Micah 7:9 in Panjabi 9 ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਇਸ ਲਈ ਮੈਂ ਉਹ ਦਾ ਕ੍ਰੋਧ ਸਹਿ ਲਵਾਂਗਾ, ਜਦ ਤੱਕ ਕਿ ਉਹ ਮੇਰਾ ਮੁੱਕਦਮਾ ਨਾ ਲੜੇ, ਅਤੇ ਮੇਰਾ ਇਨਸਾਫ਼ ਨਾ ਕਰੇ । ਉਹ ਮੈਨੂੰ ਚਾਨਣ ਵਿੱਚ ਲੈ ਜਾਵੇਗਾ, ਮੈਂ ਉਹ ਦਾ ਧਰਮ ਵੇਖਾਂਗਾ ।
Other Translations King James Version (KJV) I will bear the indignation of the LORD, because I have sinned against him, until he plead my cause, and execute judgment for me: he will bring me forth to the light, and I shall behold his righteousness.
American Standard Version (ASV) I will bear the indignation of Jehovah, because I have sinned against him, until he plead my cause, and execute judgment for me: he will bring me forth to the light, `and' I shall behold his righteousness.
Bible in Basic English (BBE) I will undergo the wrath of the Lord, because of my sin against him; till he takes up my cause and does what is right for me: when he makes me come out into the light, I will see his righteousness;
Darby English Bible (DBY) I will bear the indignation of Jehovah -- for I have sinned against him -- until he plead my cause, and execute judgment for me: he will bring me forth to the light; I shall behold his righteousness.
World English Bible (WEB) I will bear the indignation of Yahweh, Because I have sinned against him, Until he pleads my case, and executes judgment for me. He will bring me forth to the light. I will see his righteousness.
Young's Literal Translation (YLT) The indignation of Jehovah I do bear, For I have sinned against Him, Till that He doth plead my cause, And hath executed my judgment, He doth bring me forth to the light, I look on His righteousness.
Cross Reference Leviticus 26:41 in Panjabi 41 ਅਤੇ ਇਸ ਕਾਰਨ ਹੀ ਮੈਂ ਵੀ ਉਨ੍ਹਾਂ ਦੇ ਵਿਰੁੱਧ ਚੱਲਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਦੇਸ਼ ਵਿੱਚ ਲਿਆਇਆ, ਤਾਂ ਜੇਕਰ ਉਸ ਵੇਲੇ ਉਨ੍ਹਾਂ ਦੇ ਅਸੁੰਨਤੀ ਦਿਲ ਨੀਵੇਂ ਹੋ ਜਾਣ ਅਤੇ ਉਹ ਉਸ ਵੇਲੇ ਆਪਣੀ ਬਦੀ ਦੇ ਸਜ਼ਾ ਨੂੰ ਮੰਨ ਲੈਣ,
1 Samuel 3:18 in Panjabi 18 ਤਦ ਸਮੂਏਲ ਨੇ ਉਹ ਨੂੰ ਸਾਰਾ ਬਚਨ ਦੱਸ ਦਿੱਤਾ ਅਤੇ ਉਸ ਕੋਲੋਂ ਕੁਝ ਨਾ ਲੁਕਾਇਆ । ਉਹ ਬੋਲਿਆ, ਉਹ ਯਹੋਵਾਹ ਹੀ ਹੈ । ਜੋ ਚਾਹੇ ਸੋ ਕਰੇ ।
1 Samuel 24:15 in Panjabi 15 ਫੇਰ ਯਹੋਵਾਹ ਹੀ ਨਿਆਈ ਬਣੇ ਅਤੇ ਮੇਰੇ ਤੇਰੇ ਵਿੱਚ ਨਿਤਾਰਾ ਕਰੇ ਅਤੇ ਵੇਖੇ ਅਤੇ ਮੇਰੇ ਝਗੜੇ ਨੂੰ ਨਿਬੇੜੇ ਅਤੇ ਮੈਨੂੰ ਤੇਰੇ ਹੱਥੋਂ ਛੁਡਾਵੇ ।
1 Samuel 25:39 in Panjabi 39 ਦਾਊਦ ਨੇ ਸੁਣਿਆ ਜੋ ਨਾਬਾਲ ਮਰ ਗਿਆ ਹੈ ਤਾਂ ਆਖਿਆ, ਮੁਬਾਰਕ ਹੈ ਯਹੋਵਾਹ ਜਿਸ ਨੇ ਨਾਬਾਲ ਦੇ ਹੱਥੋਂ ਮੇਰੀ ਨਿੰਦਿਆ ਦਾ ਬਦਲਾ ਲਿਆ ਅਤੇ ਆਪਣੇ ਦਾਸ ਨੂੰ ਬੁਰਿਆਈ ਤੋਂ ਬਚਾਇਆ ਕਿਉਂ ਜੋ ਯਹੋਵਾਹ ਨੇ ਨਾਬਾਲ ਦੀ ਬੁਰਾਈ ਨੂੰ ਉਸੇ ਦੇ ਸਿਰ ਉੱਤੇ ਪਾਇਆ । ਤਾਂ ਦਾਊਦ ਨੇ ਸੇਵਕ ਘੱਲੇ ਅਤੇ ਅਬੀਗੈਲ ਨਾਲ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਗੱਲਾਂ ਕੀਤੀਆਂ ।
1 Samuel 26:10 in Panjabi 10 ਦਾਊਦ ਨੇ ਇਹ ਵੀ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ, ਜਾਂ ਤਾਂ ਉਹ ਨੂੰ ਯਹੋਵਾਹ ਆਪ ਮਾਰੇਗਾ ਉਹ ਦੇ ਮਰਨ ਦਾ ਦਿਨ ਆਵੇਗਾ ਜਾਂ ਉਹ ਲੜਾਈ ਵਿੱਚ ਜਾ ਕੇ ਮਾਰਿਆ ਜਾਵੇਗਾ ।
2 Samuel 16:11 in Panjabi 11 ਦਾਊਦ ਨੇ ਅਬੀਸ਼ਈ ਅਤੇ ਆਪਣੇ ਸਾਰੇ ਸੇਵਕਾਂ ਨੂੰ ਆਖਿਆ, ਵੇਖੋ, ਮੇਰਾ ਪੁੱਤਰ ਹੀ, ਜੋ ਮੈਂਥੋਂ ਜੰਮਿਆ ਸੀ ਮੈਨੂੰ ਮਾਰਨ ਨੂੰ ਫਿਰਦਾ ਹੈ, ਤਾਂ ਭਲਾ, ਇਹ ਬਿਨਯਾਮੀਨੀ ਹੁਣ ਅਜਿਹਾ ਨਾ ਕਰੇਗਾ ? ਉਸ ਨੂੰ ਜਾਣ ਦਿਓ ਅਤੇ ਸਰਾਪ ਦੇਣ ਦਿਓ ਕਿਉਂ ਜੋ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਹੈ ।
2 Samuel 24:17 in Panjabi 17 ਅਤੇ ਜਦ ਦਾਊਦ ਨੇ ਉਸ ਲੋਕਾਂ ਦੇ ਮਾਰਨ ਵਾਲੇ ਦੂਤ ਨੂੰ ਵੇਖਿਆ ਤਾਂ ਯਹੋਵਾਹ ਨੂੰ ਆਖਿਆ, ਵੇਖ, ਪਾਪ ਤਾਂ ਮੈਂ ਕੀਤਾ ਅਤੇ ਬੁਰਿਆਈ ਵੀ ਮੇਰੇ ਕੋਲੋਂ ਹੋਈ ਪਰ ਇਨ੍ਹਾਂ ਭੇਡਾਂ ਦਾ ਕੀ ਦੋਸ਼ ? ਸੋ ਮੇਰੇ ਪਿਤਾ ਦੇ ਘਰਾਣੇ ਉੱਤੇ ਆਪਣਾ ਹੱਥ ਚਲਾ !
Job 23:10 in Panjabi 10 ਉਹ ਤਾਂ ਮੇਰੇ ਰਾਹਾਂ ਨੂੰ ਜਾਣਦਾ ਹੈ, ਜਦ ਉਹ ਮੈਨੂੰ ਤਾਅ ਲਵੇਂ ਤਦ ਮੈਂ ਸੋਨੇ ਵਾਂਗੂੰ ਨਿੱਕਲਾਂਗਾ ।
Job 34:31 in Panjabi 31 ਭਲਾ, ਕਦੀ ਕਿਸੇ ਨੇ ਪਰਮੇਸ਼ੁਰ ਨੂੰ ਆਖਿਆ, ਮੈਂ ਦੰਡ ਝੱਲ ਲਿਆ ਹੈ, ਮੈਂ ਫੇਰ ਬਦੀ ਨਾ ਕਰਾਂਗਾ ?
Psalm 7:6 in Panjabi 6 ਹੇ ਯਹੋਵਾਹ, ਆਪਣੇ ਕ੍ਰੋਧ ਨਾਲ ਉੱਠ, ਮੇਰੇ ਵਿਰੋਧੀਆਂ ਦੇ ਗ਼ਜ਼ਬ ਦੇ ਵਿਰੁੱਧ ਉੱਠ, ਅਤੇ ਮੇਰੇ ਲਈ ਜਾਗ । ਤੂੰ ਨਿਆਂ ਦਾ ਹੁਕਮ ਕੀਤਾ ਹੈ ।
Psalm 37:6 in Panjabi 6 ਉਹ ਤੇਰੇ ਧਰਮ ਨੂੰ ਚਾਨਣ ਵਾਂਗੂੰ ਅਤੇ ਤੇਰੇ ਨਿਆਂ ਨੂੰ ਦੁਪਹਿਰ ਵਾਂਗੂੰ ਪ੍ਰਕਾਸ਼ਮਾਨ ਕਰੇਗਾ ।
Psalm 43:1 in Panjabi 1 ਹੇ ਪਰਮੇਸ਼ੁਰ, ਮੇਰਾ ਨਿਆਂ ਕਰ, ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਕੱਦਮਾ ਲੜ, ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ !
Isaiah 46:13 in Panjabi 13 ਮੈਂ ਆਪਣੇ ਧਰਮ ਨੂੰ ਨੇੜੇ ਲਿਆਉਂਦਾ ਹਾਂ, ਉਹ ਦੂਰ ਨਹੀਂ ਰਹੇਗਾ, ਮੇਰਾ ਬਚਾਓ ਢਿੱਲ ਨਹੀਂ ਲਾਵੇਗਾ, ਮੈਂ ਸੀਯੋਨ ਵਿੱਚ ਬਚਾਓ, ਅਤੇ ਇਸਰਾਏਲ ਲਈ ਆਪਣਾ ਤੇਜ ਬਖ਼ਸ਼ਾਂਗਾ ।
Jeremiah 50:17 in Panjabi 17 ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬੱਬਰ ਸ਼ੇਰਾਂ ਨੇ ਧੱਕ ਦਿੱਤਾ ਹੈ । ਪਹਿਲਾਂ ਉਹ ਨੂੰ ਅੱਸ਼ੂਰ ਦੇ ਰਾਜਾ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਰਾਜਾ ਨਬੂਕਦਰੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ
Jeremiah 50:33 in Panjabi 33 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸਰੇਲੀਆਂ ਅਤੇ ਯਹੂਦੀਆਂ ਉੱਤੇ ਇਕੱਠਾ ਅਨ੍ਹੇਰ ਹੋਇਆ ਹੈ ਅਤੇ ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਗ਼ੁਲਾਮ ਕੀਤਾ ਹੈ ਉਹਨਾਂ ਨੂੰ ਫੜੀ ਬੈਠੇ ਹਨ ਅਤੇ ਉਹਨਾਂ ਨੂੰ ਛੱਡਣ ਤੋਂ ਮੁੱਕਰਦੇ ਹਨ
Jeremiah 51:35 in Panjabi 35 ਸੀਯੋਨ ਦੇ ਵੱਸਣ ਵਾਲੀ ਆਖੇਗੀ, ਮੇਰਾ ਅਤੇ ਮੇਰੇ ਸਾਕਾਂ ਦਾ ਜ਼ੁਲਮ ਬਾਬਲ ਉੱਤੇ ਹੋਵੇ ! ਯਰੂਸ਼ਲਮ ਆਖੇਗੀ, ਮੇਰਾ ਲਹੂ ਕਸਦੀਆਂ ਵਾਲਿਆ ਵਾਸੀਆਂ ਉੱਤੇ ਹੋਵੇ !
Lamentations 1:18 in Panjabi 18 ਯਹੋਵਾਹ ਧਰਮੀ ਹੈ ਕਿਉਂ ਜੋ ਮੈਂ ਉਸ ਦੇ ਹੁਕਮਾਂ ਦਾ ਵਿਰੋਧ ਕੀਤਾ, ਹੇ ਸਾਰੇ ਲੋਕੋ, ਸੁਣੋ, ਅਤੇ ਮੇਰੇ ਦੁੱਖ ਨੂੰ ਵੇਖੋ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਗ਼ੁਲਾਮੀ ਵਿੱਚ ਚਲੇ ਗਏ ।
Lamentations 3:39 in Panjabi 39 ਜੀਉਂਦਾ ਆਦਮੀ ਸ਼ਿਕਾਇਤ ਕਿਉਂ ਕਰੇ, ਕੋਈ ਮਨੁੱਖ ਆਪਣੇ ਪਾਪਾਂ ਦੀ ਸਜ਼ਾ ਲਈ ਬੁਰਾ ਕਿਉਂ ਮੰਨੇ ?
Malachi 3:18 in Panjabi 18 ਤਦ ਤੁਸੀਂ ਮੁੜੋਗੇ ਅਤੇ ਧਰਮੀ ਅਤੇ ਦੁਸ਼ਟ ਵਿੱਚ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਵਿੱਚ ਅਤੇ ਜਿਹੜਾ ਸੇਵਾ ਨਹੀਂ ਕਰਦਾ ਉਹ ਦੇ ਵਿੱਚ ਪਰਖ ਕਰੋਗੇ ।
Luke 15:18 in Panjabi 18 ਮੈਂ ਆਪਣੇ ਪਿਤਾ ਕੋਲ ਜਾਂਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ ।
1 Corinthians 4:5 in Panjabi 5 ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ । ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ ।
2 Thessalonians 1:5 in Panjabi 5 ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ ।
2 Timothy 4:8 in Panjabi 8 ਆਖਿਰਕਾਰ, ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ ਜਿਹੜਾ ਪ੍ਰਭੂ ਜੋ ਧਰਮੀ ਨਿਆਈਂ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਭਨਾਂ ਨੂੰ ਵੀ ਜਿਹਨਾਂ ਉਹ ਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ ।
Hebrews 12:6 in Panjabi 6 ਕਿਉਂ ਜੋ ਜਿਸ ਦੇ ਨਾਲ ਪਿਆਰ ਕਰਦਾ ਹੈ, ਪ੍ਰਭੂ ਉਸ ਨੂੰ ਤਾੜਦਾ ਹੈ, ਅਤੇ ਹਰੇਕ ਪੁੱਤ੍ਰ ਨੂੰ ਜਿਸ ਨੂੰ ਉਹ ਕਬੂਲ ਕਰਦਾ ਹੈ, ਉਹ ਕੋਰੜੇ ਮਾਰਦਾ ਹੈ ।
Revelation 6:10 in Panjabi 10 ਅਤੇ ਉਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਕਿ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸੱਚ ਹੈਂ, ਕਦੋਂ ਤੱਕ ਤੂੰ ਨਿਆਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਬਦਲਾ ਨਹੀਂ ਲੈਂਦਾ ਹੈਂ ?
Revelation 18:20 in Panjabi 20 ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ !