Micah 6:16 in Panjabi 16 ਕਿਉਂ ਜੋ ਆਮਰੀ ਦੀਆਂ ਬਿਧੀਆਂ ਮਨਾਈਆਂ ਜਾਂਦੀਆਂ ਹਨ, ਨਾਲੇ ਅਹਾਬ ਦੇ ਘਰਾਣੇ ਦੇ ਸਾਰੇ ਕੰਮ, ਅਤੇ ਤੁਸੀਂ ਉਨ੍ਹਾਂ ਦੀਆਂ ਮੱਤਾਂ ਅਨੁਸਾਰ ਚੱਲਦੇ ਹੋ, ਇਸ ਲਈ ਮੈਂ ਤੈਨੂੰ ਵਿਰਾਨ ਕਰ ਦਿਆਂਗਾ, ਅਤੇ ਉਸ ਦੇ ਵਾਸੀਆਂ ਨੂੰ ਮਖੌਲ ਦਾ ਕਾਰਨ ਬਣਾਵਾਂਗਾ, ਅਤੇ ਤੁਸੀਂ ਮੇਰੀ ਪਰਜਾ ਦੀ ਨਿੰਦਿਆ ਚੁੱਕੋਗੇ ।
Other Translations King James Version (KJV) For the statutes of Omri are kept, and all the works of the house of Ahab, and ye walk in their counsels; that I should make thee a desolation, and the inhabitants thereof an hissing: therefore ye shall bear the reproach of my people.
American Standard Version (ASV) For the statutes of Omri are kept, and all the works of the house of Ahab, and ye walk in their counsels; that I may make thee a desolation, and the inhabitants thereof a hissing: and ye shall bear the reproach of my people.
Bible in Basic English (BBE) For you have kept the laws of Omri and all the works of the family of Ahab, and you have been guided by their designs: so that I might make you a cause of wonder and your people a cause of hisses; and the shame of my people will be on you.
Darby English Bible (DBY) For the statutes of Omri are kept, and all the works of the house of Ahab; and ye walk in their counsels: that I should make thee a desolation, and the inhabitants thereof a hissing; and ye shall bear the reproach of my people.
World English Bible (WEB) For the statutes of Omri are kept, And all the works of the house of Ahab. You walk in their counsels, That I may make you a ruin, And her inhabitants a hissing; And you will bear the reproach of my people."
Young's Literal Translation (YLT) And kept habitually are the statutes of Omri, And all the work of the house of Ahab, And ye do walk in their counsels, For My giving thee for a desolation, And its inhabitants for a hissing, And the reproach of My people ye do bear!
Cross Reference 1 Kings 9:8 in Panjabi 8 ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ ਹੋਵੇਗਾ ਅਤੇ ਧਿਕੱਕਾਰ ਦੇਵੇਗਾ ਅਤੇ ਉਹ ਆਖਣਗੇ ਕਿ ਯਹੋਵਾਹ ਨੇ ਇਸ ਧਰਤੀ ਨਾਲ ਤੇ ਇਸ ਭਵਨ ਨਾਲ ਅਜਿਹਾ ਕਿਉਂ ਕੀਤਾ ?
1 Kings 16:25 in Panjabi 25 ਪਰ ਆਮਰੀ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਸਗੋਂ ਉਸ ਨੇ ਆਪਣੇ ਸਭ ਪਹਿਲਿਆਂ ਨਾਲੋਂ ਵੀ ਵੱਧ ਬੁਰਿਆਈ ਕੀਤੀ ।
1 Kings 18:4 in Panjabi 4 ਇਸ ਤਰ੍ਹਾਂ ਹੋਇਆ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ ਸੌ ਨਬੀ ਲੈ ਕੇ ਉਨ੍ਹਾਂ ਨੂੰ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਲਿਆ ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ ।
1 Kings 21:25 in Panjabi 25 ਪਰ ਅਹਾਬ ਵਰਗਾ ਕੋਈ ਨਹੀਂ ਹੋਇਆ ਜਿਸ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਲਈ ਆਪ ਨੂੰ ਵੇਚਿਆ ਅਤੇ ਜਿਸ ਨੂੰ ਉਹ ਦੀ ਰਾਣੀ ਈਜ਼ਬਲ ਨੇ ਪਰੇਰਿਆ ।
2 Kings 16:3 in Panjabi 3 ਪਰ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ, ਸਗੋਂ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ, ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਲੰਘਵਾਇਆ ।
2 Kings 21:3 in Panjabi 3 ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਫੇਰ ਬਣਾ ਲਿਆ ਜਿਨ੍ਹਾਂ ਨੂੰ ਉਸ ਦੇ ਪਿਉ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਅਤੇ ਬਆਲ ਦੀਆਂ ਜਗਵੇਦੀਆਂ ਬਣਾਈਆਂ ਅਤੇ ਟੁੰਡ ਬਣਾਏ, ਜਿਵੇਂ ਇਸਰਾਏਲ ਦੇ ਰਾਜਾ ਅਹਾਬ ਨੇ ਕੀਤਾ ਸੀ ਅਤੇ ਸਾਰੇ ਅਕਾਸ਼ ਦੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ ।
2 Chronicles 29:8 in Panjabi 8 ਇਸ ਲਈ ਯਹੋਵਾਹ ਦਾ ਕਹਿਰ ਯਹੂਦਾਹ ਅਤੇ ਯਰੂਸ਼ਲਮ ਉੱਤੇ ਆ ਪਿਆ ਹੈ, ਅਤੇ ਉਸ ਨੇ ਉਨ੍ਹਾਂ ਨੂੰ ਛੱਡ ਦਿੱਤਾ ਹੈ ਅਤੇ ਉਨ੍ਹਾਂ ਨੂੰ ਹੌਲ ਅਤੇ ਹੈਰਾਨੀ ਅਤੇ ਧਿਤਕਾਰ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖਦੇ ਹੋ
2 Chronicles 34:25 in Panjabi 25 ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ ਇਸ ਲਈ ਮੇਰਾ ਕ੍ਰੋਧ ਇਸ ਥਾਂ ਉੱਤੇ ਪਿਆ ਹੈ ਅਤੇ ਉਹ ਬੁਝੇਗਾ ਨਹੀਂ
Psalm 1:1 in Panjabi 1 ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ !
Psalm 44:13 in Panjabi 13 ਤੂੰ ਸਾਡੇ ਗੁਆਂਢੀਆਂ ਲਈ ਸਾਨੂੰ ਨਿੰਦਿਆ, ਅਤੇ ਆਲੇ-ਦੁਆਲੇ ਰਹਿਣ ਵਾਲਿਆਂ ਲਈ ਸਾਨੂੰ ਠੱਠਾ ਅਤੇ ਹਾਸੀ ਬਣਾਉਂਦਾ ਹੈਂ ।
Isaiah 9:16 in Panjabi 16 ਇਸ ਪਰਜਾ ਦੇ ਆਗੂ ਕੁਰਾਹੇ ਪਾਉਣ ਵਾਲੇ ਹਨ, ਅਤੇ ਉਨ੍ਹਾਂ ਦੇ ਪਿੱਛੇ ਲੱਗਣ ਵਾਲੇ ਨਿਗਲੇ ਜਾਂਦੇ ਹਨ ।
Isaiah 25:8 in Panjabi 8 ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ ।
Jeremiah 7:24 in Panjabi 24 ਨਾ ਉਹਨਾਂ ਨੇ ਸੁਣਿਆ ਨਾ ਕੰਨ ਲਾਇਆ, ਪਰ ਉਹ ਆਪਣਿਆਂ ਮਨ ਮੱਤਿਆਂ ਅਤੇ ਆਪਣੇ ਬੁਰੇ ਦਿਲ ਦੀ ਆਕੜ ਵਿੱਚ ਚੱਲਦੇ ਰਹੇ । ਉਹ ਪਿਛਾਹਾਂ ਨੂੰ ਗਏ ਪਰ ਅੱਗੇ ਨਾ ਵਧੇ ।
Jeremiah 18:15 in Panjabi 15 ਪਰ ਮੇਰੀ ਪਰਜਾ ਨੇ ਤਾਂ ਮੈਨੂੰ ਵਿਸਾਰ ਦਿੱਤਾ ਹੈ, ਉਹ ਵਿਅਰਥ ਲਈ ਧੂਪ ਧੁਖਾਉਂਦੇ ਹਨ, ਉਹਨਾਂ ਨੇ ਆਪਣਿਆ ਰਾਹਾਂ ਵਿੱਚ ਠੇਡਾ ਖਾਧਾ, ਹਾਂ, ਆਪਣਿਆ ਰਾਹਾਂ ਵਿੱਚ, ਅਤੇ ਉਹ ਪਹਿਆਂ ਵਿੱਚ ਦੀ ਚੱਲਣ ਲੱਗੇ, ਜਿਹੜੇ ਪੱਧਰੇ ਰਾਹ ਨਹੀਂ ਹਨ ।
Jeremiah 19:8 in Panjabi 8 ਮੈਂ ਇਸ ਸ਼ਹਿਰ ਨੂੰ ਵਿਰਾਨਾ ਅਤੇ ਨੱਕ ਚੜ੍ਹਾਉਣ ਦਾ ਕਾਰਨ ਬਣਾਵਾਂਗਾ । ਜਿਹੜਾ ਉੱਥੋਂ ਦੀ ਲੰਘੇਗਾ ਉਹ ਉਸ ਦੀਆਂ ਸਾਰੀਆਂ ਬਵਾਂ ਦੇ ਕਾਰਨ ਹੈਰਾਨ ਹੋਵੇਗਾ ਅਤੇ ਨੱਕ ਚੜ੍ਹਾਵੇਗਾ
Jeremiah 21:8 in Panjabi 8 ਤਾਂ ਤੂੰ ਇਸ ਪਰਜਾ ਨੂੰ ਆਖੇਂਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਤੁਹਾਡੇ ਅੱਗੇ ਜੀਵਨ ਦਾ ਰਾਹ ਅਤੇ ਮੌਤ ਦਾ ਰਾਹ ਰੱਖਦਾ ਹਾਂ
Jeremiah 25:9 in Panjabi 9 ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਰੱਸਰ ਨੂੰ ਸਦਵਾ ਭੇਜਾਂਗਾ । ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ
Jeremiah 51:51 in Panjabi 51 ਅਸੀਂ ਸ਼ਰਮਿੰਦੇ ਹਾਂ ਕਿਉਂ ਜੋ ਅਸੀਂ ਤਾਹਨੇ ਸੁਣੇ ਹਨ, ਨਮੋਸ਼ੀ ਨੇ ਸਾਡੇ ਮੂੰਹਾਂ ਨੂੰ ਕੱਜ ਦਿੱਤਾ ਹੈ, ਕਿਉਂ ਜੋ ਯਹੋਵਾਹ ਦੇ ਭਵਨ ਦੇ ਪਵਿੱਤਰ ਸਥਾਨਾਂ ਉੱਤੇ ਪਰਾਏ ਆ ਗਏ ਹਨ !
Lamentations 5:1 in Panjabi 1 ਹੇ ਯਹੋਵਾਹ, ਜੋ ਕੁਝ ਸਾਡੇ ਨਾਲ ਬੀਤੀ ਉਸ ਨੂੰ ਯਾਦ ਕਰ ! ਧਿਆਨ ਦੇ ਅਤੇ ਸਾਡੀ ਨਿਰਾਦਰੀ ਨੂੰ ਦੇਖ !
Ezekiel 8:17 in Panjabi 17 ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਹ ਵੇਖਿਆ ਹੈ ? ਯਹੂਦਾਹ ਦੇ ਘਰਾਣੇ ਲਈ ਇਹ ਨਿੱਕੀ ਜਿਹੀ ਗੱਲ ਹੈ, ਕਿ ਉਹ ਅਜਿਹੇ ਘਿਣਾਉਣੇ ਕੰਮ ਕਰਨ ਜਿਹੜੇ ਇੱਥੇ ਕਰਦੇ ਹਨ, ਕਿਉਂ ਜੋ ਉਹਨਾਂ ਨੇ ਤਾਂ ਦੇਸ ਨੂੰ ਜ਼ੁਲਮ ਨਾਲ ਭਰ ਦਿੱਤਾ ਅਤੇ ਫਿਰ ਮੈਨੂੰ ਕ੍ਰੋਧ ਦਿਵਾਇਆ, ਅਤੇ ਵੇਖ, ਉਹ ਆਪਣੇ ਨੱਕ ਨਾਲ ਡਾਲੀਆਂ ਲਗਾਉਂਦੇ ਹਨ ।
Ezekiel 39:26 in Panjabi 26 ਉਹ ਆਪਣੀ ਨਮੋਸ਼ੀ ਅਤੇ ਸਾਰੇ ਛਲ ਜਿਹਨਾਂ ਕਰਕੇ ਉਹ ਮੇਰੇ ਅਪਰਾਧੀ ਹੋਏ, ਚੁੱਕਣਗੇ, ਜਦੋਂ ਉਹ ਆਪਣੀ ਭੂਮੀ ਉੱਤੇ ਨਿਸ਼ਚਿੰਤ ਵੱਸਣਗੇ, ਤਾਂ ਕੋਈ ਉਹਨਾਂ ਨੂੰ ਨਾ ਡਰਾਵੇਗਾ ।
Daniel 9:16 in Panjabi 16 ਹੇ ਪ੍ਰਭੂ, ਤੂੰ ਆਪਣੇ ਸਾਰੇ ਧਰਮ ਅਨੁਸਾਰ ਆਪਣੇ ਗੁੱਸੇ ਅਤੇ ਕ੍ਰੋਧ ਜੋ ਤੇਰੇ ਹੀ ਸ਼ਹਿਰ ਯਰੂਸ਼ਲਮ ਉੱਤੇ ਹੈ ਜੋ ਪਵਿੱਤਰ ਪਹਾੜ ਹੈ ਮੂੰਹ ਮੋੜ ਕਿਉਂ ਜੋ ਸਾਡਿਆਂ ਪਾਪਾਂ ਦੇ ਅਤੇ ਸਾਡੇ ਪਿਉ-ਦਾਦਿਆਂ ਦੇ ਟੇਢਿਆਂ ਕੰਮਾਂ ਦੇ ਕਾਰਨ ਯਰੂਸ਼ਲਮ ਅਤੇ ਤੇਰੀ ਪਰਜਾ ਉਹਨਾਂ ਸਭਨਾਂ ਲੋਕਾਂ ਦੇ ਅੱਗੇ ਜੋ ਚੁਫ਼ੇਰੇ ਵੱਸਦੇ ਹਨ ਉਲਾਂਭਿਆਂ ਜੋਗ ਹੋਈ !
Hosea 5:11 in Panjabi 11 ਅਫ਼ਰਾਈਮ ਦਬਾਇਆ ਗਿਆ ਹੈ, ਉਹ ਨਿਆਂ ਨਾਲ ਚਿੱਥਿਆ ਗਿਆ ਹੈ, ਕਿਉਂ ਜੋ ਉਹ ਜ਼ਿੱਦ ਨਾਲ ਵਿਅਰਥ ਬਿਧੀਆਂ ਦੇ ਪਿੱਛੇ ਲੱਗਾ ਰਿਹਾ ।
Revelation 2:20 in Panjabi 20 ਪਰ ਤਾਂ ਵੀ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਆਪਣੇ ਵਿਚਕਾਰ ਰਹਿਣ ਦਿੰਦਾ ਹੈਂ, ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਕਿ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ ।