Nehemiah 12:27 in Panjabi 27 ਯਰੂਸ਼ਲਮ ਦੀ ਸ਼ਹਿਰਪਨਾਹ ਦੇ ਸਮਰਪਣ ਦੇ ਸਮੇਂ ਲੇਵੀਆਂ ਨੂੰ ਸਾਰੇ ਸਥਾਨਾਂ ਵਿੱਚ ਭਾਲਿਆ ਗਿਆ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲਿਆਇਆ ਗਿਆ ਤਾਂ ਜੋ ਉਹ ਅਨੰਦ ਅਤੇ ਧੰਨਵਾਦ ਕਰਕੇ ਅਤੇ ਛੈਣੇ, ਸਤਾਰ ਅਤੇ ਬਰਬਤਾਂ ਵਜਾ ਕੇ ਅਤੇ ਗਾ ਕੇ ਉਸਦਾ ਸਮਰਪਣ ਕਰਨ ।
Other Translations King James Version (KJV) And at the dedication of the wall of Jerusalem they sought the Levites out of all their places, to bring them to Jerusalem, to keep the dedication with gladness, both with thanksgivings, and with singing, with cymbals, psalteries, and with harps.
American Standard Version (ASV) And at the dedication of the wall of Jerusalem they sought the Levites out of all their places, to bring them to Jerusalem, to keep the dedication with gladness, both with thanksgivings, and with singing, with cymbals, psalteries, and with harps.
Bible in Basic English (BBE) And when the time came for the wall of Jerusalem to be made holy, they sent for the Levites out of all their places to come to Jerusalem, to keep the feast with joy, and with praise and melody, with brass and corded instruments of music.
Darby English Bible (DBY) And at the dedication of the wall of Jerusalem they sought the Levites out of all their places, to bring them to Jerusalem, to hold the dedication with gladness, both with thanksgivings, and with singing, [with] cymbals, lutes and harps.
Webster's Bible (WBT) And at the dedication of the wall of Jerusalem they sought the Levites out of all their places, to bring them to Jerusalem, to keep the dedication with gladness, both with thanksgivings, and with singing, with cymbals, psalteries, and with harps.
World English Bible (WEB) At the dedication of the wall of Jerusalem they sought the Levites out of all their places, to bring them to Jerusalem, to keep the dedication with gladness, both with giving thanks, and with singing, with cymbals, psalteries, and with harps.
Young's Literal Translation (YLT) And at the dedication of the wall of Jerusalem they sought the Levites out of all their places, to bring them in to Jerusalem, to make the dedication even with gladness, and with thanksgivings, and with singing, `with' cymbals, psalteries, and with harps;
Cross Reference Deuteronomy 16:11 in Panjabi 11 ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਉੱਥੇ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੋਵੇ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਕੋਲ ਹੋਣ, ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ ।
Deuteronomy 20:5 in Panjabi 5 ਫੇਰ ਪ੍ਰਧਾਨ ਲੋਕਾਂ ਨੂੰ ਆਖਣ, “ਤੁਹਾਡੇ ਵਿੱਚੋਂ ਕੌਣ ਹੈ ਜਿਸ ਨੇ ਨਵਾਂ ਘਰ ਬਣਾਇਆ ਹੋਵੇ, ਪਰ ਉਸ ਦਾ ਸਮਰਪਣ ਨਾ ਕੀਤਾ ਹੋਵੇ ? ਉਹ ਆਪਣੇ ਘਰ ਨੂੰ ਮੁੜ ਜਾਵੇ, ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਦਾ ਸਮਰਪਣ ਕਰੇ ।
2 Samuel 6:12 in Panjabi 12 ਦਾਊਦ ਰਾਜਾ ਨੂੰ ਲੋਕਾਂ ਨੇ ਇਹ ਖ਼ਬਰ ਦਿੱਤੀ ਕਿ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਵਸਤਾਂ ਨੂੰ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਯਹੋਵਾਹ ਨੇ ਬਰਕਤ ਦਿੱਤੀ ਹੈ । ਤਦ ਦਾਊਦ ਗਿਆ ਅਤੇ ਪਰਮੇਸ਼ੁਰ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਦਾਊਦ ਦੇ ਸ਼ਹਿਰ ਵਿੱਚ ਆਨੰਦ ਨਾਲ ਲੈ ਆਇਆ ।
1 Chronicles 13:8 in Panjabi 8 ਅਤੇ ਦਾਊਦ ਅਤੇ ਸਾਰਾ ਇਸਰਾਏਲ ਪਰਮੇਸ਼ੁਰ ਦੇ ਅੱਗੇ ਆਪਣੇ ਸਾਰੇ ਬਲ ਨਾਲ ਗੀਤ ਅਤੇ ਰਾਗਾਂ ਨੂੰ ਗਾਉਂਦੇ, ਸਿਤਾਰ ਤੇ ਤੰਬੁਰਾ ਅਤੇ ਢੋਲਕ, ਅਤੇ ਛੈਣੇ ਅਤੇ ਤੁਰ੍ਹੀਆਂ ਨੂੰ ਵਜਾਉਂਦੇ ਹੋਏ ਤੁਰੇ ।
1 Chronicles 15:4 in Panjabi 4 ਅਤੇ ਦਾਊਦ ਨੇ ਹਾਰੂਨ ਦੇ ਵੰਸ ਨੂੰ ਅਤੇ ਲੇਵੀਆਂ ਨੂੰ ਇਕੱਠਾ ਕੀਤਾ,
1 Chronicles 15:12 in Panjabi 12 ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਹੋ । ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ, ਨਾਲੇ ਤੁਸੀਂ ਤੇ ਤੁਹਾਡੇ ਭਰਾ ਵੀ ਤਾਂ ਕਿ ਤੁਸੀਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉਸ ਸਥਾਨ ਉੱਤੇ ਲੈ ਆਓ, ਜਿਹੜਾ ਮੈਂ ਉਸ ਲਈ ਤਿਆਰ ਕੀਤਾ ਹੈ ।
1 Chronicles 15:16 in Panjabi 16 ਦਾਊਦ ਨੇ ਲੇਵੀਆਂ ਦੇ ਸਰਦਾਰਾਂ ਨੂੰ ਆਗਿਆ ਦਿੱਤੀ ਜੋ ਆਪਣੇ ਭਰਾਵਾਂ ਵਿੱਚੋਂ ਗਵੱਯਾਂ ਨੂੰ ਠਹਿਰਾਉਣ, ਤਾਂ ਕਿ ਉਹ ਜੈ ਕਾਰ ਤੇ ਵਜੰਤਰ ਅਰਥਾਤ ਤੰਬੂਰੇ, ਸਤਾਰਾਂ, ਮਜੀਰੇ ਛੇੜਨ, ਉੱਚੀਆਂ ਸੁਰਾਂ ਕਰ ਕੇ ਅਨੰਦਤਾਈ ਦੇ ਨਾਲ ਗਾਉਣ ।
1 Chronicles 15:28 in Panjabi 28 ਅਤੇ ਸਾਰੇ ਇਸਰਾਏਲ ਨੇ ਪੁਕਾਰਦਿਆਂ, ਤੁਰ੍ਹੀਆਂ ਤੇ ਨਰਸਿੰਗੇ ਫੂਕਦੇ ਫੂਕਦੇ ਅਤੇ ਮਜੀਰਿਆਂ, ਸਿਤਾਰਾਂ ਤੇ ਬੀਨਾਂ ਨੂੰ ਉੱਚੀ ਅਵਾਜ਼ ਨਾਲ ਵਜਾਉਂਦਿਆਂ ਹੋਇਆਂ, ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕ ਲਿਆਏ ।
1 Chronicles 16:5 in Panjabi 5 ਅਰਥਾਤ ਆਸਾਫ ਮੁਖੀਆ ਤੇ ਦੂਜੇ ਜ਼ਕਰਯਾਹ, ਯਿਈਏਲ, ਸ਼ਮੀਰਾਮੋਥ, ਯਿਹੀਏਲ, ਮੱਤਿਥਯਾਹ, ਅਲੀਆਬ, ਬਨਾਯਾਹ, ਓਬੇਦ ਅਦੋਮ ਅਤੇ ਯਿਈਏਲ ਨੂੰ, ਸਿਤਾਰਾਂ ਤੇ ਬਰਬਤਾਂ ਦੇ ਨਾਲ ਅਤੇ ਆਸਾਫ ਛੈਣਿਆਂ ਨਾਲ ਵਜਾਉਂਦਾ ਸੀ ।
1 Chronicles 16:42 in Panjabi 42 ਅਤੇ ਉਨ੍ਹਾਂ ਦੇ ਨਾਲ ਹੇਮਾਨ ਅਤੇ ਯਦੂਥੂਨ ਸਨ ਅਤੇ ਵਜਾਉਣ ਵਾਲਿਆਂ ਦੇ ਲਈ ਤੁਰ੍ਹੀਆਂ ਤੇ ਛੈਣੇ ਤੇ ਪਰਮੇਸ਼ੁਰ ਦੇ ਗੀਤ ਗਾਉਣ ਲਈ ਵਾਜੇ ਸਨ ਅਤੇ ਯਦੂਥੂਨ ਦੇ ਪੁੱਤਰ ਦਰਬਾਨ ਸਨ
1 Chronicles 23:5 in Panjabi 5 ਅਤੇ ਚਾਰ ਹਜ਼ਾਰ ਦਰਬਾਨ ਸਨ ਅਤੇ ਚਾਰ ਹਜ਼ਾਰ ਉਨ੍ਹਾਂ ਸਾਜ਼ਾਂ ਅਤੇ ਵਜੰਤ੍ਰਾਂ ਨੂੰ ਵਜਾਉਂਦੇ ਸਨ ਜਿਹੜੇ ਮੈਂ, ਦਾਊਦ ਨੇ ਆਖਿਆ ਹੈ, ਯਹੋਵਾਹ ਦੀ ਉਸਤਤ ਲਈ ਬਣਾਏ ਸਨ ।
1 Chronicles 25:1 in Panjabi 1 ਫਿਰ ਦਾਊਦ ਅਤੇ ਸੈਨਾ ਪਤੀਆਂ ਨੇ ਆਸਾਫ, ਹੇਮਾਨ ਅਤੇ ਯਦੂਬੂਨ ਦੇ ਪੁੱਤਰਾਂ ਵਿੱਚੋਂ ਕਈਆਂ ਨੂੰ ਉਪਾਸਨਾ ਲਈ ਵੱਖਰਾ ਰੱਖਿਆ ਕਿ ਉਹ ਬਰਬਤਾਂ, ਸਿਤਾਰਾਂ ਤੇ ਛੈਣਿਆਂ ਨਾਲ ਅਗੰਮ ਵਾਕ ਕਰਨ ਅਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਉਨ੍ਹਾਂ ਦੀ ਸੇਵਾ ਅਨੁਸਾਰ ਇਹ ਸੀ,
1 Chronicles 26:31 in Panjabi 31 ਹਬਰੋਨੀਆਂ ਵਿੱਚ ਯਰੀਯਾਹ ਹਬਰੋਨੀਆਂ ਦਾ ਮੁਖੀਆ ਉਨ੍ਹਾਂ ਦੇ ਪਿਤਾਵਾਂ ਦੇ ਘਰਾਣਿਆਂ ਦੀਆਂ ਪੀੜ੍ਹੀਆਂ ਅਨੁਸਾਰ ਸੀ । ਦਾਊਦ ਪਾਤਸ਼ਾਹ ਦੇ ਚਾਲ੍ਹੀਵੇਂ ਸਾਲ ਵਿੱਚ ਉਹ ਲੱਭੇ ਗਏ ਅਤੇ ਗਿਲਆਦ ਦੇ ਯਅਜ਼ੇਰ ਵਿੱਚ ਉਨ੍ਹਾਂ ਵਿੱਚੋਂ ਮਹਾਂ ਸੂਰਮੇ ਲੱਭੇ ਗਏ
2 Chronicles 5:13 in Panjabi 13 ਤਦ ਐਉਂ ਹੋਇਆ ਕਿ ਜਦ ਤੁਰ੍ਹੀਆਂ ਦੇ ਵਜੰਤਰੀ ਅਤੇ ਗਵੰਤਰੀ ਮਿਲ ਗਏ ਕਿ ਯਹੋਵਾਹ ਦੀ ਉਸਤੱਤ ਅਤੇ ਧੰਨਵਾਦ ਕਰਨ ਵਿੱਚ ਉਨ੍ਹਾਂ ਦੀ ਸੁਰ ਇੱਕੋ ਹੀ ਸੁਣਾਈ ਦੇਵੇ ਅਤੇ ਜਦ ਤੁਰ੍ਹੀਆਂ ਅਤੇ ਖੰਜਰੀਆਂ ਅਤੇ ਗਾਉਣ ਦਿਆਂ ਸਾਜ਼ਾਂ ਨਾਲ ਉਨ੍ਹਾਂ ਨੇ ਆਪਣਾ ਸੁਰ ਉੱਚਾ ਕਰਕੇ ਯਹੋਵਾਹ ਦੀ ਉਸਤੱਤ ਕੀਤੀ ਕਿ ਉਹ ਭਲਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ ਤਾਂ ਉਹ ਭਵਨ ਅਰਥਾਤ ਯਹੋਵਾਹ ਦਾ ਭਵਨ ਬੱਦਲ ਨਾਲ ਭਰ ਗਿਆ
2 Chronicles 7:6 in Panjabi 6 ਅਤੇ ਜਾਜਕ ਆਪਣੇ-ਆਪਣੇ ਕੰਮਾਂ ਅਨੁਸਾਰ ਖੜ੍ਹੇ ਸਨ ਅਤੇ ਲੇਵੀ ਵੀ ਯਹੋਵਾਹ ਲਈ ਗਾਉਣ ਵਜਾਉਣ ਦੇ ਸਾਜ਼ ਲੈ ਕੇ ਖੜ੍ਹੇ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਯਹੋਵਾਹ ਦਾ ਧੰਨਵਾਦ ਕਰਨ ਲਈ ਬਣਾਇਆ ਸੀ ਤਾਂ ਜੋ ਉਨ੍ਹਾਂ ਸਲਾਹੁਤਾਂ ਦੇ ਰਾਹੀਂ ਪਰਮੇਸ਼ੁਰ ਦਾ ਧੰਨਵਾਦ ਕੀਤਾ ਜਾਵੇ ਕਿਉਂ ਜੋ ਉਸ ਦੀ ਦਯਾ ਸਦਾ ਦੀ ਹੈ ਅਤੇ ਜਾਜਕ ਉਨ੍ਹਾਂ ਦੇ ਅੱਗੇ ਨਰਸਿੰਗੇ ਫੂਕਦੇ ਰਹੇ ਅਤੇ ਸਾਰੇ ਇਸਰਾਏਲੀ ਖੜ੍ਹੇ ਰਹੇ
2 Chronicles 29:4 in Panjabi 4 ਉਹ ਜਾਜਕਾਂ ਅਤੇ ਲੇਵੀਆਂ ਨੂੰ ਲੈ ਆਇਆ ਅਤੇ ਉਨ੍ਹਾਂ ਨੂੰ ਪੂਰਬ ਵੱਲ ਮੈਦਾਨ ਵਿੱਚ ਇਕੱਠਿਆਂ ਕੀਤਾ
2 Chronicles 29:30 in Panjabi 30 ਤਾਂ ਹਿਜ਼ਕੀਯਾਹ ਪਾਤਸ਼ਾਹ ਨੇ ਅਤੇ ਸਰਦਾਰਾਂ ਨੇ ਲੇਵੀਆਂ ਨੂੰ ਆਖਿਆ ਕਿ ਦਾਊਦ ਅਤੇ ਆਸਾਫ ਗੈਬਦਾਨ ਦੇ ਵਾਕਾਂ ਵਿੱਚ ਯਹੋਵਾਹ ਦੀ ਉਸਤੱਤ ਗਾਓ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਉਹ ਦੀ ਉਸਤੱਤ ਕੀਤੀ ਅਤੇ ਉਨ੍ਹਾਂ ਨੇ ਸੀਸ ਨਿਵਾ ਕੇ ਮੱਥਾ ਟੇਕਿਆ
Ezra 3:10 in Panjabi 10 ਜਦੋਂ ਰਾਜ ਮਿਸਤਰੀਆਂ ਨੇ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ, ਤਾਂ ਜਾਜਕ ਆਪਣੇ ਬਸਤਰ ਪਾ ਕੇ ਅਤੇ ਤੁਰ੍ਹੀਆਂ ਲੈ ਕੇ ਅਤੇ ਆਸਾਫ਼ ਦੇ ਵੰਸ਼ ਦੇ ਲੇਵੀ ਛੈਣੇ ਲੈ ਕੇ ਖੜੇ ਹੋਏ ਤਾਂ ਜੋ ਇਸਰਾਏਲ ਦੇ ਰਾਜਾ ਦਾਊਦ ਦੇ ਹੁਕਮ ਅਨੁਸਾਰ ਯਹੋਵਾਹ ਦੀ ਉਤਸਤ ਕਰਨ ।
Ezra 6:16 in Panjabi 16 ਤਦ ਇਸਰਾਏਲੀਆਂ ਅਰਥਾਤ ਜਾਜਕ, ਲੇਵੀ ਅਤੇ ਬਾਕੀ ਸਾਰੇ ਲੋਕਾਂ ਨੇ ਜੋ ਗ਼ੁਲਾਮੀ ਤੋਂ ਆਏ ਸਨ, ਅਨੰਦ ਨਾਲ ਪਰਮੇਸ਼ੁਰ ਦੇ ਇਸ ਭਵਨ ਦੇ ਸਮਰਪਣ ਨੂੰ ਤਿਉਹਾਰ ਦੇ ਰੂਪ ਵਿੱਚ ਮਨਾਇਆ ।
Ezra 8:15 in Panjabi 15 ਮੈਂ ਇਹਨਾਂ ਨੂੰ ਉਸ ਨਦੀ ਦੇ ਕੋਲ ਜੋ ਅਹਵਾ ਦੀ ਵੱਲ ਵੱਗਦੀ ਹੈ ਇਕੱਠਾ ਕੀਤਾ, ਅਤੇ ਉੱਥੇ ਅਸੀਂ ਤਿੰਨ ਦਿਨ ਡੇਰੇ ਲਾ ਕੇ ਰਹੇ, ਅਤੇ ਉੱਥੇ ਮੈਂ ਲੋਕਾਂ ਅਤੇ ਜਾਜਕਾਂ ਵਿੱਚ ਵੇਖਿਆ ਪਰ ਮੈਨੂੰ ਲੇਵੀਆਂ ਵਿੱਚੋਂ ਕੋਈ ਨਾ ਮਿਲਿਆ ।
Nehemiah 8:17 in Panjabi 17 ਸਾਰੀ ਸਭਾ ਨੇ ਜਿਹੜੀ ਗ਼ੁਲਾਮੀ ਵਿੱਚੋਂ ਮੁੜ ਆਈ ਸੀ, ਡੇਰੇ ਬਣਾਏ ਅਤੇ ਉਨ੍ਹਾਂ ਵਿੱਚ ਰਹੇ ਕਿਉਂ ਜੋ ਨੂਨ ਦੇ ਪੁੱਤਰ ਯੇਸ਼ੂਆ ਦੇ ਦਿਨਾਂ ਤੋਂ ਲੈ ਕੇ ਉਸ ਦਿਨ ਤੱਕ ਇਸਰੇਲੀਆਂ ਨੇ ਅਜਿਹਾ ਨਹੀਂ ਕੀਤਾ ਸੀ । ਉਸ ਸਮੇਂ ਬਹੁਤ ਵੱਡਾ ਅਨੰਦ ਹੋਇਆ ।
Nehemiah 11:20 in Panjabi 20 ਬਾਕੀ ਇਸਰਾਏਲੀ ਜਾਜਕ ਅਤੇ ਲੇਵੀ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚ ਆਪੋ ਆਪਣੇ ਹਿੱਸੇ ਵਿੱਚ ਰਹਿੰਦੇ ਸਨ ।
Psalm 30:1 in Panjabi 1 ਭਵਨ ਦੇ ਆਦਰ ਲਈ ਦਾਊਦ ਦਾ ਭਜਨ ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੂੰ ਮੈਨੂੰ ਉਤਾਹਾਂ ਖਿੱਚਿਆ, ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ ਅਨੰਦ ਹੋਣ ਨਾ ਦਿੱਤਾ ।
Psalm 81:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਥ ਰਾਗ ਵਿੱਚ ਆਸਾਫ਼ ਦਾ ਭਜਨ । ਸਾਡੇ ਬਲ ਦੇ ਪਰਮੇਸ਼ੁਰ ਦਾ ਜੈਕਾਰਾ ਗਜਾਓ, ਯਾਕੂਬ ਦੇ ਪਰਮੇਸ਼ੁਰ ਲਈ ਖੁਸ਼ੀ ਨਾਲ ਲਲਕਾਰੋ !
Psalm 92:1 in Panjabi 1 ਭਜਨ । ਵਿਸ਼ਰਾਮ ਦੇ ਲਈ ਗੀਤ । ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ,
Psalm 98:4 in Panjabi 4 ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,
Psalm 100:1 in Panjabi 1 ਧੰਨਵਾਦ ਦਾ ਭਜਨ ਹੇ ਸਾਰੀ ਧਰਤੀ ਦੇ ਵਾਸੀਓ, ਯਹੋਵਾਹ ਲਈ ਲਲਕਾਰੋ,
Psalm 149:3 in Panjabi 3 ਓਹ ਨਿਰਤਕਾਰੀ ਕਰਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ !
Psalm 150:2 in Panjabi 2 ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਯੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ !
Philippians 4:4 in Panjabi 4 ਪ੍ਰਭੂ ਵਿੱਚ ਸਦਾ ਅਨੰਦ ਕਰੋ । ਫੇਰ ਕਹਿੰਦਾ ਹਾਂ, ਅਨੰਦ ਕਰੋ ।
Revelation 5:8 in Panjabi 8 ਅਤੇ ਜਦੋਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਪ੍ਰਾਣੀ ਅਤੇ ਚੌਵੀ ਬਜ਼ੁਰਗ ਲੇਲੇ ਦੇ ਅੱਗੇ ਡਿੱਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ, ਜਿਹੜੇ ਸੰਤਾਂ ਦੀਆਂ ਪ੍ਰਾਰਥਨਾਵਾਂ ਹਨ ।