Micah 2:3 in Panjabi 3 ਇਸ ਲਈ ਯਹੋਵਾਹ ਇਹ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸ ਘਰਾਣੇ ਉੱਤੇ ਅਜਿਹੀ ਬਿਪਤਾ ਸੋਚਦਾ ਹਾਂ, ਜਿਸ ਤੋਂ ਤੁਸੀਂ ਆਪਣੀਆਂ ਧੌਣਾਂ ਨੂੰ ਨਾ ਕੱਢ ਸਕੋਗੇ, ਨਾ ਤੁਸੀਂ ਹੰਕਾਰ ਨਾਲ ਤੁਰੋਗੇ, ਕਿਉਂ ਜੋ ਉਹ ਸਮਾਂ ਭੈੜਾ ਹੋਵੇਗਾ !
Other Translations King James Version (KJV) Therefore thus saith the LORD; Behold, against this family do I devise an evil, from which ye shall not remove your necks; neither shall ye go haughtily: for this time is evil.
American Standard Version (ASV) Therefore thus saith Jehovah: Behold, against this family do I devise an evil, from which ye shall not remove your necks, neither shall ye walk haughtily; for it is an evil time.
Bible in Basic English (BBE) For this cause the Lord has said, See, against this family I am purposing an evil from which you will not be able to take your necks away, and you will be weighted down by it; for it is an evil time.
Darby English Bible (DBY) Therefore thus saith Jehovah: Behold, against this family do I devise an evil, from which ye shall not remove your necks; neither shall ye walk haughtily: for it is an evil time.
World English Bible (WEB) Therefore thus says Yahweh: "Behold, I am planning against these people a disaster, From which you will not remove your necks, Neither will you walk haughtily; For it is an evil time.
Young's Literal Translation (YLT) Therefore, thus said Jehovah: Lo, I am devising against this family evil, From which ye do not remove your necks, Nor walk loftily, for a time of evil it `is'.
Cross Reference Isaiah 2:11 in Panjabi 11 ਕਿਉਂਕਿ ਆਦਮੀ ਦੀਆਂ ਉੱਚੀਆਂ ਅੱਖਾਂ ਨੀਵੀਆਂ ਕੀਤੀਆਂ ਜਾਣਗੀਆਂ, ਮਨੁੱਖਾਂ ਦਾ ਹੰਕਾਰ ਨਿਵਾਇਆ ਜਾਵੇਗਾ, ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ ।
Isaiah 3:16 in Panjabi 16 ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਸੀਯੋਨ ਦੀਆਂ ਧੀਆਂ ਹੰਕਾਰਨਾਂ ਹਨ, ਅਤੇ ਗਰਦਨ ਅਕੜਾ ਕੇ ਅਤੇ ਅੱਖਾਂ ਮਟਕਾ ਕੇ ਤੁਰਦੀਆਂ ਹਨ, ਅਤੇ ਠੁਮਕ ਠੁਮਕ ਚਾਲ ਚੱਲਦੀਆਂ ਹਨ, ਅਤੇ ਪੈਰਾਂ ਵਿੱਚ ਘੁੰਗਰੂ ਛਣਕਾਉਂਦੀਆਂ ਹਨ,
Isaiah 5:19 in Panjabi 19 ਜਿਹੜੇ ਆਖਦੇ ਹਨ, ਉਹ ਛੇਤੀ ਕਰੇ, ਉਹ ਆਪਣੇ ਕੰਮ ਨੂੰ ਤੇਜੀ ਨਾਲ ਕਰੇ, ਤਾਂ ਜੋ ਅਸੀਂ ਉਹ ਨੂੰ ਵੇਖੀਏ ! ਇਸਰਾਏਲ ਦੇ ਪਵਿੱਤਰ ਪੁਰਖ ਦੀ ਯੋਜਨਾ ਪਰਗਟ ਹੋਵੇ ਅਤੇ ਨੇੜੇ ਆਵੇ ਤਾਂ ਜੋ ਅਸੀਂ ਉਹ ਨੂੰ ਜਾਣੀਏ !
Isaiah 28:14 in Panjabi 14 ਇਸ ਲਈ, ਹੇ ਠੱਠਾ ਕਰਨ ਵਾਲਿਓ, ਯਹੋਵਾਹ ਦੀ ਗੱਲ ਸੁਣੋ, ਤੁਸੀਂ ਜਿਹੜੇ ਇਸ ਪਰਜਾ ਉੱਤੇ ਹਕੂਮਤ ਕਰਦੇ ਹੋ, ਜਿਹੜੀ ਯਰੂਸ਼ਲਮ ਵਿੱਚ ਹੈ,
Jeremiah 8:3 in Panjabi 3 ਉਹ ਸਾਰੇ ਜਿਹੜੇ ਇਸ ਬੁਰੀ ਕੁਲ ਦੇ ਬਚਿਆਂ ਹੋਇਆਂ ਵਿੱਚ ਬਚ ਰਹਿਣਗੇ ਉਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਹੱਕ ਦਿਆਂਗਾ ਮੌਤ ਨੂੰ ਜੀਉਣ ਨਾਲੋਂ ਵੱਧ ਚਾਹੁੰਣਗੇ, ਸੈਨਾ ਦੇ ਯਹੋਵਾਹ ਦਾ ਵਾਕ ਹੈ ! ।
Jeremiah 13:15 in Panjabi 15 ਸੁਣੋ ਅਤੇ ਕੰਨ ਲਾਓ, ਹੰਕਾਰ ਨਾ ਕਰੋ, ਕਿਉਂ ਜੋ ਯਹੋਵਾਹ ਬੋਲਿਆ ਹੈ ।
Jeremiah 18:11 in Panjabi 11 ਹੁਣ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਆਖ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਤੁਹਾਡੇ ਵਿਰੁੱਧ ਇੱਕ ਬੁਰਿਆਈ ਕਰ ਰਿਹਾ ਹਾਂ ਅਤੇ ਤੁਹਾਡੇ ਵਿਰੁੱਧ ਇੱਕ ਮਤਾ ਸੋਚ ਰਿਹਾ ਹਾਂ । ਤੁਸੀਂ ਸਾਰੇ ਆਪਣੇ ਬੁਰੇ ਰਾਹ ਤੋਂ ਮੁੜੋ ਅਤੇ ਆਪਣੇ ਰਾਹ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ
Jeremiah 27:12 in Panjabi 12 ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਮੈਂ ਇਹ ਸਾਰੀਆਂ ਗੱਲਾਂ ਬੋਲਿਆ ਕਿ ਬਾਬਲ ਦੇ ਰਾਜਾ ਦੇ ਜੂਲੇ ਹੇਠ ਆਪਣੀਆਂ ਧੌਣਾ ਰੱਖੋ, ਉਸ ਦੀ ਅਤੇ ਉਸ ਦੇ ਲੋਕਾਂ ਦੀ ਟਹਿਲ ਕਰੋ ਅਤੇ ਜੀਵੋ
Jeremiah 34:17 in Panjabi 17 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਮੇਰੀ ਨਾ ਸੁਣੀ ਭਈ ਹਰੇਕ ਆਪਣੇ ਭਰਾ ਕੋਲ ਅਤੇ ਹਰੇਕ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੇ । ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦੀ ਡੌਂਡੀ ਪਿੱਟਦਾ ਹਾਂ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਹੌਲ ਦਾ ਕਾਰਨ ਬਣਾਵਾਂਗਾ
Jeremiah 36:23 in Panjabi 23 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਹੂਦੀ ਤਿੰਨ ਚਾਰ ਕਾਂਡ ਪੜ੍ਹ ਚੁੱਕਾ ਤਾਂ ਉਸ ਨੂੰ ਲਿਖਾਰੀ ਦੇ ਚਾਕੂ ਨਾਲ ਕੱਟ ਕੇ ਅੱਗ ਵਿੱਚ ਪਾ ਦਿੱਤਾ ਜਿਹੜੀ ਅੰਗੀਠੀ ਵਿੱਚ ਸੀ ਐਥੋਂ ਤੱਕ ਕਿ ਉਹ ਲਪੇਟਿਆ ਹੋਇਆ ਸਾਰੇ ਦਾ ਸਾਰਾ ਅੰਗੀਠੀ ਦੀ ਅੱਗ ਵਿੱਚ ਭਸਮ ਹੋ ਗਿਆ
Jeremiah 43:2 in Panjabi 2 ਤਾਂ ਹੋਸ਼ਆਯਾਹ ਦੇ ਪੁੱਤਰ ਅਜ਼ਰਯਾਹ, ਕਾਰੇਅਰ ਦੇ ਪੁੱਤਰ ਯੋਹਾਨਾਨ, ਅਤੇ ਸਾਰੇ ਅਭਮਾਨੀ ਮਨੁੱਖਾਂ ਨੇ ਯਿਰਮਿਯਾਹ ਨੂੰ ਆਖਿਆ, ਤੂੰ ਝੂਠ ਬੋਲਦਾ ਹੈਂ, ਯਹੋਵਾਹ ਸਾਡੇ ਪਰਮੇਸ਼ੁਰ ਨੇ ਤੈਨੂੰ ਇਹ ਆਖਣ ਲਈ ਨਹੀ ਭੇਜਿਆ ਕਿ ਮਿਸਰ ਨੂੰ ਟਿਕਣ ਲਈ ਨਾ ਜਾਓ
Lamentations 1:14 in Panjabi 14 ਜੂਲੇ ਦੀਆਂ ਰੱਸੀਆਂ ਦੀ ਤਰ੍ਹਾਂ ਉਸਨੇ ਮੇਰੇ ਅਪਰਾਧਾਂ ਨੂੰ ਆਪਣੇ ਹੱਥ ਨਾਲ ਬੰਨਿਆ ਹੈ, ਅਤੇ ਉਨ੍ਹਾਂ ਨੂੰ ਵੱਟ ਕੇ ਮੇਰੀ ਗਰਦਨ ਉੱਤੇ ਚੜ੍ਹਾਇਆ ਹੈ, ਉਸ ਨੇ ਮੇਰਾ ਬਲ ਘਟਾ ਦਿੱਤਾ ਹੈ, ਪ੍ਰਭੂ ਨੇ ਮੈਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ, ਜਿਨ੍ਹਾਂ ਦੇ ਅੱਗੇ ਮੈਂ ਖੜ੍ਹੀ ਵੀ ਨਹੀਂ ਰਹਿ ਸਕਦੀ ।
Lamentations 2:17 in Panjabi 17 ਯਹੋਵਾਹ ਨੇ ਉਹੋ ਕੀਤਾ, ਜੋ ਉਸ ਨੇ ਠਾਣਿਆ ਸੀ, ਉਸ ਨੇ ਆਪਣੇ ਬਚਨ ਨੂੰ ਪੂਰਾ ਕੀਤਾ, ਜਿਸ ਦਾ ਹੁਕਮ ਉਸ ਨੇ ਬੀਤੇ ਸਮਿਆਂ ਵਿੱਚ ਦਿੱਤਾ ਸੀ । ਉਸ ਨੇ ਤੈਨੂੰ ਢਾਹ ਦਿੱਤਾ ਅਤੇ ਤਰਸ ਨਾ ਖਾਧਾ, ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਉੱਤੇ ਅਨੰਦ ਕਰਾਇਆ, ਉਸ ਨੇ ਤੇਰੇ ਵਿਰੋਧੀਆਂ ਦੇ ਸਿੰਗ ਨੂੰ ਉੱਚਾ ਕੀਤਾ ਹੈ ।
Lamentations 5:5 in Panjabi 5 ਸਾਡਾ ਪਿੱਛਾ ਕਰਨ ਵਾਲੇ ਸਾਡੀਆਂ ਗਰਦਨਾਂ ਉੱਤੇ ਹਨ, ਅਸੀਂ ਥੱਕੇ ਹੋਏ ਹਾਂ ਪਰ ਸਾਨੂੰ ਅਰਾਮ ਨਹੀਂ ਮਿਲਦਾ ।
Daniel 4:37 in Panjabi 37 ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ !
Daniel 5:20 in Panjabi 20 ਪਰ ਜਦੋਂ ਉਸ ਦਾ ਸੁਭਾਵ ਹੰਕਾਰੀ ਹੋ ਗਿਆ ਅਤੇ ਉਸ ਦਾ ਆਤਮਾ ਕਠੋਰ ਹੋਇਆ ਐਥੋਂ ਤੱਕ ਕਿ ਉਹ ਘਮੰਡ ਕਰਨ ਲੱਗਾ ਤਦ ਉਹ ਆਪਣੇ ਰਾਜ ਸਿੰਘਾਸਣ ਤੋਂ ਹਟਾਇਆ ਗਿਆ ਅਤੇ ਉਹ ਦੀ ਮਹਿਮਾ ਉਸ ਤੋਂ ਲੈ ਲਈ ਗਈ ।
Amos 2:14 in Panjabi 14 ਤੇਜ਼ ਦੌੜਨ ਵਾਲਿਆਂ ਨੂੰ ਭੱਜਣ ਲਈ ਸਥਾਨ ਨਾ ਮਿਲੇਗਾ ਅਤੇ ਬਲਵਾਨ ਦਾ ਬਲ ਕਾਇਮ ਨਾ ਰਹੇਗਾ ਅਤੇ ਸੂਰਮਾ ਆਪਣੀ ਜਾਨ ਨਾ ਬਚਾ ਸਕੇਗਾ ।
Amos 5:13 in Panjabi 13 ਇਸ ਲਈ ਜੋ ਸਮਝਦਾਰ ਹੈ, ਉਹ ਅਜਿਹੇ ਸਮੇਂ ਵਿੱਚ ਚੁੱਪ-ਚਾਪ ਰਹੇ, ਕਿਉਂ ਜੋ ਇਹ ਸਮਾਂ ਬੁਰਾ ਹੈ !
Amos 9:1 in Panjabi 1 ਮੈਂ ਪ੍ਰਭੂ ਨੂੰ ਜਗਵੇਦੀ ਦੇ ਕੋਲ ਖੜ੍ਹਾ ਹੋਇਆ ਵੇਖਿਆ ਅਤੇ ਉਸ ਨੇ ਕਿਹਾ, “ਥੰਮ੍ਹਾਂ ਦੇ ਸਿਖਰਾਂ ਨੂੰ ਮਾਰ ਤਾਂ ਜੋ ਚੌਖਟਾਂ ਹਿੱਲਣ ਅਤੇ ਉਨ੍ਹਾਂ ਨੂੰ ਸਾਰੇ ਲੋਕਾਂ ਦੇ ਸਿਰਾਂ ਉੱਤੇ ਡੇਗ ਕੇ ਭੰਨ ਸੁੱਟ ! ਅਤੇ ਜੋ ਬਚ ਜਾਣ ਉਨ੍ਹਾਂ ਨੂੰ ਮੈਂ ਤਲਵਾਰ ਨਾਲ ਵੱਢਾਂਗਾ, ਉਨ੍ਹਾਂ ਵਿੱਚੋਂ ਕੋਈ ਵੀ ਭੱਜ ਨਾ ਸਕੇਗਾ ਅਤੇ ਕੋਈ ਵੀ ਨਾ ਬਚੇਗਾ ।
Micah 2:1 in Panjabi 1 ਹਾਇ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ ।
Zephaniah 1:17 in Panjabi 17 ਮੈਂ ਮਨੁੱਖਾਂ ਉੱਤੇ ਬਿਪਤਾ ਲਿਆਵਾਗਾਂ ਅਤੇ ਉਹ ਅੰਨ੍ਹਿਆਂ ਵਾਂਗੂੰ ਤੁਰਨਗੇ, ਕਿਉਂ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਅਤੇ ਉਨ੍ਹਾਂ ਦਾ ਲਹੂ ਧੂੜ ਵਾਗੂੰ ਅਤੇ ਉਨ੍ਹਾਂ ਦਾ ਮਾਸ ਬਿਸ਼ਟੇ ਵਾਂਗੂੰ ਸੁੱਟਿਆ ਜਾਵੇਗਾ ।
Romans 16:4 in Panjabi 4 ਜਿਨ੍ਹਾਂ ਨੇ ਮੇਰੀ ਜਾਨ ਦੇ ਬਦਲੇ ਆਪਣਾ ਹੀ ਸਿਰ ਦਿੱਤਾ ਹੋਇਆ ਸੀ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਪਰਾਈਆਂ ਕੌਮਾਂ ਦੀਆਂ ਸਾਰੀਆਂ ਕਲੀਸਿਯਾਂਵਾਂ ਉਹਨਾਂ ਦਾ ਧੰਨਵਾਦ ਕਰਦੀਆਂ ਹਨ ।
Ephesians 5:16 in Panjabi 16 ਸਮੇਂ ਦਾ ਸਹੀ ਉਪਯੋਗ ਕਰੋ ਕਿਉਂ ਜੋ ਦਿਨ ਬੁਰੇ ਹਨ ।
James 2:13 in Panjabi 13 ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ । ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ ।