Micah 2:4 in Panjabi 4 ਉਸ ਦਿਨ ਉਹ ਤੁਹਾਡੇ ਬਾਰੇ ਕਹਾਉਤ ਆਖਣਗੇ, ਅਤੇ ਰੋਂਦੇ-ਪਿੱਟਦੇ ਹੋਏ ਵਿਰਲਾਪ ਕਰਨਗੇ ਅਤੇ ਆਖਣਗੇ, ਸਾਡਾ ਸੱਤਿਆ ਨਾਸ਼ ਹੋ ਗਿਆ ! ਉਹ ਮੇਰੇ ਲੋਕਾਂ ਦੇ ਭਾਗ ਨੂੰ ਬਦਲਦਾ ਹੈ, ਉਹ ਉਸ ਨੂੰ ਮੇਰੇ ਤੋਂ ਕਿਵੇਂ ਦੂਰ ਕਰਦਾ ਹੈ, ਉਹ ਸਾਡੇ ਖੇਤਾਂ ਨੂੰ ਵਿਸ਼ਵਾਸਘਾਤੀਆਂ ਵਿੱਚ ਵੰਡਦਾ ਹੈ !
Other Translations King James Version (KJV) In that day shall one take up a parable against you, and lament with a doleful lamentation, and say, We be utterly spoiled: he hath changed the portion of my people: how hath he removed it from me! turning away he hath divided our fields.
American Standard Version (ASV) In that day shall they take up a parable against you, and lament with a doleful lamentation, `and' say, We are utterly ruined: he changeth the portion of my people: how doth he remove `it' from me! to the rebellious he divideth our fields.
Bible in Basic English (BBE) In that day this saying will be said about you, and this song of grief will be made: The heritage of my people is measured out, and there is no one to give it back; those who have made us prisoners have taken our fields from us, and complete destruction has come to us.
Darby English Bible (DBY) In that day shall they take up a proverb concerning you, and lament with a doleful lamentation, [and] say, We are utterly spoiled: he hath changed the portion of my people: how hath he removed it from me! He hath distributed our fields to the rebellious.
World English Bible (WEB) In that day they will take up a parable against you, And lament with a doleful lamentation, saying, 'We are utterly ruined! My people's possession is divided up. Indeed he takes it from me and assigns our fields to traitors!'"
Young's Literal Translation (YLT) In that day doth `one' take up for you a simile, And he hath wailed a wailing of wo, He hath said, We have been utterly spoiled, The portion of my people He doth change, How doth He move toward me! To the backslider our fields He apportioneth.
Cross Reference Numbers 23:7 in Panjabi 7 ਉਸ ਨੇ ਆਪਣਾ ਅਗੰਮ ਵਾਕ ਆਖਿਆ, ਅਰਾਮ ਤੋਂ ਬਾਲਾਕ ਮੈਨੂੰ ਲਿਆਇਆ, ਮੋਆਬ ਦਾ ਰਾਜਾ ਪੁਰਬ ਦੇ ਪਹਾੜ ਤੋਂ, ਆ, ਮੇਰੇ ਲਈ ਯਾਕੂਬ ਨੂੰ ਸਰਾਪ ਦੇ, ਅਤੇ ਆ, ਇਸਰਾਏਲ ਨੂੰ ਘਟਾ !
Numbers 23:18 in Panjabi 18 ਹੇ ਬਾਲਾਕ, ਉੱਠ ਅਤੇ ਸੁਣ, ਹੇ ਸਿੱਪੋਰ ਦੇ ਪੁੱਤਰ, ਮੇਰੀਆਂ ਗੱਲਾਂ ਉੱਤੇ ਧਿਆਨ ਦੇ ।
Numbers 24:3 in Panjabi 3 ਤਦ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁਲ੍ਹੀਆਂ ਹਨ ।
Numbers 24:15 in Panjabi 15 ਫੇਰ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁਲ੍ਹੀਆਂ ਹਨ,
Deuteronomy 28:29 in Panjabi 29 ਜਿਵੇਂ ਅੰਨ੍ਹਾ ਹਨੇਰੇ ਵਿੱਚ ਟੋਹੰਦਾ ਫਿਰਦਾ ਹੈ, ਉਸੇ ਤਰ੍ਹਾਂ ਤੁਸੀਂ ਦੁਪਹਿਰ ਨੂੰ ਟੋਹੰਦੇ ਫਿਰੋਗੇ । ਤੁਸੀਂ ਆਪਣੇ ਰਾਹਾਂ ਵਿੱਚ ਸਫ਼ਲ ਨਹੀਂ ਹੋਵੋਗੇ । ਤੁਸੀਂ ਸਦਾ ਲਈ ਦੱਬੇ ਰਹੋਗੇ ਅਤੇ ਲੁੱਟੇ ਜਾਓਗੇ, ਪਰ ਤੁਹਾਨੂੰ ਕੋਈ ਬਚਾਉਣ ਵਾਲਾ ਨਹੀਂ ਹੋਵੇਗਾ
2 Samuel 1:17 in Panjabi 17 ਦਾਊਦ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਲਈ ਇਹ ਵਿਰਲਾਪ ਕੀਤਾ,
2 Kings 17:23 in Panjabi 23 ਇੱਥੋਂ ਤੱਕ ਕਿ ਯਹੋਵਾਹ ਨੇ ਇਸਰਾਏਲ ਨੂੰ ਆਪਣੇ ਅੱਗਿਓਂ ਹਟਾ ਦਿੱਤਾ ਜਿਵੇਂ ਉਸ ਨੇ ਆਪਣੇ ਸਾਰੇ ਦਾਸਾਂ ਨਬੀਆਂ ਦੇ ਰਾਹੀਂ ਆਖਿਆ ਸੀ । ਇਸਰਾਏਲ ਆਪਣੀ ਧਰਤੀ ਤੋਂ ਕੱਢ ਕੇ ਅੱਸ਼ੂਰ ਵਿੱਚ ਪਹੁੰਚਾਇਆ ਗਿਆ ਜਿੱਥੇ ਉਹ ਅੱਜ ਦੇ ਦਿਨ ਤੱਕ ਹੈ ।
2 Chronicles 35:25 in Panjabi 25 ਯਿਰਮਿਯਾਹ ਨੇ ਯੋਸੀਯਾਹ ਉੱਤੇ ਵੈਣ ਪਾਏ ਅਤੇ ਰਾਗੀ ਅਤੇ ਰਾਗਣਾਂ ਸਾਰੇ ਆਪਣੇ ਸੋਗ ਦੇ ਗਾਉਣ ਵਿੱਚ ਅੱਜ ਦੇ ਦਿਨ ਤੱਕ ਯੋਸੀਯਾਹ ਦਾ ਨਾਮ ਲੈਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਇਸ ਨੂੰ ਇੱਕ ਦਸਤੂਰ ਬਣਾ ਲਿਆ ਹੈ ਅਤੇ ਵੇਖੋ, ਉਹ ਸਿਆਪਿਆਂ ਦੀ ਪੋਥੀ ਵਿੱਚ ਲਿਖੀਆਂ ਹਨ
2 Chronicles 36:20 in Panjabi 20 ਅਤੇ ਜਿਹੜੇ ਤਲਵਾਰ ਤੋਂ ਬਚੇ ਉਨ੍ਹਾਂ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲਈ ਗਿਆ ਅਤੇ ਉੱਥੇ ਉਹ ਉਸ ਦੇ ਅਤੇ ਉਸ ਦੇ ਪੁੱਤਰਾਂ ਦੇ ਟਹਿਲੂਏ ਹੋ ਕੇ ਰਹੇ ਜਦੋਂ ਤੱਕ ਕਿ ਫਾਰਸ ਦੇ ਪਾਤਸ਼ਾਹ ਦਾ ਰਾਜ ਨਾ ਬਣਿਆ
Job 27:1 in Panjabi 1 ਫੇਰ ਅਯੂੱਬ ਨੇ ਆਪਣਾ ਤਰਕ ਦੇ ਕੇ ਆਖਿਆ,
Isaiah 6:11 in Panjabi 11 ਤਦ ਮੈਂ ਆਖਿਆ, ਹੇ ਪ੍ਰਭੂ ਕਦੋਂ ਤੱਕ ? ਉਸ ਨੇ ਆਖਿਆ, ਜਦ ਤੱਕ ਸ਼ਹਿਰ ਵਿਰਾਨ ਅਤੇ ਬੇ-ਅਬਾਦ ਨਾ ਹੋ ਜਾਣ, ਅਤੇ ਘਰ ਬੇ-ਚਰਾਗ ਨਾ ਹੋ ਜਾਣ,ਅਤੇ ਜ਼ਮੀਨ ਪੂਰੀ ਹੀ ਉਜੜ ਨਾ ਜਾਵੇ ।
Isaiah 14:4 in Panjabi 4 ਤਾਂ ਤੂੰ ਬਾਬਲ ਦੇ ਰਾਜੇ ਦੇ ਵਿਰੁੱਧ ਇਹ ਬੋਲੀ ਮਾਰੀਂ ਅਤੇ ਆਖੀਂ - ਦੁੱਖ ਦੇਣ ਵਾਲਾ ਕਿਵੇਂ ਮੁੱਕ ਗਿਆ, ਅਤੇ ਸੁਨਹਿਰਾ ਸਥਾਨ ਕਿਵੇਂ ਨਖੁੱਟ ਗਿਆ !
Isaiah 24:3 in Panjabi 3 ਧਰਤੀ ਸੁੰਨੀ ਹੀ ਸੁੰਨੀ ਕੀਤੀ ਜਾਵੇਗੀ, ਅਤੇ ਲੁੱਟੀ-ਪੁੱਟੀ ਜਾਵੇਗੀ, ਕਿਉਂ ਜੋ ਇਹ ਗੱਲ ਯਹੋਵਾਹ ਨੇ ਆਖੀ ਹੈ ।
Isaiah 63:17 in Panjabi 17 ਹੇ ਯਹੋਵਾਹ, ਤੂੰ ਆਪਣਿਆਂ ਰਾਹਾਂ ਤੋਂ ਸਾਨੂੰ ਕਿਉਂ ਭਟਕਣ ਦਿੱਤਾ ? ਤੂੰ ਸਾਡੇ ਦਿਲਾਂ ਨੂੰ ਤੇਰਾ ਡਰ ਮੰਨਣ ਤੋਂ ਕਿਉਂ ਕਠੋਰ ਹੋਣ ਦਿੱਤਾ ? ਆਪਣੇ ਦਾਸਾਂ, ਆਪਣੇ ਨਿੱਜ ਭਾਗ ਦੇ ਗੋਤਾਂ ਦੀ ਖ਼ਾਤਰ ਮੁੜ ਆ ।
Jeremiah 4:13 in Panjabi 13 ਵੇਖ ਉਹ ਬੱਦਲਾਂ ਵਾਂਗੂੰ ਆ ਰਿਹਾ ਹੈ, ਉਹ ਦੇ ਰਥ ਵਾਵਰੋਲੇ ਵਾਂਗੂੰ ਹਨ, ਉਹ ਦੇ ਘੋੜੇ ਉਕਾਬਾਂ ਨਾਲੋਂ ਤਿੱਖੇ ਹਨ, ਹਾਇ ਸਾਨੂੰ ! ਅਸੀਂ ਬਰਬਾਦ ਹੋ ਗਏ !
Jeremiah 9:10 in Panjabi 10 ਮੈਂ ਪਹਾੜਾਂ ਲਈ ਰੋਵਾਂਗਾ ਅਤੇ ਕੁਰਲਾਵਾਂਗਾ, ਅਤੇ ਉਜਾੜ ਦੀਆਂ ਚਰਾਂਦਾਂ ਲਈ ਸਿਆਪਾ ਕਰਾਂਗਾ, ਉਹ ਤਾਂ ਸੜ ਗਏ ਹਨ ਸੋ ਉਹਨਾਂ ਦੇ ਵਿੱਚ ਵੀ ਕੋਈ ਨਹੀਂ ਲੰਘਦਾ, ਵੱਗਾਂ ਦੀ ਅਵਾਜ਼ ਸੁਣਾਈ ਨਹੀਂ ਦਿੰਦੀ । ਅਕਾਸ਼ ਦੇ ਪੰਛੀਆਂ ਤੋਂ ਲੈ ਕੇ ਡੰਗਰਾਂ ਤੱਕ ਉਹ ਨੱਠ ਗਏ ਹਨ, ਉਹ ਚੱਲੇ ਗਏ ਹਨ ।
Jeremiah 9:17 in Panjabi 17 ਸੈਨਾ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ - ਤੁਸੀਂ ਸੋਚੋ ਅਤੇ ਸਿਆਪਾ ਕਰਨ ਵਾਲੀਆਂ ਔਰਤਾਂ ਨੂੰ ਸੱਦੋ ਭਈ ਉਹ ਆਉਣ, ਬੁੱਧਵਾਨ ਔਰਤਾਂ ਨੂੰ ਸੱਦ ਘੱਲੋ ਭਈ ਉਹ ਆਉਣ ।
Jeremiah 14:18 in Panjabi 18 ਜੇ ਮੈਂ ਬਾਹਰ ਖੇਤ ਵਿੱਚ ਜਾਂਵਾਂ, ਤਾਂ ਵੇਖ, ਤਲਵਾਰ ਦੇ ਵੱਢੇ ਹੋਏ ਹਨ ! ਜੇ ਮੈਂ ਸ਼ਹਿਰ ਵਿੱਚ ਵੜਾਂ, ਤਾਂ ਵੇਖ, ਕਾਲ ਦੇ ਮਾਰੇ ਹੋਏ ਹਨ ! ਕਿਉਂ ਜੋ ਨਬੀ ਅਤੇ ਜਾਜਕ ਇੱਕ ਦੇਸ ਵਿੱਚ ਫਿਰਨਗੇ, ਜਿਹ ਨੂੰ ਉਹ ਨਹੀਂ ਜਾਣਦੇ ।
Jeremiah 25:9 in Panjabi 9 ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਰੱਸਰ ਨੂੰ ਸਦਵਾ ਭੇਜਾਂਗਾ । ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ
Lamentations 1:1 in Panjabi 1 ਹਾਇ ! ਉਹ ਨਗਰੀ ਕਿਵੇਂ ਇਕੱਲੀ ਬੈਠੀ ਹੈ, ਜਿਹੜੀ ਲੋਕਾਂ ਨਾਲ ਭਰੀ ਹੋਈ ਸੀ ! ਉਹ ਵਿਧਵਾ ਵਾਂਗੂੰ ਹੋ ਗਈ, ਜਿਹੜੀ ਕੌਮਾਂ ਵਿੱਚ ਮਹਾਨ ਸੀ ! ਉਹ ਜੋ ਸੂਬਿਆਂ ਦੀ ਰਾਜਕੁਮਾਰੀ ਸੀ, ਹੁਣ ਲਗਾਨ ਦੇਣ ਵਾਲੀ ਹੋ ਗਈ !
Ezekiel 2:10 in Panjabi 10 ਉਹ ਨੇ ਉਸ ਨੂੰ ਮੇਰੇ ਸਾਹਮਣੇ ਖੋਲ੍ਹ ਦਿੱਤਾ, ਉਸ ਦੇ ਵਿੱਚ ਅੰਦਰ-ਬਾਹਰ ਲਿਖਿਆ ਹੋਇਆ ਸੀ ਅਤੇ ਉਸ ਦੇ ਵਿੱਚ ਵਿਰਲਾਪ, ਸੋਗ ਅਤੇ ਸਿਆਪਾ ਲਿਖੇ ਹੋਏ ਸਨ ।
Ezekiel 16:44 in Panjabi 44 ਵੇਖ, ਸਾਰੇ ਕਹਾਵਤਾਂ ਆਖਣ ਵਾਲੇ ਤੇਰੇ ਵਿਰੁੱਧ ਇਹ ਕਹਾਵਤ ਆਖਣਗੇ ਕਿ “ਜੇਹੀ ਮਾਂ ਤੇਹੀ ਧੀ” ।
Joel 1:8 in Panjabi 8 ਉਸ ਕੁਆਰੀ ਵਾਂਗੂੰ ਜੋ ਲੱਕ ਉੱਤੇ ਟਾਟ ਬੰਨ੍ਹ ਕੇ ਆਪਣੀ ਜੁਆਨੀ ਦੇ ਪਤੀ ਲਈ ਰੋਂਦੀ ਹੈ, ਤੂੰ ਵੀ ਉਸੇ ਤਰ੍ਹਾਂ ਰੋ !
Joel 1:13 in Panjabi 13 ਹੇ ਜਾਜਕੋ, ਆਪਣੇ ਲੱਕ ਉੱਤੇ ਟਾਟ ਬੰਨ੍ਹੋ ਅਤੇ ਵਿਰਲਾਪ ਕਰੋ, ਹੇ ਜਗਵੇਦੀ ਦੇ ਸੇਵਕੋ, ਧਾਹਾਂ ਮਾਰੋ, ਹੇ ਮੇਰੇ ਪਰਮੇਸ਼ੁਰ ਦੇ ਸੇਵਕੋ, ਅੰਦਰ ਜਾਓ ਅਤੇ ਟਾਟ ਵਿੱਚ ਰਾਤ ਕੱਟੋ, ਕਿਉਂ ਜੋ ਤੁਹਾਡੇ ਪਰਮੇਸ਼ੁਰ ਦੇ ਭਵਨ ਵਿੱਚ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਆਉਣੀ ਬੰਦ ਹੋ ਗਈ ਹੈ !
Amos 5:1 in Panjabi 1 ਹੇ ਇਸਰਾਏਲ ਦੇ ਘਰਾਣੇ, ਇਨ੍ਹਾਂ ਬਚਨਾਂ ਨੂੰ ਸੁਣੋ, ਜਿਹੜੇ ਮੈਂ ਤੁਹਾਡੇ ਲਈ ਵਿਰਲਾਪ ਕਰਕੇ ਕਹਿੰਦਾ ਹਾਂ,
Amos 5:17 in Panjabi 17 ਸਾਰੇ ਅੰਗੂਰੀ ਬਾਗਾਂ ਵਿੱਚ ਰੋਣਾ-ਪਿੱਟਣਾ ਹੋਵੇਗਾ, ਕਿਉਂਕਿ ਮੈਂ ਤੁਹਾਡੇ ਵਿੱਚੋਂ ਦੀ ਲੰਘਾਂਗਾ”, ਯਹੋਵਾਹ ਦਾ ਇਹੋ ਬਚਨ ਹੈ ।
Micah 1:15 in Panjabi 15 ਹੇ ਮਾਰੇਸ਼ਾਹ ਦੀਏ ਵਾਸਣੇ, ਮੈਂ ਤੇਰੇ ਉੱਤੇ ਇੱਕ ਕਬਜ਼ਾ ਕਰਨ ਵਾਲਾ ਫੇਰ ਲਿਆਵਾਂਗਾ, ਇਸਰਾਏਲ ਦਾ ਪ੍ਰਤਾਪ ਅਦੁੱਲਾਮ ਤੱਕ ਆਵੇਗਾ ।
Micah 2:10 in Panjabi 10 ਉੱਠੋ, ਚੱਲੇ ਜਾਓ ! ਇਹ ਤੁਹਾਡਾ ਕੋਈ ਵਿਸ਼ਰਾਮ ਸਥਾਨ ਨਹੀਂ ਹੈ । ਇਸ ਦਾ ਕਾਰਨ ਤੁਹਾਡੀ ਉਹ ਅਸ਼ੁੱਧਤਾ ਹੈ, ਜਿਸ ਨਾਲ ਤੁਸੀਂ ਇਸ ਸਥਾਨ ਦਾ ਨਾਸ਼ ਕਰ ਦਿੱਤਾ ਹੈ ।
Habakkuk 2:6 in Panjabi 6 ਕੀ ਇਹ ਸਾਰੇ ਉਹ ਦੇ ਵਿਰੁੱਧ ਇੱਕ ਦ੍ਰਿਸ਼ਟਾਂਤ ਅਤੇ ਉਹ ਦੇ ਵਿਰੁੱਧ ਇੱਕ ਮਿਹਣਾ ਨਹੀਂ ਦੇਣਗੇ ? ਉਹ ਆਖਣਗੇ, “ਹਾਇ ਉਸ ਨੂੰ, ਜੋ ਪਰਾਇਆ ਧਨ ਲੁੱਟ ਕੇ ਆਪਣੇ ਲਈ ਉਸ ਨੂੰ ਵਧਾਉਂਦਾ ਹੈ ! ਜੋ ਪਰਾਏ ਮਾਲ ਦਾ ਭਾਰ ਆਪਣੇ ਉੱਤੇ ਲੱਦਦਾ ਹੈ ! ਪਰ ਕਦ ਤੱਕ ? “
Zephaniah 1:2 in Panjabi 2 ਮੈਂ ਧਰਤੀ ਦੇ ਉੱਤੋਂ ਸਭ ਕੁਝ ਪੂਰੀ ਤਰ੍ਹਾਂ ਨਾਲ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ ।
Mark 12:12 in Panjabi 12 ਤਦ ਉਨ੍ਹਾਂ ਨੇ ਚਾਹਿਆ ਜੋ ਉਹ ਨੂੰ ਫੜ ਲੈਣ ਪਰ ਲੋਕਾਂ ਤੋਂ ਡਰੇ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਭਈ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ, ਅਤੇ ਉਹ ਉਸ ਨੂੰ ਛੱਡ ਕੇ ਚਲੇ ਗਏ ।