆਂ ਕੁਰਸੀਆਂ ।
Matthew 23:13 in Panjabi 13 ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ ।
Matthew 24:51 in Panjabi 51 ਅਤੇ ਉਹ ਨੂੰ ਦੋ ਟੁੱਕੜੇ ਕਰ ਦੇਵੇਗਾ ਅਤੇ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ । ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ ।
Mark 7:6 in Panjabi 6 ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਪਟੀਆਂ ਦੇ ਵਿਖੇ; ਯਸਾਯਾਹ ਨੇ ਠੀਕ ਭਵਿੱਖਬਾਣੀ ਕੀਤੀ, ਜਿਵੇਂ ਲਿਖਿਆ ਹੋਇਆ ਹੈ ਕਿ ਇਹ ਲੋਕ ਆਪਣੇ ਬੁੱਲ੍ਹਾਂ ਨਾਲ ਤਾਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ ।
Mark 12:39 in Panjabi 39 ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹੋ ।
Luke 6:24 in Panjabi 24 ਪਰ ਹਾਏ ਤੁਹਾਡੇ ਉੱਤੇ ਜਿਹੜੇ ਧਨਵਾਨ ਹੋ ਕਿਉਂ ਜੋ ਤੁਸੀਂ ਆਪਣੀ ਤਸੱਲੀ ਲੈ ਚੁੱਕੇ ।
Luke 6:42 in Panjabi 42 ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ, ਕਿ ਲਿਆ ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਦਿਆਂ ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ । ਹੇ ਕਪਟੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਚੰਗੀ ਤਰ੍ਹਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ ।
Luke 11:41 in Panjabi 41 ਅੰਦਰਲੀਆਂ ਚੀਜ਼ਾਂ ਨੂੰ ਸ਼ੁੱਧ ਕਰੋ ਤਾਂ ਵੇਖੋ ਸਭ ਕੁੱਝ ਤੁਹਾਡੇ ਲਈ ਸ਼ੁੱਧ ਹੋ ਜਾਵੇਗਾ ।
Luke 11:43 in Panjabi 43 ਤੁਸੀਂ ਫ਼ਰੀਸੀਆਂ ਉੱਤੇ ਹਾਏ ! ਕਿਉਂ ਜੋ ਤੁਸੀਂ ਪ੍ਰਾਰਥਨਾ ਘਰ ਵਿੱਚ ਮੁੱਖ ਥਾਵਾਂ ਉੱਤੇ ਬੈਠਣਾ ਪਸੰਦ ਕਰਦੇ ਹੋ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਦੇ ਭੁੱਖੇ ਹੋ ।
Luke 12:33 in Panjabi 33 ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ ।
Luke 12:56 in Panjabi 56 ਹੇ ਕਪਟੀਓ ! ਧਰਤੀ ਅਤੇ ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਇਸ ਸਮੇਂ ਦੀ ਜਾਚ ਕਰਨੀ ਤੁਹਾਨੂੰ ਕਿਉਂ ਨਹੀਂ ਆਉਂਦੀ ?
Luke 13:15 in Panjabi 15 ਪਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦੇ ਕਿ ਆਖਿਆ, ਹੇ ਕਪਟੀਓ ਕੀ ਤੁਹਾਡੇ ਵਿੱਚੋਂ ਹਰ ਕੋਈ ਸਬਤ ਦੇ ਦਿਨ ਆਪਣੇ ਬਲਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਨੂੰ ਨਹੀਂ ਲੈ ਜਾਂਦਾ ?
Luke 20:46 in Panjabi 46 ਉਪਦੇਸ਼ਕਾਂ ਤੋਂ ਸਾਵਧਾਨ ਰਹੋ ਜਿਹੜੇ ਲੰਮੇ ਬਸਤਰ ਪਹਿਨੇ ਫਿਰਨਾ ਪਸੰਦ ਕਰਦੇ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹੋ ।
John 5:41 in Panjabi 41 ਮੈਨੂੰ ਲੋਕਾਂ ਤੋਂ ਵਡਿਆਈ ਕਰਾਉਣ ਦੀ ਲੋੜ ਨਹੀਂ ।
John 5:44 in Panjabi 44 ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ । ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ ?
John 7:18 in Panjabi 18 ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ ਆਪ ਦੀ ਵਡਿਆਈ ਕਰਨ ਲਈ ਕਰਦਾ ਹੈ । ਪਰ ਉਹ ਇੱਕ ਜਿਹੜਾ, ਉਸ ਦੀ ਵਡਿਆਈ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸ ਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ ।
John 13:29 in Panjabi 29 ਯਹੂਦਾ ਕੋਲ ਧਨ ਵਾਲੀ ਥੈਲੀ ਰਹਿੰਦੀ ਸੀ । ਉਨ੍ਹਾਂ ਵਿੱਚੋਂ ਕੁੱਝ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ, ਜਿਨ੍ਹਾਂ ਦੀ ਤਿਉਹਾਰ ਲਈ ਲੋੜ ਹੈ ਜਾਂ ਉਸ ਨੂੰ ਗਰੀਬਾਂ ਨੂੰ ਕੁੱਝ ਦੇਣ ਲਈ ਕਿਹਾ ਹੈ ।
Acts 9:36 in Panjabi 36 ਯਾਪਾ ਵਿੱਚ ਤਬਿਥਾ ਨਾਮ ਦੀ ਇੱਕ ਚੇਲੀ ਸੀ ਜਿਸ ਦਾ ਅਰਥ ਹਰਨੀ ਹੈ । ਇਹ ਔਰਤ ਭਲੇ ਕੰਮਾਂ ਅਤੇ ਪੁੰਨ ਦਾਨ ਕਰਨ ਵਿੱਚ ਰੁੱਝੀ ਰਹਿੰਦੀ ਸੀ ।
Acts 10:2 in Panjabi 2 ਉਹ ਧਰਮੀ ਸੀ ਅਤੇ ਆਪਣੇ ਸਾਰੇ ਪਰਿਵਾਰ ਦੇ ਸਮੇਤ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਸੀ, ਅਤੇ ਹਰ ਰੋਜ਼ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ ।
Acts 10:4 in Panjabi 4 ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੂ ਜੀ, ਕੀ ਹੈ ? ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ ਹਨ
Acts 10:31 in Panjabi 31 ਅਤੇ ਕਹਿੰਦਾ ਸੀ, ਹੇ ਕੁਰਨੇਲਿਯੁਸ, ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਹਜ਼ੂਰ ਵਿੱਚ ਯਾਦ ਕੀਤੇ ਗਏ ।
Acts 11:29 in Panjabi 29 ਅਤੇ ਚੇਲਿਆਂ ਵਿੱਚੋਂ ਹਰੇਕ ਨੇ ਆਪੋ-ਆਪਣੀ ਪਹੁੰਚ ਦੇ ਅਨੁਸਾਰ ਉਨ੍ਹਾਂ ਭਰਾਵਾਂ ਦੀ ਮਦਦ ਲਈ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ ਕੁੱਝ ਭੇਜਣ ਦਾ ਹੌਂਸਲਾ ਕੀਤਾ ।
Acts 24:17 in Panjabi 17 ਕਈ ਸਾਲਾਂ ਬਾਅਦ ਮੈਂ ਆਪਣੀ ਕੌਮ ਦੇ ਲਈ ਦਾਨ ਪਹੁੰਚਾਉਣ ਅਤੇ ਭੇਟ ਚੜ੍ਹਾਉਣ ਆਇਆ ।
Romans 12:8 in Panjabi 8 ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ ਲੱਗਿਆ ਰਹੇ, ਦਾਨ ਦੇਣ ਵਾਲਾ ਖੁੱਲ੍ਹੇ ਦਿਲ ਨਾਲ ਦੇਵੇ, ਅਗਵਾਈ ਕਰਨ ਵਾਲਾ ਉਤਸ਼ਾਹ ਨਾਲ ਅਗਵਾਈ ਕਰੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ,
2 Corinthians 9:6 in Panjabi 6 ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ ।
Galatians 2:10 in Panjabi 10 ਅਤੇ ਇਹ ਆਖਿਆ ਕੇਵਲ ਅਸੀਂ ਗ਼ਰੀਬਾਂ ਨੂੰ ਚੇਤੇ ਰੱਖੀਏ ਜਿਸ ਕੰਮ ਲਈ ਮੈਂ ਵੀ ਯਤਨ ਕੀਤਾ ਸੀ ।
Ephesians 4:28 in Panjabi 28 ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰਕੇ ਭਲਾ ਕੰਮ ਕਰੇ ਕਿ ਜਿਸ ਨੂੰ ਲੋੜ ਹੈ ਉਹ ਨੂੰ ਦੇਣ ਲਈ ਉਹ ਦੇ ਕੋਲ ਕੁੱਝ ਹੋਵੇ !
1 Thessalonians 2:6 in Panjabi 6 ਅਤੇ ਨਾ ਅਸੀਂ ਮਨੁੱਖਾਂ ਕੋਲੋਂ ਵਡਿਆਈ ਚਾਹੁੰਦੇ ਸੀ, ਨਾ ਤੁਹਾਡੇ ਕੋਲੋਂ, ਨਾ ਹੋਰਨਾਂ ਕੋਲੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਤੁਹਾਡੇ ਉੱਤੇ ਭਾਰ ਪਾ ਸਕਦੇ ਸੀ ।
1 Timothy 6:18 in Panjabi 18 ਨਾਲੇ ਇਹ ਕਿ ਉਹ ਪਰਉਪਕਾਰੀ ਅਤੇ ਭਲੇ ਕੰਮਾਂ ਵਿੱਚ ਧਨੀ ਅਤੇ ਦਾਨ ਕਰਨ ਵਿੱਚ ਅਤੇ ਵੰਡਣ ਨੂੰ ਤਿਆਰ ਹੋਣ ।
Philemon 1:7 in Panjabi 7 ਕਿਉਂ ਜੋ ਭਰਾ, ਤੇਰੇ ਪਿਆਰ ਤੋਂ ਮੈਨੂੰ ਵੱਡਾ ਅਨੰਦ ਅਤੇ ਤਸੱਲੀ ਹੋਈ, ਇਸ ਲਈ ਜੋ ਤੇਰੇ ਕਾਰਨ ਸੰਤਾਂ ਦਾ ਦਿਲ ਤਰੋ ਤਾਜ਼ਾ ਹੋਇਆ ਹੈ ।
Hebrews 13:16 in Panjabi 16 ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ ।
James 2:15 in Panjabi 15 ਜੇ ਕੋਈ ਭਾਈ ਜਾਂ ਭੈਣ ਭੋਜਨ ਬਸਤਰ ਅਤੇ ਰੱਜਵੀਂ ਰੋਟੀ ਤੋਂ ਥੁੜਿਆ ਹੋਵੇ ।
1 Peter 4:11 in Panjabi 11 ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ । ਆਮੀਨ ।
1 John 3:17 in Panjabi 17 ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ ?