Micah 5:1 in Panjabi 1 ਹੁਣ ਹੇ ਜੱਥਿਆਂ ਦੀਏ ਧੀਏ, ਤੂੰ ਆਪਣਿਆਂ ਜੱਥਿਆਂ ਨੂੰ ਇਕੱਠਿਆਂ ਕਰ, ਉਸ ਨੇ ਸਾਡੇ ਵਿਰੁੱਧ ਘੇਰਾ ਪਾਇਆ ਹੈ, ਉਹ ਇਸਰਾਏਲ ਦੇ ਨਿਆਈ ਨੂੰ ਡੰਡੇ ਨਾਲ ਗੱਲ੍ਹ ਤੇ ਮਾਰਨਗੇ ।
Other Translations King James Version (KJV) Now gather thyself in troops, O daughter of troops: he hath laid siege against us: they shall smite the judge of Israel with a rod upon the cheek.
American Standard Version (ASV) Now shalt thou gather thyself in troops, O daughter of troops: he hath laid siege against us; they shall smite the judge of Israel with a rod upon the cheek.
Bible in Basic English (BBE) And you, Beth-lehem Ephrathah, the least among the families of Judah, out of you one will come to me who is to be ruler in Israel; whose going out has been purposed from time past, from the eternal days.
Darby English Bible (DBY) Now gather thyself in troops, O daughter of troops; he hath laid siege against us: they shall smite the judge of Israel with a rod upon the cheek.
World English Bible (WEB) Now you shall gather yourself in troops, Daughter of troops. He has laid siege against us; They will strike the judge of Israel with a rod on the cheek.
Young's Literal Translation (YLT) Now gather thyself together, O daughter of troops, A siege he hath laid against us, With a rod they smite on the cheek the judge of Israel.
Cross Reference Deuteronomy 28:49 in Panjabi 49 ਯਹੋਵਾਹ ਤੁਹਾਡੇ ਵਿਰੁੱਧ ਦੂਰੋਂ ਅਰਥਾਤ ਧਰਤੀ ਦੇ ਕੰਢੇ ਤੋਂ, ਉਕਾਬ ਦੀ ਤਰ੍ਹਾਂ ਉੱਡਣ ਵਾਲੀ ਇੱਕ ਕੌਮ ਨੂੰ ਲੈ ਆਵੇਗਾ, ਅਜਿਹੀ ਕੌਮ ਜਿਸ ਦੀ ਭਾਸ਼ਾ ਤੁਸੀਂ ਨਹੀਂ ਸਮਝੋਗੇ ।
Deuteronomy 28:51 in Panjabi 51 ਜਦ ਤੱਕ ਉਹ ਤੁਹਾਨੂੰ ਮਿਟਾ ਨਾ ਦੇਵੇ, ਉਹ ਤੁਹਾਡੇ ਡੰਗਰਾਂ ਦਾ ਫਲ ਅਤੇ ਤੁਹਾਡੀ ਜ਼ਮੀਨ ਦਾ ਫਲ ਖਾਵੇਗੀ ਅਤੇ ਉਹ ਤੁਹਾਡੇ ਲਈ ਅੰਨ, ਨਵੀਂ ਮਧ, ਤੇਲ ਅਤੇ ਤੁਹਾਡੇ ਚੌਣੇ ਦਾ ਵਾਧਾ ਅਤੇ ਇੱਜੜ ਦੇ ਬੱਚੇ ਨਾ ਛੱਡੇਗੀ, ਜਦ ਤੱਕ ਕਿ ਤੁਹਾਨੂੰ ਨਾਸ਼ ਨਾ ਕਰ ਦੇਵੇ ।
1 Samuel 8:5 in Panjabi 5 ਅਤੇ ਉਸ ਨੂੰ ਬੋਲੇ, ਵੇਖ, ਤੂੰ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਤੇਰੇ ਪੁੱਤਰ ਤੇਰੇ ਰਾਹ ਉੱਤੇ ਨਹੀਂ ਚੱਲਦੇ । ਸੋ ਹੁਣ ਤੂੰ ਸਾਡਾ ਨਿਆਂ ਕਰਨ ਲਈ ਕਿਸੇ ਨੂੰ ਸਾਡਾ ਰਾਜਾ ਠਹਿਰਾ ਦੇ, ਜਿਵੇਂ ਹੋਰਨਾਂ ਕੌਮਾਂ ਵਿੱਚ ਹੁੰਦਾ ਹੈ ।
1 Kings 22:24 in Panjabi 24 ਤਾਂ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਨੇੜੇ ਆ ਕੇ ਮੀਕਾਯਾਹ ਨੂੰ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ ?
2 Kings 24:2 in Panjabi 2 ਅਤੇ ਯਹੋਵਾਹ ਨੇ ਉਹ ਦੇ ਵਿਰੁੱਧ ਕਸਦੀਆਂ ਦੇ ਜੱਥੇ ਅਤੇ ਅਰਾਮ ਦੇ ਜੱਥੇ ਮੋਆਬ ਦੇ ਜੱਥੇ ਅਤੇ ਅੰਮੋਨੀਆਂ ਦੇ ਜੱਥੇ ਭੇਜੇ ਅਤੇ ਉਸ ਨੇ ਯਹੂਦਾਹ ਦੇ ਵਿਰੁੱਧ ਉਨ੍ਹਾਂ ਨੂੰ ਭੇਜਿਆ ਤਾਂ ਜੋ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜੋ ਉਸ ਨੇ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਬੋਲਿਆ ਸੀ ਉਹ ਨੂੰ ਨਾਸ ਕਰੇ ।
2 Kings 25:1 in Panjabi 1 ਇਸ ਤਰ੍ਹਾਂ ਹੋਇਆ ਕਿ ਉਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਦਿਨ ਬਾਬਲ ਦੇ ਰਾਜਾ ਨਬੂਕਦ-ਨੱਸਰ ਨੇ ਆਪਣੀ ਸਾਰੀ ਸੈਨਾਂ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਤੇ ਉਹ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ-ਦੁਆਲੇ ਦਮ ਦਮਾ ਬਣਾਇਆ ।
Job 16:10 in Panjabi 10 ਉਹਨਾਂ ਨੇ ਮੇਰੇ ਉੱਤੇ ਆਪਣੇ ਮੂੰਹ ਖੋਲ੍ਹੇ ਹਨ, ਨਿੰਦਿਆ ਕਰਕੇ ਉਹਨਾਂ ਨੇ ਮੇਰੇ ਚਪੇੜਾਂ ਮਾਰੀਆਂ, ਉਹ ਮੇਰੇ ਵਿਰੁੱਧ ਰਲ ਕੇ ਇਕੱਠੇ ਹੁੰਦੇ ਹਨ ।
Isaiah 8:9 in Panjabi 9 ਹੇ ਲੋਕੋ ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ !
Isaiah 10:6 in Panjabi 6 ਮੈਂ ਉਹ ਨੂੰ ਇੱਕ ਬੇਧਰਮ ਕੌਮ ਦੇ ਵਿਰੁੱਧ ਘੱਲਾਂਗਾ, ਅਤੇ ਜਿਨ੍ਹਾਂ ਲੋਕਾਂ ਉੱਤੇ ਮੇਰਾ ਕਹਿਰ ਭੜਕਿਆ ਹੈ, ਉਨ੍ਹਾਂ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਅਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਗੂੰ ਉਹਨਾਂ ਨੂੰ ਮਿੱਧੇ ।
Isaiah 33:22 in Panjabi 22 ਯਹੋਵਾਹ ਤਾਂ ਸਾਡਾ ਨਿਆਈ ਹੈ, ਯਹੋਵਾਹ ਸਾਡਾ ਬਿਧੀਆਂ ਦੇਣ ਵਾਲਾ ਹੈ, ਯਹੋਵਾਹ ਸਾਡਾ ਰਾਜਾ ਹੈ, ਉਹ ਸਾਨੂੰ ਬਚਾਵੇਗਾ ।
Jeremiah 4:7 in Panjabi 7 ਇੱਕ ਬਬਰ ਸ਼ੇਰ ਆਪਣੇ ਝਾੜ ਵਿੱਚੋਂ ਨਿੱਕਲਿਆ ਹੈ, ਅਤੇ ਕੌਮਾਂ ਦੇ ਨਾਸ ਕਰਨ ਵਾਲੇ ਨੇ ਕੂਚ ਕੀਤਾ, ਉਹ ਆਪਣੇ ਥਾਂ ਤੋਂ ਨਿੱਕਲਿਆ, ਭਈ ਤੇਰੇ ਦੇਸ ਨੂੰ ਵਿਰਾਨ ਕਰੇ । ਤੇਰੇ ਸ਼ਹਿਰ ਥੇਹ ਹੋ ਜਾਣਗੇ, ਅਤੇ ਉੱਥੇ ਵੱਸਣ ਵਾਲਾ ਕੋਈ ਨਾ ਰਹੇਗਾ ।
Jeremiah 25:9 in Panjabi 9 ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਰੱਸਰ ਨੂੰ ਸਦਵਾ ਭੇਜਾਂਗਾ । ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ
Lamentations 3:30 in Panjabi 30 ਉਹ ਆਪਣੀ ਗੱਲ੍ਹ ਆਪਣੇ ਮਾਰਨ ਵਾਲੇ ਵੱਲ ਫੇਰ ਦੇਵੇ, ਉਹ ਨਿੰਦਿਆ ਸਹਿ ਲਵੇ !
Ezekiel 21:21 in Panjabi 21 ਕਿਉਂ ਜੋ ਬਾਬਲ ਦਾ ਰਾਜਾ ਦੋ ਰਾਹੇ ਉੱਤੇ ਉਪਾਅ ਪੁੱਛਣ ਲਈ ਖਲੋਤਾ ਹੈ ਅਤੇ ਤੀਰਾਂ ਨੂੰ ਹਿਲਾ ਕੇ ਤਰਾਫੀਮ ਤੋਂ ਪੁੱਛਦਾ ਅਤੇ ਕਾਲਜੇ ਨੂੰ ਵਿੰਨ੍ਹਦਾ ਹੈ ।
Ezekiel 24:2 in Panjabi 2 ਹੇ ਮਨੁੱਖ ਦੇ ਪੁੱਤਰ, ਅੱਜ ਦੇ ਦਿਨ ਹਾਂ, ਇਸੇ ਦਿਨ ਦਾ ਨਾਮ ਲਿਖ ਲੈ ਕਿ ਬਾਬਲ ਦੇ ਰਾਜੇ ਨੇ ਠੀਕ ਇਸੇ ਦਿਨ ਯਰੂਸ਼ਲਮ ਉੱਤੇ ਘੇਰਾ ਪਾਇਆ ।
Joel 3:9 in Panjabi 9 ਕੌਮਾਂ ਵਿੱਚ ਇਸ ਗੱਲ ਦੀ ਘੋਸ਼ਣਾ ਕਰੋ, ਲੜਾਈ ਦੀ ਤਿਆਰੀ ਕਰੋ, ਸੂਰਮਿਆਂ ਨੂੰ ਪਰੇਰੋ, ਤਾਂ ਜੋ ਸਾਰੇ ਯੋਧੇ ਨੇੜੇ ਆਉਣ, ਉਹ ਉਤਾਹਾਂ ਆਉਣ !
Amos 2:3 in Panjabi 3 ਮੈਂ ਉਹ ਦੇ ਵਿੱਚੋਂ ਨਿਆਈ ਵੱਢ ਸੁੱਟਾਂਗਾ ਅਤੇ ਉਸ ਦੇ ਨਾਲ ਉਹ ਦੇ ਸਾਰੇ ਹਾਕਮਾਂ ਨੂੰ ਵੀ ਕਤਲ ਕਰਾਂਗਾ”, ਯਹੋਵਾਹ ਦੀ ਇਹੋ ਬਾਣੀ ਹੈ ।
Habakkuk 1:6 in Panjabi 6 ਇਸ ਲਈ ਵੇਖੋ, ਮੈਂ ਕਸਦੀਆਂ ਨੂੰ ਉਠਾ ਰਿਹਾ ਹਾਂ ਅਰਥਾਤ ਉਸ ਨਿਰਦਈ ਅਤੇ ਜਲਦਬਾਜ਼ੀ ਕਰਨ ਵਾਲੀ ਕੌਮ ਨੂੰ, ਜਿਹੜੇ ਧਰਤੀ ਦੀ ਚੌੜਾਈ ਵਿੱਚ ਤੁਰ ਪੈਂਦੇ ਹਨ, ਤਾਂ ਜੋ ਉਨ੍ਹਾਂ ਵਸੇਬਿਆਂ ਉੱਤੇ ਕਬਜ਼ਾ ਕਰਨ, ਜਿਹੜੇ ਉਹਨਾਂ ਦੇ ਆਪਣੇ ਨਹੀਂ ਹਨ ।
Habakkuk 3:16 in Panjabi 16 ਮੈਂ ਸੁਣਿਆ ਅਤੇ ਮੇਰਾ ਕਾਲਜਾ ਕੰਬਣ ਲੱਗਾ, ਉਸ ਦੀ ਅਵਾਜ਼ ਤੋਂ ਮੇਰੇ ਬੁੱਲ੍ਹ ਥਰਥਰਾ ਗਏ, ਮੇਰੀਆਂ ਹੱਡੀਆਂ ਸੜਨ ਲੱਗੀਆਂ, ਮੈਂ ਆਪਣੇ ਸਥਾਨ ਤੇ ਖੜ੍ਹਾ-ਖੜ੍ਹਾ ਕੰਬਣ ਲੱਗਾ, ਇਸ ਲਈ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਉਡੀਕਾਂਗਾ, ਭਈ ਉਹ ਉਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ ।
Matthew 5:39 in Panjabi 39 ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੇ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ ।
Matthew 26:67 in Panjabi 67 ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਤੇ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ,
Matthew 27:30 in Panjabi 30 ਅਤੇ ਉਨ੍ਹਾਂ ਨੇ ਉਸ ਉੱਤੇ ਥੁੱਕਿਆ ਅਤੇ ਉਹ ਕਾਨਾ ਲੈ ਕੇ ਉਹ ਦੇ ਸਿਰ ਉੱਤੇ ਮਾਰਿਆ ।
Luke 19:43 in Panjabi 43 ਕਿਉਂਕਿ ਉਹ ਦਿਨ ਤੇਰੇ ਉੱਤੇ ਆਉਣਗੇ ਜਦ ਤੇਰੇ ਵੈਰੀ ਤੇਰੇ ਵਿਰੁੱਧ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਘੇਰ ਲੈਣਗੇ ਅਤੇ ਚਾਰੋਂ ਪਾਸੋਂ ਤੈਨੂੰ ਦੱਬਣਗੇ,
John 18:22 in Panjabi 22 ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜ੍ਹੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸ ਨੂੰ ਮਾਰਿਆ ਤੇ ਆਖਿਆ, “ਤੈਨੂੰ ਪ੍ਰਧਾਨ ਜਾਜਕ ਨਾਲ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ ।”
John 19:3 in Panjabi 3 ਉਹ ਸੈਨਿਕ ਉਸ ਨੂੰ ਮਜ਼ਾਕ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਨਮਸਕਾਰ ।” ਇਸ ਦੇ ਨਾਲ ਹੀ ਉਸ ਦੇ ਮੂੰਹ ਤੇ ਚਪੇੜਾਂ ਵੀ ਮਾਰਦੇ ਰਹੇ ।
Acts 23:2 in Panjabi 2 ਤਦ ਹਨਾਨਿਯਾਹ ਨਾਮ ਦੇ ਪ੍ਰਧਾਨ ਜਾਜਕ ਨੇ ਉਨ੍ਹਾਂ ਨੂੰ ਜਿਹੜੇ ਕੋਲ ਖੜੇ ਸਨ ਹੁਕਮ ਦਿੱਤਾ ਕਿ ਇਹ ਦੇ ਮੂੰਹ ਤੇ ਮਾਰੋ ।
2 Corinthians 11:20 in Panjabi 20 ਜਦ ਕੋਈ ਤੁਹਾਨੂੰ ਗੁਲਾਮ ਬਣਾਉਂਦਾ ਹੈ, ਜਦ ਕੋਈ ਤੁਹਾਨੂੰ ਖਾਲੀ ਕਰ ਦਿੰਦਾ ਹੈ, ਜਦ ਕੋਈ ਤੁਹਾਨੂੰ ਬੰਧਨ ਵਿੱਚ ਫਸਾਉਂਦਾ ਹੈ, ਜਦ ਕੋਈ ਆਪਣੇ ਆਪ ਨੂੰ ਉੱਚਿਆਂ ਕਰਦਾ ਹੈ, ਜਦ ਕੋਈ ਤੁਹਾਡੇ ਮੂੰਹ ਉੱਤੇ ਚਪੇੜਾਂ ਮਾਰਦਾ ਹੈ, ਤਦ ਤੁਸੀਂ ਸਹਾਰ ਲੈਂਦੇ ਹੋ ।