Micah 3:11 in Panjabi 11 ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ !
Other Translations King James Version (KJV) The heads thereof judge for reward, and the priests thereof teach for hire, and the prophets thereof divine for money: yet will they lean upon the LORD, and say, Is not the LORD among us? none evil can come upon us.
American Standard Version (ASV) The heads thereof judge for reward, and the priests thereof teach for hire, and the prophets thereof divine for money: yet they lean upon Jehovah, and say, Is not Jehovah in the midst of us? no evil shall come upon us.
Bible in Basic English (BBE) Its heads take rewards for judging, and the priests take payment for teaching, and the prophets get silver for reading the future: but still, supporting themselves on the Lord, they say, Is not the Lord among us? no evil will overtake us.
Darby English Bible (DBY) The heads thereof judge for reward, and the priests thereof teach for hire, and the prophets thereof divine for money; yet do they lean upon Jehovah, and say, Is not Jehovah in the midst of us? no evil shall come upon us.
World English Bible (WEB) Her leaders judge for bribes, And her priests teach for a price, And her prophets of it tell forturnes for money: Yet they lean on Yahweh, and say, Isn't Yahweh in the midst of us? No disaster will come on us.
Young's Literal Translation (YLT) Her heads for a bribe do judge, And her priests for hire do teach, And her prophets for silver divine, And on Jehovah they lean, saying, `Is not Jehovah in our midst? Evil doth not come in upon us.'
Cross Reference Numbers 16:15 in Panjabi 15 ਤਾਂ ਮੂਸਾ ਡਾਢਾ ਕ੍ਰੋਧਵਾਨ ਹੋਇਆ ਅਤੇ ਉਸ ਨੇ ਯਹੋਵਾਹ ਨੂੰ ਆਖਿਆ, ਤੂੰ ਉਨ੍ਹਾਂ ਦੀ ਮੈਦੇ ਦੀ ਭੇਟ ਵੱਲ ਨਾ ਵੇਖ ! ਮੈਂ ਤਾਂ ਉਨ੍ਹਾਂ ਦੀ ਇੱਕ ਗਧੀ ਵੀ ਨਹੀਂ ਲਈ, ਨਾ ਉਨ੍ਹਾਂ ਵਿੱਚੋਂ ਕਿਸੇ ਦਾ ਨੁਕਸਾਨ ਕੀਤਾ ।
1 Samuel 4:3 in Panjabi 3 ਜਦ ਲੋਕ ਛਾਉਣੀ ਵਿੱਚ ਮੁੜ ਆਏ ਤਾਂ ਇਸਰਾਏਲ ਦੇ ਬਜ਼ੁਰਗਾਂ ਨੇ ਆਖਿਆ, ਯਹੋਵਾਹ ਨੇ ਸਾਨੂੰ ਫ਼ਲਿਸਤੀਆਂ ਦੇ ਅੱਗੇ ਅੱਜ ਹਾਰ ਕਿਉਂ ਦਿੱਤੀ ? ਆਓ, ਅਸੀਂ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਸ਼ੀਲੋਹ ਤੋਂ ਆਪਣੇ ਕੋਲ ਲੈ ਆਈਏ ਕਿ ਉਹ ਸਾਡੇ ਵਿਚਕਾਰ ਹੋ ਕੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਵੇ ।
1 Samuel 8:3 in Panjabi 3 ਪਰ ਉਸ ਦੇ ਪੁੱਤਰ ਉਸ ਦੇ ਰਾਹ ਉੱਤੇ ਨਾ ਚੱਲੇ ਸਗੋਂ ਝੂਠੀ ਕਮਾਈ ਦੇ ਮਗਰ ਲੱਗਦੇ ਅਤੇ ਰਿਸ਼ਵਤ ਲੈਂਦੇ ਅਤੇ ਨਿਆਂ ਵਿੱਚ ਪੱਖਪਾਤ ਕਰਦੇ ਸਨ ।
1 Samuel 12:3 in Panjabi 3 ਵੇਖੋ, ਮੈਂ ਹਾਜ਼ਰ ਹਾਂ, ਯਹੋਵਾਹ ਦੇ ਅਤੇ ਉਸ ਦੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ ਮੇਰੇ ਲਈ ਗਵਾਹੀ ਭਰੋ । ਮੈਂ ਕਿਸ ਦਾ ਬਲ਼ਦ ਲਿਆ ਜਾਂ ਕਿਸ ਦਾ ਗਧਾ ਲਿਆ ? ਮੈਂ ਕਿਸ ਨਾਲ ਕੁਧਰਮ ਕੀਤਾ ਜਾਂ ਕਿਸ ਉੱਤੇ ਅਨ੍ਹੇਰ ਮਾਰਿਆ ? ਅਤੇ ਕਿਸ ਕੋਲੋਂ ਮੈਂ ਰਿਸ਼ਵਤ ਲਈ ਹੈ ਤਾਂ ਜੋ ਅਣਦੇਖਾ ਕਰ ਕੇ ਨਿਆਂ ਕਰਨ ਲਈ ਅੰਨ੍ਹਾ ਹੋ ਜਾਂਵਾਂ ਦੱਸੋ ? ਅਤੇ ਮੈਂ ਤੁਹਾਨੂੰ ਮੋੜ ਦਿਆਂਗਾ ।
Isaiah 1:23 in Panjabi 23 ਤੇਰੇ ਹਾਕਮ ਜਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ ।
Isaiah 48:2 in Panjabi 2 ਉਹ ਤਾਂ ਆਪਣੇ ਆਪ ਨੂੰ ਪਵਿੱਤਰ ਸ਼ਹਿਰ ਦੇ ਕਹਾਉਂਦੇ ਹਨ, ਅਤੇ ਇਸਰਾਏਲ ਦੇ ਪਰਮੇਸ਼ੁਰ ਉੱਤੇ ਜਿਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਢਾਸਣਾ ਲੈਂਦੇ ਹਨ ।
Isaiah 56:11 in Panjabi 11 ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ ।
Jeremiah 6:13 in Panjabi 13 ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Jeremiah 7:4 in Panjabi 4 ਤੁਸੀਂ ਇਹਨਾਂ ਝੂਠੀਆਂ ਗੱਲਾਂ ਉੱਤੇ ਭਰੋਸਾ ਨਾ ਰੱਖੋ ਕਿ ਇਹ ਯਹੋਵਾਹ ਦੀ ਹੈਕਲ ਹੈ, ਇਹ ਯਹੋਵਾਹ ਦੀ ਹੈਕਲ ਹੈ, ਇਹ ਯਹੋਵਾਹ ਦੀ ਹੈਕਲ ਹੈ !
Jeremiah 7:8 in Panjabi 8 ਵੇਖੋ, ਤੁਸੀਂ ਝੂਠੀਆਂ ਗੱਲਾਂ ਉੱਤੇ ਭਰੋਸਾ ਕਰਦੇ ਹੋ ਜਿਹਨਾਂ ਤੋਂ ਕੁਝ ਲਾਭ ਨਹੀਂ
Jeremiah 8:10 in Panjabi 10 ਇਸ ਲਈ ਮੈਂ ਉਹਨਾਂ ਦੀਆਂ ਔਰਤਾਂ ਹੋਰਨਾਂ ਨੂੰ ਦਿਆਂਗਾ, ਉਹਨਾਂ ਦੇ ਖੇਤ ਉਹਨਾਂ ਨੂੰ ਜਿਹੜੇ ਉਹਨਾਂ ਉੱਤੇ ਕਬਜਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Ezekiel 22:12 in Panjabi 12 ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 22:27 in Panjabi 27 ਉਹ ਦੇ ਹਾਕਮ ਉਹ ਦੇ ਵਿੱਚ ਸ਼ਿਕਾਰ ਨੂੰ ਪਾੜਨ ਵਾਲੇ ਬਘਿਆੜ ਵਾਂਗੂੰ ਹਨ, ਜੋ ਬੇਈਮਾਨੀ ਦੇ ਲਾਭ ਦੇ ਲਈ ਲਹੂ ਵਹਾਉਂਦੇ ਅਤੇ ਪ੍ਰਾਣਾਂ ਨੂੰ ਨਾਸ਼ ਕਰਦੇ ਹਨ ।
Hosea 4:18 in Panjabi 18 ਸ਼ਰਾਬੀਆਂ ਦਾ ਜੱਥਾ ਬਣਾ ਕੇ ਉਹ ਪੁੱਜ ਕੇ ਵਿਭਚਾਰ ਕਰਦੇ ਹਨ, ਉਹ ਦੇ ਹਾਕਮ ਸ਼ਰਮਿੰਦਗੀ ਨਾਲ ਗੂੜ੍ਹਾ ਪ੍ਰੇਮ ਰੱਖਦੇ ਹਨ ।
Amos 9:10 in Panjabi 10 ਮੇਰੀ ਪਰਜਾ ਦੇ ਸਾਰੇ ਪਾਪੀ ਤਲਵਾਰ ਨਾਲ ਮਰਨਗੇ, ਜੋ ਕਹਿੰਦੇ ਹਨ, ਇਹ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ, ਨਾ ਸਾਨੂੰ ਮਿਲੇਗੀ !
Micah 3:5 in Panjabi 5 ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਹ ਫ਼ਰਮਾਉਂਦਾ ਹੈ, ਜਦ ਲੋਕ ਉਹਨਾਂ ਦਾ ਮੂੰਹ ਭਰ ਦਿੰਦੇ ਹਨ, ਤਾਂ ਉਹ ਉਨ੍ਹਾਂ ਲਈ ''ਸ਼ਾਂਤੀ'' ਦੀ ਘੋਸ਼ਣਾ ਕਰਦੇ ਹਨ, ਪਰ ਜੋ ਉਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਉਹ ਲੜਾਈ ਦੀ ਤਿਆਰੀ ਕਰਦੇ ਹਨ:
Micah 7:3 in Panjabi 3 ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਹਾਕਮ ਅਤੇ ਨਿਆਈ ਰਿਸ਼ਵਤ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ ।
Zephaniah 3:3 in Panjabi 3 ਉਸ ਦੇ ਹਾਕਮ ਉਸ ਦੇ ਵਿੱਚ ਗੱਜਦੇ ਬਬਰ ਸ਼ੇਰ ਵਾਂਗੂੰ ਹਨ, ਉਸ ਦੇ ਨਿਆਈ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜ ਹਨ, ਜੋ ਸਵੇਰ ਤੱਕ ਕੁਝ ਨਹੀਂ ਛੱਡਦੇ !
Malachi 1:10 in Panjabi 10 ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੂਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਡੇ ਤੋਂ ਪ੍ਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ ।
Matthew 3:9 in Panjabi 9 ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ ।
Acts 8:18 in Panjabi 18 ਸ਼ਮਊਨ ਨੇ ਵੇਖਿਆ ਜੋ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਰੁਪਏ ਲਿਆਇਆ ।
Romans 2:17 in Panjabi 17 ਪਰ ਜੇਕਰ ਤੂੰ ਯਹੂਦੀ ਅਖਵਾਉਂਦਾ ਅਤੇ ਬਿਵਸਥਾ ਉੱਤੇ ਆਸਰਾ ਰੱਖਦਾ ਅਤੇ ਪਰਮੇਸ਼ੁਰ ਉੱਤੇ ਘਮੰਡ ਕਰਦਾ
1 Timothy 3:3 in Panjabi 3 ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਨਾ ਝਗੜਾਲੂ, ਨਾ ਪੈਸੇ ਦਾ ਲੋਭੀ, ਸਗੋਂ ਸੀਲ ਸੁਭਾਓ ਹੋਵੇ ।
Titus 1:11 in Panjabi 11 ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ । ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਜਾੜ ਦਿੰਦੇ ਹਨ ।
1 Peter 5:2 in Panjabi 2 ਕਿ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਮਨ ਦੀ ਇੱਛਾ ਨਾਲ
2 Peter 2:1 in Panjabi 1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ ।
2 Peter 2:14 in Panjabi 14 ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ । ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ । ਉਹ ਸਰਾਪ ਦੇ ਪੁੱਤਰ ਹਨ !
Jude 1:11 in Panjabi 11 ਹਾਏ ਉਨ੍ਹਾਂ ਨੂੰ ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ ।