Matthew 8:26 in Panjabi 26 ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ ? ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ ।
Other Translations King James Version (KJV) And he saith unto them, Why are ye fearful, O ye of little faith? Then he arose, and rebuked the winds and the sea; and there was a great calm.
American Standard Version (ASV) And he saith unto them, Why are ye fearful, O ye of little faith? Then he arose, and rebuked the winds and the sea; and there was a great calm.
Bible in Basic English (BBE) And he said to them, Why are you full of fear, O you of little faith? Then he got up and gave orders to the winds and the sea; and there was a great calm.
Darby English Bible (DBY) And he says to them, Why are ye fearful, O ye of little faith? Then, having arisen, he rebuked the winds and the sea, and there was a great calm.
World English Bible (WEB) He said to them, "Why are you fearful, oh you of little faith?" Then he got up, rebuked the wind and the sea, and there was a great calm.
Young's Literal Translation (YLT) And he saith to them, `Why are ye fearful, O ye of little faith?' Then having risen, he rebuked the winds and the sea, and there was a great calm;
Cross Reference Job 38:8 in Panjabi 8 ਜਾਂ ਕਿਸ ਨੇ ਸਮੁੰਦਰ ਨੂੰ ਦਰਵਾਜ਼ਿਆਂ ਦੇ ਪਿੱਛੇ ਬੰਦ ਕੀਤਾ, ਜਦ ਉਹ ਕੁੱਖੋਂ ਫੁੱਟ ਨਿੱਕਲਿਆ ?
Psalm 65:7 in Panjabi 7 ਤੂੰ ਸਮੁੰਦਰਾਂ ਦੇ ਰੌਲੇ ਨੂੰ ਅਤੇ ਉਨ੍ਹਾਂ ਦੀਆਂ ਠਾਠਾਂ ਦੇ ਰੌਲੇ ਨੂੰ ਅਤੇ ਲੋਕਾਂ ਦੀ ਹਲਚਲ ਨੂੰ ਥਮ੍ਹਾ ਦਿੰਦਾ ਹੈਂ,
Psalm 89:9 in Panjabi 9 ਤੂੰ ਹੀ ਸਮੁੰਦਰ ਦੇ ਉਛਾਲ ਉੱਤੇ ਹਕੂਮਤ ਕਰਦਾ ਹੈਂ, ਜਾਂ ਉਹ ਦੀਆਂ ਠਾਠਾਂ ਉੱਠ ਪੈਂਦੀਆਂ ਹਨ, ਤਾਂ ਤੂੰ ਉਨ੍ਹਾਂ ਨੂੰ ਥੰਮ੍ਹ ਦਿੰਦਾ ਹੈਂ ।
Psalm 93:3 in Panjabi 3 ਹੜ੍ਹਾਂ ਨੇ ਸ਼ੋਰ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਗਰਜਦੇ ਹਨ !
Psalm 104:6 in Panjabi 6 ਤੂੰ ਉਹ ਨੂੰ ਡੂੰਘਿਆਈ ਨਾਲ ਇਉਂ ਕੱਜਿਆ ਜਿਵੇਂ ਪੁਸ਼ਾਕ ਨਾਲ, ਪਾਣੀ ਪਹਾੜਾਂ ਦੇ ਉੱਪਰ ਖਲੋ ਗਏ ।
Psalm 107:28 in Panjabi 28 ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਅਤੇ ਉਹ ਉਨ੍ਹਾਂ ਦੇ ਕਸ਼ਟਾਂ ਵਿਚੋਂ ਉਨ੍ਹਾਂ ਨੂੰ ਕੱਢ ਲਿਆਉਂਦਾ ਹੈ ।
Psalm 114:3 in Panjabi 3 ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ !
Proverbs 8:28 in Panjabi 28 ਜਦ ਉਹ ਨੇ ਬੱਦਲਾਂ ਨੂੰ ਉੱਪਰੋਂ ਸਥਿਰ ਕੀਤਾ, ਅਤੇ ਡੂੰਘਿਆਈ ਦੇ ਚਸ਼ਮੇ ਬਣਾਏ,
Isaiah 41:10 in Panjabi 10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ ।
Isaiah 50:2 in Panjabi 2 ਜਦ ਮੈਂ ਆਇਆ, ਤਾਂ ਉੱਥੇ ਕਿਉਂ ਕੋਈ ਮਨੁੱਖ ਨਹੀਂ ਸੀ ? ਜਦ ਮੈਂ ਪੁਕਾਰਿਆ ਤਾਂ ਕਿਉਂ ਕੋਈ ਉੱਤਰ ਦੇਣ ਵਾਲਾ ਨਹੀਂ ਸੀ ? ਭਲਾ, ਮੇਰਾ ਹੱਥ ਐਨਾ ਛੋਟਾ ਹੋ ਗਿਆ ਜੋ ਛੁਟਕਾਰਾ ਦੇਣ ਦੇ ਯੋਗ ਨਾ ਰਿਹਾ, ਜਾਂ ਛੁਡਾਉਣ ਦੀ ਮੇਰੀ ਕੋਈ ਸਮਰਥ ਨਹੀਂ ਰਹੀ ? ਵੇਖੋ, ਮੈਂ ਆਪਣੀ ਘੁਰਕੀ ਨਾਲ ਸਮੁੰਦਰ ਨੂੰ ਸੁਕਾ ਦਿੰਦਾ, ਅਤੇ ਮੈਂ ਨਦੀਆਂ ਨੂੰ ਉਜਾੜ ਬਣਾ ਦਿੰਦਾ ਹਾਂ, ਉਨ੍ਹਾਂ ਦੀਆਂ ਮੱਛੀਆਂ ਪਾਣੀ ਨਾ ਹੋਣ ਕਰਕੇ ਬੁਸ ਜਾਂਦੀਆਂ ਹਨ, ਉਹ ਤਿਹਾਈਆਂ ਮਰ ਜਾਂਦੀਆਂ ਹਨ ।
Isaiah 63:12 in Panjabi 12 ਜਿਸ ਨੇ ਆਪਣੀ ਪਰਤਾਪਵਾਨ ਭੁਜਾ ਨੂੰ ਮੂਸਾ ਦੇ ਸੱਜੇ ਹੱਥ ਦੇ ਨਾਲ ਕਰ ਦਿੱਤਾ ? ਜਿਸ ਨੇ ਉਹਨਾਂ ਦੇ ਅੱਗੇ ਪਾਣੀਆਂ ਨੂੰ ਪਾੜਿਆ, ਤਾਂ ਜੋ ਉਹ ਆਪਣੇ ਲਈ ਇੱਕ ਸਦੀਪਕ ਨਾਮ ਬਣਾਵੇ ?
Nahum 1:4 in Panjabi 4 ਉਹ ਸਮੁੰਦਰ ਨੂੰ ਝਿੜਕ ਕੇ ਉਸ ਨੂੰ ਸੁਕਾ ਦਿੰਦਾ ਹੈ, ਉਹ ਸਾਰੀਆਂ ਨਦੀਆਂ ਨੂੰ ਸੁਕਾ ਦਿੰਦਾ ਹੈ, ਬਾਸ਼ਾਨ ਅਤੇ ਕਰਮਲ ਕੁਮਲਾ ਜਾਂਦੇ ਹਨ ਅਤੇ ਲਬਾਨੋਨ ਦਾ ਫੁੱਲ ਮੁਰਝਾ ਜਾਂਦਾ ਹੈ ।
Habakkuk 3:8 in Panjabi 8 ਹੇ ਯਹੋਵਾਹ, ਕੀ ਤੂੰ ਨਦੀਆਂ ਤੋਂ ਗੁੱਸੇ ਹੋਇਆ ? ਕੀ ਤੇਰਾ ਕ੍ਰੋਧ ਨਦੀਆਂ ਉੱਤੇ ਭੜਕਿਆ, ਜਾਂ ਤੇਰਾ ਕਹਿਰ ਸਮੁੰਦਰ ਉੱਤੇ ਸੀ, ਜਦ ਤੂੰ ਆਪਣੇ ਘੋੜਿਆਂ ਉੱਤੇ, ਅਤੇ ਆਪਣੇ ਛੁਡਾਉਣ ਵਾਲੇ ਰਥਾਂ ਉੱਤੇ ਸਵਾਰ ਸੀ ?
Matthew 6:30 in Panjabi 30 ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜੀ ਅੱਜ ਹੈ ਅਤੇ ਕੱਲ੍ਹ ਅੱਗ ਵਿੱਚ ਝੋਕਿਆ ਜਾਂਦਾ ਹੈ, ਅਜਿਹਾ ਪਹਿਰਾਵਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ ?
Matthew 8:27 in Panjabi 27 ਉਹ ਹੈਰਾਨ ਹੋ ਕੇ ਬੋਲੇ ਜੋ ਇਹ ਕਿਹੋ ਜਿਹਾ ਮਨੁੱਖ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਮੰਨਦੇ ਹਨ ? !
Matthew 14:30 in Panjabi 30 ਪਰ ਹਵਾ ਨੂੰ ਵੇਖ ਕੇ ਡਰਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੂ ਜੀ, ਮੈਨੂੰ ਬਚਾ ਲੈ !
Matthew 16:8 in Panjabi 8 ਪਰ ਯਿਸੂ ਨੇ ਇਹ ਜਾਣ ਕੇ ਕਿਹਾ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਆਪਸ ਵਿੱਚ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ ?
Mark 4:39 in Panjabi 39 ਤਦ ਉਸ ਨੇ ਉੱਠ ਕੇ ਤੂਫ਼ਾਨ ਨੂੰ ਝਿੜਕਿਆ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾ ! ਅਤੇ ਤੂਫ਼ਾਨ ਥੰਮ੍ਹ ਗਿਆ ਅਤੇ ਵੱਡਾ ਚੈਨ ਹੋ ਗਿਆ ।
Mark 6:48 in Panjabi 48 ਜਦੋਂ ਉਸ ਨੇ ਉਨ੍ਹਾਂ ਨੂੰ ਬੇੜੀ ਸੰਭਾਲਣ ਵਿੱਚ ਔਖੇ ਵੇਖਿਆ, ਕਿਉਂ ਜੋ ਹਵਾ ਉਨ੍ਹਾਂ ਦੇ ਵਿਰੋਧ ਵਿੱਚ ਸੀ, ਤਾਂ ਰਾਤ ਦੇ ਚੋਥੇ ਪਹਿਰ ਦੇ ਨੇੜੇ, ਉਹ ਆਪ ਝੀਲ ਦੇ ਉੱਤੇ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣਾ ਚਾਹੁੰਦਾ ਸੀ ।
Luke 8:24 in Panjabi 24 ਤਦ ਚੇਲਿਆਂ ਨੇ ਆ ਕੇ ਯਿਸੂ ਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ ! ਅਸੀਂ ਤਾਂ ਮਰ ਚੱਲੇ ਹਾਂ ! ਤਦ ਉਸ ਨੇ ਉੱਠ ਕੇ ਤੂਫ਼ਾਨ ਅਤੇ ਪਾਣੀ ਦੀਆਂ ਲਹਿਰਾਂ ਨੂੰ ਝਿੜਕਿਆ ਅਤੇ ਉਹ ਸ਼ਾਂਤ ਹੋ ਗਈਆਂ ।
Romans 4:20 in Panjabi 20 ਪ੍ਰੰਤੂ ਪਰਮੇਸ਼ੁਰ ਦੇ ਵਾਇਦੇ ਉੱਤੇ ਉਸ ਨੇ ਅਵਿਸ਼ਵਾਸ ਕਰਕੇ ਸ਼ੱਕ ਨਾ ਕੀਤਾ ਸਗੋਂ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ ।
Revelation 10:2 in Panjabi 2 ਅਤੇ ਆਪਣੇ ਹੱਥ ਵਿੱਚ ਇੱਕ ਖੁੱਲੀ ਹੋਈ ਛੋਟੀ ਜਿਹੀ ਪੋਥੀ ਉਸ ਨੇ ਫੜ੍ਹੀ ਹੋਈ ਸੀ । ਉਸ ਨੇ ਆਪਣੇ ਸੱਜੇ ਪੈਰ ਨੂੰ ਸਮੁੰਦਰ ਉੱਤੇ ਅਤੇ ਖੱਬੇ ਪੈਰ ਨੂੰ ਧਰਤੀ ਉੱਤੇ ਟਿਕਾਇਆ ।