Micah 5:3 in Panjabi 3 ਇਸ ਲਈ ਉਹ ਉਹਨਾਂ ਨੂੰ ਉਸ ਸਮੇਂ ਤੱਕ ਛੱਡ ਦੇਵੇਗਾ, ਜਦ ਤੱਕ ਜਣਨ ਵਾਲੀ ਜਨਮ ਨਾ ਦੇਵੇ, ਤਦ ਉਹ ਦੇ ਭਰਾਵਾਂ ਵਿੱਚੋਂ ਬਚੇ ਹੋਏ ਇਸਰਾਏਲੀਆਂ ਕੋਲ ਮੁੜ ਜਾਣਗੇ ।
Other Translations King James Version (KJV) Therefore will he give them up, until the time that she which travaileth hath brought forth: then the remnant of his brethren shall return unto the children of Israel.
American Standard Version (ASV) Therefore will he give them up, until the time that she who travaileth hath brought forth: then the residue of his brethren shall return unto the children of Israel.
Bible in Basic English (BBE) And he will take his place and give food to his flock in the strength of the Lord, in the glory of the name of the Lord his God; and their resting-place will be safe: for now he will be great to the ends of the earth.
Darby English Bible (DBY) Therefore will he give them up, until the time when she which travaileth shall have brought forth: and the residue of his brethren shall return unto the children of Israel.
World English Bible (WEB) Therefore he will abandon them until the time that she who is in labor gives birth. Then the rest of his brothers will return to the children of Israel.
Young's Literal Translation (YLT) Therefore he doth give them out till the time She who bringeth forth hath brought forth, And the remnant of his brethren return to the sons of Israel.
Cross Reference 1 Kings 14:16 in Panjabi 16 ਅਤੇ ਉਹ ਇਸਰਾਏਲ ਨੂੰ ਯਾਰਾਬੁਆਮ ਦੇ ਪਾਪਾਂ ਦੇ ਕਾਰਨ ਤਿਆਗ ਦੇਵੇਗਾ ਕਿਉਂ ਜੋ ਉਹ ਪਾਪੀ ਬਣਿਆ ਅਤੇ ਇਸਰਾਏਲ ਨੂੰ ਪਾਪੀ ਬਣਾਇਆ ।
2 Chronicles 30:7 in Panjabi 7 ਅਤੇ ਤੁਸੀਂ ਆਪਣੇ ਪਿਉ-ਦਾਦਿਆਂ ਅਤੇ ਭਰਾਵਾਂ ਵਰਗੇ ਨਾ ਬਣੋ ਜਿਨ੍ਹਾਂ ਨੇ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨਾਲ ਬੇਈਮਾਨੀ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਭੈਜਲ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਵੇਖਦੇ ਹੋ
Isaiah 10:20 in Panjabi 20 ਉਸ ਦਿਨ ਅਜਿਹਾ ਹੋਵੇਗਾ ਕਿ ਇਸਰਾਏਲ ਦੇ ਬਾਕੀ ਬਚੇ ਹੋਏ ਲੋਕ ਅਤੇ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਆਪਣੇ ਮਾਰਨ ਵਾਲੇ ਦਾ ਫੇਰ ਸਹਾਰਾ ਨਾ ਲੈਣਗੇ, ਪਰ ਇਸਰਾਏਲ ਦੇ ਪਵਿੱਤਰ ਪੁਰਖ ਯਹੋਵਾਹ ਦਾ ਸਚਿਆਈ ਨਾਲ ਸਹਾਰਾ ਲੈਣਗੇ ।
Isaiah 11:11 in Panjabi 11 ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ ।
Isaiah 66:7 in Panjabi 7 ਪੀੜਾਂ ਲੱਗਣ ਤੋਂ ਪਹਿਲਾਂ ਉਸ ਨੇ ਜਨਮ ਦਿੱਤਾ, ਦਰਦ ਹੋਣ ਤੋਂ ਪਹਿਲਾਂ ਉਸ ਦੇ ਪੁੱਤਰ ਜੰਮਿਆ ।
Jeremiah 31:1 in Panjabi 1 ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦੇ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
Jeremiah 31:7 in Panjabi 7 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਯਾਕੂਬ ਦੇ ਆਨੰਦ ਲਈ ਜੈਕਾਰਾ ਗਜਾਓ, ਅਤੇ ਕੌਮਾਂ ਦੇ ਮੁਖੀਏ ਲਈ ਲਲਕਾਰੋ ! ਸੁਣਾਓ, ਉਸਤਤ ਕਰੋ ਅਤੇ ਆਖੋ, ਯਹੋਵਾਹ, ਆਪਣੀ ਪਰਜਾ ਨੂੰ, ਅਤੇ ਇਸਰਾਏਲ ਦੇ ਬਕੀਏ ਨੂੰ ਬਚਾ ਲੈ !
Hosea 2:9 in Panjabi 9 ਇਸ ਲਈ ਮੈਂ ਮੁੜ ਕੇ ਸਮੇਂ ਉੱਤੇ ਆਪਣਾ ਅੰਨ ਲੈ ਲਵਾਂਗਾ, ਅਤੇ ਨਵੀਂ ਮੈਅ ਵੀ ਉਸ ਦੀ ਰੁੱਤ ਸਿਰ, ਮੈਂ ਆਪਣੀ ਉੱਨ ਅਤੇ ਆਪਣੀ ਕਤਾਨ ਚੁੱਕ ਲਵਾਂਗਾ, ਜੋ ਉਹ ਦੇ ਨੰਗੇਜ਼ ਨੂੰ ਢੱਕਣ ਲਈ ਸੀ ।
Hosea 2:14 in Panjabi 14 ਇਸ ਲਈ ਵੇਖ, ਮੈਂ ਉਹ ਨੂੰ ਮੋਹ ਲਵਾਂਗਾ, ਅਤੇ ਉਹ ਨੂੰ ਉਜਾੜ ਵਿੱਚ ਲੈ ਜਾਂਵਾਂਗਾ, ਅਤੇ ਮੈਂ ਉਹ ਦੇ ਨਾਲ ਦਿਲ ਲੱਗੀ ਦੀਆਂ ਗੱਲਾਂ ਕਰਾਂਗਾ ।
Hosea 11:8 in Panjabi 8 ਹੇ ਅਫ਼ਰਾਈਮ, ਮੈਂ ਤੈਨੂੰ ਕਿਵੇਂ ਛੱਡਾਂ ? ਹੇ ਇਸਰਾਏਲ, ਮੈਂ ਤੈਨੂੰ ਕਿਵੇਂ ਤਿਆਗ ਦਿਆਂ ? ਮੈਂ ਤੈਨੂੰ ਕਿਵੇਂ ਅਦਮਾਹ ਵਾਂਗੂੰ ਕਰਾਂ ? ਮੈਂ ਤੇਰੇ ਨਾਲ ਕਿਵੇਂ ਸਬੋਈਮ ਵਾਂਗੂੰ ਵਰਤਾਵ ਕਰਾਂ ? ਮੇਰਾ ਦਿਲ ਮੇਰੇ ਅੰਦਰ ਬਦਲ ਗਿਆ, ਮੇਰਾ ਤਰਸ ਪੂਰੀ ਤਰ੍ਹਾਂ ਗਰਮ ਅਤੇ ਨਰਮ ਹੋ ਗਿਆ ।
Micah 4:7 in Panjabi 7 ਮੈਂ ਲੰਗੜਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਹਾੜ ਉੱਤੋਂ ਉਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੱਕ ।”
Micah 4:9 in Panjabi 9 ਹੁਣ ਤੂੰ ਕਿਉਂ ਚਿੱਲਾਉਂਦੀ ਹੈਂ ? ਕੀ ਤੇਰੇ ਵਿੱਚ ਕੋਈ ਰਾਜਾ ਨਹੀਂ ? ਕੀ ਤੇਰਾ ਸਲਾਹਕਾਰ ਨਾਸ਼ ਹੋ ਗਿਆ, ਜੋ ਜਣਨ ਵਾਲੀ ਵਾਂਗੂੰ ਪੀੜਾਂ ਤੈਨੂੰ ਲੱਗੀਆਂ ਹਨ ?
Micah 6:14 in Panjabi 14 ਤੂੰ ਖਾਵੇਂਗਾ ਪਰ ਰੱਜੇਂਗਾ ਨਹੀਂ, ਅਤੇ ਤੇਰੇ ਅੰਦਰ ਭੁੱਖ ਰਹੇਗੀ, ਤੂੰ ਜਮਾ ਤਾਂ ਕਰੇਂਗਾ ਪਰ ਬਚਾਵੇਂਗਾ ਨਹੀਂ, ਅਤੇ ਜੋ ਤੂੰ ਬਚਾਵੇਂ ਉਹ ਮੈਂ ਤਲਵਾਰ ਨੂੰ ਦੇ ਦਿਆਂਗਾ ।
Micah 7:13 in Panjabi 13 ਧਰਤੀ ਉਸ ਦੇ ਵਾਸੀਆਂ ਦੇ ਕਾਰਨ ਵਿਰਾਨ ਹੋਵੇਗੀ, ਉਹਨਾਂ ਦੀਆਂ ਕਰਤੂਤਾਂ ਦੇ ਫਲ ਦੇ ਕਾਰਨ ।
Matthew 1:21 in Panjabi 21 ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ ।
Matthew 12:50 in Panjabi 50 ਕਿਉਂਕਿ ਜੋ ਕੋਈ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ, ਮੇਰੀ ਭੈਣ ਅਤੇ ਮਾਤਾ ਹੈ ।
Matthew 25:40 in Panjabi 40 ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ ।
Romans 8:29 in Panjabi 29 ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ ।
Romans 9:27 in Panjabi 27 ਯਸਾਯਾਹ ਇਸਰਾਏਲ ਦੇ ਵਿਖੇ ਪੁਕਾਰ ਕੇ ਕਹਿੰਦਾ ਹੈ, ਜੋ ਇਸਰਾਏਲ ਦਾ ਵੰਸ਼ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਤੁੱਲ ਹੋਵੇ ਪਰ ਉਹ ਦਾ ਕੁੱਝ ਹੀ ਹਿੱਸਾ ਬਚਾਇਆ ਜਾਵੇਗਾ ।
Romans 11:4 in Panjabi 4 ਪਰ ਪਰਮੇਸ਼ੁਰ ਨੇ ਉਸ ਨੂੰ ਕੀ ਉੱਤਰ ਦਿੱਤਾ ? ਇਹ, ਕੀ ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜਿਨ੍ਹਾਂ ਨੇ ਬਆਲ ਦੇ ਅੱਗੇ ਗੋਡੇ ਨਹੀਂ ਟੇਕੇ ।
Hebrews 1:11 in Panjabi 11 ਉਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਉਹ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ,
Revelation 12:1 in Panjabi 1 ਸਵਰਗ ਉੱਤੇ ਇੱਕ ਵੱਡਾ ਨਿਸ਼ਾਨ ਦਿਖਾਈ ਦਿੱਤਾ ਅਰਥਾਤ ਇੱਕ ਔਰਤ ਜਿਹੜੀ ਸੂਰਜ ਪਹਿਨੀ ਹੋਈ ਸੀ, ਚੰਦਰਮਾ ਉਹ ਦੇ ਪੈਰਾਂ ਹੇਠ ਅਤੇ ਬਾਰਾਂ ਤਾਰਿਆਂ ਦਾ ਮੁਕਟ ਉਹ ਦੇ ਸਿਰ ਉੱਤੇ ਸੀ ।