Nehemiah 1:7 in Panjabi 7 ਅਸੀਂ ਤੇਰੇ ਵਿਰੁੱਧ ਬਹੁਤ ਬੁਰਿਆਈ ਕੀਤੀ ਹੈ, ਅਤੇ ਅਸੀਂ ਉਨ੍ਹਾਂ ਹੁਕਮਾਂ, ਬਿਧੀਆਂ ਅਤੇ ਨਿਯਮਾਂ ਨੂੰ ਜਿਹੜੇ ਤੂੰ ਆਪਣੇ ਦਾਸ ਮੂਸਾ ਨੂੰ ਦਿੱਤੇ ਸਨ, ਨਹੀਂ ਮੰਨਿਆ ।
Other Translations King James Version (KJV) We have dealt very corruptly against thee, and have not kept the commandments, nor the statutes, nor the judgments, which thou commandedst thy servant Moses.
American Standard Version (ASV) we have dealt very corruptly against thee, and have not kept the commandments, nor the statutes, nor the ordinances, which thou commandedst thy servant Moses.
Bible in Basic English (BBE) We have done great wrong against you, and have not kept the orders, the rules, and the decisions, which you gave to your servant Moses.
Darby English Bible (DBY) We have acted very perversely against thee, and have not kept the commandments, nor the statutes, nor the ordinances that thou commandedst thy servant Moses.
Webster's Bible (WBT) We have dealt very corruptly against thee, and have not kept the commandments, nor the statutes, nor the judgments, which thou commandedst thy servant Moses.
World English Bible (WEB) we have dealt very corruptly against you, and have not kept the commandments, nor the statutes, nor the ordinances, which you commanded your servant Moses.
Young's Literal Translation (YLT) we have acted very corruptly against Thee, and have not kept the commands, and the statutes, and the judgments, that Thou didst command Moses Thy servant.
Cross Reference Leviticus 27:34 in Panjabi 34 ਜਿਹੜੇ ਹੁਕਮ ਯਹੋਵਾਹ ਨੇ ਇਸਰਾਏਲੀਆਂ ਦੇ ਲਈ ਸੀਨਈ ਪਹਾੜ ਉੱਤੇ ਮੂਸਾ ਨੂੰ ਦਿੱਤੇ, ਉਹ ਇਹ ਹੀ ਹਨ ।
Deuteronomy 4:1 in Panjabi 1 ਹੇ ਇਸਰਾਏਲ, ਹੁਣ ਉਨ੍ਹਾਂ ਬਿਧੀਆਂ ਅਤੇ ਕਨੂੰਨਾਂ ਨੂੰ ਸੁਣੋ ਜਿਹੜੇ ਮੈਂ ਤੁਹਾਨੂੰ ਸਿਖਾਉਂਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਪੂਰਾ ਕਰੋ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਜਾ ਕੇ ਉਸ ਦੇਸ਼ ਨੂੰ ਅਧਿਕਾਰ ਵਿੱਚ ਲੈ ਲਓ ਜਿਹੜਾ ਯਹੋਵਾਹ ਤੁਹਾਡੇ ਪਿਉ-ਦਾਦਿਆਂ ਦਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ ।
Deuteronomy 4:5 in Panjabi 5 ਵੇਖੋ, ਜਿਵੇਂ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਹੁਕਮ ਦਿੱਤਾ ਸੀ, ਮੈਂ ਤੁਹਾਨੂੰ ਬਿਧੀਆਂ ਅਤੇ ਕਨੂੰਨ ਸਿਖਾਏ ਹਨ ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਜਾਂਦੇ ਹੋ, ਉਨ੍ਹਾਂ ਦੇ ਅਨੁਸਾਰ ਕਰੋ ।
Deuteronomy 5:1 in Panjabi 1 ਮੂਸਾ ਨੇ ਸਾਰੇ ਇਸਰਾਏਲ ਨੂੰ ਬੁਲਾ ਕੇ ਆਖਿਆ, “ਹੇ ਇਸਰਾਏਲ, ਇਹਨਾਂ ਬਿਧੀਆਂ ਅਤੇ ਕਾਨੂੰਨਾਂ ਨੂੰ ਸੁਣੋ ਜਿਹੜੇ ਮੈਂ ਅੱਜ ਤੁਹਾਡੇ ਕੰਨਾਂ ਵਿੱਚ ਪਾਉਂਦਾ ਹਾਂ । ਇਹਨਾਂ ਨੂੰ ਸਿੱਖੋ ਅਤੇ ਇਹਨਾਂ ਨੂੰ ਪੂਰਾ ਕਰਨ ਲਈ ਮੰਨੋ ।
Deuteronomy 6:1 in Panjabi 1 ਇਹ ਉਹ ਹੁਕਮਨਾਮੇ, ਬਿਧੀਆਂ ਅਤੇ ਕਨੂੰਨ ਹਨ, ਜਿਨ੍ਹਾਂ ਨੂੰ ਤੁਹਾਨੂੰ ਸਿਖਾਉਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਹੈ, ਤਾਂ ਜੋ ਤੁਸੀਂ ਇਨ੍ਹਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਪਾਰ ਜਾਂਦੇ ਹੋ,
Deuteronomy 28:14 in Panjabi 14 ਅਤੇ ਤੁਸੀਂ ਇਨ੍ਹਾਂ ਗੱਲਾਂ ਤੋਂ ਜਿਨ੍ਹਾਂ ਦਾ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ, ਸੱਜੇ ਜਾਂ ਖੱਬੇ ਨਾ ਮੁੜੋ ਕਿ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਜਾ ਕੇ ਉਹਨਾਂ ਦੀ ਪੂਜਾ ਕਰੋ ।
1 Kings 2:3 in Panjabi 3 ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨੂੰ ਮੰਨ ਕੇ ਉਹ ਦੇ ਮਾਰਗ ਉੱਤੇ ਚੱਲ ਅਤੇ ਉਹ ਦੀਆਂ ਬਿਧੀਆਂ, ਹੁਕਮਾਂ, ਨਿਯਮਾਂ, ਅਤੇ ਸਾਖੀਆਂ ਦੀ ਪਾਲਨਾ ਕਰ ਕੇ ਰਾਖੀ ਕਰ, ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੈ । ਇਸ ਕਾਰਨ ਤੂੰ ਉਸ ਸਾਰੇ ਕੰਮ ਵਿੱਚ ਜਿਹੜਾ ਤੂੰ ਕਰੇਂ ਅਤੇ ਉਸ ਸਭ ਕਾਸੇ ਵੱਲ ਜਿੱਧਰ ਤੂੰ ਮੂੰਹ ਕਰੇਂ, ਸਫ਼ਲ ਹੋਵੇਂਗਾ ।
2 Chronicles 25:4 in Panjabi 4 ਪਰ ਉਨ੍ਹਾਂ ਦੇ ਪੁੱਤਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ ਐਉਂ ਲਿਖਿਆ ਹੈ ਕਿ ਪੁੱਤਰਾਂ ਦੇ ਬਦਲੇ ਪਿਉ ਨਾ ਮਾਰੇ ਜਾਣ, ਨਾ ਪੇਵਾਂ ਦੇ ਬਦਲੇ ਪੁੱਤਰ ਮਾਰੇ ਜਾਣ ਪਰ ਹਰ ਆਦਮੀ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ ।
2 Chronicles 27:2 in Panjabi 2 ਉਹ ਸੱਭੋ ਕੁਝ ਜੋ ਉਹ ਦੇ ਪਿਉ ਉਜ਼ੀਯਾਹ ਨੇ ਕੀਤਾ ਸੀ ਉਵੇਂ ਹੀ ਉਹ ਨੇ ਵੀ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਪਰ ਉਹ ਯਹੋਵਾਹ ਦੀ ਹੈਕਲ ਵਿੱਚ ਨਾ ਵੜਿਆ ਅਤੇ ਅਜੇ ਤੱਕ ਲੋਕੀ ਵਿਗੜੀ ਚਾਲ ਚੱਲਦੇ ਸਨ
Ezra 7:6 in Panjabi 6 ਇਹ ਅਜ਼ਰਾ ਬਾਬਲ ਤੋਂ ਗਿਆ ਅਤੇ ਉਹ ਮੂਸਾ ਦੀ ਬਿਵਸਥਾ ਵਿੱਚ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਦਿੱਤੀ ਸੀ, ਬਹੁਤ ਨਿਪੁੰਨ ਸ਼ਾਸਤਰੀ ਸੀ ਅਤੇ ਯਹੋਵਾਹ, ਉਸ ਦੇ ਪਰਮੇਸ਼ੁਰ ਦਾ ਹੱਥ ਉਸ ਦੇ ਉੱਤੇ ਸੀ, ਇਸ ਲਈ ਰਾਜਾ ਨੇ ਉਸ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ।
Nehemiah 9:29 in Panjabi 29 ਅਤੇ ਤੂੰ ਉਨ੍ਹਾਂ ਨੂੰ ਚਿਤਾਉਣੀ ਦਿੰਦਾ ਸੀ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੀ ਬਿਵਸਥਾ ਵੱਲ ਮੋੜ ਲਿਆਵੇ ਪਰ ਉਨ੍ਹਾਂ ਨੇ ਹੰਕਾਰ ਕੀਤਾ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ ਅਤੇ ਤੇਰੇ ਨਿਯਮਾਂ ਦੇ ਵਿਰੁੱਧ ਪਾਪ ਕੀਤਾ, ਜਿਨ੍ਹਾਂ ਨੂੰ ਜੇ ਕੋਈ ਮਨੁੱਖ ਪੂਰਾ ਕਰੇ ਤਾਂ ਉਨ੍ਹਾਂ ਦੇ ਕਾਰਨ ਜੀਉਂਦਾ ਰਹੇ, ਅਤੇ ਹਠੀਲੇ ਬਣ ਕੇ ਆਪਣੀ ਪਿੱਠ ਤੇਰੇ ਵੱਲ ਮੋੜ ਲਈ ਅਤੇ ਢੀਠ ਹੋ ਗਏ ਅਤੇ ਉਨ੍ਹਾਂ ਨੇ ਨਾ ਸੁਣਿਆ ।
Psalm 19:8 in Panjabi 8 ਯਹੋਵਾਹ ਦੇ ਫਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ ।
Psalm 106:6 in Panjabi 6 ਅਸੀਂ ਆਪਣੇ ਪਿਉ-ਦਾਦਿਆਂ ਜਿਹੇ ਪਾਪ ਕੀਤੇ, ਅਸੀਂ ਬਦੀ ਅਤੇ ਦੁਸ਼ਟਪੁਣਾ ਕੀਤਾ ।
Psalm 119:5 in Panjabi 5 ਕਾਸ਼ ਕਿ ਮੇਰੀ ਚਾਲ ਤੇਰੀਆਂ ਬਿਧੀਆਂ ਦੀ ਪਾਲਣਾ ਕਰਨ ਲਈ ਪੱਕੀ ਹੋਵੇ !
Daniel 9:5 in Panjabi 5 ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ, ਅਸੀਂ ਬਦੀ ਕੀਤੀ, ਅਸੀਂ ਵਿਰੋਧ ਕੀਤਾ, ਅਸੀਂ ਤੇਰੇ ਹੁਕਮਾਂ ਅਤੇ ਤੇਰੇ ਨਿਯਮਾਂ ਤੋਂ ਫਿਰ ਗਏ ਹਾਂ !
Daniel 9:11 in Panjabi 11 ਹਾਂ, ਸਾਰਾ ਇਸਰਾਏਲ ਤੇਰੀ ਬਿਵਸਥਾ ਤੋਂ ਫਿਰ ਗਿਆ ਅਤੇ ਮੁੜ ਗਿਆ ਹੈ ਜੋ ਤੇਰੇ ਆਖੇ ਨੂੰ ਨਾ ਮੰਨੇ ਸੋ ਇਸ ਕਰਕੇ ਉਹ ਫਿਟਕਾਰ ਸਾਡੇ ਉੱਤੇ ਆ ਪਈ ਅਤੇ ਉਹ ਸੌਂਹ ਵੀ ਜੋ ਪਰਮੇਸ਼ੁਰ ਦੇ ਸੇਵਕ ਮੂਸਾ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ, ਇਸ ਲਈ ਜੋ ਅਸੀਂ ਉਸ ਦੇ ਵਿਰੁੱਧ ਪਾਪ ਕੀਤਾ ।
Daniel 9:13 in Panjabi 13 ਜਿਸ ਤਰ੍ਹਾਂ ਮੂਸਾ ਦੀ ਬਿਵਸਥਾ ਵਿੱਚ ਲਿਖੀਆਂ ਹੋਈਆਂ ਹਨ, ਉਸੇ ਤਰਾਂ ਇਹ ਸਾਰੀਆਂ ਬਿਪਤਾਂ ਸਾਡੇ ਉੱਤੇ ਆਣ ਪਈਆਂ, ਤਦ ਵੀ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਬੇਨਤੀ ਨਾ ਕੀਤੀ ਜੋ ਅਸੀਂ ਆਪਣਿਆਂ ਟੇਢਿਆਂ ਕੰਮਾਂ ਤੋ ਹਟੀਏ ਅਤੇ ਤੇਰੀ ਸੱਚਿਆਈ ਵਿੱਚ ਸੁਚੇਤ ਹੋਈਏ ।
Hosea 9:9 in Panjabi 9 ਉਹਨਾਂ ਨੇ ਆਪਣੇ ਆਪ ਨੂੰ ਪੁੱਜ ਕੇ ਖਰਾਬ ਕਰ ਲਿਆ, ਜਿਵੇਂ ਗਿਬਆਹ ਦੇ ਦਿਨਾਂ ਵਿੱਚ, ਉਹ ਉਹਨਾਂ ਦੀ ਬਦੀ ਨੂੰ ਚੇਤੇ ਕਰੇਗਾ ਉਹ ਉਹਨਾਂ ਦੇ ਪਾਪਾਂ ਦੀ ਖਬਰ ਲਵੇਗਾ ।
Zephaniah 3:7 in Panjabi 7 ਮੈਂ ਨਗਰੀ ਨੂੰ ਆਖਿਆ, “ਸਿਰਫ਼ ਮੈਥੋਂ ਡਰ ਅਤੇ ਤਾੜਨਾ ਨੂੰ ਮੰਨ, ਤਾਂ ਉਸ ਦਾ ਵਸੇਬਾ ਨਾਸ਼ ਨਹੀਂ ਕੀਤਾ ਜਾਵੇਗਾ, ਜਿਵੇਂ ਮੈਂ ਉਸ ਦੇ ਲਈ ਠਹਿਰਾਇਆ ਹੈ”, ਪਰ ਉਹਨਾਂ ਨੇ ਜਤਨ ਕਰ ਕੇ ਆਪਣੇ ਸਾਰੇ ਕੰਮਾਂ ਨੂੰ ਵਿਗਾੜਿਆ ਹੈ ।
Malachi 4:4 in Panjabi 4 ਤੁਸੀਂ ਮੇਰੇ ਦਾਸ ਮੂਸਾ ਦੀ ਬਿਵਸਥਾ ਨੂੰ ਚੇਤੇ ਰੱਖੋ ਅਤੇ ਉਨ੍ਹਾਂ ਬਿਧੀਆਂ ਅਤੇ ਨਿਆਵਾਂ ਨੂੰ ਜਿਨ੍ਹਾਂ ਦਾ ਮੈਂ ਸਾਰੇ ਇਸਰਾਏਲ ਲਈ ਹੋਰੇਬ ਵਿੱਚ ਹੁਕਮ ਦਿੱਤਾ ।
Revelation 19:2 in Panjabi 2 ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ ।