Micah 2:11 in Panjabi 11 ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ, - ''ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ'', ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ !
Other Translations King James Version (KJV) If a man walking in the spirit and falsehood do lie, saying, I will prophesy unto thee of wine and of strong drink; he shall even be the prophet of this people.
American Standard Version (ASV) If a man walking in a spirit of falsehood do lie, `saying', I will prophesy unto thee of wine and of strong drink; he shall even be the prophet of this people.
Bible in Basic English (BBE) If a man came with a false spirit of deceit, saying, I will be a prophet to you of wine and strong drink: he would be the sort of prophet for this people.
Darby English Bible (DBY) If a man walking in wind and falsehood do lie, [saying,] I will prophesy unto thee of wine and of strong drink, he shall be the prophet of this people.
World English Bible (WEB) If a man walking in a spirit of falsehood lies: 'I will prophesy to you of wine and of strong drink;' He would be the prophet of this people.
Young's Literal Translation (YLT) If one is going `with' the wind, And `with' falsehood hath lied: `I prophesy to thee of wine, and of strong drink,' He hath been the prophet of this people!
Cross Reference 1 Kings 13:18 in Panjabi 18 ਤਾਂ ਉਸ ਨੇ ਉਹ ਨੂੰ ਆਖਿਆ, ਮੈਂ ਵੀ ਤੇਰੇ ਜਿਹਾ ਇੱਕ ਨਬੀ ਹਾਂ ਅਤੇ ਯਹੋਵਾਹ ਦੇ ਬਚਨ ਨਾਲ ਇੱਕ ਦੂਤ ਮੈਨੂੰ ਬੋਲਿਆ ਕਿ ਤੂੰ ਉਹ ਨੂੰ ਆਪਣੇ ਘਰ ਮੋੜ ਲਿਆ ਕਿ ਉਹ ਤੇਰੇ ਘਰ ਰੋਟੀ ਖਾਵੇ ਅਤੇ ਪਾਣੀ ਪੀਵੇ ਪਰ ਉਸ ਨੇ ਉਹ ਦੇ ਨਾਲ ਝੂਠ ਮਾਰਿਆ ।
1 Kings 22:6 in Panjabi 6 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਚਾਰ ਕੁ ਸੌ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਮੈਂ ਰਾਮੋਥ ਗਿਲਆਦ ਦੇ ਵਿਰੁੱਧ ਲੜਾਈ ਲਈ ਚੜਾਈ ਕਰਾਂ ਜਾਂ ਜਾਣ ਦਿਆਂ ? ਉਨ੍ਹਾਂ ਆਖਿਆ, ਤੁਸੀਂ ਜਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ ।
1 Kings 22:21 in Panjabi 21 ਤਾਂ ਇਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖੜ੍ਹਾ ਹੋਇਆ ਅਤੇ ਆਖਿਆ, ਮੈਂ ਉਸ ਨੂੰ ਭਰਮਾਵਾਂਗਾ ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰ੍ਹਾਂ ?
2 Chronicles 18:19 in Panjabi 19 ਤਾਂ ਯਹੋਵਾਹ ਨੇ ਆਖਿਆ, ਕੌਣ ਅਹਾਬ ਨੂੰ ਭਰਮਾਏਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ ? ਤਾਂ ਇੱਕ ਇਸ ਤਰ੍ਹਾਂ ਬੋਲਿਆ ਅਤੇ ਇੱਕ ਉਸ ਤਰ੍ਹਾਂ ਬੋਲਿਆ
Isaiah 9:15 in Panjabi 15 ਬਜ਼ੁਰਗ ਅਤੇ ਪਤਵੰਤ, ਉਹ ਸਿਰ ਹਨ, ਅਤੇ ਨਬੀ ਜਿਹੜਾ ਝੂਠ ਸਿਖਾਉਂਦਾ ਹੈ, ਉਹ ਪੂਛ ਹੈ ।
Isaiah 30:10 in Panjabi 10 ਜਿਹੜੇ ਦਰਸ਼ੀਆਂ ਨੂੰ ਆਖਦੇ ਹਨ, ਦਰਸ਼ਣ ਨਾ ਵੇਖੋ ! ਅਤੇ ਨਬੀਆਂ ਨੂੰ ਆਖਦੇ ਹਨ, ਸੱਚੀਆਂ ਗੱਲਾਂ ਸਾਨੂੰ ਨਾ ਦੱਸੋ, ਸਾਨੂੰ ਮਿੱਠੀਆਂ ਗੱਲਾਂ ਦੱਸੋ, ਛਲ ਅਤੇ ਫਰੇਬ ਦੱਸੋ !
Jeremiah 5:31 in Panjabi 31 ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ ? ।
Jeremiah 6:13 in Panjabi 13 ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Jeremiah 8:10 in Panjabi 10 ਇਸ ਲਈ ਮੈਂ ਉਹਨਾਂ ਦੀਆਂ ਔਰਤਾਂ ਹੋਰਨਾਂ ਨੂੰ ਦਿਆਂਗਾ, ਉਹਨਾਂ ਦੇ ਖੇਤ ਉਹਨਾਂ ਨੂੰ ਜਿਹੜੇ ਉਹਨਾਂ ਉੱਤੇ ਕਬਜਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Jeremiah 14:14 in Panjabi 14 ਯਹੋਵਾਹ ਨੇ ਮੈਨੂੰ ਆਖਿਆ, ਨਬੀ ਮੇਰਾ ਨਾਮ ਲੈ ਕੇ ਝੂਠੇ ਅਗੰਮ ਵਾਕ ਕਰਦੇ ਹਨ । ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਮੈਂ ਉਹਨਾਂ ਨਾਲ ਬੋਲਿਆ । ਉਹ ਤੁਹਾਡੇ ਲਈ ਝੂਠੇ ਦਰਸ਼ਣ, ਨਿਕੰਮੇ ਫਾਲ ਪਾਉਣ ਅਤੇ ਆਪਣੇ ਦਿਲ ਦੇ ਛਲ ਨਾਲ ਅਗੰਮ ਵਾਕ ਕਰਦੇ ਹਨ
Jeremiah 23:14 in Panjabi 14 ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇਕੱ ਡਰਾਉਣੀ ਗੱਲ ਵੇਖੀ ! ਉਹ ਜ਼ਨਾਹ ਕਰਦੇ ਅਤੇ ਮਕਰ ਨਾਲ ਚੱਲਦੇ ਹਨ । ਉਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰਿਆਈ ਤੋਂ ਨਹੀਂ ਮੁੜਦਾ । ਉਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ ।
Jeremiah 23:17 in Panjabi 17 ਉਹ ਉਹਨਾਂ ਨੂੰ ਜਿਹੜੇ ਮੇਰੀ ਨਿਰਾਦਰੀ ਕਰਦੇ ਕਹਿੰਦੇ ਰਹਿੰਦੇ ਹਨ ਭਈ ਯਹੋਵਾਹ ਬੋਲਿਆ ਕਿ ਤੁਹਾਡੇ ਲਈ ਸ਼ਾਂਤੀ ਹੋਵੇਗੀ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਆਪਣੇ ਦਿਲ ਦੇ ਆਕੀਪੁਣੇ ਵਿੱਚ ਚੱਲਦੇ ਹਨ ਉਹ ਆਖਦੇ ਹਨ, ਤੁਹਾਡੇ ਉੱਤੇ ਬੁਰਿਆਈ ਨਾ ਆਵੇਗੀ ।
Jeremiah 23:25 in Panjabi 25 ਜੋ ਕੁਝ ਨਬੀਆਂ ਨੇ ਆਖਿਆ ਹੈ, ਉਹ ਮੈਂ ਸੁਣਿਆ ਹੈ । ਉਹ ਮੇਰੇ ਨਾਮ ਉੱਤੇ ਇਹ ਆਖ ਕੇ ਝੂਠੇ ਅਗੰਮ ਵਾਕ ਬੋਲਦੇ ਹਨ ਕਿ ਮੈਂ ਸੁਫ਼ਨਾ ਵੇਖਿਆ ਹੈ, ਮੈਂ ਸੁਫ਼ਨਾ ਵੇਖਿਆ ਹੈ !
Jeremiah 23:32 in Panjabi 32 ਵੇਖੋ, ਮੈਂ ਝੂਠੇ ਸੁਫਨਿਆਂ ਦੇ ਅਗੰਮ ਵਾਚਣ ਵਾਲਿਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਉਹਨਾਂ ਨੂੰ ਦੱਸਦੇ ਅਤੇ ਮੇਰੀ ਪਰਜਾ ਨੂੰ ਆਪਣਿਆਂ ਝੂਠਾਂ ਅਤੇ ਫੋਕੇ ਘੁਮੰਡ ਨਾਲ ਕੁਰਾਹੇ ਪਾਉਂਦੇ ਹਨ । ਪਰ ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਹੀ ਇਸ ਪਰਜਾ ਨੂੰ ਕੋਈ ਲਾਭ ਪੁਚਾਉਂਦੇ ਹਨ, ਯਹੋਵਾਹ ਦਾ ਵਾਕ ਹੈ ।
Jeremiah 27:14 in Panjabi 14 ਉਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਹਨ ਕਿ ਤੁਸੀਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰੋਗੇ ਕਿਉਂ ਜੋ ਉਹ ਤੁਹਾਡੇ ਲਈ ਝੂਠੇ ਅਗੰਮ ਵਾਕ ਵਾਚਦੇ ਹਨ
Jeremiah 28:2 in Panjabi 2 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਬਾਬਲ ਦੇ ਰਾਜਾ ਦੇ ਜੂਲੇ ਨੂੰ ਭੰਨ ਦਿੱਤਾ ਹੈ !
Jeremiah 28:15 in Panjabi 15 ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ । ਯਹੋਵਾਹ ਨੇ ਤੈਨੂੰ ਨਹੀਂ ਭੇਜਿਆ, ਤੂੰ ਤਾਂ ਇਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ
Jeremiah 29:21 in Panjabi 21 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਕੋਲਾਯਾਹ ਦੇ ਪੁੱਤਰ ਅਹਾਬ ਨੂੰ ਅਤੇ ਮਆਸਯਾਹ ਦੇ ਪੁੱਤਰ ਸਿਦਕੀਯਾਹ ਨੂੰ ਜਿਹੜੇ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਬਾਬਲ ਦੇ ਰਾਜਾ ਨਬੂਕਦਰੱਸਰ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਤੁਹਾਡੇ ਵੇਖਦਿਆਂ ਉਹਨਾਂ ਨੂੰ ਮਾਰ ਸੁੱਟੇਗਾ !
Ezekiel 13:3 in Panjabi 3 ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੂਰਖ ਨਬੀਆਂ ਉੱਤੇ ਹਾਏ ਹਾਏ ! ਜਿਹੜੇ ਆਪਣੇ ਹੀ ਆਤਮਾ ਮਗਰ ਚੱਲਦੇ ਹਨ ਅਤੇ ਉਹਨਾਂ ਨੇ ਕੁੱਝ ਨਹੀਂ ਵੇਖਿਆ ।
Ezekiel 13:22 in Panjabi 22 ਇਸ ਲਈ ਕਿ ਤੁਸੀਂ ਝੂਠ ਮਾਰ ਕੇ ਧਰਮੀ ਦੇ ਦਿਲ ਨੂੰ ਉਦਾਸ ਕੀਤਾ ਹੈ, ਜਿਹ ਨੂੰ ਮੈਂ ਦੁੱਖੀ ਨਹੀਂ ਕੀਤਾ ਅਤੇ ਤੁਸੀਂ ਦੁਸ਼ਟ ਦੇ ਹੱਥ ਨੂੰ ਤਕੜਾ ਕੀਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਲਈ ਆਪਣੇ ਬੁਰੇ ਰਾਹ ਤੋਂ ਨਾ ਮੁੜੇ ।
Micah 3:5 in Panjabi 5 ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਹ ਫ਼ਰਮਾਉਂਦਾ ਹੈ, ਜਦ ਲੋਕ ਉਹਨਾਂ ਦਾ ਮੂੰਹ ਭਰ ਦਿੰਦੇ ਹਨ, ਤਾਂ ਉਹ ਉਨ੍ਹਾਂ ਲਈ ''ਸ਼ਾਂਤੀ'' ਦੀ ਘੋਸ਼ਣਾ ਕਰਦੇ ਹਨ, ਪਰ ਜੋ ਉਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਉਹ ਲੜਾਈ ਦੀ ਤਿਆਰੀ ਕਰਦੇ ਹਨ:
Micah 3:11 in Panjabi 11 ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ !
Romans 16:18 in Panjabi 18 ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ ।
2 Corinthians 11:13 in Panjabi 13 ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ ।
Philippians 3:19 in Panjabi 19 ਜਿਨ੍ਹਾਂ ਦਾ ਅੰਤ ਬਿਨਾਸ ਹੈ, ਜਿਹਨਾਂ ਦਾ ਈਸ਼ਵਰ ਢਿੱਡ ਹੈ, ਜਿਨ੍ਹਾਂ ਦਾ ਘਮੰਡ ਆਪਣੀ ਸ਼ਰਮ ਉੱਤੇ ਹੈ, ਜਿਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ ।
2 Thessalonians 2:8 in Panjabi 8 ਤਦ ਉਹ ਕੁਧਰਮੀ ਪਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਸੁੱਟੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ ।
2 Peter 2:1 in Panjabi 1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ ।
2 Peter 2:13 in Panjabi 13 ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਉਹ ਤੁਹਾਡੇ ਨਾਲ ਖਾਂਦੇ-ਪੀਂਦੇ ਹਨ ਪਰ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ ।
1 John 4:1 in Panjabi 1 ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ ।
Revelation 16:13 in Panjabi 13 ਅਜਗਰ ਦੇ ਮੂੰਹ, ਉਸ ਦਰਿੰਦੇ ਦੇ ਮੂੰਹ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਮੈਂ ਡੱਡੂਆਂ ਵਰਗੇ ਤਿੰਨ ਭ੍ਰਿਸ਼ਟ ਆਤਮੇ ਨਿੱਕਲਦੇ ਵੇਖੇ ।