Matthew 7:13 in Panjabi 13 ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਉਹ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ ।
Other Translations King James Version (KJV) Enter ye in at the strait gate: for wide is the gate, and broad is the way, that leadeth to destruction, and many there be which go in thereat:
American Standard Version (ASV) Enter ye in by the narrow gate: for wide is the gate, and broad is the way, that leadeth to destruction, and many are they that enter in thereby.
Bible in Basic English (BBE) Go in by the narrow door; for wide is the door and open is the way which goes to destruction, and great numbers go in by it.
Darby English Bible (DBY) Enter in through the narrow gate, for wide the gate and broad the way that leads to destruction, and many are they who enter in through it.
World English Bible (WEB) "Enter in by the narrow gate; for wide is the gate and broad is the way that leads to destruction, and many are those who enter in by it.
Young's Literal Translation (YLT) `Go ye in through the strait gate, because wide `is' the gate, and broad the way that is leading to the destruction, and many are those going in through it;
Cross Reference Genesis 6:5 in Panjabi 5 ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ ।
Genesis 6:12 in Panjabi 12 ਤਦ ਪਰਮੇਸ਼ੁਰ ਨੇ ਧਰਤੀ ਨੂੰ ਵੇਖਿਆ ਅਤੇ ਵੇਖੋ ਉਹ ਵਿਗੜੀ ਹੋਈ ਸੀ, ਕਿਉਂ ਜੋ ਸਾਰੇ ਮਨੁੱਖਾਂ ਨੇ ਆਪਣੇ ਚਾਲ-ਚਲਣ ਨੂੰ ਧਰਤੀ ਉੱਤੇ ਵਿਗਾੜ ਲਿਆ ਸੀ ।
Psalm 14:2 in Panjabi 2 ਯਹੋਵਾਹ ਨੇ ਸਵਰਗ ਤੋਂ ਆਦਮ ਵੰਸ ਉੱਤੇ ਨਿਗਾਹ ਕੀਤੀ, ਤਾਂ ਉਹ ਵੇਖੇ ਕਿ ਕੋਈ ਬੁੱਧਵਾਨ, ਪਰਮੇਸ਼ੁਰ ਦਾ ਭਾਲਣ ਵਾਲਾ ਹੈ ਕਿ ਨਹੀਂ ?
Proverbs 7:27 in Panjabi 27 ਉਹ ਦਾ ਘਰ ਪਤਾਲ ਦਾ ਰਾਹ ਹੈ, ਜਿਹੜਾ ਮੌਤ ਦੀਆਂ ਕੋਠੜੀਆਂ ਵੱਲ ਲੈ ਜਾਂਦਾ ਹੈ ।
Proverbs 9:6 in Panjabi 6 ਭੋਲਿਆਂ ਦੀ ਸੰਗਤ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਉੱਤੇ ਸਿੱਧੇ ਤੁਰੋ !
Proverbs 16:25 in Panjabi 25 ਇੱਕ ਅਜਿਹਾ ਰਾਹ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਹੈ ।
Isaiah 1:9 in Panjabi 9 ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦ-ਖੂੰਦ ਨਾ ਛੱਡਦਾ, ਤਾਂ ਅਸੀਂ ਸਦੂਮ ਵਰਗੇ ਹੁੰਦੇ ਅਤੇ ਅਮੂਰਾਹ ਜਿਹੇ ਹੋ ਜਾਂਦੇ ।
Isaiah 55:7 in Panjabi 7 ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,
Ezekiel 18:27 in Panjabi 27 ਜੇਕਰ ਦੁਸ਼ਟ ਆਪਣੀ ਦੁਸ਼ਟਤਾਈ ਤੋਂ ਜਿਹੜੀ ਉਸ ਕੀਤੀ ਹੈ, ਮੁੜੇ ਅਤੇ ਉਹ ਕੰਮ ਕਰੇ ਜੋ ਨਿਆਂ ਅਤੇ ਧਰਮ ਦਾ ਹੈ, ਤਾਂ ਉਹ ਆਪਣੀ ਜਾਨ ਜੀਉਂਦੀ ਰੱਖੇਗਾ ।
Matthew 3:2 in Panjabi 2 ਤੋਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ ।
Matthew 3:8 in Panjabi 8 ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ।
Matthew 18:2 in Panjabi 2 ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ, ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ
Matthew 23:13 in Panjabi 13 ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ ।
Matthew 25:41 in Panjabi 41 ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ ।
Matthew 25:46 in Panjabi 46 ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ ।
Luke 9:33 in Panjabi 33 ਅਤੇ ਇਹ ਹੋਇਆ ਕਿ ਜਦ ਉਹ ਉਸ ਦੇ ਕੋਲੋਂ ਜਾਣ ਲੱਗੇ ਤਾਂ ਪਤਰਸ ਨੇ ਯਿਸੂ ਨੂੰ ਆਖਿਆ, ਸੁਆਮੀ ਜੀ ਸਾਡਾ ਐਥੇ ਰਹਿਣਾ ਚੰਗਾ ਹੈ ਸੋ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ, ਪਰ ਉਹ ਨਹੀਂ ਸੀ ਜਾਣਦਾ ਜੋ ਕੀ ਕਹਿੰਦਾ ਹੈ ।
Luke 13:24 in Panjabi 24 ਯਿਸੂ ਨੇ ਉੱਤਰ ਦਿੱਤਾ, ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ ।
Luke 14:33 in Panjabi 33 ਸੋ ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁੱਝ ? ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸਕਦਾ ।
John 10:9 in Panjabi 9 ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ । ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ ।
John 14:6 in Panjabi 6 ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ । ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ ।
Acts 2:38 in Panjabi 38 ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ ।
Acts 3:19 in Panjabi 19 ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ ।
Romans 3:9 in Panjabi 9 ਤਾਂ ਫੇਰ ਕੀ ? ਭਲਾ, ਅਸੀਂ ਉਹਨਾਂ ਨਾਲੋਂ ਚੰਗੇ ਹਾਂ ? ਕਦੇ ਵੀ ਨਹੀਂ ! ਕਿਉਂ ਜੋ ਅਸੀਂ ਤਾਂ ਪਹਿਲਾਂ ਹੀ ਕਹਿ ਬੈਠੇ ਹਾਂ ਜੋ ਯਹੂਦੀ ਅਤੇ ਯੂਨਾਨੀ ਸਾਰਿਆਂ ਦੇ ਸਾਰੇ ਪਾਪ ਦੇ ਹੇਠ ਹਨ ।
Romans 9:22 in Panjabi 22 ਅਤੇ ਕੀ ਹੋਇਆ ਜੇ ਪਰਮੇਸ਼ੁਰ ਨੇ ਇਹ ਚਾਹ ਕੇ ਜੋ ਆਪਣਾ ਕ੍ਰੋਧ ਵਿਖਾਵੇ ਅਤੇ ਆਪਣੀ ਸ਼ਕਤੀ ਪ੍ਰਗਟ ਕਰੇ ਕ੍ਰੋਧ ਦੇ ਭਾਂਡਿਆਂ ਨੂੰ ਜਿਹੜੇ ਨਾਸ ਦੇ ਲਈ ਤਿਆਰ ਕੀਤੇ ਹੋਏ ਸਨ, ਵੱਡੇ ਧੀਰਜ ਨਾਲ ਸਹਾਰਿਆ ।
2 Corinthians 4:4 in Panjabi 4 ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ ।
2 Corinthians 6:17 in Panjabi 17 ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਭ੍ਰਿਸ਼ਟ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,
Galatians 5:24 in Panjabi 24 ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ ।
Ephesians 2:2 in Panjabi 2 ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ !
2 Thessalonians 1:8 in Panjabi 8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ ।
1 Peter 4:17 in Panjabi 17 ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ
1 John 5:19 in Panjabi 19 ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ ।
Revelation 12:9 in Panjabi 9 ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ ।
Revelation 13:8 in Panjabi 8 ਅਤੇ ਧਰਤੀ ਦੇ ਸਾਰੇ ਵਸਨੀਕ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ ।
Revelation 20:3 in Panjabi 3 ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਬੰਦ ਕਰਕੇ ਉਹ ਦੇ ਉੱਤੇ ਮੋਹਰ ਲਾਈ ਜੋ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ, ਜਿਨ੍ਹਾਂ ਚਿਰ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ । ਇਸ ਤੋਂ ਬਾਅਦ ਜ਼ਰੂਰੀ ਹੈ ਭਈ ਉਹ ਥੋੜ੍ਹੇ ਸਮਾਂ ਲਈ ਛੱਡਿਆ ਜਾਵੇ ।
Revelation 20:15 in Panjabi 15 ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ ।