Micah 4:7 in Panjabi 7 ਮੈਂ ਲੰਗੜਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਹਾੜ ਉੱਤੋਂ ਉਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੱਕ ।”
Other Translations King James Version (KJV) And I will make her that halted a remnant, and her that was cast far off a strong nation: and the LORD shall reign over them in mount Zion from henceforth, even for ever.
American Standard Version (ASV) and I will make that which was lame a remnant, and that which was cast far off a strong nation: and Jehovah will reign over them in mount Zion from henceforth even for ever.
Bible in Basic English (BBE) And I will make her whose steps were uncertain a small band, and her who was feeble a strong nation: and the Lord will be their King in Mount Zion from now and for ever.
Darby English Bible (DBY) and I will make her that halted a remnant, and her that was cast far off a strong nation; and Jehovah shall reign over them in mount Zion, from henceforth even for ever.
World English Bible (WEB) And I will make that which was lame a remnant, And that which was cast far off a strong nation: And Yahweh will reign over them on Mount Zion from then on, even forever.
Young's Literal Translation (YLT) And I have set the halting for a remnant, And the far-off for a mighty nation, And reigned hath Jehovah over them in mount Zion, From henceforth, and unto the age.
Cross Reference Psalm 2:6 in Panjabi 6 ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ ।
Isaiah 6:13 in Panjabi 13 ਭਾਵੇਂ ਉਸ ਦੇ ਵਾਸੀਆਂ ਦਾ ਦਸਵਾਂ ਹਿੱਸਾ ਹੀ ਰਹੇ, ਉਹ ਮੁੜ ਭਸਮ ਹੋਵੇਗਾ, ਪਰ ਜਿਵੇਂ ਚੀਲ੍ਹ ਜਾਂ ਬਲੂਤ ਦੇ ਰੁੱਖ ਜਦ ਉਹ ਵੱਢੇ ਜਾਂਦੇ ਹਨ, ਤਾਂ ਉਨ੍ਹਾਂ ਦਾ ਟੁੰਡ ਖੜ੍ਹਾ ਰਹਿੰਦਾ ਹੈ । ਉਸੇ ਤਰ੍ਹਾਂ ਹੀ ਪਵਿੱਤਰ ਵੰਸ਼ ਉਹ ਦਾ ਟੁੰਡ ਹੈ ।
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Isaiah 10:21 in Panjabi 21 ਇੱਕ ਬਕੀਆ ਅਰਥਾਤ ਯਾਕੂਬ ਦਾ ਬਕੀਆ, ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਗਾ ।
Isaiah 11:11 in Panjabi 11 ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ ।
Isaiah 24:23 in Panjabi 23 ਤਦ ਚੰਦ ਘਾਬਰ ਜਾਵੇਗਾ, ਅਤੇ ਸੂਰਜ ਲਾਜ ਖਾਵੇਗਾ, ਕਿਉਂ ਜੋ ਸੈਨਾਂ ਦਾ ਯਹੋਵਾਹ ਸੀਯੋਨ ਪਰਬਤ ਉੱਤੇ ਯਰੂਸ਼ਲਮ ਵਿੱਚ, ਅਤੇ ਆਪਣੀ ਪਰਜਾ ਦੇ ਬਜ਼ੁਰਗਾਂ ਦੇ ਅੱਗੇ ਪਰਤਾਪ ਨਾਲ ਰਾਜ ਕਰੇਗਾ ।
Isaiah 49:21 in Panjabi 21 ਤਦ ਤੂੰ ਆਪਣੇ ਮਨ ਵਿੱਚ ਆਖੇਂਗੀ, ਕਿਸ ਨੇ ਇਹਨਾਂ ਨੂੰ ਮੇਰੇ ਲਈ ਜਣਿਆ ? ਮੈਂ ਬੇ-ਔਲਾਦ ਅਤੇ ਬਾਂਝ ਸੀ, ਮੈਂ ਕੱਢੀ ਹੋਈ ਅਤੇ ਛੱਡੀ ਹੋਈ ਸੀ, - ਇਹਨਾਂ ਨੂੰ ਕਿਸ ਨੇ ਪਾਲਿਆ ? ਮੈਂ ਤਾਂ ਇਕੱਲੀ ਰਹਿ ਗਈ ਸੀ, ਤਾਂ ਇਹ ਕਿੱਥੋਂ ਆਏ ਹਨ ?
Isaiah 60:22 in Panjabi 22 ਛੋਟੇ ਤੋਂ ਛੋਟਾ ਇੱਕ ਹਜ਼ਾਰ ਹੋ ਜਾਵੇਗਾ, ਅਤੇ ਸਭ ਤੋਂ ਕਮਜ਼ੋਰ ਇੱਕ ਬਲਵੰਤ ਕੌਮ, ਮੈਂ ਯਹੋਵਾਹ ਸਮੇਂ ਸਿਰ ਇਹ ਨੂੰ ਛੇਤੀ ਪੂਰਾ ਕਰਾਂਗਾ ।
Isaiah 66:8 in Panjabi 8 ਕਿਸ ਨੇ ਅਜਿਹੀ ਗੱਲ ਸੁਣੀ ? ਕਿਸ ਨੇ ਅਜਿਹੀਆਂ ਗੱਲਾਂ ਵੇਖੀਆਂ ? ਭਲਾ, ਇੱਕ ਦਿਨ ਵਿੱਚ ਕੋਈ ਦੇਸ ਪੈਦਾ ਹੋ ਸਕਦਾ ਹੈ ? ਜਾਂ ਇੱਕ ਪਲ ਵਿੱਚ ਇੱਕ ਕੌਮ ਜੰਮ ਸਕਦੀ ਹੈ । ਪਰ ਜਿਵੇਂ ਹੀ ਸੀਯੋਨ ਨੂੰ ਪੀੜਾਂ ਲੱਗੀਆਂ, ਉਸ ਨੇ ਆਪਣੇ ਬੱਚਿਆਂ ਨੂੰ ਜਨਮ ਦਿੱਤਾ ।
Daniel 7:14 in Panjabi 14 ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ । ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ ।
Daniel 7:27 in Panjabi 27 ਸਾਰੇ ਅਕਾਸ਼ ਦੇ ਹੇਠਲੇ ਸਭਨਾਂ ਦੇਸ਼ਾਂ ਦੇ ਰਾਜਾਂ ਦਾ ਪਰਤਾਪ ਅਤੇ ਪਾਤਸ਼ਾਹੀ ਅਤੇ ਰਾਜ ਅੱਤ ਮਹਾਨ ਦੇ ਸੰਤਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ । ਉਹਦਾ ਰਾਜ ਇੱਕ ਸਦਾ ਦਾ ਰਾਜ ਹੈ ਅਤੇ ਸਾਰੀਆਂ ਪਾਤਸ਼ਾਹੀਆਂ ਉਹ ਦੀ ਉਪਾਸਨਾ ਕਰਨਗੀਆਂ ਅਤੇ ਆਗਿਆਕਾਰ ਹੋਣਗੀਆਂ ।
Hosea 1:10 in Panjabi 10 ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗੂੰ ਹੋਵੇਗੀ, ਜਿਹੜੀ ਮਿਣੀ ਅਤੇ ਗਿਣੀ ਨਹੀਂ ਜਾ ਸਕਦੀ । ਇਸ ਤਰ੍ਹਾਂ ਹੋਵੇਗਾ ਕਿ ਜਿਸ ਥਾਂ ਉਹਨਾਂ ਨੂੰ ਕਿਹਾ ਗਿਆ ਸੀ, ''ਤੁਸੀਂ ਮੇਰੀ ਪਰਜਾ ਨਹੀਂ ਹੋ'' ਉੱਥੇ ਹੀ ਉਹਨਾਂ ਨੂੰ ਕਿਹਾ ਜਾਵੇਗਾ, ''ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ ।''
Joel 3:17 in Panjabi 17 ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਆਪਣੇ ਪਵਿੱਤਰ ਪਹਾੜ ਸੀਯੋਨ ਵਿੱਚ ਵੱਸਦਾ ਹਾਂ, ਯਰੂਸ਼ਲਮ ਪਵਿੱਤਰ ਹੋਵੇਗਾ, ਅਤੇ ਓਪਰੇ ਉਸ ਦੇ ਵਿੱਚੋਂ ਫੇਰ ਕਦੇ ਨਾ ਲੰਘਣਗੇ ।
Micah 2:12 in Panjabi 12 ਹੇ ਯਾਕੂਬ, ਮੈਂ ਜ਼ਰੂਰ ਹੀ ਤੁਹਾਨੂੰ ਸਾਰਿਆਂ ਨੂੰ ਇਕੱਠੇ ਕਰਾਂਗਾ, ਮੈਂ ਇਸਰਾਏਲ ਦੇ ਬਚੇ ਹੋਇਆਂ ਨੂੰ ਜ਼ਰੂਰ ਹੀ ਜਮਾ ਕਰਾਂਗਾ, ਮੈਂ ਉਹਨਾਂ ਨੂੰ ਬਾਸਰਾਹ ਦੀਆਂ ਭੇਡਾਂ ਵਾਂਗੂੰ ਰਲਾ ਕੇ ਰੱਖਾਂਗਾ, ਇੱਕ ਇੱਜੜ ਵਾਂਗੂੰ ਜੋ ਚੰਗੀ ਜੂਹ ਵਿੱਚ ਹੈ, ਮਨੁੱਖਾਂ ਦੀ ਬਹੁਤਾਇਤ ਦੇ ਕਾਰਨ ਧਰਤੀ ਫੇਰ ਭਰ ਜਾਵੇਗੀ ।
Micah 5:3 in Panjabi 3 ਇਸ ਲਈ ਉਹ ਉਹਨਾਂ ਨੂੰ ਉਸ ਸਮੇਂ ਤੱਕ ਛੱਡ ਦੇਵੇਗਾ, ਜਦ ਤੱਕ ਜਣਨ ਵਾਲੀ ਜਨਮ ਨਾ ਦੇਵੇ, ਤਦ ਉਹ ਦੇ ਭਰਾਵਾਂ ਵਿੱਚੋਂ ਬਚੇ ਹੋਏ ਇਸਰਾਏਲੀਆਂ ਕੋਲ ਮੁੜ ਜਾਣਗੇ ।
Micah 5:7 in Panjabi 7 ਤਦ ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿਚਕਾਰ, ਤ੍ਰੇਲ ਵਾਂਗੂੰ ਹੋਣਗੇ ਜਿਹੜੀ ਯਹੋਵਾਹ ਵੱਲੋਂ ਪੈਂਦੀ ਹੈ, ਅਤੇ ਫੁਹਾਰਾਂ ਵਾਂਗੂੰ, ਜਿਹੜੀਆਂ ਘਾਹ ਤੇ ਪੈ ਕੇ ਮਨੁੱਖ ਲਈ ਨਹੀਂ ਠਹਿਰਦੀਆਂ, ਨਾ ਹੀ ਆਦਮ-ਵੰਸ਼ ਲਈ ਉਡੀਕ ਕਰਦੀਆਂ ਹਨ ।
Micah 7:18 in Panjabi 18 ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ ? ਜੋ ਅਪਰਾਧ ਨੂੰ ਮੁਆਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ ।
Zechariah 9:13 in Panjabi 13 ਮੈਂ ਯਹੂਦਾਹ ਨੂੰ ਆਪਣੇ ਲਈ ਧਣੁਖ ਵਾਂਗੂੰ ਝੁਕਾਇਆ ਹੈ ਅਤੇ ਅਫ਼ਰਾਈਮ ਨੂੰ ਉਹ ਦਾ ਬਾਣ ਬਣਾਉਂਦਾ ਹਾਂ, ਹੇ ਸੀਯੋਨ ਮੈਂ ਤੇਰੇ ਪੁੱਤਰਾਂ ਨੂੰ ਭੜਕਾਵਾਂਗਾ, ਹਾਂ ਤੇਰੇ ਪੁੱਤ੍ਰਾਂ ਦੇ ਵਿਰੁੱਧ, ਹੇ ਯਾਵਾਨ, ਤੈਨੂੰ ਇੱਕ ਸੂਰਮੇ ਦੀ ਤਲਵਾਰ ਵਾਂਗੂੰ ਬਣਾਵਾਂਗਾ ।
Zechariah 10:5 in Panjabi 5 ਉਹ ਸੂਰਬੀਰਾਂ ਵਾਂਗੂੰ ਹੋਣਗੇ, ਉਹ ਲੜਾਈ ਦੇ ਦੌਰਾਨ ਆਪਣੇ ਵੈਰੀਆਂ ਨੂੰ ਗਲੀਆਂ ਦੇ ਚਿੱਕੜ ਵਿੱਚ ਮਿੱਧਣਗੇ, ਉਹ ਲੜਨਗੇ ਕਿਉਂ ਜੋ ਯਹੋਵਾਹ ਉਹਨਾਂ ਦੇ ਨਾਲ ਹੋਵੇਗਾ ਅਤੇ ਉਹ ਘੋੜ ਸਵਾਰਾਂ ਨੂੰ ਸ਼ਰਮਿੰਦਾ ਕਰਨਗੇ ।
Luke 1:33 in Panjabi 33 ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ ।
Romans 11:5 in Panjabi 5 ਇਸੇ ਤਰ੍ਹਾਂ ਹੁਣ ਵੀ ਕਿਰਪਾ ਨਾਲ ਚੁਣੇ ਹੋਏ ਕਿੰਨੇ ਹੀ ਲੋਕ ਬਾਕੀ ਹਨ ।
Romans 11:25 in Panjabi 25 ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁੱਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ ।
Revelation 11:15 in Panjabi 15 ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ !