Matthew 7:21 in Panjabi 21 ਹਰ ਕੋਈ ਮੈਨੂੰ ਪ੍ਰਭੂ ! ਪ੍ਰਭੂ ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ ।
Other Translations King James Version (KJV) Not every one that saith unto me, Lord, Lord, shall enter into the kingdom of heaven; but he that doeth the will of my Father which is in heaven.
American Standard Version (ASV) Not every one that saith unto me, Lord, Lord, shall enter into the kingdom of heaven; but he that doeth the will of my Father who is in heaven.
Bible in Basic English (BBE) Not everyone who says to me, Lord, Lord, will go into the kingdom of heaven; but he who does the pleasure of my Father in heaven.
Darby English Bible (DBY) Not every one who says to me, Lord, Lord, shall enter into the kingdom of the heavens, but he that does the will of my Father who is in the heavens.
World English Bible (WEB) Not everyone who says to me, 'Lord, Lord,' will enter into the Kingdom of Heaven; but he who does the will of my Father who is in heaven.
Young's Literal Translation (YLT) `Not every one who is saying to me Lord, lord, shall come into the reign of the heavens; but he who is doing the will of my Father who is in the heavens.
Cross Reference Isaiah 48:1 in Panjabi 1 ਹੇ ਯਾਕੂਬ ਦੇ ਘਰਾਣੇ, ਇਹ ਸੁਣੋ, ਜਿਹੜੇ ਇਸਰਾਏਲ ਦੇ ਨਾਮ ਤੋਂ ਸਦਾਉਂਦੇ, ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸਹੁੰ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਣਨ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ ।
Hosea 8:2 in Panjabi 2 ਉਹ ਮੇਰੀ ਦੁਹਾਈ ਦਿੰਦੇ ਹਨ, - ਹੇ ਸਾਡੇ ਪਰਮੇਸ਼ੁਰ, ਅਸੀਂ ਜੋ ਇਸਰਾਏਲੀ ਹਾਂ, ਤੈਨੂੰ ਜਾਣਦੇ ਹਾਂ !
Matthew 10:32 in Panjabi 32 ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ ।
Matthew 12:50 in Panjabi 50 ਕਿਉਂਕਿ ਜੋ ਕੋਈ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ, ਮੇਰੀ ਭੈਣ ਅਤੇ ਮਾਤਾ ਹੈ ।
Matthew 16:17 in Panjabi 17 ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ ।
Matthew 18:3 in Panjabi 3 ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਂਗੇ ।
Matthew 18:10 in Panjabi 10 ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ ।
Matthew 18:19 in Panjabi 19 ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ ।
Matthew 18:35 in Panjabi 35 ਇਸੇ ਤਰ੍ਹਾਂ ਮੇਰਾ ਸਵਰਗੀ ਪਿਤਾ ਵੀ ਤੁਹਾਡੇ ਨਾਲ ਕਰੇਗਾ ਜੇ ਤੁਸੀਂ ਆਪਣੇ ਭਰਾਵਾਂ ਨੂੰ ਦਿਲੋਂ ਮਾਫ਼ ਨਾ ਕਰੋ ।
Matthew 19:24 in Panjabi 24 ਫੇਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਿਸੇ ਧਨਵਾਨ ਦੇ ਸਵਰਗ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੁਖਾਲਾ ਹੈ ।
Matthew 21:29 in Panjabi 29 ਅਤੇ ਉਸ ਨੇ ਉੱਤਰ ਦਿੱਤਾ, ਮੇਰਾ ਜੀ ਨਹੀਂ ਕਰਦਾ ਪਰ ਬਾਅਦ ਵਿੱਚ ਪਛਤਾਇਆ ਅਤੇ ਚਲਾ ਗਿਆ ।
Matthew 25:11 in Panjabi 11 ਅਤੇ ਬਾਅਦ ਵਿੱਚ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ ! ਸਾਡੇ ਲਈ ਦਰਵਾਜ਼ਾ ਖੋਲ੍ਹ ਦਿਓ !
Matthew 25:21 in Panjabi 21 ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼ ! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ । ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ ।
Matthew 26:42 in Panjabi 42 ਫੇਰ ਉਹ ਦੂਜੀ ਵਾਰ ਗਿਆ ਅਤੇ ਇਹ ਕਹਿ ਕੇ ਉਹ ਨੇ ਪ੍ਰਾਰਥਨਾ ਕੀਤੀ, ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਣ ਬਿਨ੍ਹਾਂ ਨਹੀਂ ਟਲ ਸਕਦਾ ਤਾਂ ਤੇਰੀ ਮਰਜ਼ੀ ਪੂਰੀ ਹੋਵੇ ।
Mark 3:35 in Panjabi 35 ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ ।
Mark 10:23 in Panjabi 23 ਤਦ ਯਿਸੂ ਨੇ ਚੁਫ਼ੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, ਅਮੀਰਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੋਵੇਗਾ !
Luke 6:46 in Panjabi 46 ਤੁਸੀਂ ਮੈਨੂੰ “ਪ੍ਰਭੂ, ਪ੍ਰਭੂ” ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀਂ ਕਰਦੇ ?
Luke 11:28 in Panjabi 28 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ ।
Luke 13:25 in Panjabi 25 ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਇਹ ਕਹਿ ਕੇ ਦਰਵਾਜ਼ਾ ਖੜ੍ਹਕਾਉਣ ਲੱਗੋਗੇ ਕਿ ਹੇ ਪ੍ਰਭੂ, ਸਾਡੇ ਲਈ ਖੋਲ੍ਹੋ ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਜੋ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ ।
Luke 18:25 in Panjabi 25 ਕਿਉਂ ਜੋ ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਵੜਨਾ, ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਸੌਖਾ ਹੈ ।
John 3:5 in Panjabi 5 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ ।
John 5:17 in Panjabi 17 ਪਰ ਯਿਸੂ ਨੇ ਯਹੂਦੀਆਂ ਨੂੰ ਉੱਤਰ ਦਿੱਤਾ, “ਮੇਰਾ ਪਿਤਾ ਹਮੇਸ਼ਾਂ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ ।”
John 6:40 in Panjabi 40 ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ । ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ ।”
John 7:17 in Panjabi 17 ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ ।
John 10:29 in Panjabi 29 ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ ।
John 14:7 in Panjabi 7 ਜੇਕਰ ਤੁਸੀਂ ਮੈਨੂੰ ਜਾਣਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੋ । ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖ ਲਿਆ ਹੈ ।”
John 15:23 in Panjabi 23 ਉਹ ਵਿਅਕਤੀ ਜੋ ਮੇਰੇ ਨਾਲ ਵੈਰ ਕਰਦਾ, ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ ।
Acts 14:22 in Panjabi 22 ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ ।
Acts 19:13 in Panjabi 13 ਤਦ ਯਹੂਦੀਆਂ ਵਿੱਚੋਂ ਕਈ ਆਦਮੀਆਂ ਨੇ ਜੋ ਇੱਧਰ-ਉੱਧਰ ਫਿਰਦਿਆਂ ਹੋਇਆਂ ਝਾੜ ਫੂਕ ਕਰਦੇ ਹੁੰਦੇ ਸਨ, ਇਹ ਦਲੇਰੀ ਕੀਤੀ ਕਿ ਜਿਨ੍ਹਾਂ ਨੂੰ ਦੁਸ਼ਟ ਆਤਮਾਵਾਂ ਚਿੰਬੜੀਆਂ ਹੋਈਆਂ ਸਨ, ਉਨ੍ਹਾਂ ਉੱਤੇ ਪ੍ਰਭੂ ਯਿਸੂ ਦਾ ਨਾਮ ਲੈ ਕੇ ਕਹਿਣ ਲੱਗੇ ਕਿ ਮੈਂ ਤੁਹਾਨੂੰ ਯਿਸੂ ਦੇ ਨਾਮ ਦੀ ਸਹੁੰ ਦਿੰਦਾ ਹਾਂ ਜਿਸ ਦਾ ਪੌਲੁਸ ਪ੍ਰਚਾਰ ਕਰਦਾ ਹੈ ।
Romans 2:13 in Panjabi 13 ਇਸ ਲਈ ਜੋ ਬਿਵਸਥਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਬਿਵਸਥਾ ਤੇ ਚੱਲਣ ਵਾਲੇ ਧਰਮੀ ਠਹਿਰਾਏ ਜਾਣਗੇ ।
Romans 12:2 in Panjabi 2 ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ ।
Ephesians 6:6 in Panjabi 6 ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਦੀ ਤਰ੍ਹਾਂ, ਦਿਖਾਵੇ ਦੀ ਨੌਕਰੀ ਨਾ ਕਰੋ ਸਗੋਂ ਮਸੀਹ ਦੇ ਸੇਵਕਾਂ ਦੀ ਤਰ੍ਹਾਂ ਮਨ ਲਗਾ ਕੇ ਪਰਮੇਸ਼ੁਰ ਦੀ ਮਰਜ਼ੀ ਪੂਰੀ ਕਰੋ ।
Colossians 4:12 in Panjabi 12 ਇਪਫ਼ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡਾ ਹਾਲ ਚਾਲ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਯਤਨ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਾ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ ।
1 Thessalonians 4:3 in Panjabi 3 ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ ।
1 Thessalonians 5:18 in Panjabi 18 ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ ।
Titus 1:16 in Panjabi 16 ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ ।
Hebrews 4:6 in Panjabi 6 ਸੋ ਜਦੋਂ ਕਈਆਂ ਦਾ ਉਸ ਵਿੱਚ ਵੜਨਾ ਅਜੇ ਬਾਕੀ ਰਹਿੰਦਾ ਹੈ ਅਤੇ ਜਿਨ੍ਹਾਂ ਨੂੰ ਪਹਿਲਾਂ ਖੁਸ਼ਖਬਰੀ ਸੁਣਾਈ ਗਈ ਸੀ, ਉਹ ਅਣ-ਆਗਿਆਕਾਰੀ ਦੇ ਕਾਰਨ ਉਸ ਵਿੱਚ ਨਾ ਵੜੇ ।
Hebrews 13:21 in Panjabi 21 ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁੱਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ ! । ਆਮੀਨ ।
James 1:22 in Panjabi 22 ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ ।
James 2:20 in Panjabi 20 ਪਰ ਹੇ ਨਿਕੰਮਿਆ ਮਨੁੱਖਾ, ਕੀ ਤੂੰ ਇਹ ਨਹੀਂ ਜਾਣਦਾ ਕਿ ਅਮਲਾਂ ਤੋਂ ਬਿਨ੍ਹਾਂ ਵਿਸ਼ਵਾਸ ਵਿਅਰਥ ਹੈ ?
1 Peter 2:15 in Panjabi 15 ਕਿਉਂਕਿ ਪਰਮੇਸ਼ੁਰ ਦੀ ਮਰਜ਼ੀ ਹੈ ਕਿ ਤੁਸੀਂ ਚੰਗੇ ਕੰਮ ਕਰਕੇ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ l
1 Peter 4:2 in Panjabi 2 ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ
1 John 3:21 in Panjabi 21 ਹੇ ਪਿਆਰਿਓ, ਜੇ ਸਾਡਾ ਮਨ ਸਾਨੂੰ ਦੋਸ਼ੀ ਨਾ ਠਹਿਰਾਵੇ, ਤਾਂ ਪਰਮੇਸ਼ੁਰ ਦੇ ਅੱਗੇ ਸਾਨੂੰ ਦਲੇਰੀ ਹੈ ।
Revelation 2:27 in Panjabi 27 ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਜਿਵੇਂ ਘੁਮਿਆਰ ਦੇ ਭਾਂਡਿਆਂ ਨੂੰ ਚਕਨਾ-ਚੂਰ ਕਰ ਦਿੰਦਾ ਹੈ । ਜਿਸ ਤਰ੍ਹਾਂ ਮੈਂ ਵੀ ਆਪਣੇ ਪਿਤਾ ਕੋਲੋਂ ਅਧਿਕਾਰ ਪਾਇਆ ਹੈ ।
Revelation 3:5 in Panjabi 5 ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ ।
Revelation 22:14 in Panjabi 14 ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ ।