Micah 2:1 in Panjabi 1 ਹਾਇ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ ।
Other Translations King James Version (KJV) Woe to them that devise iniquity, and work evil upon their beds! when the morning is light, they practise it, because it is in the power of their hand.
American Standard Version (ASV) Woe to them that devise iniquity and work evil upon their beds! when the morning is light, they practise it, because it is in the power of their hand.
Bible in Basic English (BBE) A curse on the designers of evil, working on their beds! in the morning light they do it, because it is in their power.
Darby English Bible (DBY) Woe to them that devise iniquity and work evil upon their beds! When the morning is light they practise it, because it is in the power of their hand.
World English Bible (WEB) Woe to those who devise iniquity And work evil on their beds! When the morning is light, they practice it, Because it is in the power of their hand.
Young's Literal Translation (YLT) Wo `to' those devising iniquity, And working evil on their beds, In the light of the morning they do it, For their hand is -- to God.
Cross Reference Genesis 31:29 in Panjabi 29 ਹੁਣ ਮੇਰੇ ਹੱਥਾਂ ਵਿੱਚ ਸ਼ਕਤੀ ਹੈ ਕਿ ਤੇਰੇ ਨਾਲ ਬੁਰਿਆਈ ਕਰਾਂ ਪਰ ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਕੱਲ ਰਾਤ ਮੈਨੂੰ ਆਖਿਆ ਕਿ ਖ਼ਬਰਦਾਰ ਹੋ ਅਤੇ ਯਾਕੂਬ ਨਾਲ ਭਲਾ ਜਾਂ ਬੁਰਾ ਨਾ ਬੋਲ ।
Deuteronomy 28:32 in Panjabi 32 ਤੁਹਾਡੇ ਪੁੱਤਰ ਅਤੇ ਧੀਆਂ ਦੂਜੇ ਲੋਕਾਂ ਨੂੰ ਦਿੱਤੇ ਜਾਣਗੇ ਅਤੇ ਤੁਹਾਡੀਆਂ ਅੱਖਾਂ ਸਾਰਾ ਦਿਨ ਉਨ੍ਹਾਂ ਨੂੰ ਵੇਖਣ ਲਈ ਲੋਚਦੇ-ਲੋਚਦੇ ਤਰਸ ਜਾਣਗੀਆਂ, ਪਰ ਤੁਹਾਡੇ ਹੱਥਾਂ ਵਿੱਚ ਕੋਈ ਜ਼ੋਰ ਨਹੀਂ ਹੋਵੇਗਾ ।
Esther 3:8 in Panjabi 8 ਤਾਂ ਹਾਮਾਨ ਨੇ ਰਾਜਾ ਅਹਸ਼ਵੇਰੋਸ਼ ਨੂੰ ਕਿਹਾ, “ਆਪ ਜੀ ਦੇ ਰਾਜ ਦੇ ਸਾਰੇ ਸੂਬਿਆਂ ਵਿੱਚ ਰਹਿਣ ਵਾਲੇ ਲੋਕਾਂ ਦੇ ਵਿਚਕਾਰ ਖਿੱਲਰੀ ਅਤੇ ਫੈਲੀ ਹੋਈ ਇੱਕ ਜਾਤੀ ਹੈ, ਜਿਨ੍ਹਾਂ ਦੀਆਂ ਰੀਤੀਆਂ ਹੋਰ ਸਾਰੀਆਂ ਜਾਤੀਆਂ ਨਾਲੋਂ ਵੱਖਰੀਆਂ ਹਨ, ਅਤੇ ਉਹ ਰਾਜਾ ਦੇ ਕਾਨੂੰਨ ਨੂੰ ਨਹੀਂ ਮੰਨਦੇ, ਇਸ ਲਈ ਉਸ ਜਾਤੀ ਨੂੰ ਰਹਿਣ ਦੇਣਾ ਰਾਜਾ ਲਈ ਲਾਭਦਾਇਕ ਨਹੀਂ ਹੈ ।
Esther 5:14 in Panjabi 14 ਤਦ ਉਸ ਦੀ ਪਤਨੀ ਜਰਸ਼ ਅਤੇ ਉਸ ਦੇ ਮਿੱਤਰਾਂ ਨੇ ਉਸ ਨੂੰ ਕਿਹਾ, “ਪੰਜਾਹ ਹੱਥ ਉੱਚਾ ਫਾਂਸੀ ਦਾ ਇੱਕ ਥੰਮ੍ਹ ਬਣਵਾਇਆ ਜਾਵੇ ਅਤੇ ਕੱਲ ਸਵੇਰੇ ਨੂੰ ਰਾਜਾ ਨੂੰ ਆਖੀਂ ਕਿ ਮਾਰਦਕਈ ਨੂੰ ਉਸ ਉੱਤੇ ਚੜ੍ਹਾ ਦਿੱਤਾ ਜਾਵੇ, ਤਦ ਰਾਜਾ ਦੇ ਨਾਲ ਭੋਜਨ ਕਰਨ ਲਈ ਖੁਸ਼ੀ ਨਾਲ ਜਾਵੀਂ ।” ਇਹ ਗੱਲ ਹਾਮਾਨ ਨੂੰ ਚੰਗੀ ਲੱਗੀ ਅਤੇ ਉਸ ਨੇ ਫਾਂਸੀ ਲਾਉਣ ਦਾ ਇੱਕ ਥੰਮ੍ਹ ਬਣਵਾਇਆ ।
Esther 9:25 in Panjabi 25 ਪਰ ਜਦ ਇਹ ਮਾਮਲਾ ਰਾਜਾ ਦੇ ਸਾਹਮਣੇ ਆਇਆ ਤਾਂ ਉਸ ਨੇ ਹੁਕਮਨਾਮੇ ਲਿਖਵਾ ਕੇ ਆਦੇਸ਼ ਜਾਰੀ ਕੀਤਾ ਕਿ ਜੋ ਦੁਸ਼ਟ ਯੋਜਨਾ ਹਾਮਾਨ ਨੇ ਯਹੂਦੀਆਂ ਦੇ ਵਿਰੁੱਧ ਬਣਾਈ ਸੀ, ਉਹ ਉਲਟਾ ਉਸ ਦੇ ਹੀ ਸਿਰ ਉੱਤੇ ਹੀ ਪਵੇ, ਤਦ ਉਹ ਅਤੇ ਉਸ ਦੇ ਪੁੱਤਰ ਫਾਂਸੀ ਦੇ ਕੇ ਲਟਕਾਏ ਗਏ ।
Psalm 7:14 in Panjabi 14 ਵੇਖੋ, ਦੁਸ਼ਟ ਨੂੰ ਬਦੀ ਦੀ ਪੀੜ ਲੱਗੀ ਹੋਈ ਹੈ, ਅਤੇ ਸ਼ਰਾਰਤ ਉਸ ਦੇ ਗਰਭ ਵਿੱਚ ਪਈ ਹੈ ਅਤੇ ਝੂਠ ਉਸ ਤੋਂ ਜੰਮਿਆ ਹੈ ।
Psalm 36:4 in Panjabi 4 ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ ।
Psalm 140:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਹੇ ਯਹੋਵਾਹ, ਮੈਨੂੰ ਬੁਰੇ ਆਦਮੀ ਤੋਂ ਛੁਡਾ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ,
Proverbs 3:27 in Panjabi 27 ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ, ਉਨ੍ਹਾਂ ਦਾ ਭਲਾ ਕਰਨ ਤੋਂ ਨਾ ਰੁਕੀਂ ।
Proverbs 4:16 in Panjabi 16 ਕਿਉਂ ਜੋ ਜਦੋਂ ਤੱਕ ਉਹ ਬੁਰਿਆਈ ਨਾ ਕਰ ਲੈਣ, ਉਨ੍ਹਾਂ ਨੂੰ ਨੀਂਦ ਨਹੀਂ ਆਉਂਦੀ ਅਤੇ ਜਦ ਤੱਕ ਉਹ ਕਿਸੇ ਦੇ ਲਈ ਠੋਕਰ ਦਾ ਕਾਰਨ ਨਾ ਬਣਨ, ਉਹ ਉਣੀਂਦਰੇ ਰਹਿੰਦੇ ਹਨ ।
Proverbs 6:12 in Panjabi 12 ਨਿਕੰਮਾ ਆਦਮੀ ਅਤੇ ਬੁਰਾ ਮਨੁੱਖ, ਪੁੱਠੀਆਂ ਗੱਲਾਂ ਬਕਦਾ ਹੈ ।
Proverbs 12:2 in Panjabi 2 ਭਲੇ ਮਨੁੱਖ ਤੋਂ ਯਹੋਵਾਹ ਪਰਸੰਨ ਹੁੰਦਾ ਹੈ, ਪਰ ਬੁਰੀਆਂ ਜੁਗਤਾਂ ਬਣਾਉਣ ਵਾਲੇ ਨੂੰ ਉਹ ਦੋਸ਼ੀ ਠਹਿਰਾਉਂਦਾ ਹੈ ।
Isaiah 32:7 in Panjabi 7 ਬਦਮਾਸ਼ਾਂ ਦੀਆਂ ਚਾਲਾਂ ਬੁਰੀਆਂ ਹਨ, ਉਹ ਯੋਜਨਾ ਬਣਾਉਂਦੇ ਹਨ ਤਾਂ ਜੋ ਕੰਗਾਲਾਂ ਨੂੰ ਝੂਠੀਆਂ ਗੱਲਾਂ ਨਾਲ ਬਰਬਾਦ ਕਰਨ, ਭਾਵੇਂ ਕੰਗਾਲ ਇਨਸਾਫ਼ ਦੀਆਂ ਗੱਲਾਂ ਵੀ ਕਰੇ ।
Isaiah 59:3 in Panjabi 3 ਤੁਹਾਡੇ ਹੱਥ ਤਾਂ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉਂਗਲੀਆਂ ਬਦੀ ਨਾਲ, ਤੁਹਾਡੇ ਬੁੱਲ੍ਹ ਝੂਠ ਨਾਲ ਭਰੇ ਹਨ ਅਤੇ ਤੁਹਾਡੀ ਜੀਭ ਬਦੀ ਬਕਦੀ ਹੈ ।
Jeremiah 18:18 in Panjabi 18 ਤਾਂ ਉਹਨਾਂ ਆਖਿਆ ਆਓ, ਅਸੀਂ ਯਿਰਮਿਯਾਹ ਦੇ ਵਿਰੁੱਧ ਮਤਾ ਪਕਾਈਏ ਕਿਉਂ ਜੋ ਬਿਵਸਥਾ ਜਾਜਕ ਤੋਂ ਨਾ ਮਿਟੇਗੀ, ਨਾ ਸਲਾਹ ਬੁੱਧਵਾਨਾਂ ਕੋਲੋਂ, ਨਾ ਬਚਨ ਨਬੀ ਤੋਂ । ਆਓ, ਅਸੀਂ ਉਹ ਨੂੰ ਜੀਭ ਨਾਲ ਮਾਰੀਏ ਅਤੇ ਉਹ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਈਏ ।
Ezekiel 11:2 in Panjabi 2 ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਉਹ ਮਨੁੱਖ ਹਨ ਜਿਹੜੇ ਇਸ ਸ਼ਹਿਰ ਵਿੱਚ ਬਦੀ ਦੀ ਯੋਜਨਾ ਬਣਾਉਂਦੇ ਅਤੇ ਬੁਰੀ ਸਲਾਹ ਦਿੰਦੇ ਹਨ ।
Hosea 7:6 in Panjabi 6 ਉਹਨਾਂ ਨੇ ਆਪਣੇ ਦਿਲਾਂ ਨੂੰ ਤੰਦੂਰ ਵਾਂਗੂੰ ਤਿਆਰ ਕੀਤਾ, ਜਦ ਉਹ ਘਾਤ ਵਿੱਚ ਬਹਿੰਦੇ ਹਨ, ਉਹਨਾਂ ਦਾ ਕ੍ਰੋਧ ਸਾਰੀ ਰਾਤ ਸੁੱਤਾ ਰਹਿੰਦਾ ਹੈ, ਸਵੇਰ ਨੂੰ ਉਹ ਭਾਂਬੜ ਵਾਲੀ ਅੱਗ ਵਾਂਗੂੰ ਬਲ ਉੱਠਦਾ ਹੈ ।
Nahum 1:11 in Panjabi 11 ਤੇਰੇ ਵਿੱਚੋਂ ਇੱਕ ਨਿੱਕਲਿਆ ਜੋ ਯਹੋਵਾਹ ਦੇ ਵਿਰੁੱਧ ਬਦੀ ਸੋਚਦਾ ਹੈ, ਜੋ ਸ਼ਤਾਨੀ ਸਿੱਖਿਆ ਦਿੰਦਾ ਹੈ ।
Matthew 27:1 in Panjabi 1 ਜਦ ਸਵੇਰ ਹੋਈ ਤਾਂ ਸਾਰੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਨੇ ਯਿਸੂ ਦੇ ਵਿਰੁੱਧ ਯੋਜਨਾਂ ਬਣਾਈ ਜੋ ਉਹ ਨੂੰ ਜਾਨੋਂ ਮਾਰ ਸੁੱਟਣ ।
Mark 15:1 in Panjabi 1 ਸਵੇਰ ਹੁੰਦਿਆਂ ਹੀ ਮੁੱਖ ਜਾਜਕਾਂ ਨੇ ਬਜ਼ੁਰਗਾਂ ਅਤੇ ਉਪਦੇਸ਼ਕਾਂ ਸਣੇ ਅਤੇ ਸਾਰੀ ਮਹਾਂ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ ।
Luke 20:19 in Panjabi 19 ਉਪਦੇਸ਼ਕ ਅਤੇ ਮੁੱਖ ਜਾਜਕ ਉਸ ਦੀ ਖੋਜ ਵਿੱਚ ਸਨ, ਜੋ ਉਸੇ ਵੇਲੇ ਉਸ ਉੱਤੇ ਹੱਥ ਪਾਉਣ ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਸੀ ਕਿ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ ।
Luke 22:2 in Panjabi 2 ਅਤੇ ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਕਿ ਯਿਸੂ ਉਸ ਨੂੰ ਕਿਵੇਂ ਜਾਨੋਂ ਮਾਰੀਏ ? ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ।
John 19:11 in Panjabi 11 ਯਿਸੂ ਨੇ ਕਿਹਾ, “ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ । ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ ।”
Acts 23:12 in Panjabi 12 ਜਦੋਂ ਦਿਨ ਚੜ੍ਹਿਆ ਤਾਂ ਯਹੂਦੀਆਂ ਨੇ ਏਕਾ ਕਰ ਕੇ ਆਖਿਆ ਕਿ ਅਸੀਂ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਜੇ ਕੁੱਝ ਖਾਈਏ ਪੀਵੀਏ ਤਾਂ ਸਾਡੇ ਉੱਤੇ ਹਾਏ !
Acts 23:15 in Panjabi 15 ਸੋ ਹੁਣ ਤੁਸੀਂ ਸਭਾ ਦੇ ਨਾਲ ਮਿਲ ਕੇ ਫੌਜ ਦੇ ਸਰਦਾਰ ਨੂੰ ਆਖੋ ਜੋ ਉਹ ਨੂੰ ਤੁਹਾਡੇ ਕੋਲ ਲੈ ਆਵੇ ਕਿ ਜਿਵੇਂ ਤੁਸੀਂ ਉਹ ਦੀ ਹਕੀਕਤ ਦੀ ਹੋਰ ਵੀ ਠੀਕ ਤਰ੍ਹਾਂ ਜਾਂਚ ਕਰਨੀ ਚਾਹੁੰਦੇ ਹੋ ਅਤੇ ਅਸੀਂ ਉਹ ਦੇ ਨੇੜੇ ਆਉਣ ਤੋਂ ਪਹਿਲਾਂ ਹੀ ਉਹ ਦੇ ਮਾਰ ਦੇਣ ਲਈ ਤਿਆਰ ਰਹਾਂਗੇ ।
Romans 1:30 in Panjabi 30 ਨਿੰਦਕ, ਪਰਮੇਸ਼ੁਰ ਦੇ ਵੈਰੀ, ਦੂਜਿਆਂ ਦਾ ਹੱਕ ਮਾਰਨ ਵਾਲੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣ-ਆਗਿਆਕਾਰ ।