Micah 7:10 in Panjabi 10 ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਢੱਕ ਲਵੇਗੀ, ਜਿਸ ਨੇ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈ ? ਮੈਂ ਆਪਣੀਆਂ ਅੱਖਾਂ ਨਾਲ ਉਸ ਨੂੰ ਵੇਖਾਂਗਾ, ਤਦ ਉਹ ਗਲੀਆਂ ਦੇ ਚਿੱਕੜ ਵਾਂਗੂੰ ਮਿੱਧੀ ਜਾਵੇਗੀ !
Other Translations King James Version (KJV) Then she that is mine enemy shall see it, and shame shall cover her which said unto me, Where is the LORD thy God? mine eyes shall behold her: now shall she be trodden down as the mire of the streets.
American Standard Version (ASV) Then mine enemy shall see it, and shame shall cover her who said unto me, Where is Jehovah thy God? Mine eyes shall see `my desire' upon her; now shall she be trodden down as the mire of the streets.
Bible in Basic English (BBE) And my hater will see it and be covered with shame; she who said to me, Where is the Lord your God? my eyes will see their desire effected on her, now she will be crushed under foot like the dust of the streets.
Darby English Bible (DBY) And mine enemy shall see [it], and shame shall cover her which said unto me, Where is Jehovah thy God? Mine eyes shall behold her; now shall she be trodden down, as the mire of the streets.
World English Bible (WEB) Then my enemy will see it, And shame will cover her who said to me, Where is Yahweh your God? Then my enemy will see me and will cover her shame. Now she will be trodden down like the mire of the streets.
Young's Literal Translation (YLT) And see doth mine enemy, And cover her doth shame, Who saith unto me, `Where `is' Jehovah thy God?' Mine eyes do look on her, Now she is for a treading-place, As mire of the out-places.
Cross Reference 2 Samuel 22:43 in Panjabi 43 ਫਿਰ ਮੈਂ ਉਨ੍ਹਾਂ ਨੂੰ ਧਰਤੀ ਦੀ ਧੂੜ੍ਹ ਦੀ ਤਰ੍ਹਾਂ ਪੀਹ ਸੁੱਟਿਆ ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਮਿੱਧਿਆ ਅਤੇ ਉਨ੍ਹਾਂ ਨੂੰ ਖਿਲਾਰ ਦਿੱਤਾ !
2 Kings 9:33 in Panjabi 33 ਤਦ ਉਸ ਨੇ ਆਖਿਆ, ਉਹ ਨੂੰ ਹੇਠਾਂ ਡੇਗ ਦਿਓ । ਫਿਰ ਉਨ੍ਹਾਂ ਨੇ ਉਹ ਨੂੰ ਡੇਗ ਦਿੱਤਾ ਅਤੇ ਉਹ ਦੇ ਲਹੂ ਦੇ ਛਿੱਟੇ ਕੰਧ ਉੱਤੇ ਅਤੇ ਕੁਝ ਘੋੜਿਆਂ ਉੱਤੇ ਪਏ ਅਤੇ ਉਸ ਨੇ ਉਹ ਨੂੰ ਲਤਾੜ ਛੱਡਿਆ ।
Psalm 18:42 in Panjabi 42 ਫੇਰ ਮੈਂ ਉਹਨਾਂ ਨੂੰ ਹਵਾ ਨਾਲ ਉੱਡਦੀ ਧੂੜ ਵਾਂਗੂੰ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਸੁੱਟ ਦਿੱਤਾ ।
Psalm 35:26 in Panjabi 26 ਜਿਹੜੇ ਮੇਰੇ ਨੁਕਸਾਨ ਦੇ ਕਾਰਨ ਅਨੰਦ ਹੁੰਦੇ ਹਨ, ਓਹ ਇਕੱਠੇ ਸ਼ਰਮਿੰਦੇ ਹੋਣ ਅਤੇ ਉਲਝ ਜਾਣ । ਜਿਹੜੇ ਮੇਰੇ ਵਿਰੁੱਧ ਆਪਣੀ ਵਡਿਆਈ ਕਰਦੇ ਹਨ, ਉਹ ਸ਼ਰਮਿੰਦਗੀ ਅਤੇ ਅਨਾਦਰ ਦਾ ਪਹਿਰਾਵਾ ਪਹਿਨਣ ।
Psalm 42:3 in Panjabi 3 ਮੇਰਾ ਭੋਜਨ ਦਿਨੇ ਰਾਤ ਮੇਰੇ ਹੰਝੂ ਹਨ, ਜਦੋਂ ਓਹ ਸਾਰਾ ਦਿਨ ਇਹ ਆਖਦੇ ਹਨ, ਤੇਰਾ ਪਰਮੇਸ਼ੁਰ ਹੈ ਕਿੱਥੇ ?
Psalm 42:10 in Panjabi 10 ਮੇਰੇ ਵਿਰੋਧੀ ਮੈਨੂੰ ਉਲਾਂਭਾ ਦਿੰਦੇ ਹਨ, ਜਾਣੋ, ਇਹ ਮੇਰੀਆਂ ਹੱਡੀਆਂ ਦਾ ਚੂਰ-ਚੂਰ ਹੋਣਾ ਹੈਂ,ਜਦੋਂ ਓਹ ਦਿਨ ਭਰ ਮੈਨੂੰ ਕਹੀ ਜਾਂਦੇ ਹਨ, ਕਿੱਥੇ ਹੈ ਤੇਰਾ ਪਰਮੇਸ਼ੁਰ ?
Psalm 58:10 in Panjabi 10 ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਪੈਰ ਧੋਵੇਗਾ ।
Psalm 79:10 in Panjabi 10 ਕੌਮਾਂ ਕਾਹਨੂੰ ਆਖਣ ਕਿ ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ ? ਤੇਰੇ ਟਹਿਲੂਆਂ ਦੇ ਵਗਾਏ ਹੋਏ ਲਹੂ ਦਾ ਬਦਲਾ ਸਾਡੀਆਂ ਅੱਖਾਂ ਦੇ ਸਾਹਮਣੇ ਕੌਮਾਂ ਵਿੱਚ ਜਾਣਿਆ ਜਾਵੇ !
Psalm 109:29 in Panjabi 29 ਮੇਰੇ ਵਿਰੋਧੀ ਨਿਰਾਦਰੀ ਪਹਿਨਣ, ਓਹ ਆਪਣੇ ਆਪ ਨੂੰ ਲਾਜ ਨਾਲ ਚੱਦਰ ਵਾਂਗੂੰ ਕੱਜਣ !
Psalm 115:2 in Panjabi 2 ਕੌਮਾਂ ਇਉਂ ਆਖਣ, ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੋਊ ?
Psalm 137:8 in Panjabi 8 ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ, ਧੰਨ ਉਹ ਹੈ ਜੋ ਤੈਨੂੰ ਬਦਲਾ ਦੇਵੇ, ਜਿਵੇਂ ਤੂੰ ਸਾਨੂੰ ਬਦਲਾ ਦਿੱਤਾ ਹੈ !
Isaiah 25:10 in Panjabi 10 ਕਿਉਂ ਜੋ ਯਹੋਵਾਹ ਦਾ ਹੱਥ ਇਸ ਪਹਾੜ ਉੱਤੇ ਠਹਿਰੇਗਾ, ਮੋਆਬ ਆਪਣੇ ਥਾਂ ਵਿੱਚ ਇਸ ਤਰ੍ਹਾਂ ਮਿੱਧਿਆ ਜਾਵੇਗਾ, ਜਿਵੇਂ ਤੂੜੀ ਰੂੜੀ ਦੇ ਟੋਏ ਵਿੱਚ,
Isaiah 26:5 in Panjabi 5 ਉਹ ਤਾਂ ਉਤਾਹਾਂ ਰਹਿਣ ਵਾਲਿਆਂ ਨੂੰ, ਉੱਚੇ ਨਗਰ ਸਮੇਤ ਹੇਠਾਂ ਝੁਕਾਉਂਦਾ ਹੈ, ਉਹ ਉਸ ਨੂੰ ਹੇਠਾਂ ਕਰਦਾ ਹੈ, ਉਹ ਉਸ ਨੂੰ ਧਰਤੀ ਤੱਕ ਹੇਠਾਂ ਕਰਦਾ ਹੈ, ਸਗੋਂ ਉਸ ਨੂੰ ਖ਼ਾਕ ਤੱਕ ਲਾਹ ਦਿੰਦਾ ਹੈ ।
Isaiah 37:10 in Panjabi 10 ਤੁਸੀਂ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੂੰ ਇਹ ਆਖਣਾ ਕਿ ਤੇਰਾ ਪਰਮੇਸ਼ੁਰ ਜਿਸ ਦੇ ਉੱਤੇ ਤੇਰਾ ਭਰੋਸਾ ਹੈ, ਇਹ ਆਖ ਕੇ ਤੈਨੂੰ ਧੋਖਾ ਨਾ ਦੇਵੇ ਕਿ ਯਰੂਸ਼ਲਮ ਅੱਸ਼ੂਰ ਦੇ ਰਾਜੇ ਦੇ ਹੱਥ ਵਿੱਚ ਨਹੀਂ ਦਿੱਤਾ ਜਾਵੇਗਾ ।
Isaiah 41:15 in Panjabi 15 ਵੇਖ, ਮੈਂ ਤੈਨੂੰ ਨਵੇਂ ਤਿੱਖੇ ਗਾਹ ਪਾਉਣ ਵਾਲੇ ਫਲ੍ਹੇ ਜਿਹਾ ਜਿਸ ਦੇ ਦੰਦ ਵੀ ਹਨ, ਠਹਿਰਾਵਾਂਗਾ, ਤੂੰ ਪਹਾੜਾਂ ਨੂੰ ਗਾਹੇਂਗਾ ਅਤੇ ਉਹਨਾਂ ਨੂੰ ਮਹੀਨ ਕਰੇਂਗਾ, ਅਤੇ ਤੂੰ ਟਿੱਬਿਆਂ ਨੂੰ ਕੱਖ ਵਾਂਗੂੰ ਬਣਾ ਦੇਵੇਂਗਾ ।
Isaiah 47:5 in Panjabi 5 ਹੇ ਕਸਦੀਆਂ ਦੀਏ ਧੀਏ, ਚੁੱਪ ਕਰ ਕੇ ਬੈਠ ! ਅਤੇ ਹਨੇਰੇ ਵਿੱਚ ਜਾ ਪੈ, ਕਿਉਂ ਜੋ ਤੂੰ ਅੱਗੇ ਨੂੰ ਰਾਜਾਂ ਦੀ ਮਲਕਾ ਨਾ ਸਦਾਵੇਂਗੀ !
Isaiah 51:22 in Panjabi 22 ਤੇਰਾ ਪ੍ਰਭੂ ਯਹੋਵਾਹ ਅਤੇ ਤੇਰਾ ਪਰਮੇਸ਼ੁਰ, ਜਿਹੜਾ ਆਪਣੀ ਪਰਜਾ ਦਾ ਮੁਕੱਦਮਾ ਲੜਦਾ ਹੈ, ਇਹ ਆਖਦਾ ਹੈ, ਵੇਖ, ਮੈਂ ਤੇਰੇ ਹੱਥੋਂ ਡਗਮਗਾਉਣ ਦਾ ਪਿਆਲਾ ਲੈ ਲਿਆ ਹੈ ਅਰਥਾਤ ਮੇਰੇ ਕ੍ਰੋਧ ਦਾ ਪਿਆਲਾ, ਤੂੰ ਇਹ ਫੇਰ ਕਦੀ ਨਾ ਪੀਵੇਂਗੀ ।
Isaiah 63:2 in Panjabi 2 ਤੇਰਾ ਲਿਬਾਸ ਲਾਲ ਕਿਉਂ ਹੈ, ਅਤੇ ਤੇਰਾ ਬਸਤਰ ਹੌਦ ਵਿੱਚ ਦਾਖਾਂ ਲਤਾੜਨ ਵਾਲੇ ਜਿਹਾ ਕਿਉਂ ਹੈ ?
Jeremiah 50:33 in Panjabi 33 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸਰੇਲੀਆਂ ਅਤੇ ਯਹੂਦੀਆਂ ਉੱਤੇ ਇਕੱਠਾ ਅਨ੍ਹੇਰ ਹੋਇਆ ਹੈ ਅਤੇ ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਗ਼ੁਲਾਮ ਕੀਤਾ ਹੈ ਉਹਨਾਂ ਨੂੰ ਫੜੀ ਬੈਠੇ ਹਨ ਅਤੇ ਉਹਨਾਂ ਨੂੰ ਛੱਡਣ ਤੋਂ ਮੁੱਕਰਦੇ ਹਨ
Jeremiah 51:8 in Panjabi 8 ਬਾਬਲ ਮਲਕੜੇ ਡਿੱਗ ਪਿਆ ਅਤੇ ਭੰਨਿਆ ਤੋੜਿਆ ਗਿਆ, ਉਸ ਦੇ ਉੱਤੇ ਰੋਵੋ ! ਉਸ ਦੇ ਦੁੱਖ ਲਈ ਬਲਸਾਨ ਲਓ, ਸ਼ਾਇਦ ਉਹ ਚੰਗਾ ਹੋ ਜਾਵੇ ।
Jeremiah 51:24 in Panjabi 24 ਮੈਂ ਬਾਬਲ ਅਤੇ ਕਸਦੀਆਂ ਦੇ ਸਾਰੇ ਵਾਸੀਆਂ ਨੂੰ ਉਸ ਸਾਰੀ ਬੁਰਿਆਈ ਦਾ ਜਿਹੜੀ ਉਹਨਾਂ ਸੀਯੋਨ ਵਿੱਚ ਤੁਹਾਡੇ ਵੇਖਦਿਆਂ ਕੀਤੀ ਬਦਲਾ ਦਿਆਂਗਾ, ਯਹੋਵਾਹ ਦਾ ਵਾਕ ਹੈ ।
Jeremiah 51:51 in Panjabi 51 ਅਸੀਂ ਸ਼ਰਮਿੰਦੇ ਹਾਂ ਕਿਉਂ ਜੋ ਅਸੀਂ ਤਾਹਨੇ ਸੁਣੇ ਹਨ, ਨਮੋਸ਼ੀ ਨੇ ਸਾਡੇ ਮੂੰਹਾਂ ਨੂੰ ਕੱਜ ਦਿੱਤਾ ਹੈ, ਕਿਉਂ ਜੋ ਯਹੋਵਾਹ ਦੇ ਭਵਨ ਦੇ ਪਵਿੱਤਰ ਸਥਾਨਾਂ ਉੱਤੇ ਪਰਾਏ ਆ ਗਏ ਹਨ !
Ezekiel 7:18 in Panjabi 18 ਉਹ ਲੱਕ ਉੱਤੇ ਤੱਪੜ ਕੱਸਣਗੇ ਅਤੇ ਭੈ ਉਹਨਾਂ ਉੱਤੇ ਛਾ ਜਾਏਗਾ; ਸਾਰਿਆਂ ਦੇ ਮੂੰਹ ਉੱਤੇ ਨਮੋਸ਼ੀ ਹੋਵੇਗੀ ਅਤੇ ਉਹਨਾਂ ਦੇ ਸਿਰ ਗੰਜੇ ਹੋ ਜਾਣਗੇ ।
Daniel 3:15 in Panjabi 15 ਹੁਣ ਜੇ ਤੁਸੀਂ ਤਿਆਰ ਹੋ ਕਿ ਜਿਸ ਵੇਲੇ ਤੁਸੀਂ ਤੁਰੀ, ਬਾਂਸਰੀ, ਬੀਨਾ, ਸਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੋ ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੀ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ ?
Joel 2:17 in Panjabi 17 ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਜਾਜਕ, ਯਹੋਵਾਹ ਦੇ ਸੇਵਕ ਰੋਣ ਅਤੇ ਆਖਣ, ਹੇ ਯਹੋਵਾਹ, ਆਪਣੀ ਪਰਜਾ ਨੂੰ ਬਚਾ, ਆਪਣੇ ਨਿੱਜ-ਭਾਗ ਦੀ ਨਿੰਦਿਆ ਨਾ ਹੋਣ ਦੇ ਕਿ ਕੌਮਾਂ ਉਹਨਾਂ ਦੇ ਉੱਤੇ ਰਾਜ ਕਰਨ । ਦੇਸ਼-ਦੇਸ਼ ਦੇ ਲੋਕ ਇਹ ਕਿਉਂ ਆਖਣ, ਉਹਨਾਂ ਦਾ ਪਰਮੇਸ਼ੁਰ ਕਿੱਥੇ ਹੈ ?
Obadiah 1:10 in Panjabi 10 ਤੇਰੇ ਜ਼ੁਲਮ ਦੇ ਕਾਰਨ ਜਿਹੜਾ ਤੂੰ ਆਪਣੇ ਭਰਾ ਯਾਕੂਬ ਨਾਲ ਕੀਤਾ, ਸ਼ਰਮਿੰਦਗੀ ਤੈਨੂੰ ਢੱਕ ਲਵੇਗੀ, ਤੂੰ ਸਦਾ ਲਈ ਨਾਸ਼ ਹੋ ਜਾਵੇਂਗਾ ।
Micah 4:11 in Panjabi 11 ਹੁਣ ਬਹੁਤੀਆਂ ਕੌਮਾਂ ਤੇਰੇ ਵਿਰੁੱਧ ਇਕੱਠੀਆਂ ਹੋ ਗਈਆਂ ਹਨ, ਉਹ ਕਹਿੰਦੀਆਂ ਹਨ, “ਉਹ ਭ੍ਰਿਸ਼ਟ ਕੀਤੀ ਜਾਵੇ, ਅਤੇ ਸਾਡੀਆਂ ਅੱਖਾਂ ਸੀਯੋਨ ਨੂੰ ਘੂਰਦੀਆਂ ਰਹਿਣ !”
Nahum 2:1 in Panjabi 1 ਭੰਨਣ ਵਾਲਾ ਤੇਰੇ ਵਿਰੁੱਧ ਚੜ੍ਹ ਆਇਆ ਹੈ, ਗੜ੍ਹ ਦੀ ਰਾਖੀ ਕਰ, ਰਾਹ ਦੀ ਚੌਕਸੀ ਕਰ, ਕਮਰ ਕੱਸ ਅਤੇ ਆਪਣਾ ਬਲ ਬਹੁਤ ਵਧਾ !
Zechariah 10:5 in Panjabi 5 ਉਹ ਸੂਰਬੀਰਾਂ ਵਾਂਗੂੰ ਹੋਣਗੇ, ਉਹ ਲੜਾਈ ਦੇ ਦੌਰਾਨ ਆਪਣੇ ਵੈਰੀਆਂ ਨੂੰ ਗਲੀਆਂ ਦੇ ਚਿੱਕੜ ਵਿੱਚ ਮਿੱਧਣਗੇ, ਉਹ ਲੜਨਗੇ ਕਿਉਂ ਜੋ ਯਹੋਵਾਹ ਉਹਨਾਂ ਦੇ ਨਾਲ ਹੋਵੇਗਾ ਅਤੇ ਉਹ ਘੋੜ ਸਵਾਰਾਂ ਨੂੰ ਸ਼ਰਮਿੰਦਾ ਕਰਨਗੇ ।
Malachi 1:5 in Panjabi 5 ਤੁਹਾਡੀਆਂ ਅੱਖਾਂ ਵੇਖਣਗੀਆਂ ਅਤੇ ਤੁਸੀਂ ਆਖੋਗੇ, ਯਹੋਵਾਹ ਦੀ ਵਡਿਆਈ ਇਸਰਾਏਲ ਦੀਆਂ ਹੱਦਾਂ ਤੋਂ ਅੱਗੇ ਤੱਕ ਹੋਵੇ !
Malachi 4:3 in Panjabi 3 ਤੁਸੀਂ ਦੁਸ਼ਟਾਂ ਨੂੰ ਮਿੱਧੋਗੇ, ਉਹ ਤੁਹਾਡੇ ਪੈਰਾਂ ਦੀਆਂ ਤਲੀਆਂ ਦੇ ਹੇਠ ਦੀ ਸੁਆਹ ਹੋਣਗੇ ਉਸ ਦਿਨ ਜਦ ਮੈਂ ਇਹ ਕੰਮ ਕਰਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 27:43 in Panjabi 43 ਉਹ ਨੇ ਪਰਮੇਸ਼ੁਰ ਉੱਤੇ ਭਰੋਸਾ ਰੱਖਿਆ ਸੀ । ਜੇ ਉਹ ਉਸ ਨੂੰ ਚਾਹੁੰਦਾ ਹੈ ਤਾਂ ਹੁਣ ਉਸ ਨੂੰ ਛੁਡਾਵੇ ਕਿਉਂ ਜੋ ਉਹ ਨੇ ਆਖਿਆ ਸੀ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ।
Revelation 17:1 in Panjabi 1 ਉਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ, ਇੱਕ ਨੇ ਆਣ ਕੇ ਮੈਨੂੰ ਕਿਹਾ ਕਿ ਮੇਰੇ ਕੋਲ ਆ, ਮੈਂ ਤੈਨੂੰ ਉਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ, ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ !
Revelation 18:20 in Panjabi 20 ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ !