Micah 6:6 in Panjabi 6 ਮੈਂ ਕੀ ਲੈ ਕੇ ਯਹੋਵਾਹ ਦੇ ਹਜ਼ੂਰ ਆਵਾਂ, ਅਤੇ ਮਹਾਨ ਪਰਮੇਸ਼ੁਰ ਦੇ ਅੱਗੇ ਝੁਕਾਂ ? ਕੀ ਮੈਂ ਹੋਮ ਬਲੀਆਂ ਲਈ ਇੱਕ-ਇੱਕ ਸਾਲ ਦੇ ਵੱਛੇ ਲੈ ਕੇ ਉਹ ਦੇ ਹਜ਼ੂਰ ਆਵਾਂ ?
Other Translations King James Version (KJV) Wherewith shall I come before the LORD, and bow myself before the high God? shall I come before him with burnt offerings, with calves of a year old?
American Standard Version (ASV) Wherewith shall I come before Jehovah, and bow myself before the high God? shall I come before him with burnt-offerings, with calves a year old?
Bible in Basic English (BBE) With what am I to come before the Lord and go with bent head before the high God? am I to come before him with burned offerings, with young oxen a year old?
Darby English Bible (DBY) Wherewith shall I come before Jehovah, bow myself before the high God? Shall I come before him with burnt-offerings, with calves of a year old?
World English Bible (WEB) How shall I come before Yahweh, And bow myself before the exalted God? Shall I come before him with burnt offerings, With calves a year old?
Young's Literal Translation (YLT) With what do I come before Jehovah? Do I bow to God Most High? Do I come before Him with burnt-offerings? With calves -- sons of a year?
Cross Reference Genesis 14:18 in Panjabi 18 ਤਦ ਸ਼ਾਲੇਮ ਦਾ ਰਾਜਾ ਮਲਕਿਸਿਦਕ ਰੋਟੀ ਅਤੇ ਮਧ ਲੈ ਆਇਆ, ਉਹ ਅੱਤ ਮਹਾਂ ਪਰਮੇਸ਼ੁਰ ਦਾ ਜਾਜਕ ਸੀ ।
Exodus 12:5 in Panjabi 5 ਤੁਹਾਡਾ ਲੇਲਾ ਬੱਜ ਤੋਂ ਰਹਿਤ ਅਤੇ ਇੱਕ ਸਾਲ ਦਾ ਨਰ ਹੋਵੇ । ਤੁਸੀਂ ਭੇਡਾਂ ਜਾਂ ਬੱਕਰੀਆਂ ਤੋਂ ਲਿਓ
Leviticus 1:3 in Panjabi 3 ਜੇਕਰ ਉਸ ਦੀ ਭੇਟ ਵੱਗ ਵਿੱਚੋਂ ਇੱਕ ਹੋਮ ਬਲੀ ਹੋਵੇ ਤਾਂ ਉਹ ਇੱਕ ਦੋਸ਼ ਰਹਿਤ ਨਰ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਨੂੰ ਸਵੀਕਾਰ ਹੋਵੇ ।
Numbers 23:1 in Panjabi 1 ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਬਲ਼ਦ ਤੇ ਸੱਤ ਭੇਡੂ ਤਿਆਰ ਕਰ ।
Numbers 23:14 in Panjabi 14 ਫੇਰ ਉਹ ਉਸ ਨੂੰ ਸੋਫ਼ੀਮ ਦੇ ਮੈਦਾਨ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ ।
Numbers 23:29 in Panjabi 29 ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਮੇਰੇ ਲਈ ਇੱਥੇ ਸੱਤ ਬਲ਼ਦ ਅਤੇ ਸੱਤ ਭੇਡੂ ਤਿਆਰ ਕਰ ।
2 Samuel 21:3 in Panjabi 3 ਇਸ ਲਈ ਦਾਊਦ ਨੇ ਗਿਬਓਨੀਆਂ ਨੂੰ ਆਖਿਆ, ਮੈਂ ਤੁਹਾਡੇ ਲਈ ਕੀ ਕਰਾਂ ਅਤੇ ਕਿਸ ਵਸਤੂ ਨਾਲ ਮੈਂ ਪਰਾਸਚਿਤ ਕਰਾਂ ਤਾਂ ਜੋ ਤੁਸੀਂ ਯਹੋਵਾਹ ਦੇ ਨਿੱਜ-ਭਾਗ ਨੂੰ ਅਸੀਸ ਦਿਓ ?
Psalm 22:29 in Panjabi 29 ਧਰਤੀ ਦੇ ਸਾਰੇ ਮੇਰੇ ਲੋਕ ਖਾਣਗੇ ਅਤੇ ਉਹ ਨੂੰ ਮੱਥਾ ਟੇਕਣਗੇ, ਓਹ ਸੱਭੇ ਜੋ ਮਰ ਮਿਟਦੇ ਹਨ ਉਹ ਦੇ ਅੱਗੇ ਝੁਕਣਗੇ, ਅਤੇ ਕੋਈ ਆਪਣੀ ਜਾਨ ਜਿਉਂਦੀ ਨਹੀਂ ਰੱਖ ਸਕਦਾ ।
Psalm 40:6 in Panjabi 6 ਬਲੀਦਾਨ ਅਤੇ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੂੰ ਮੇਰੇ ਕੰਨ ਖੋਲੇ ਹਨ, ਹੋਮ ਬਲੀ ਅਤੇ ਪਾਪ ਬਲੀ ਤੂੰ ਨਹੀਂ ਮੰਗੀਆਂ ।
Psalm 51:16 in Panjabi 16 ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ, ਨਹੀਂ ਤਾਂ ਮੈਂ ਉਹ ਦਿੰਦਾ, ਹੋਮ ਬਲੀ ਤੋਂ ਤੂੰ ਖੁਸ਼ ਨਹੀਂ ਹੁੰਦਾ ।
Psalm 95:6 in Panjabi 6 ਆਓ, ਅਸੀਂ ਮੱਥਾ ਟੇਕੀਏ ਅਤੇ ਨਿਉਂ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ !
Daniel 3:26 in Panjabi 26 ਫਿਰ ਨਬੂਕਦਨੱਸਰ ਅੱਗ ਦੀ ਬਲਦੀ ਹੋਈ ਭੱਠੀ ਦੇ ਬੂਹੇ ਦੇ ਨੇੜੇ ਆਇਆ । ਉਹ ਬੋਲਿਆ, ਹੇ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਅੱਤ ਮਹਾਨ ਪਰਮੇਸ਼ੁਰ ਦੇ ਬੰਦਿਓ, ਬਾਹਰ ਨਿੱਕਲ ਕੇ ਐਧਰ ਆਓ ! ਤਦ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਅੱਗ ਵਿੱਚੋਂ ਨਿੱਕਲ ਆਏ ।
Daniel 4:9 in Panjabi 9 ਹੇ ਬੇਲਟਸ਼ਸੱਰ, ਜਾਦੂਗਰਾਂ ਦੇ ਪ੍ਰਧਾਨ, ਇਸ ਲਈ ਜੋ ਮੈਂ ਜਾਣਦਾ ਹਾਂ ਕਿ ਤੇਰੇ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ ਅਤੇ ਤੂੰ ਕਿਸੇ ਭੇਤ ਦੇ ਕਾਰਨ ਨਹੀਂ ਘਬਰਾਉਂਦਾ, ਤੂੰ ਮੇਰੇ ਸੁਫ਼ਨੇ ਨੂੰ ਜੋ ਮੈਂ ਵੇਖਿਆ ਅਤੇ ਉਹਨਾਂ ਦਾ ਅਰਥ ਮੈਨੂੰ ਦੱਸ ।
Daniel 5:18 in Panjabi 18 ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ
Daniel 5:21 in Panjabi 21 ਉਹ ਮਨੁੱਖ ਵੰਸੀਆਂ ਵਿੱਚੋਂ ਛੇਕਿਆ ਗਿਆ ਅਤੇ ਉਸ ਦਾ ਮਨ ਪਸ਼ੂਆਂ ਜਿਹਾ ਬਣਿਆ ਅਤੇ ਉਜਾੜ ਦੇ ਗਧਿਆਂ ਨਾਲ ਵੱਸਦਾ ਸੀ ਅਤੇ ਉਹ ਨੂੰ ਬਲਦਾਂ ਵਾਂਙੂ ਘਾਹ ਚਰਾਉਂਦੇ ਸਨ ਅਤੇ ਉਹ ਦਾ ਸਰੀਰ ਅਕਾਸ਼ ਦੀ ਤ੍ਰੇਲ ਨਾਲ ਗਿੱਲਾ ਹੋਇਆ ਐਥੋਂ ਤੱਕ ਜੋ ਉਹ ਨੇ ਨਹੀਂ ਜਾਣਿਆ ਜੋ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਉੱਤੇ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੇ ਉਹ ਨੂੰ ਉਸ ਦੇ ਉੱਤੇ ਅੱਟਲ ਕਰਦਾ ਹੈ ।
Matthew 19:16 in Panjabi 16 ਤਾਂ ਵੇਖੋ ਇੱਕ ਮਨੁੱਖ ਨੇ ਉਹ ਦੇ ਕੋਲ ਆ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਵਨ ਮਿਲੇ ?
Mark 5:7 in Panjabi 7 ਅਤੇ ਉੱਚੀ ਅਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੇਰਾ ਮੇਰੇ ਨਾਲ ਕੀ ਕੰਮ ? ਮੈਂ ਤੈਨੂੰ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ, ਮੈਨੂੰ ਦੁੱਖ ਨਾ ਦੇ !
Luke 10:25 in Panjabi 25 ਤਾਂ ਵੇਖੋ ਇੱਕ ਉਪਦੇਸ਼ਕ ਨੇ ਉਸ ਨੂੰ ਪਰਤਾਉਣ ਲਈ ਖਲੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ ?
John 6:26 in Panjabi 26 ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ ? ਕੀ ਇਸ ਲਈ ਕਿ ਤੁਸੀਂ ਮੈਨੂੰ ਚਮਤਕਾਰ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ ? ਨਹੀਂ ! ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ ।
Acts 2:37 in Panjabi 37 ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ ?
Acts 16:17 in Panjabi 17 ਪੌਲੁਸ ਅਤੇ ਸਾਡੇ ਮਗਰ ਆ ਕੇ ਅਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ ਕਿ ਇਹ ਲੋਕ ਅੱਤ ਮਹਾਨ ਪਰਮੇਸ਼ੁਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ ।
Acts 16:30 in Panjabi 30 ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾਂ ਪੁਰਖੋ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ ?
Romans 10:2 in Panjabi 2 ਮੈਂ ਉਹਨਾਂ ਦੀ ਗਵਾਹੀ ਵੀ ਭਰਦਾ ਹਾਂ ਕਿ ਉਹਨਾਂ ਨੂੰ ਪਰਮੇਸ਼ੁਰ ਲਈ ਅਣਖ ਤਾਂ ਹੈ, ਪਰ ਸਮਝ ਨਾਲ ਨਹੀਂ ।
Ephesians 3:14 in Panjabi 14 ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ !
Hebrews 10:4 in Panjabi 4 ਕਿਉਂ ਜੋ ਅਣਹੋਣਾ ਹੈ ਭਈ ਵੱਛਿਆਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ ।