Nahum 1:3 in Panjabi 3 ਯਹੋਵਾਹ ਕ੍ਰੋਧ ਵਿੱਚ ਧੀਰਜਵਾਨ ਅਤੇ ਬਲ ਵਿੱਚ ਮਹਾਨ ਹੈ ਅਤੇ ਦੋਸ਼ੀ ਨੂੰ ਕਦੇ ਵੀ ਨਿਰਦੋਸ਼ ਨਾ ਠਹਿਰਾਵੇਗਾ । ਯਹੋਵਾਹ ਦਾ ਰਾਹ ਵਾਵਰੋਲੇ ਅਤੇ ਤੂਫ਼ਾਨ ਵਿੱਚ ਹੈ ਅਤੇ ਬੱਦਲ ਉਹ ਦੇ ਚਰਨਾਂ ਦੀ ਧੂੜ ਹਨ ।
Other Translations King James Version (KJV) The LORD is slow to anger, and great in power, and will not at all acquit the wicked: the LORD hath his way in the whirlwind and in the storm, and the clouds are the dust of his feet.
American Standard Version (ASV) Jehovah is slow to anger, and great in power, and will by no means clear `the guilty': Jehovah hath his way in the whirlwind and in the storm, and the clouds are the dust of his feet.
Bible in Basic English (BBE) The Lord is slow to get angry and great in power, and will not let the sinner go without punishment: the way of the Lord is in the wind and the storm, and the clouds are the dust of his feet.
Darby English Bible (DBY) Jehovah is slow to anger, and great in power, and doth not at all clear [the guilty]: Jehovah, -- his way is in the whirlwind and in the storm, and the clouds are the dust of his feet.
World English Bible (WEB) Yahweh is slow to anger, and great in power, and will by no means leave the guilty unpunished. Yahweh has his way in the whirlwind and in the storm, and the clouds are the dust of his feet.
Young's Literal Translation (YLT) Jehovah `is' slow to anger, and great in power, And Jehovah doth not entirely acquit, In a hurricane and in a tempest `is' His way, And a cloud `is' the dust of His feet.
Cross Reference Exodus 19:16 in Panjabi 16 ਇਸ ਤਰ੍ਹਾਂ ਹੋਇਆ ਕਿ ਜਦ ਤੀਜੇ ਦਿਨ ਸਵੇਰਾ ਹੋਇਆ ਤਾਂ ਗੱਰਜਾਂ ਹੋਈਆਂ, ਲਿਸ਼ਕਾਂ ਪਈਆਂ ਅਤੇ ਇੱਕ ਕਾਲਾ ਬੱਦਲ ਪਹਾੜ ਉੱਤੇ ਸੀ, ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਸੀ ਅਤੇ ਜਿੰਨੇ ਲੋਕ ਡੇਰੇ ਵਿੱਚ ਸਨ ਕੰਬ ਗਏ ।
Exodus 34:6 in Panjabi 6 ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ
Numbers 14:18 in Panjabi 18 ਕਿ ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ ਹੈ ਅਤੇ ਕੁਧਰਮ ਅਤੇ ਅਪਰਾਧ ਦਾ ਬਖਸ਼ਣਹਾਰ ਹੈ ਪਰ ਕੁਧਰਮੀ ਨੂੰ ਇਸ ਤਰ੍ਹਾਂ ਹੀ ਨਹੀਂ ਛੱਡ ਦਿੰਦਾ । ਉਹ ਪਿਤਾ ਦੇ ਕੁਧਰਮ ਦਾ ਬਦਲਾ ਉਨ੍ਹਾਂ ਦੇ ਪੁੱਤਰਾਂ ਉੱਤੋਂ ਤੀਜੀ ਚੌਥੀ ਪੀੜ੍ਹੀ ਤੱਕ ਲੈਣ ਵਾਲਾ ਹੈ ।
Deuteronomy 5:22 in Panjabi 22 ਇਹੋ ਸਾਰੇ ਬਚਨ ਯਹੋਵਾਹ ਨੇ ਉਸ ਪਹਾੜ ਉੱਤੇ ਅੱਗ, ਬੱਦਲ ਅਤੇ ਕਾਲੀਆਂ ਘਟਾਂ ਦੇ ਵਿੱਚੋਂ ਦੀ ਹੋ ਕੇ ਤੁਹਾਡੀ ਸਾਰੀ ਸਭਾ ਨੂੰ ਵੱਡੀ ਅਵਾਜ਼ ਨਾਲ ਆਖੇ ਸਨ ਅਤੇ ਹੋਰ ਕੁਝ ਨਾ ਆਖਿਆ ਪਰ ਉਸ ਨੇ ਉਨ੍ਹਾਂ ਨੂੰ ਪੱਥਰ ਦੀਆਂ ਦੋ ਫੱਟੀਆਂ ਉੱਤੇ ਲਿਖ ਕੇ ਮੈਨੂੰ ਦੇ ਦਿੱਤਾ ।
1 Kings 19:11 in Panjabi 11 ਤਾਂ ਉਸ ਆਖਿਆ, ਅੱਗੇ ਜਾ ਅਤੇ ਯਹੋਵਾਹ ਦੇ ਸਨਮੁਖ ਪਰਬਤ ਉੱਤੇ ਖੜ੍ਹਾ ਹੋ ਜਾ । ਤਾਂ ਵੇਖੋ, ਯਹੋਵਾਹ ਲੰਘਿਆ ਅਤੇ ਇੱਕ ਵੱਡੀ ਤੇ ਜ਼ੋਰ ਦੀ ਅਨ੍ਹੇਰੀ ਨੇ ਪਹਾੜ ਪਾੜ ਸੁੱਟੇ ਅਤੇ ਯਹੋਵਾਹ ਦੇ ਅੱਗੇ ਚਟਾਨਾਂ ਨੂੰ ਚੂਰ-ਚੂਰ ਕਰ ਦਿੱਤਾ ਪਰ ਯਹੋਵਾਹ ਅਨ੍ਹੇਰੀ ਵਿੱਚ ਨਹੀਂ ਸੀ । ਤਾਂ ਅਨ੍ਹੇਰੀ ਪਿੱਛੋਂ ਭੁਚਾਲ ਆਇਆ ਪਰ ਯਹੋਵਾਹ ਭੁਚਾਲ ਵਿੱਚ ਵੀ ਨਹੀਂ ਸੀ ।
Nehemiah 9:17 in Panjabi 17 ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕੀਤਾ ਅਤੇ ਜੋ ਅਚਰਜ ਕੰਮ ਤੂੰ ਉਨ੍ਹਾਂ ਵਿੱਚ ਕੀਤੇ ਸਨ, ਉਨ੍ਹਾਂ ਨੂੰ ਯਾਦ ਨਾ ਰੱਖਿਆ ਪਰ ਢੀਠ ਬਣ ਗਏ ਅਤੇ ਵਿਦਰੋਹੀ ਹੋ ਕੇ ਆਪਣੇ ਲਈ ਇੱਕ ਆਗੂ ਠਹਿਰਾ ਲਿਆ ਤਾਂ ਜੋ ਫਿਰ ਗ਼ੁਲਾਮੀ ਵਿੱਚ ਮੁੜਨ ਪਰ ਤੂੰ ਇੱਕ ਮਾਫ਼ ਕਰਨ ਵਾਲਾ, ਦਿਆਲੂ, ਕਿਰਪਾਲੂ, ਕ੍ਰੋਧ ਵਿੱਚ ਧੀਰਜਵਾਨ ਅਤੇ ਨੇਕੀ ਨਾਲ ਭਰਪੂਰ ਪਰਮੇਸ਼ੁਰ ਹੈਂ, ਇਸ ਲਈ ਤੂੰ ਉਨ੍ਹਾਂ ਨੂੰ ਨਹੀਂ ਤਿਆਗਿਆ,
Job 9:4 in Panjabi 4 ਉਹ ਬੁੱਧੀਮਾਨ ਅਤੇ ਅੱਤ ਬਲਵੰਤ ਹੈ, ਕਿਸ ਨੇ ਉਹ ਦਾ ਸਾਹਮਣਾ ਕੀਤਾ ਅਤੇ ਪਰਬਲ ਹੋਇਆ ?
Job 10:14 in Panjabi 14 ਜੇ ਮੈਂ ਪਾਪ ਕਰਾਂ ਤਾਂ ਤੂੰ ਮੇਰਾ ਲੇਖਾ ਲਵੇਂਗਾ, ਅਤੇ ਤੂੰ ਮੇਰੀ ਬਦੀ ਤੋਂ ਮੈਨੂੰ ਬਰੀ ਨਾ ਕਰੇਂਗਾ ।
Job 38:1 in Panjabi 1 ਤਦ ਯਹੋਵਾਹ ਨੇ ਅਯੂੱਬ ਨੂੰ ਵਾਵਰੋਲੇ ਦੇ ਵਿੱਚੋਂ ਉੱਤਰ ਦਿੱਤਾ ਅਤੇ ਆਖਿਆ,
Psalm 18:7 in Panjabi 7 ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ !
Psalm 50:3 in Panjabi 3 ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਸ ਦੇ ਅੱਗੇ-ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ-ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ !
Psalm 62:11 in Panjabi 11 ਪਰਮੇਸ਼ੁਰ ਇੱਕੋ ਵਾਰ ਬੋਲਿਆ, ਸਗੋਂ ਦੋ ਵਾਰੀ ਮੈਂ ਇਹ ਸੁਣਿਆ, ਕਿ ਸਮਰੱਥਾ ਪਰਮੇਸ਼ੁਰ ਦੀ ਹੈ ।
Psalm 66:3 in Panjabi 3 ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ ! ਤੇਰੀ ਮਹਾ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ !
Psalm 97:2 in Panjabi 2 ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ-ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ ।
Psalm 103:8 in Panjabi 8 ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਗੁੱਸੇ ਵਿੱਚ ਧੀਰਜੀ ਅਤੇ ਦਯਾ ਨਾਲ ਭਰਪੂਰ ।
Psalm 104:3 in Panjabi 3 ਤੂੰ ਜੋ ਆਪਣੇ ਚੁਬਾਰਿਆਂ ਦੇ ਸ਼ਤੀਰਾਂ ਨੂੰ ਪਾਣੀਆਂ ਉੱਤੇ ਬੀੜਦਾ ਹੈਂ, ਜੋ ਘਟਾ ਨੂੰ ਆਪਣੇ ਰਥ ਬਣਾਉਂਦਾ ਹੈਂ, ਅਤੇ ਹਵਾ ਦੇ ਪਰਾਂ ਉੱਤੇ ਸੈਲ ਕਰਦਾ ਹੈਂ,
Psalm 145:8 in Panjabi 8 ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਵਿੱਚ ਮਹਾਨ ।
Psalm 147:5 in Panjabi 5 ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ ।
Isaiah 19:1 in Panjabi 1 ਮਿਸਰ ਦੇ ਵਿਖੇ ਅਗੰਮ ਵਾਕ, - ਵੇਖੋ, ਯਹੋਵਾਹ ਉੱਡਦੇ ਬੱਦਲ ਉੱਤੇ ਸਵਾਰ ਹੋ ਕੇ ਮਿਸਰ ਨੂੰ ਆਉਂਦਾ ਹੈ, ਮਿਸਰ ਦੇ ਬੁੱਤ ਉਹ ਦੇ ਹਜ਼ੂਰ ਕੰਬ ਉੱਠਣਗੇ, ਅਤੇ ਮਿਸਰੀਆਂ ਦਾ ਦਿਲ ਉਨ੍ਹਾਂ ਦੇ ਅੰਦਰ ਢਲ ਜਾਵੇਗਾ ।
Isaiah 66:15 in Panjabi 15 ਵੇਖੋ, ਯਹੋਵਾਹ ਅੱਗ ਨਾਲ ਆਵੇਗਾ, ਅਤੇ ਉਹ ਦੇ ਰਥ ਵਾਵਰੋਲੇ ਵਾਂਗੂੰ, ਤਾਂ ਜੋ ਉਹ ਆਪਣਾ ਕ੍ਰੋਧ ਤੇਜ਼ੀ ਨਾਲ, ਅਤੇ ਆਪਣੀ ਤਾੜ ਅੱਗ ਦੀਆਂ ਲਾਟਾਂ ਨਾਲ ਪਾਵੇ,
Daniel 7:13 in Panjabi 13 ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਹ ਨੂੰ ਉਸ ਦੇ ਅੱਗੇ ਲਿਆਏ ।
Joel 2:13 in Panjabi 13 ਆਪਣੇ ਬਸਤਰ ਨਹੀਂ ਸਗੋਂ ਆਪਣੇ ਦਿਲਾਂ ਨੂੰ ਪਾੜ ਕੇ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ, ਉਹ ਤਾਂ ਦਿਆਲੂ ਅਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜੀ, ਭਲਿਆਈ ਨਾਲ ਭਰਪੂਰ ਅਤੇ ਦੁੱਖ ਦੇਣ ਤੋਂ ਪਛਤਾਉਂਦਾ ਹੈ ।
Jonah 4:2 in Panjabi 2 ਉਸ ਨੇ ਯਹੋਵਾਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹੋ ਗੱਲ ਨਹੀਂ ਸੀ ਕਹਿੰਦਾ ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਯਾਲੂ ਪਰਮੇਸ਼ੁਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈਂ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ ।
Habakkuk 3:5 in Panjabi 5 ਉਹ ਦੇ ਅੱਗੇ-ਅੱਗੇ ਬਵਾ ਚੱਲਦੀ ਸੀ, ਅਤੇ ਮਹਾਮਾਰੀ ਉਹ ਦੇ ਪੈਰਾਂ ਦੇ ਪਿੱਛੇ-ਪਿੱਛੇ ਚੱਲਦੀ ਸੀ !
Zechariah 9:14 in Panjabi 14 ਯਹੋਵਾਹ ਉਹਨਾਂ ਉੱਤੇ ਵਿਖਾਈ ਦੇਵੇਗਾ, ਉਸ ਦਾ ਤੀਰ ਬਿਜਲੀ ਵਾਂਗੂੰ ਬਾਹਰ ਨਿੱਕਲੇਗਾ, ਪ੍ਰਭੂ ਯਹੋਵਾਹ ਤੁਰ੍ਹੀ ਫੂਕੇਗਾ, ਅਤੇ ਦੱਖਣੀ ਵਾਵਰੋਲੇ ਵਿੱਚ ਚੱਲੇਗਾ ।
Matthew 26:64 in Panjabi 64 ਯਿਸੂ ਨੇ ਉਹ ਨੂੰ ਕਿਹਾ, ਤੂੰ ਸੱਚ ਆਖ ਦਿੱਤਾ ਹੈ, ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ ।
Ephesians 1:19 in Panjabi 19 ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ
James 1:19 in Panjabi 19 ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ ।
Revelation 1:7 in Panjabi 7 ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ । ਹਾਂ ! ਆਮੀਨ ।