Micah 6:7 in Panjabi 7 ਭਲਾ, ਯਹੋਵਾਹ ਹਜ਼ਾਰਾਂ ਭੇਡੂਆਂ ਨਾਲ, ਜਾਂ ਤੇਲ ਦੀਆਂ ਲੱਖਾਂ ਨਦੀਆਂ ਨਾਲ ਖੁਸ਼ ਹੋਵੇਗਾ ? ਕੀ ਮੈਂ ਆਪਣੇ ਪਹਿਲੌਠੇ ਨੂੰ ਆਪਣੇ ਅਪਰਾਧ ਦੇ ਬਦਲੇ ਦਿਆਂ, ਅਤੇ ਮੇਰੇ ਸਰੀਰ ਦੇ ਫਲ ਨੂੰ ਮੇਰੇ ਮਨ ਦੇ ਪਾਪ ਲਈ ?
Other Translations King James Version (KJV) Will the LORD be pleased with thousands of rams, or with ten thousands of rivers of oil? shall I give my firstborn for my transgression, the fruit of my body for the sin of my soul?
American Standard Version (ASV) will Jehovah be pleased with thousands of rams, `or' with ten thousands of rivers of oil? shall I give my first-born for my transgression, the fruit of my body for the sin of my soul?
Bible in Basic English (BBE) Will the Lord be pleased with thousands of sheep or with ten thousand rivers of oil? am I to give my first child for my wrongdoing, the fruit of my body for the sin of my soul?
Darby English Bible (DBY) Will Jehovah take pleasure in thousands of rams, in ten thousands of rivers of oil? Shall I give my firstborn for my transgression, the fruit of my body for the sin of my soul?
World English Bible (WEB) Will Yahweh be pleased with thousands of rams? With tens of thousands of rivers of oil? Shall I give my firstborn for my disobedience? The fruit of my body for the sin of my soul?
Young's Literal Translation (YLT) Is Jehovah pleased with thousands of rams? With myriads of streams of oil? Do I give my first-born `for' my transgression? The fruit of my body `for' the sin of my soul?
Cross Reference Leviticus 18:21 in Panjabi 21 ਅਤੇ ਤੂੰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਅੱਗ ਦੇ ਵਿੱਚੋਂ ਨਾ ਲੰਘਾਵੀ, ਨਾ ਤੂੰ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਬਦਨਾਮ ਕਰੀਂ, ਮੈਂ ਯਹੋਵਾਹ ਹਾਂ ।
Judges 11:31 in Panjabi 31 ਤਾਂ ਅਜਿਹਾ ਹੋਵੇਗਾ ਕਿ ਜਿਸ ਵੇਲੇ ਮੈਂ ਅੰਮੋਨੀਆਂ ਵੱਲੋਂ ਸੁਖ-ਸਾਂਦ ਨਾਲ ਮੁੜਾਂਗਾ ਤਾਂ ਜੋ ਕੋਈ ਮੇਰੇ ਘਰ ਦੇ ਦਰਵਾਜ਼ੇ ਤੋਂ ਮੈਨੂੰ ਮਿਲਣ ਲਈ ਪਹਿਲਾਂ ਨਿੱਕਲੇਗਾ, ਉਹ ਯਹੋਵਾਹ ਦਾ ਹੋਵੇਗਾ ਅਤੇ ਮੈਂ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾਵਾਂਗਾ ।”
Judges 11:39 in Panjabi 39 ਅਜਿਹਾ ਹੋਇਆ ਕਿ ਦੋ ਮਹੀਨੇ ਬਾਅਦ ਉਹ ਆਪਣੇ ਪਿਤਾ ਕੋਲ ਵਾਪਿਸ ਆਈ ਅਤੇ ਉਸ ਨੇ ਉਸ ਨਾਲ ਆਪਣੀ ਸੁੱਖਣਾ ਅਨੁਸਾਰ ਕੀਤਾ ਅਤੇ ਉਹ ਕੁੜੀ ਪੁਰਖ ਤੋਂ ਅਣਜਾਣ ਰਹੀ, ਇਸ ਲਈ ਇਸਰਾਏਲੀਆਂ ਵਿੱਚ ਇਹ ਰੀਤ ਬਣੀ
1 Samuel 15:22 in Panjabi 22 ਸਮੂਏਲ ਬੋਲਿਆ, ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ, ਜਾਂ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ ? ਵੇਖ, ਆਗਿਆ ਮੰਨਣਾ ਭੇਟਾਂ ਚੜ੍ਹਾਉਣ ਨਾਲੋਂ, ਅਤੇ ਸਰੋਤਾ ਬਣਨਾ ਮੇਂਢੇਆਂ ਦੀ ਚਰਬੀ ਨਾਲੋਂ ਚੰਗਾ ਹੈ ।
2 Kings 3:27 in Panjabi 27 ਤਦ ਉਹ ਨੇ ਆਪਣੇ ਜੇਠੇ ਪੁੱਤਰ ਨੂੰ ਜਿਹੜਾ ਉਹ ਦੇ ਥਾਂ ਰਾਜ ਕਰਨ ਵਾਲਾ ਸੀ ਲੈ ਕੇ ਸ਼ਹਿਰਪਨਾਹ ਉੱਤੇ ਹੋਮ ਦੀ ਬਲੀ ਲਈ ਚੜ੍ਹਾਇਆ ਅਤੇ ਇਸ ਤਰ੍ਹਾਂ ਹੋਇਆ ਕਿ ਇਸਰਾਏਲ ਦੇ ਵਿਰੁੱਧ ਵੱਡਾ ਕਰੋਪ ਹੋ ਗਿਆ ਅਤੇ ਉਹ ਉਹ ਦੇ ਵੱਲੋਂ ਹਟ ਕੇ ਆਪਣੇ ਦੇਸ ਨੂੰ ਮੁੜ ਆਏ ।
2 Kings 16:3 in Panjabi 3 ਪਰ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ, ਸਗੋਂ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ, ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਲੰਘਵਾਇਆ ।
2 Kings 21:6 in Panjabi 6 ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫਾਲ ਪਾਉਂਦਾ ਅਤੇ ਟੂਣੇ ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਮਿਲਾਪ ਰੱਖਦਾ ਸੀ ਅਤੇ ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ ।
2 Kings 23:10 in Panjabi 10 ਅਤੇ ਉਹ ਨੇ ਤੋਫ਼ਥ ਨੂੰ ਜੋ ਬਨੀ ਹਿੰਨੋਮ ਦੀ ਵਾਦੀ ਵਿੱਚ ਹੈ ਭਰਿਸ਼ਟ ਕੀਤਾ, ਤਾਂ ਜੋ ਕੋਈ ਮਨੁੱਖ ਆਪਣੇ ਪੁੱਤਰ ਜਾਂ ਆਪਣੀ ਧੀ ਨੂੰ ਮੋਲਕ ਦੇ ਲਈ ਅੱਗ ਵਿਚੋਂ ਦੀ ਨਾ ਲੰਘਾਵੇ ।
Job 29:6 in Panjabi 6 ਤਦ ਮੇਰੇ ਕਦਮ ਦਹੀਂ ਨਾਲ ਧੋਤੇ ਜਾਂਦੇ, ਅਤੇ ਚੱਟਾਨ ਮੇਰੇ ਲਈ ਤੇਲ ਦੀਆਂ ਧਾਰਾਂ ਵਗਾਉਂਦੀ ਸੀ ।
Psalm 10:8 in Panjabi 8 ਉਹ ਪਿੰਡਾਂ ਦੇ ਓਹਲਿਆਂ ਵਿੱਚ ਬੈਠਦਾ ਹੈ, ਉਹ ਗੁਪਤ ਥਾਵਾਂ ਵਿੱਚ ਨਿਰਦੋਸ਼ਾਂ ਦਾ ਘਾਤ ਕਰਦਾ ਹੈ, ਉਹ ਦੀਆਂ ਅੱਖੀਆਂ ਅਨਾਥਾਂ ਦੀ ਤਾਕ ਵਿੱਚ ਲੱਗੀਆ ਹੋਈਆਂ ਹਨ ।
Psalm 50:9 in Panjabi 9 ਮੈਂ ਨਾ ਤੇਰੇ ਘਰ ਤੋਂ ਬਲਦ, ਨਾ ਤੇਰੇ ਵਾੜਿਆਂ ਤੋਂ ਬੱਕਰੇ ਲਵਾਂਗਾ,
Psalm 51:16 in Panjabi 16 ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ, ਨਹੀਂ ਤਾਂ ਮੈਂ ਉਹ ਦਿੰਦਾ, ਹੋਮ ਬਲੀ ਤੋਂ ਤੂੰ ਖੁਸ਼ ਨਹੀਂ ਹੁੰਦਾ ।
Isaiah 1:11 in Panjabi 11 ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ ? । ਮੈਂ ਤਾਂ ਮੇਂਢਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸ਼ੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ ।
Isaiah 40:16 in Panjabi 16 ਲਬਾਨੋਨ ਬਾਲਣ ਲਈ ਥੋੜ੍ਹਾ ਹੈ, ਅਤੇ ਉਹ ਦੇ ਪਸ਼ੂ ਹੋਮ ਬਲੀ ਲਈ ਕਾਫ਼ੀ ਨਹੀਂ ਹਨ ।
Jeremiah 7:21 in Panjabi 21 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਆਪਣੀਆਂ ਹੋਮ ਦੀਆਂ ਭੇਟਾਂ ਨਾਲ ਆਪਣੀਆਂ ਬਲੀਆਂ ਵਧਾਓ ਅਤੇ ਮਾਸ ਖਾਓ ।
Jeremiah 7:31 in Panjabi 31 ਉਹਨਾਂ ਨੇ ਤੋਫਥ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤ੍ਰਾਂ ਅਤੇ ਧੀਆਂ ਨੂੰ ਅੱਗ ਵਿੱਚ ਸਾੜਨ, ਜਿਹ ਦਾ ਨਾ ਮੈਂ ਹੁਕਮ ਦਿੱਤਾ, ਨਾ ਹੀ ਮੇਰੇ ਮਨ ਵਿੱਚ ਇਹ ਆਇਆ ।
Jeremiah 19:5 in Panjabi 5 ਉਹਨਾਂ ਨੇ ਬਆਲ ਦੇ ਉੱਚੇ ਉੱਚੇ ਸਥਾਨ ਬਣਾਏ ਭਈ ਆਪਣੇ ਪੁੱਤਰਾਂ ਨੂੰ ਹੋਮ ਦੀ ਬਲੀ ਕਰਕੇ ਬਆਲ ਲਈ ਅੱਗ ਵਿੱਚ ਸਾੜਨ ਜਿਹ ਦਾ ਮੈਂ ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਗੱਲ ਕੀਤੀ, ਨਾ ਮੇਰੇ ਮਨ ਵਿੱਚ ਹੀ ਆਇਆ
Ezekiel 16:20 in Panjabi 20 ਤੂੰ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਜਿਹਨਾਂ ਨੂੰ ਤੂੰ ਮੇਰੇ ਲਈ ਜਨਮ ਦਿੱਤਾ ਸੀ, ਲੈ ਕੇ ਉਹਨਾਂ ਅੱਗੇ ਬਲੀਦਾਨ ਕੀਤਾ, ਤਾਂ ਜੋ ਉਹ ਉਹਨਾਂ ਨੂੰ ਖਾ ਜਾਣ ! ਕੀ ਤੇਰੀ ਜ਼ਨਾਹਕਾਰੀ ਕੋਈ ਨਿੱਕੀ ਗੱਲ ਸੀ ?
Ezekiel 23:37 in Panjabi 37 ਕਿਉਂ ਜੋ ਉਹਨਾਂ ਨੇ ਵਿਭਚਾਰ ਕੀਤਾ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ । ਹਾਂ, ਉਹਨਾਂ ਨੇ ਆਪਣੀਆਂ ਮੂਰਤੀਆਂ ਨਾਲ ਵਿਭਚਾਰ ਕੀਤਾ ਅਤੇ ਆਪਣੇ ਪੁੱਤਰਾਂ ਨੂੰ ਜੋ ਮੇਰੇ ਤੋਂ ਜੰਮੇ ਅੱਗ ਵਿੱਚੋਂ ਲੰਘਾਇਆ ਕਿ ਮੂਰਤੀਆਂ ਲਈ ਉਹ ਖਾਣਾ ਹੋਣ !
Hosea 6:6 in Panjabi 6 ਮੈਂ ਦਯਾ ਚਾਹੁੰਦਾ ਹਾਂ, ਨਾ ਕਿ ਬਲੀਦਾਨ, ਅਤੇ ਪਰਮੇਸ਼ੁਰ ਦਾ ਗਿਆਨ ਹੋਮ ਬਲੀਆਂ ਨਾਲੋਂ ਵਧ ਕੇ ।
Amos 5:22 in Panjabi 22 ਭਾਵੇਂ ਤੁਸੀਂ ਮੈਨੂੰ ਹੋਮ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਓ, ਤਾਂ ਵੀ ਮੈਂ ਉਹਨਾਂ ਨੂੰ ਕਬੂਲ ਨਹੀਂ ਕਰਾਂਗਾ ਅਤੇ ਤੁਹਾਡੇ ਪਲੇ ਹੋਏ ਪਸ਼ੂਆਂ ਦੀਆਂ ਸੁਖ-ਸਾਂਦ ਦੀਆਂ ਬਲੀਆਂ ਉੱਤੇ ਮੈਂ ਧਿਆਨ ਨਹੀਂ ਦੇਵਾਂਗਾ ।
Philemon 1:12 in Panjabi 12 ਉਸੇ ਨੂੰ ਜੋ ਮੇਰੇ ਆਪਣੇ ਕਲੇਜੇ ਦਾ ਟੁਕੜਾ ਹੈ, ਮੈਂ ਤੇਰੇ ਕੋਲ ਵਾਪਿਸ ਭੇਜਿਆ ਹੈ ।