Nehemiah 1:3 in Panjabi 3 ਤਦ ਉਹਨਾਂ ਨੇ ਮੈਨੂੰ ਕਿਹਾ, “ਉਹ ਬਚੇ ਹੋਏ ਲੋਕ ਜਿਹੜੇ ਗ਼ੁਲਾਮੀ ਤੋਂ ਛੁੱਟ ਕੇ ਉਸ ਸੂਬੇ ਵਿੱਚ ਰਹਿੰਦੇ ਹਨ, ਉਹ ਬਹੁਤ ਦੁਰਦਸ਼ਾ ਵਿੱਚ ਹਨ ਅਤੇ ਉਹਨਾਂ ਦਾ ਨਿਰਾਦਰ ਹੁੰਦਾ ਹੈ, ਕਿਉਂਕਿ ਯਰੂਸ਼ਲਮ ਦੀ ਕੰਧਾਂ ਟੁੱਟੀਆਂ ਪਈਆਂ ਹਨ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ ।”
Other Translations King James Version (KJV) And they said unto me, The remnant that are left of the captivity there in the province are in great affliction and reproach: the wall of Jerusalem also is broken down, and the gates thereof are burned with fire.
American Standard Version (ASV) And they said unto me, The remnant that are left of the captivity there in the province are in great affliction and reproach: the wall of Jerusalem also is broken down, and the gates thereof are burned with fire.
Bible in Basic English (BBE) They said to me, The small band of Jews now living there in the land are in great trouble and shame: the wall of Jerusalem has been broken down, and its doorways burned with fire.
Darby English Bible (DBY) And they said to me, Those who remain, that are left of the captivity there in the province, are in great affliction and reproach; and the wall of Jerusalem is in ruins, and its gates are burned with fire.
Webster's Bible (WBT) And they said to me, The remnant that are left of the captivity there in the province are in great affliction and reproach: the wall of Jerusalem also is broken down, and its gates are burned with fire.
World English Bible (WEB) They said to me, The remnant who are left of the captivity there in the province are in great affliction and reproach: the wall of Jerusalem also is broken down, and the gates of it are burned with fire.
Young's Literal Translation (YLT) and they say to me, `Those left, who have been left of the captivity there in the province, `are' in great evil, and in reproach, and the wall of Jerusalem is broken down, and its gates have been burnt with fire.'
Cross Reference 1 Kings 9:7 in Panjabi 7 ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਕਹਾਉਤ ਤੇ ਠੱਠਾ ਹੋਵੇਗਾ ।
2 Kings 25:10 in Panjabi 10 ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ ।
Ezra 2:1 in Panjabi 1 ਜਿਨ੍ਹਾਂ ਲੋਕਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਲੈ ਗਿਆ ਸੀ, ਉਨ੍ਹਾਂ ਵਿੱਚੋਂ ਯਰੂਸ਼ਲਮ ਅਤੇ ਯਹੂਦਾਹ ਦੇ ਸੂਬਿਆਂ ਦੇ ਜਿਹੜੇ ਲੋਕ ਗ਼ੁਲਾਮੀ ਤੋਂ ਛੁੱਟ ਕੇ ਆਪਣੇ-ਆਪਣੇ ਨਗਰਾਂ ਨੂੰ ਮੁੜ ਆਏ ਸਨ, ਉਹ ਇਹ ਹਨ -
Ezra 5:8 in Panjabi 8 ਮਹਾਰਾਜ ਨੂੰ ਖ਼ਬਰ ਹੋਵੇ ਕਿ ਅਸੀਂ ਯਹੂਦਾਹ ਦੇ ਸੂਬੇ ਵਿੱਚ ਮਹਾਨ ਪਰਮੇਸ਼ੁਰ ਦੇ ਭਵਨ ਵਿੱਚ ਗਏ । ਉਹ ਵੱਡੇ-ਵੱਡੇ ਪੱਥਰਾਂ ਨਾਲ ਬਣ ਰਿਹਾ ਹੈ ਅਤੇ ਕੰਧਾਂ ਵਿੱਚ ਕੜੀਆਂ ਜੋੜੀਆਂ ਜਾ ਰਹੀਆਂ ਹਨ ਅਤੇ ਇਹ ਕੰਮ ਉਨ੍ਹਾਂ ਲੋਕਾਂ ਦੁਆਰਾ ਬਹੁਤ ਤੇਜ਼ੀ ਨਾਲ ਹੋ ਰਿਹਾ ਹੈ ਅਤੇ ਸਫ਼ਲ ਵੀ ਹੋ ਰਿਹਾ ਹੈ ।
Nehemiah 2:3 in Panjabi 3 ਮੈਂ ਰਾਜਾ ਨੂੰ ਕਿਹਾ, “ਰਾਜਾ ਜੁੱਗੋ-ਜੁੱਗ ਜੀਉਂਦਾ ਰਹੇ ! ਮੇਰਾ ਮੂੰਹ ਕਿਉਂ ਉਦਾਸ ਨਾ ਹੋਵੇ ਜਦ ਕਿ ਉਹ ਸ਼ਹਿਰ ਜਿੱਥੇ ਮੇਰੇ ਪੁਰਖਿਆਂ ਦੀਆਂ ਕਬਰਾਂ ਹਨ, ਉਜਾੜ ਹੋਇਆ ਪਿਆ ਹੈ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ ? “
Nehemiah 2:13 in Panjabi 13 ਅਤੇ ਮੈਂ ਰਾਤ ਨੂੰ ਵਾਦੀ ਦੇ ਫਾਟਕ ਤੋਂ ਨਿੱਕਲ ਕੇ ਨਾਗ ਦੇ ਸੋਤੇ ਦੇ ਸਾਹਮਣੇ ਅਤੇ ਕੂੜੇ ਦੇ ਫਾਟਕ ਕੋਲ ਗਿਆ ਅਤੇ ਯਰੂਸ਼ਲਮ ਦੀਆਂ ਟੁੱਟੀਆਂ ਹੋਈਆਂ ਕੰਧਾਂ ਨੂੰ ਅਤੇ ਅੱਗ ਦੇ ਜਲੇ ਹੋਏ ਫਾਟਕਾਂ ਨੂੰ ਵੇਖਿਆ ।
Nehemiah 2:17 in Panjabi 17 ਤਦ ਮੈਂ ਉਨ੍ਹਾਂ ਨੂੰ ਕਿਹਾ, “ਤੁਸੀਂ ਆਪ ਵੇਖਦੇ ਹੋ ਕਿ ਅਸੀਂ ਕਿੰਨੀ ਦੁਰਦਸ਼ਾ ਵਿੱਚ ਪਏ ਹਾਂ ਕਿ ਯਰੂਸ਼ਲਮ ਉੱਜੜ ਗਿਆ ਹੈ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ । ਆਉ, ਅਸੀਂ ਯਰੂਸ਼ਲਮ ਦੀ ਸ਼ਹਿਰਪਨਾਹ ਨੂੰ ਬਣਾਈਏ ਤਾਂ ਜੋ ਭਵਿੱਖ ਵਿੱਚ ਸਾਡੀ ਨਿੰਦਿਆ ਨਾ ਹੋਵੇ ।”
Nehemiah 7:6 in Panjabi 6 ਜਿਨ੍ਹਾਂ ਲੋਕਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗੁਲਾਮ ਬਣਾ ਕੇ ਲੈ ਗਿਆ ਸੀ, ਉਨ੍ਹਾਂ ਵਿੱਚੋਂ ਯਰੂਸ਼ਲਮ ਅਤੇ ਯਹੂਦਾਹ ਦੇ ਸੂਬਿਆਂ ਦੇ ਜਿਹੜੇ ਲੋਕ ਗ਼ੁਲਾਮੀ ਤੋਂ ਛੁੱਟ ਦੇ ਆਪੋ ਆਪਣੇ ਨਗਰਾਂ ਨੂੰ ਮੁੜ ਆਏ ਸਨ, ਉਹ ਇਹ ਹਨ -
Nehemiah 9:36 in Panjabi 36 ਵੇਖ, ਅਸੀਂ ਅੱਜ ਦੇ ਦਿਨ ਗੁਲਾਮ ਹਾਂ, ਇਹ ਦੇਸ਼ ਜਿਹੜਾ ਤੂੰ ਸਾਡੇ ਪਿਉ-ਦਾਦਿਆਂ ਨੂੰ ਦਿੱਤਾ ਸੀ ਕਿ ਉਹ ਇਸ ਦਾ ਫਲ ਅਤੇ ਚੰਗੀਆਂ ਵਸਤੂਆਂ ਖਾਣ, ਅਸੀਂ ਇਸੇ ਵਿੱਚ ਗੁਲਾਮ ਹਾਂ !
Nehemiah 11:3 in Panjabi 3 ਇਹ ਉਸ ਸੂਬੇ ਦੇ ਆਗੂ ਹਨ ਜਿਹੜੇ ਯਰੂਸ਼ਲਮ ਵਿੱਚ ਵੱਸ ਗਏ ਪਰ ਯਹੂਦਾਹ ਦੇ ਸ਼ਹਿਰਾਂ ਵਿੱਚ ਹਰ ਮਨੁੱਖ ਆਪਣੀ ਨਿੱਜ ਭੂਮੀ ਵਿੱਚ ਵੱਸਦਾ ਸੀ ਅਰਥਾਤ ਇਸਰਾਏਲੀ, ਜਾਜਕ, ਲੇਵੀ, ਨਥੀਨੀਮ (ਭਵਨ ਦੇ ਸੇਵਕ) ਅਤੇ ਸੁਲੇਮਾਨ ਦੀ ਸੇਵਕਾਂ ਦੀ ਸੰਤਾਨ
Esther 1:1 in Panjabi 1 ਅਹਸ਼ਵੇਰੋਸ਼ ਰਾਜਾ ਦੇ ਦਿਨਾਂ ਵਿੱਚ ਇਸ ਤਰ੍ਹਾਂ ਹੋਇਆ ( ਇਹ ਉਹ ਅਹਸ਼ਵੇਰੋਸ਼ ਹੈ, ਜਿਹੜਾ ਹਿੰਦੁਸਤਾਨ ਤੋਂ ਕੂਸ਼ ਦੇਸ਼ ਤੱਕ ਇੱਕ ਸੌ ਸਤਾਈ ਸੂਬਿਆਂ ਉੱਤੇ ਰਾਜ ਕਰਦਾ ਸੀ )
Psalm 44:11 in Panjabi 11 ਤੂੰ ਸਾਨੂੰ ਖਾਧੀਆਂ ਜਾਣ ਵਾਲੀਆਂ ਭੇਡਾਂ ਵਾਂਗੂੰ ਬਣਾਉਂਦਾ ਹੈ, ਅਤੇ ਪਰਾਈਆਂ ਕੌਮਾਂ ਵਿੱਚ ਤੂੰ ਸਾਨੂੰ ਖਿੰਡਾ ਦਿੱਤਾ ਹੈ ।
Psalm 79:4 in Panjabi 4 ਅਸੀਂ ਆਪਣੇ ਗੁਆਂਢੀਆਂ ਲਈ ਨਿੰਦਿਆ, ਅਤੇ ਆਪਣੇ ਆਲੇ-ਦੁਆਲੇ ਦਿਆਂ ਲਈ ਮਖੌਲ ਤੇ ਹਾਸਾ ਬਣੇ ਹੋਏ ਹਾਂ ।
Psalm 137:1 in Panjabi 1 ਉੱਥੇ ਬਾਬੁਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ, ਨਾਲੇ ਰੋਣ ਲੱਗ ਪਏ, ਜਦ ਅਸੀਂ ਸੀਯੋਨ ਨੂੰ ਚੇਤੇ ਕੀਤਾ ।
Isaiah 5:5 in Panjabi 5 ਹੁਣ ਮੈਂ ਤੁਹਾਨੂੰ ਦੱਸਦਾ ਹਾਂ, ਭਈ ਮੈਂ ਆਪਣੇ ਅੰਗੂਰੀ ਬਾਗ ਨਾਲ ਕੀ ਕਰਨ ਵਾਲਾ ਹਾਂ । ਮੈਂ ਉਸ ਦੀ ਵਾੜ ਹਟਾ ਦਿਆਂਗਾ, ਅਤੇ ਉਹ ਸੜ ਜਾਵੇਗੀ, ਮੈਂ ਉਸ ਦੀ ਕੰਧ ਢਾਹ ਸੁੱਟਾਂਗਾ, ਅਤੇ ਉਹ ਲਤਾੜੀ ਜਾਵੇਗੀ ।
Isaiah 32:9 in Panjabi 9 ਹੇ ਲਾਪਰਵਾਹ ਔਰਤੋ ਉੱਠੋ, ਮੇਰੀ ਅਵਾਜ਼ ਸੁਣੋ ! ਹੇ ਬੇਫ਼ਿਕਰ ਬੇਟੀਓ, ਮੇਰੇ ਬਚਨ ਉੱਤੇ ਕੰਨ ਲਾਓ !
Isaiah 43:28 in Panjabi 28 ਇਸ ਲਈ ਮੈਂ ਪਵਿੱਤਰ ਅਸਥਾਨ ਦੇ ਉੱਚ-ਅਧਿਕਾਰੀਆਂ ਨੂੰ ਭ੍ਰਿਸ਼ਟ ਠਹਿਰਾਇਆ, ਅਤੇ ਮੈਂ ਯਾਕੂਬ ਨੂੰ ਫਿਟਕਾਰ, ਅਤੇ ਇਸਰਾਏਲ ਨੂੰ ਦੁਰਬਚਨ ਦਾ ਕਾਰਨ ਬਣਾ ਦਿੱਤਾ ।
Isaiah 64:10 in Panjabi 10 ਤੇਰੇ ਪਵਿੱਤਰ ਸ਼ਹਿਰ ਉਜਾੜ ਹੋ ਗਏ, ਸੀਯੋਨ ਸੁੰਨਸਾਨ, ਯਰੂਸ਼ਲਮ ਵਿਰਾਨ ਹੋ ਗਿਆ ।
Jeremiah 5:10 in Panjabi 10 ਤੁਸੀਂ ਉਹ ਦੀਆਂ ਕੰਧਾਂ ਉੱਤੇ ਚੜ੍ਹ ਜਾਓ ਅਤੇ ਨਾਸ ਕਰੋ, ਪਰ ਉਹ ਨੂੰ ਮੂਲੋਂ ਹੀ ਨਾ ਮੁਕਾ ਦਿਓ । ਉਹ ਦੀਆਂ ਡਾਲੀਆਂ ਛਾਂਗ ਸੁੱਟੋ, ਉਹ ਯਹੋਵਾਹ ਦੀਆਂ ਨਹੀਂ ਹਨ ।
Jeremiah 24:9 in Panjabi 9 ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਬੁਰਿਆਈ ਲਈ ਇੱਕ ਭੈ ਦੇ ਦਿਆਂਗਾ ਅਤੇ ਉਹ ਉਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਹੱਕ ਦਿਆਂਗਾ ਬਦਨਾਮੀ, ਕਹਾਉਤ,ਮੇਹਣਾ ਅਤੇ ਸਰਾਪ ਹੋਣਗੇ
Jeremiah 29:18 in Panjabi 18 ਮੈਂ ਤਲਵਾਰ, ਕਾਲ ਅਤੇ ਬਵਾ ਨਾਲ ਉਹਨਾਂ ਦਾ ਪਿੱਛਾ ਕਰਾਂਗਾ । ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਇੱਕ ਭੈ ਬਣਾਵਾਂਗਾ ਅਤੇ ਉਹ ਉਹਨਾਂ ਸਾਰੀਆਂ ਕੌਮਾਂ ਵਿੱਚ ਜਿਹਨਾਂ ਵਿੱਚ ਮੈਂ ਉਹਨਾਂ ਨੂੰ ਹੱਕ ਦਿਆਂਗਾ ਸਰਾਪ, ਹੌਲ ਅਤੇ ਨੱਕ ਚੜ੍ਹਾਉਣ ਅਤੇ ਨਿੰਦਿਆ ਦਾ ਕਾਰਨ ਹੋਣਗੇ
Jeremiah 39:8 in Panjabi 8 ਕਸਦੀਆਂ ਦੇ ਰਾਜਾ ਦੇ ਮਹਿਲ ਨੂੰ ਅਤੇ ਲੋਕਾਂ ਦੇ ਘਰ ਅੱਗ ਨਾਲ ਸਾੜ ਸੁੱਟੇ ਅਤੇ ਯਰੂਸ਼ਲਮ ਦੀਆਂ ਕੰਧਾਂ ਢਾਹ ਦਿੱਤੀਆਂ
Jeremiah 42:18 in Panjabi 18 ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜਿਵੇਂ ਮੇਰਾ ਕ੍ਰੋਧ ਅਤੇ ਗੁੱਸਾ ਯਰੂਸ਼ਲਮ ਦੇ ਵਾਸੀਆਂ ਉੱਤੇ ਵਰ੍ਹਾਇਆ ਗਿਆ, - ਤਿਵੇਂ ਮੇਰਾ ਗੁੱਸਾ ਤੁਹਾਡੇ ਉੱਤੇ ਜਦ ਤੁਸੀਂ ਮਿਸਰ ਵਿੱਚ ਜਾਓਗੇ ਵਰ੍ਹਾਇਆ ਜਾਵੇਗਾ ਅਤੇ ਤੁਸੀਂ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਵੋਗੇ ਅਤੇ ਇਸ ਸਥਾਨ ਨੂੰ ਫਿਰ ਨਾ ਵੇਖੋਗੇ
Jeremiah 44:8 in Panjabi 8 ਤੁਸੀਂ ਆਪਣੇ ਹੱਥ ਦੇ ਕੰਮਾਂ ਨਾਲ ਅਤੇ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਨਾਲ ਮਿਸਰ ਦੇਸ ਵਿੱਚ ਜਿੱਥੇ ਤੁਸੀਂ ਟਿਕਣ ਲਈ ਗਏ ਮੈਨੂੰ ਕਿਉਂ ਖਿਝਾਉਂਦੇ ਹੋ ਤਾਂ ਜੋ ਤੁਸੀਂ ਕੱਟੇ ਜਾਓ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਸਰਾਪ ਅਤੇ ਉਲਾਹਮਾ ਹੋਵੋ ?
Jeremiah 52:14 in Panjabi 14 ਅਤੇ ਕਸਦੀਆਂ ਦੀ ਸਾਰੀ ਸੈਨਾ ਨੇ ਜੋ ਜਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ
Lamentations 1:7 in Panjabi 7 ਯਰੂਸ਼ਲਮ ਨੇ ਆਪਣੇ ਦੁੱਖ ਅਤੇ ਕਲੇਸ਼ ਦੇ ਦਿਨਾਂ ਵਿੱਚ, ਪੁਰਾਣੇ ਸਮਿਆਂ ਦੇ ਆਪਣੇ ਸਾਰੇ ਮਨਭਾਉਣੇ ਪਦਾਰਥਾਂ ਨੂੰ ਯਾਦ ਕੀਤਾ, ਜਦ ਉਹ ਦੇ ਲੋਕ ਵਿਰੋਧੀ ਦੇ ਹੱਥ ਵਿੱਚ ਪਏ, ਅਤੇ ਉਹ ਦਾ ਸਹਾਇਕ ਕੋਈ ਨਾ ਬਣਿਆ । ਉਹ ਦੇ ਵਿਰੋਧੀਆਂ ਨੇ ਉਹ ਨੂੰ ਵੇਖਿਆ, ਅਤੇ ਉਹ ਦੀ ਬਰਬਾਦੀ ਦਾ ਮਖੌਲ ਉਡਾਇਆ ।
Lamentations 3:61 in Panjabi 61 ਹੇ ਯਹੋਵਾਹ, ਤੂੰ ਉਹਨਾਂ ਦੀ ਨਿੰਦਿਆ ਨੂੰ ਸੁਣਿਆ ਹੈ, ਅਤੇ ਉਨ੍ਹਾਂ ਯੋਜਨਾਵਾਂ ਨੂੰ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ ।
Lamentations 5:1 in Panjabi 1 ਹੇ ਯਹੋਵਾਹ, ਜੋ ਕੁਝ ਸਾਡੇ ਨਾਲ ਬੀਤੀ ਉਸ ਨੂੰ ਯਾਦ ਕਰ ! ਧਿਆਨ ਦੇ ਅਤੇ ਸਾਡੀ ਨਿਰਾਦਰੀ ਨੂੰ ਦੇਖ !