Micah 3:8 in Panjabi 8 ਪਰ ਮੈਂ ਤਾਂ ਯਹੋਵਾਹ ਦੇ ਆਤਮਾ ਦੇ ਰਾਹੀਂ, ਬਲ, ਨਿਆਂ ਅਤੇ ਸ਼ਕਤੀ ਨਾਲ ਭਰਪੂਰ ਹਾਂ, ਤਾਂ ਜੋ ਮੈਂ ਯਾਕੂਬ ਨੂੰ ਉਹ ਦਾ ਅਪਰਾਧ, ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ ।
Other Translations King James Version (KJV) But truly I am full of power by the spirit of the LORD, and of judgment, and of might, to declare unto Jacob his transgression, and to Israel his sin.
American Standard Version (ASV) But as for me, I am full of power by the Spirit of Jehovah, and of judgment, and of might, to declare unto Jacob his transgression, and to Israel his sin.
Bible in Basic English (BBE) But I truly am full of the spirit of the Lord, with power of judging and with strength to make clear to Jacob his wrongdoing and to Israel his sin.
Darby English Bible (DBY) But truly I am filled with power by the Spirit of Jehovah, and with judgment and with might, to declare unto Jacob his transgression, and to Israel his sin.
World English Bible (WEB) But as for me, I am full of power by the Spirit of Yahweh, And of judgment, and of might, To declare to Jacob his disobedience, And to Israel his sin.
Young's Literal Translation (YLT) And yet I have been full of power by the Spirit of Jehovah, And of judgment, and of might, To declare to Jacob his transgression, And to Israel his sin.
Cross Reference Job 32:18 in Panjabi 18 ਮੈਂ ਤਾਂ ਗੱਲਾਂ ਨਾਲ ਭਰਿਆ ਹੋਇਆ ਹਾਂ, ਅਤੇ ਮੇਰੇ ਅੰਦਰਲਾ ਆਤਮਾ ਮੈਨੂੰ ਮਜ਼ਬੂਰ ਕਰਦਾ ਹੈ ।
Isaiah 11:2 in Panjabi 2 ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ - ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈ ਦਾ ਆਤਮਾ ।
Isaiah 58:1 in Panjabi 1 ਸੰਘ ਅੱਡ ਕੇ ਪੁਕਾਰ, ਸਰਫ਼ਾ ਨਾ ਕਰ, ਤੁਰ੍ਹੀ ਵਾਂਗੂੰ ਆਪਣੀ ਅਵਾਜ਼ ਉੱਚੀ ਕਰ ! ਮੇਰੀ ਪਰਜਾ ਨੂੰ ਉਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਨੂੰ ਉਹਨਾਂ ਦੇ ਪਾਪ ਦੱਸ !
Jeremiah 1:18 in Panjabi 18 ਵੇਖ, ਮੈਂ ਅੱਜ ਦੇ ਦਿਨ ਤੈਨੂੰ ਸਾਰੇ ਦੇਸ ਦੇ ਵਿਰੁੱਧ ਯਹੂਦਾਹ ਦੇ ਰਾਜਿਆਂ, ਉਹ ਦੇ ਸਰਦਾਰਾਂ ਉਹ ਦੇ ਜਾਜਕਾਂ ਅਤੇ ਦੇਸ ਦੇ ਲੋਕਾਂ ਦੇ ਵਿਰੁੱਧ ਇੱਕ ਗੜ੍ਹ ਵਾਲਾ ਸ਼ਹਿਰ, ਲੋਹ੍ਹ ਦਾ ਥੰਮ੍ਹ ਅਤੇ ਪਿੱਤਲ ਦੀਆਂ ਕੰਧਾਂ ਬਣਾਉਂਦਾ ਹਾਂ
Jeremiah 6:11 in Panjabi 11 ਮੈਂ ਯਹੋਵਾਹ ਦੇ ਗਜ਼ਬ ਨਾਲ ਭਰਿਆ ਹੋਇਆ ਹਾਂ, ਮੈਂ ਉਹ ਨੂੰ ਸਹਿੰਦਾ ਸਹਿੰਦਾ ਥੱਕ ਗਿਆ ਹਾਂ, ਇਹ ਨੂੰ ਗਲੀ ਵਿੱਚ ਬੱਚਿਆਂ ਉੱਤੇ ਉਲੱਦ ਦੇ, ਨਾਲੇ ਜੁਆਨਾਂ ਦੇ ਇਕੱਠ ਉੱਤੇ ਵੀ । ਨਾਲੇ ਮਨੁੱਖ ਆਪਣੀ ਔਰਤ ਨਾਲ ਫੜਿਆ ਜਾਵੇਗਾ, ਅਤੇ ਬੁੱਢਾ ਵੱਡੀ ਉਮਰ ਵਾਲੇ ਨਾਲ ।
Jeremiah 15:19 in Panjabi 19 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਮੁੜੇ ਤਾਂ ਮੈਂ ਤੈਨੂੰ ਮੋੜ ਲਿਆਵਾਂਗਾ, ਭਈ ਤੂੰ ਮੇਰੇ ਸਨਮੁੱਖ ਖਲੋ ਸੱਕੇਂ । ਜੇ ਤੂੰ ਮਹਿੰਗ ਮੁੱਲੇ ਨੂੰ ਨਖਿੱਧ ਨਾਲੋਂ ਅੱਡ ਕਰੇਂ, ਤਾਂ ਤੂੰ ਮੇਰੇ ਮੁੱਖ ਵਰਗਾ ਹੋਵੇਂਗਾ । ਉਹ ਤੇਰੀ ਵੱਲ ਮੁੜਨਗੇ, ਪਰ ਤੂੰ ਉਹਨਾਂ ਵੱਲ ਨਾ ਮੁੜੇਗਾ ।
Jeremiah 20:9 in Panjabi 9 ਜੇ ਮੈਂ ਆਖਾਂ, ਮੈਂ ਉਹ ਦਾ ਜਿਕਰ ਨਾ ਕਰਾਂਗਾ, ਨਾ ਉਹ ਦਾ ਨਾਮ ਲੈ ਕੇ ਅੱਗੇ ਨੂੰ ਗੱਲ ਕਰਾਂਗਾ, ਤਾਂ ਉਹ ਮੇਰੇ ਦਿਲ ਵਿੱਚ ਬਲਦੀ ਅੱਗ ਵਾਂਗੂੰ ਹੁੰਦਾ ਹੈ, ਜਿਹੜੀ ਮੇਰੀਆਂ ਹੱਡੀਆਂ ਵਿੱਚ ਲੁੱਕੀ ਹੋਈ ਹੈ, ਮੈਂ ਇਹ ਨੂੰ ਰੱਖਦਾ ਰੱਖਦਾ ਥੱਕ ਗਿਆ ਹਾਂ, ਮੈਂ ਸਹਿ ਨਹੀਂ ਸਕਦਾ ।
Ezekiel 3:14 in Panjabi 14 ਆਤਮਾ ਮੈਨੂੰ ਚੁੱਕ ਕੇ ਲੈ ਗਿਆ, ਸੋ ਮੈਂ ਆਤਮਾ ਦੀ ਕੁੜੱਤਣ ਅਤੇ ਕ੍ਰੋਧ ਵਿੱਚ ਤੁਰ ਪਿਆ ਅਤੇ ਯਹੋਵਾਹ ਦਾ ਹੱਥ ਮੇਰੇ ਉੱਤੇ ਭਾਰੀ ਸੀ ।
Ezekiel 16:2 in Panjabi 2 ਹੇ ਮਨੁੱਖ ਦੇ ਪੁੱਤਰ, ਯਰੂਸ਼ਲਮ ਨੂੰ ਉਹ ਦੇ ਘਿਣਾਉਣੇ ਕੰਮਾਂ ਦੇ ਬਾਰੇ ਦੱਸ
Ezekiel 20:4 in Panjabi 4 ਕੀ ਤੂੰ ਉਹਨਾਂ ਦਾ ਨਿਆਂ ਕਰੇਂਗਾ, ਹੇ ਮਨੁੱਖ ਦੇ ਪੁੱਤਰ ? ਕੀ ਤੂੰ ਉਹਨਾਂ ਦਾ ਨਿਆਂ ਕਰੇਂਗਾ ? ਉਹਨਾਂ ਦੇ ਪਿਉ-ਦਾਦਿਆਂ ਦੇ ਘਿਣਾਉਣੇ ਕੰਮਾਂ ਦੇ ਬਾਰੇ ਉਹਨਾਂ ਨੂੰ ਦੱਸ ।
Ezekiel 22:2 in Panjabi 2 ਹੇ ਮਨੁੱਖ ਦੇ ਪੁੱਤਰ, ਕੀ ਤੂੰ ਨਿਆਂ ਕਰੇਂਗਾ ? ਕੀ ਤੂੰ ਇਸ ਖੂਨੀ ਸ਼ਹਿਰ ਦਾ ਨਿਆਂ ਕਰੇਂਗਾ ? ਤੂੰ ਇਸ ਦੇ ਸਾਰੇ ਘਿਣਾਉਣੇ ਕੰਮ ਉਸ ਉੱਤੇ ਪਰਗਟ ਕਰ ।
Ezekiel 43:10 in Panjabi 10 ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨੂੰ ਇਹ ਭਵਨ ਵਿਖਾ, ਤਾਂ ਜੋ ਉਹ ਆਪਣੇ ਪਾਪਾਂ ਤੋਂ ਸ਼ਰਮਿੰਦੇ ਹੋਣ ਅਤੇ ਇਸ ਨਮੂਨੇ ਨੂੰ ਮਿਣਨ ।
Matthew 3:7 in Panjabi 7 ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ ?”
Matthew 7:29 in Panjabi 29 ਕਿਉਂਕਿ ਉਸ ਨੇ ਉਨ੍ਹਾਂ ਨੂੰ ਉਪਦੇਸ਼ਕਾਂ ਵਾਂਗੂੰ ਉਪਦੇਸ਼ ਨਹੀਂ ਦਿੱਤਾ, ਸਗੋਂ ਇੱਕ ਅਧਿਕਾਰ ਨਾਲ ਉਪਦੇਸ਼ ਦਿੱਤਾ ।
Mark 3:17 in Panjabi 17 ਅਤੇ ਜ਼ਬਦੀ ਦਾ ਪੁੱਤਰ ਯਾਕੂਬ ਅਤੇ ਯਾਕੂਬ ਦਾ ਭਰਾ ਯੂਹੰਨਾ ਜਿਨ੍ਹਾਂ ਦੋਵਾਂ ਦਾ ਨਾਮ ਉਹ ਨੇ ਬਨੀ-ਰੋਗਿਜ਼ ਰੱਖਿਆ ਅਰਥਾਤ ਗਰਜਣ ਦੇ ਪੁੱਤਰ
Acts 4:8 in Panjabi 8 ਤਦ ਪਤਰਸ ਨੇ ਪਵਿੱਤਰ ਆਤਮਾ ਨਾਲ ਭਰ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ,
Acts 4:19 in Panjabi 19 ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਫ਼ੈਸਲਾ ਕਰੋ, ਕੀ ਪਰਮੇਸ਼ੁਰ ਦੇ ਅੱਗੇ ਇਹ ਯੋਗ ਹੈ ਕਿ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਵੱਧ ਸੁਣੀਏ ? ।
Acts 7:51 in Panjabi 51 ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ ।
Acts 7:54 in Panjabi 54 ਇਹ ਗੱਲਾਂ ਸੁਣਦੇ ਹੀ ਉਹ ਗੁੱਸੇ ਨਾਲ ਭਰ ਗਏ ਅਤੇ ਉਸ ਉੱਤੇ ਦੰਦ ਪੀਹਣ ਲੱਗੇ ।
Acts 13:9 in Panjabi 9 ਪਰ ਸੌਲੁਸ ਨੇ ਜਿਸ ਨੂੰ ਪੌਲੁਸ ਵੀ ਕਿਹਾ ਜਾਂਦਾ ਹੈ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਹ ਦੀ ਵੱਲ ਧਿਆਨ ਕੀਤਾ
Acts 18:5 in Panjabi 5 ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ ।
Acts 18:9 in Panjabi 9 ਤਾਂ ਪ੍ਰਭੂ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ ।
1 Corinthians 2:4 in Panjabi 4 ਅਤੇ ਮੇਰਾ ਬਚਨ, ਮੇਰਾ ਪ੍ਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪ੍ਰਮਾਣ ਨਾਲ ਸੀ ।
1 Corinthians 2:12 in Panjabi 12 ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ ।