Micah 6:5 in Panjabi 5 ਹੇ ਮੇਰੀ ਪਰਜਾ, ਯਾਦ ਕਰ ਕਿ ਮੋਆਬ ਦੇ ਰਾਜੇ ਬਾਲਾਕ ਨੇ ਤੇਰੇ ਵਿਰੁੱਧ ਕੀ ਜੁਗਤੀ ਕੀਤੀ, ਅਤੇ ਬਓਰ ਦੇ ਪੁੱਤਰ ਬਿਲਆਮ ਨੇ ਉਹ ਨੂੰ ਕੀ ਉੱਤਰ ਦਿੱਤਾ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੱਕ ਕੀ ਹੋਇਆ, ਤਾਂ ਜੋ ਤੁਸੀਂ ਯਹੋਵਾਹ ਦੇ ਧਰਮ ਦੇ ਕੰਮਾਂ ਨੂੰ ਜਾਣੋ !
Other Translations King James Version (KJV) O my people, remember now what Balak king of Moab consulted, and what Balaam the son of Beor answered him from Shittim unto Gilgal; that ye may know the righteousness of the LORD.
American Standard Version (ASV) O my people, remember now what Balak king of Moab devised, and what Balaam the son of Beor answered him; `remember' from Shittim unto Gilgal, that ye may know the righteous acts of Jehovah.
Bible in Basic English (BBE) O my people, keep in mind now what was designed by Balak, king of Moab, and the answer which Balaam, son of Beor, gave him; the events, from Shittim to Gilgal, so that you may be certain of the upright acts of the Lord.
Darby English Bible (DBY) My people, remember now what Balak king of Moab consulted, and what Balaam the son of Beor answered him, from Shittim unto Gilgal, that ye may know the righteousness of Jehovah.
World English Bible (WEB) My people, remember now what Balak king of Moab devised, And what Balaam the son of Beor answered him from Shittim to Gilgal, That you may know the righteous acts of Yahweh."
Young's Literal Translation (YLT) O My people, remember, I pray you, What counsel did Balak king of Moab, What answer him did Balaam son of Beor, (From Shittim unto Gilgal,) In order to know the righteous acts of Jehovah.'
Cross Reference Numbers 22:1 in Panjabi 1 ਤਦ ਇਸਰਾਏਲੀਆਂ ਨੇ ਕੂਚ ਕਰ ਕੇ ਮੋਆਬ ਦੇ ਮੈਦਾਨ ਵਿੱਚ, ਯਰਦਨ ਦੇ ਪਾਰ ਯਰੀਹੋ ਦੇ ਕੋਲ ਡੇਰੇ ਲਾਏ ।
Numbers 22:41 in Panjabi 41 ਤਦ ਸਵੇਰ ਨੂੰ ਅਜਿਹਾ ਹੋਇਆ ਕਿ ਬਾਲਾਕ ਬਿਲਆਮ ਨੂੰ ਲੈ ਕੇ ਬਆਲ ਦੀਆਂ ਉਚਿਆਈਆਂ ਉੱਤੇ ਉਸ ਨੂੰ ਲਿਆਇਆ ਜਿੱਥੋਂ ਉਸ ਨੇ ਪਰਜਾ ਦੀਆਂ ਸਰਹੱਦਾਂ ਨੂੰ ਵੇਖਿਆ ।
Numbers 23:13 in Panjabi 13 ਤਾਂ ਬਾਲਾਕ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਦੂਜੇ ਥਾਂ ਨੂੰ ਚੱਲ ਜਿੱਥੋਂ ਤੂੰ ਉਨ੍ਹਾਂ ਨੂੰ ਵੇਖੇਂ । ਤੂੰ ਉਨ੍ਹਾਂ ਦਾ ਬਾਹਰਲਾ ਹਿੱਸਾ ਹੀ ਵੇਖੇਂ ਪਰ ਉਨ੍ਹਾਂ ਨੂੰ ਸਾਰਾ ਨਾ ਵੇਖੇਂ ਅਤੇ ਉੱਥੋਂ ਉਨ੍ਹਾਂ ਨੂੰ ਮੇਰੇ ਲਈ ਸਰਾਪ ਦੇ ।
Numbers 23:27 in Panjabi 27 ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਚੱਲ, ਮੈਂ ਤੈਨੂੰ ਇੱਕ ਹੋਰ ਥਾਂ ਲੈ ਜਾਂਵਾਂ । ਸ਼ਾਇਦ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਲੱਗੇ ਕਿ ਤੂੰ ਉੱਥੋਂ ਮੇਰੇ ਲਈ ਉਹਨਾਂ ਨੂੰ ਸਰਾਪ ਦੇਵੇਂ ।
Numbers 25:1 in Panjabi 1 ਜਦ ਇਸਰਾਏਲ ਸ਼ਿੱਟੀਮ ਵਿੱਚ ਵੱਸਦੇ ਸਨ, ਤਦ ਲੋਕ ਮੋਆਬ ਦੀਆਂ ਕੁੜੀਆਂ ਨਾਲ ਜ਼ਨਾਹ ਕਰਨ ਲੱਗ ਪਏ ।
Numbers 31:8 in Panjabi 8 ਅਤੇ ਉਨ੍ਹਾਂ ਨੇ ਮਿਦਯਾਨ ਦੇ ਰਾਜਿਆਂ ਨੂੰ ਉਹਨਾਂ ਮਾਰਿਆ ਹੋਇਆਂ ਦੇ ਨਾਲ ਹੀ ਮਾਰ ਦਿੱਤਾ ਅਰਥਾਤ ਅੱਵੀ, ਰਕਮ, ਸੂਰ, ਹੂਰ ਅਤੇ ਰੱਬਾ ਇਨ੍ਹਾਂ ਮਿਦਯਾਨ ਦੇ ਪੰਜਾਂ ਰਾਜਿਆਂ ਨੂੰ ਅਤੇ ਬਓਰ ਦੇ ਪੁੱਤਰ ਬਿਲਆਮ ਨੂੰ ਤਲਵਾਰ ਨਾਲ ਮਾਰ ਦਿੱਤਾ ।
Numbers 31:16 in Panjabi 16 ਵੇਖੋ, ਇਹ ਉਹ ਹਨ ਜਿਨ੍ਹਾਂ ਨੇ ਇਸਰਾਏਲੀਆਂ ਨੂੰ ਬਿਲਆਮ ਦੀ ਸਹਿਮਤੀ ਨਾਲ, ਪਓਰ ਦੀ ਗੱਲ ਵਿੱਚ ਯਹੋਵਾਹ ਦੇ ਵਿਰੁੱਧ ਅਪਰਾਧੀ ਬਣਾਇਆ ਤਦ ਬਵਾ ਯਹੋਵਾਹ ਦੀ ਮੰਡਲੀ ਵਿੱਚ ਫੈਲੀ ।
Numbers 33:49 in Panjabi 49 ਅਤੇ ਉਨ੍ਹਾਂ ਨੇ ਯਰਦਨ ਉੱਤੇ ਬੈਤ-ਯਸ਼ਿਮੋਥ ਤੋਂ ਆਬੇਲ-ਸ਼ਿੱਟੀਮ ਤੱਕ ਮੋਆਬ ਦੇ ਮੈਦਾਨ ਵਿੱਚ ਡੇਰੇ ਲਾਏ ।
Deuteronomy 8:2 in Panjabi 2 ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖਿਓ ਜਿਸ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲੀ ਸਾਲ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਤਾਂ ਜੋ ਉਹ ਤੁਹਾਨੂੰ ਅਧੀਨ ਹੋਣਾ ਸਿਖਾਵੇ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਕਿ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾਂ ਉੱਤੇ ਚੱਲੋਗੇ ਵੀ ਕਿ ਨਹੀਂ ?
Deuteronomy 8:18 in Panjabi 18 ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਰੱਖਿਓ ਕਿਉਂ ਜੋ ਉਹ ਹੀ ਤੁਹਾਨੂੰ ਬਲ ਦਿੰਦਾ ਹੈ ਕਿ ਤੁਸੀਂ ਧਨ ਕਮਾਓ ਤਾਂ ਜੋ ਉਹ ਆਪਣਾ ਨੇਮ ਕਾਇਮ ਰੱਖੇ, ਜਿਸ ਦੀ ਸਹੁੰ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ, ਜਿਵੇਂ ਅੱਜ ਦੇ ਦਿਨ ਹੈ ।
Deuteronomy 9:7 in Panjabi 7 ਯਾਦ ਰੱਖੋ ਅਤੇ ਭੁੱਲ ਨਾ ਜਾਇਓ ਕਿ ਤੁਸੀਂ ਕਿਵੇਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਜਾੜ ਵਿੱਚ ਕ੍ਰੋਧਿਤ ਕੀਤਾ । ਜਿਸ ਦਿਨ ਤੋਂ ਤੁਸੀਂ ਮਿਸਰ ਦੇਸ਼ ਤੋਂ ਨਿੱਕਲੇ ਅਤੇ ਜਦ ਤੱਕ ਤੁਸੀਂ ਇਸ ਸਥਾਨ ਉੱਤੇ ਆਏ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹ ਹੀ ਕੀਤਾ ਹੈ ।
Deuteronomy 16:3 in Panjabi 3 ਤੁਸੀਂ ਉਹ ਦੇ ਨਾਲ ਖਮੀਰ ਨਾ ਖਾਇਓ । ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਜਿਹੜੀ ਦੁੱਖ ਦੀ ਰੋਟੀ ਹੈ, ਉਹ ਦੇ ਨਾਲ ਖਾਇਓ ਕਿਉਂ ਜੋ ਤੁਸੀਂ ਮਿਸਰ ਦੇਸ਼ ਤੋਂ ਜਲਦਬਾਜ਼ੀ ਵਿੱਚ ਨਿੱਕਲੇ ਸੀ ।
Deuteronomy 23:4 in Panjabi 4 ਇਸ ਦਾ ਕਾਰਨ ਇਹ ਹੈ ਕਿ ਜਦ ਤੁਸੀਂ ਮਿਸਰ ਵਿੱਚੋਂ ਨਿੱਕਲੇ ਸੀ ਤਦ ਉਹ ਰੋਟੀ ਪਾਣੀ ਲੈ ਕੇ ਰਾਹ ਵਿੱਚ ਤੁਹਾਨੂੰ ਮਿਲਣ ਲਈ ਨਹੀਂ ਨਿੱਕਲੇ, ਸਗੋਂ ਉਨ੍ਹਾਂ ਨੇ ਤੁਹਾਡੇ ਵਿਰੁੱਧ ਬਓਰ ਦੇ ਪੁੱਤਰ ਬਿਲਆਮ ਨੂੰ ਭਾੜੇ ਉੱਤੇ ਮਸੋਪੋਤਾਮੀਆਂ ਦੇ ਫ਼ਤੋਰ ਵਿੱਚੋਂ ਸੱਦਿਆ, ਤਾਂ ਜੋ ਉਹ ਤੁਹਾਨੂੰ ਸਰਾਪ ਦੇਵੇ ।
Joshua 4:19 in Panjabi 19 ਤਦ ਲੋਕ ਪਹਿਲੇ ਮਹੀਨੇ ਦੀ ਦਸਵੀਂ ਤਰੀਕ ਨੂੰ ਯਰਦਨ ਤੋਂ ਉੱਤੇ ਆਏ ਅਤੇ ਯਰੀਹੋ ਦੀ ਚੜ੍ਹਦੀ ਹੱਦ ਉੱਤੇ ਗਿਲਗਾਲ ਵਿੱਚ ਡੇਰੇ ਲਾਏ ।
Joshua 5:9 in Panjabi 9 ਫਿਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ ਕਿ ਅੱਜ ਦੇ ਦਿਨ ਮੈਂ ਤੁਹਾਡੇ ਉੱਤੋਂ ਮਿਸਰ ਦੀ ਬਦਨਾਮੀ ਦੂਰ ਕਰ ਦਿੱਤੀ ਹੈ । ਇਸ ਕਾਰਨ ਉਹ ਥਾਂ ਅੱਜ ਦੇ ਦਿਨ ਤੱਕ ਗਿਲਗਾਲ ਅਖਵਾਉਂਦਾ ਹੈ ।
Joshua 10:42 in Panjabi 42 ਯਹੋਸ਼ੁਆ ਨੇ ਉਹਨਾਂ ਸਾਰੇ ਰਾਜਿਆਂ ਨੂੰ ਅਤੇ ਉਹਨਾਂ ਦੇ ਸਾਰੇ ਦੇਸਾਂ ਨੂੰ ਇੱਕੋ ਹੀ ਸਮੇਂ ਵਿੱਚ ਇਸ ਕਾਰਨ ਜਿੱਤ ਲਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸਰਾਏਲ ਲਈ ਲੜਿਆ ।
Joshua 24:9 in Panjabi 9 ਤਾਂ ਫਿਰ ਮੋਆਬ ਦੇ ਰਾਜੇ ਸਿਫ਼ੋਰ ਦਾ ਪੁੱਤਰ ਬਾਲਾਕ ਉਠੱ ਕੇ ਇਸਰਾਏਲ ਨਾਲ ਲੜਿਆ ਅਤੇ ਉਸ ਨੇ ਬਓਰ ਦੇ ਪੁੱਤਰ ਬਿਲਆਮ ਨੂੰ ਤੁਹਾਨੂੰ ਸਰਾਪ ਦੇਣ ਲਈ ਸੁਨੇਹਾ ਭੇਜਿਆ ।
Judges 5:11 in Panjabi 11 ਬਾਉਲੀਆਂ ਉੱਤੇ ਤੀਰ-ਅੰਦਾਜ਼ਾਂ ਦੀ ਗੱਲ ਦੇ ਕਾਰਨ, ਉੱਥੇ ਉਹ ਯਹੋਵਾਹ ਦੇ ਧਰਮੀ ਕੰਮਾਂ ਨੂੰ ਸੁਣਾਉਣਗੇ, - ਇਸਰਾਏਲ ਵਿੱਚ ਉਸ ਦੇ ਧਰਮੀ ਕੰਮਾਂ ਨੂੰ । ਤਦ ਯਹੋਵਾਹ ਦੇ ਲੋਕ ਫਾਟਕਾਂ ਕੋਲ ਗਏ ।
1 Samuel 12:7 in Panjabi 7 ਹੁਣ ਚੁੱਪ ਕਰਕੇ ਖੜ੍ਹੇ ਹੋ ਜਾਓ, ਕਿਉਂ ਜੋ ਮੈਂ ਯਹੋਵਾਹ ਦੇ ਸਾਹਮਣੇ ਉਨ੍ਹਾਂ ਸਾਰਿਆਂ ਦੀ ਭਲਿਆਈਆਂ ਦੇ ਕਾਰਨ ਜੋ ਯਹੋਵਾਹ ਨੇ ਤੁਹਾਡੇ ਪੁਰਖਿਆਂ ਉੱਤੇ ਕੀਤੀਆਂ, ਤੁਹਾਡੇ ਨਾਲ ਵਿਚਾਰ ਕਰਾਂਗਾ ।
Psalm 36:10 in Panjabi 10 ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ, ਅਤੇ ਸਿੱਧੇ ਮਨ ਵਾਲਿਆਂ ਦੇ ਲਈ ਆਪਣਾ ਧਰਮ ਵਧਾਈ ਜਾ ।
Psalm 71:15 in Panjabi 15 ਮੇਰਾ ਮੂੰਹ ਜੀਵਨ ਭਰ ਤੇਰੇ ਧਰਮ ਅਤੇ ਤੇਰੀ ਮੁਕਤੀ ਦਾ ਵਰਣਨ ਕਰੇਗਾ, ਜਿਨ੍ਹਾਂ ਦਾ ਲੇਖਾ ਵੀ ਮੈਂ ਨਹੀਂ ਜਾਣ ਸਕਦਾ ।
Psalm 71:19 in Panjabi 19 ਅਤੇ ਤੇਰਾ ਧਰਮ, ਹੇ ਪਰਮੇਸ਼ੁਰ, ਅੱਤ ਉੱਚਾ ਹੈ, ਤੂੰ ਵੱਡੇ-ਵੱਡੇ ਕੰਮ ਕੀਤੇ ਹਨ ! ਹੇ ਪਰਮੇਸ਼ੁਰ, ਤੇਰੇ ਤੁੱਲ ਕੌਣ ਹੈ ?
Psalm 103:1 in Panjabi 1 ਦਾਊਦ ਦਾ ਭਜਨ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁੱਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ !
Psalm 111:4 in Panjabi 4 ਉਹ ਨੇ ਆਪਣੇ ਅਚਰਜ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ ।
Psalm 143:11 in Panjabi 11 ਹੇ ਯਹੋਵਾਹ, ਆਪਣੇ ਨਾਮ ਦੇ ਸਦਕੇ ਮੈਨੂੰ ਜਿਉਂਦਾ ਰੱਖ, ਆਪਣੇ ਧਰਮ ਨਾਲ ਮੇਰੀ ਜਾਨ ਨੂੰ ਦੁੱਖਾਂ ਵਿਚੋਂ ਕੱਢ,
Romans 3:25 in Panjabi 25 ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ ।
Ephesians 2:11 in Panjabi 11 ਇਸ ਲਈ ਚੇਤੇ ਕਰੋ ਕਿ ਅੱਗੇ ਤੁਸੀਂ ਸਰੀਰ ਦੇ ਅਨੁਸਾਰ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ !
2 Peter 2:15 in Panjabi 15 ਉਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹੇ ਪੈ ਗਏ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਮਾਰਗ ਹੋ ਤੁਰੇ, ਜਿਸ ਨੇ ਕੁਧਰਮ ਦੀ ਮਜ਼ਦੂਰੀ ਨੂੰ ਪਿਆਰਾ ਜਾਣਿਆ ।
1 John 1:9 in Panjabi 9 ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ ।
Jude 1:11 in Panjabi 11 ਹਾਏ ਉਨ੍ਹਾਂ ਨੂੰ ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ ।
Revelation 2:14 in Panjabi 14 ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁੱਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ ।