Matthew 7:11 in Panjabi 11 ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ ?
Other Translations King James Version (KJV) If ye then, being evil, know how to give good gifts unto your children, how much more shall your Father which is in heaven give good things to them that ask him?
American Standard Version (ASV) If ye then, being evil, know how to give good gifts unto your children, how much more shall your Father who is in heaven give good things to them that ask him?
Bible in Basic English (BBE) If you, then, being evil, are able to give good things to your children, how much more will your Father in heaven give good things to those who make requests to him?
Darby English Bible (DBY) If therefore *ye*, being wicked, know [how] to give good gifts to your children, how much rather shall your Father who is in the heavens give good things to them that ask of him?
World English Bible (WEB) If you then, being evil, know how to give good gifts to your children, how much more will your Father who is in heaven give good things to those who ask him!
Young's Literal Translation (YLT) if, therefore, ye being evil, have known good gifts to give to your children, how much more shall your Father who `is' in the heavens give good things to those asking him?
Cross Reference Genesis 6:5 in Panjabi 5 ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ ।
Genesis 8:21 in Panjabi 21 ਯਹੋਵਾਹ ਨੇ ਉਸ ਸੁਖਦਾਇਕ ਸੁਗੰਧੀ ਨੂੰ ਲਿਆ ਅਤੇ ਆਪਣੇ ਮਨ ਵਿੱਚ ਆਖਿਆ, ਮੈਂ ਫੇਰ ਕਦੀ ਧਰਤੀ ਨੂੰ ਮਨੁੱਖ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਮਨੁੱਖ ਦੇ ਮਨ ਦੀ ਭਾਵਨਾ ਮੁੱਢੋਂ ਹੀ ਬੁਰੀ ਹੈ ਅਤੇ ਮੈਂ ਫੇਰ ਕਦੀ ਸਾਰੇ ਪ੍ਰਾਣੀਆਂ ਨੂੰ ਨਾਸ਼ ਨਾ ਕਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ ।
Exodus 34:6 in Panjabi 6 ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ
2 Samuel 7:19 in Panjabi 19 ਤਾਂ ਵੀ ਹੇ ਪ੍ਰਭੂ ਯਹੋਵਾਹ, ਇਹ ਤੇਰੀ ਨਿਗਾਹ ਵਿੱਚ ਇਹ ਕੁਝ ਵੀ ਨਹੀਂ ਹੈ ਕਿਉਂ ਜੋ ਤੂੰ ਆਪਣੇ ਦਾਸ ਦੇ ਘਰ ਦੇ ਲਈ ਬਹੁਤ ਦੂਰ ਦੀ ਖ਼ਬਰ ਪਹਿਲਾਂ ਹੀ ਦੱਸ ਦਿੱਤੀ । ਹੇ ਪ੍ਰਭੂ ਯਹੋਵਾਹ, ਮਨੁੱਖ ਦਾ ਇਹੋ ਨਿਯਮ ਹੈ !
Job 15:16 in Panjabi 16 ਭਲਾ, ਫੇਰ ਮਨੁੱਖ ਕੀ ਜੋ ਘਿਣਾਉਣਾ ਅਤੇ ਭ੍ਰਿਸ਼ਟ ਹੈ, ਜੋ ਬੁਰਿਆਈ ਨੂੰ ਪਾਣੀ ਵਾਂਗੂੰ ਪੀਂਦਾ ਹੈ ?
Psalm 84:11 in Panjabi 11 ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ ।
Psalm 85:12 in Panjabi 12 ਫੇਰ ਯਹੋਵਾਹ ਉੱਤਮ ਪਦਾਰਥ ਬਖਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ ।
Psalm 86:5 in Panjabi 5 ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ ।
Psalm 86:15 in Panjabi 15 ਪਰ ਤੂੰ, ਹੇ ਪ੍ਰਭੂ, ਦਯਾਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ ।
Psalm 103:11 in Panjabi 11 ਜਿੰਨਾ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ !
Isaiah 49:15 in Panjabi 15 ਭਲਾ, ਮਾਂ ਆਪਣੇ ਦੁੱਧ ਚੁੰਘਦੇ ਬੱਚੇ ਨੂੰ ਭੁਲਾ ਸਕਦੀ ਹੈ ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬਾਲ ਉੱਤੇ ਰਹਮ ਨਾ ਕਰੇ ? ਉਹ ਤਾਂ ਭਾਵੇਂ ਭੁੱਲ ਜਾਵੇ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ ।
Isaiah 55:8 in Panjabi 8 ਕਿਉਂ ਜੋ ਮੇਰੇ ਖ਼ਿਆਲ ਤੁਹਾਡੇ ਖ਼ਿਆਲ ਨਹੀਂ, ਅਤੇ ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ ।
Jeremiah 17:9 in Panjabi 9 ਦਿਲ ਸਭ ਚੀਜਾਂ ਨਾਲੋਂ ਧੋਖੇਬਾਜ਼ ਹੈ, ਉਹ ਪੁੱਜ ਕੇ ਖਰਾਬ ਹੈ, ਉਹ ਨੂੰ ਕੌਣ ਜਾਣ ਸਕਦਾ ਹੈ ?
Jeremiah 33:14 in Panjabi 14 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਉਸ ਭਲੀ ਗੱਲ ਨੂੰ ਜਿਹੜੀ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਦੇ ਬਾਰੇ ਕੀਤੀ ਹੈ ਪੂਰੀ ਕਰਾਂਗਾ
Hosea 11:8 in Panjabi 8 ਹੇ ਅਫ਼ਰਾਈਮ, ਮੈਂ ਤੈਨੂੰ ਕਿਵੇਂ ਛੱਡਾਂ ? ਹੇ ਇਸਰਾਏਲ, ਮੈਂ ਤੈਨੂੰ ਕਿਵੇਂ ਤਿਆਗ ਦਿਆਂ ? ਮੈਂ ਤੈਨੂੰ ਕਿਵੇਂ ਅਦਮਾਹ ਵਾਂਗੂੰ ਕਰਾਂ ? ਮੈਂ ਤੇਰੇ ਨਾਲ ਕਿਵੇਂ ਸਬੋਈਮ ਵਾਂਗੂੰ ਵਰਤਾਵ ਕਰਾਂ ? ਮੇਰਾ ਦਿਲ ਮੇਰੇ ਅੰਦਰ ਬਦਲ ਗਿਆ, ਮੇਰਾ ਤਰਸ ਪੂਰੀ ਤਰ੍ਹਾਂ ਗਰਮ ਅਤੇ ਨਰਮ ਹੋ ਗਿਆ ।
Hosea 14:2 in Panjabi 2 ਆਪਣੇ ਨਾਲ ਬਚਨਾਂ ਨੂੰ ਲੈ ਕੇ ਯਹੋਵਾਹ ਵੱਲ ਮੁੜੋ, ਉਹ ਨੂੰ ਆਖੋ, ਸਾਰੀ ਬਦੀ ਨੂੰ ਚੁੱਕ ਅਤੇ ਨੇਕੀ ਨੂੰ ਕਬੂਲ ਕਰ, ਅਤੇ ਅਸੀਂ ਵਹਿੜਕਿਆਂ ਦੇ ਥਾਂ ਆਪਣਿਆਂ ਬੁੱਲ੍ਹਾਂ ਨੂੰ ਭੇਟ ਚੜ੍ਹਾਵਾਂਗੇ ।
Micah 7:18 in Panjabi 18 ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ ? ਜੋ ਅਪਰਾਧ ਨੂੰ ਮੁਆਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ ।
Malachi 1:6 in Panjabi 6 ਪੁੱਤਰ ਆਪਣੇ ਪਿਤਾ ਦਾ ਅਤੇ ਦਾਸ ਆਪਣੇ ਸੁਆਮੀ ਦਾ ਆਦਰ ਕਰਦਾ ਹੈ । ਜੇ ਮੈਂ ਪਿਤਾ ਹਾਂ ਤਾਂ ਮੇਰਾ ਆਦਰ ਕਿੱਥੇ ਹੈ ਅਤੇ ਜੇ ਮੈਂ ਸੁਆਮੀ ਹਾਂ ਤਾਂ ਮੇਰਾ ਭੈ ਕਿੱਥੇ ਹੈ ? ਸੈਨਾਂ ਦਾ ਯਹੋਵਾਹ ਤੁਹਾਨੂੰ ਆਖਦਾ ਹੈ, ਮੇਰੇ ਨਾਮ ਦਾ ਨਿਰਾਦਰ ਕਰਨ ਵਾਲੇ ਜਾਜਕੋ ! ਪਰ ਤੁਸੀਂ ਆਖਦੇ ਹੋ ਅਸੀਂ ਕਿਹੜੀ ਗੱਲ ਵਿੱਚ ਤੇਰੇ ਨਾਮ ਦਾ ਨਿਰਾਦਰ ਕੀਤਾ ?
Luke 2:10 in Panjabi 10 ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ
Luke 11:11 in Panjabi 11 ਪਰ ਤੁਹਾਡੇ ਵਿੱਚੋਂ ਉਹ ਕਿਹੜਾ ਪਿਤਾ ਹੈ ਜਦ ਉਸ ਦਾ ਪੁੱਤਰ ਮੱਛੀ ਮੰਗੇ ਤਾਂ ਉਸ ਨੂੰ ਮੱਛੀ ਦੀ ਥਾਂ ਸੱਪ ਦੇਵੇਗਾ ?
John 3:16 in Panjabi 16 ਪਰਮੇਸ਼ੁਰ ਨੇ ਸੰਸਾਰ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ ।
Romans 3:9 in Panjabi 9 ਤਾਂ ਫੇਰ ਕੀ ? ਭਲਾ, ਅਸੀਂ ਉਹਨਾਂ ਨਾਲੋਂ ਚੰਗੇ ਹਾਂ ? ਕਦੇ ਵੀ ਨਹੀਂ ! ਕਿਉਂ ਜੋ ਅਸੀਂ ਤਾਂ ਪਹਿਲਾਂ ਹੀ ਕਹਿ ਬੈਠੇ ਹਾਂ ਜੋ ਯਹੂਦੀ ਅਤੇ ਯੂਨਾਨੀ ਸਾਰਿਆਂ ਦੇ ਸਾਰੇ ਪਾਪ ਦੇ ਹੇਠ ਹਨ ।
Romans 3:19 in Panjabi 19 ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁੱਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ ।
Romans 5:8 in Panjabi 8 ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ ।
Romans 8:32 in Panjabi 32 ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ ?
2 Corinthians 9:8 in Panjabi 8 ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁੱਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ ।
Galatians 3:22 in Panjabi 22 ਪਰ ਬਿਵਸਥਾ ਨੇ ਸਭਨਾਂ ਨੂੰ ਪਾਪ ਦੇ ਅਧੀਨ ਕਰ ਦਿੱਤਾ ਭਈ ਉਹ ਵਾਇਦਾ ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਮਿਲਦਾ ਹੈ ਵਿਸ਼ਵਾਸ ਕਰਨ ਵਾਲਿਆਂ ਨੂੰ ਦਿੱਤਾ ਜਾਵੇ ।
Ephesians 2:1 in Panjabi 1 ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ !
Titus 3:3 in Panjabi 3 ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ ।
James 1:17 in Panjabi 17 ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ ।
1 John 3:1 in Panjabi 1 ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ ! ਇਹੋ ਅਸੀਂ ਹਾਂ ਵੀ । ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ ।
1 John 4:10 in Panjabi 10 ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ ।