Numbers 10:9 in Panjabi 9 ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ, ਜਿਹੜੇ ਤੁਹਾਨੂੰ ਸਤਾਉਂਦੇ ਹਨ ਯੁੱਧ ਕਰਨ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਯਾਦ ਕੀਤੇ ਜਾਓਗੇ ਅਤੇ ਤੁਸੀਂ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ ।
Other Translations King James Version (KJV) And if ye go to war in your land against the enemy that oppresseth you, then ye shall blow an alarm with the trumpets; and ye shall be remembered before the LORD your God, and ye shall be saved from your enemies.
American Standard Version (ASV) And when ye go to war in your land against the adversary that oppresseth you, then ye shall sound an alarm with the trumpets; and ye shall be remembered before Jehovah your God, and ye shall be saved from your enemies.
Bible in Basic English (BBE) And if you go to war in your land against any who do you wrong, then let the loud note of the horn be sounded; and the Lord your God will keep you in mind and give you salvation from those who are against you.
Darby English Bible (DBY) And if ye go to war in your land against the enemy that oppresseth you, then ye shall blow an alarm with the trumpets; and ye shall be remembered before Jehovah your God, and ye shall be saved from your enemies.
Webster's Bible (WBT) And if ye go to war in your land against the enemy that oppresseth you, then ye shall blow an alarm with the trumpets; and ye shall be remembered before the LORD your God, and ye shall be saved from your enemies.
World English Bible (WEB) When you go to war in your land against the adversary who oppresses you, then you shall sound an alarm with the trumpets; and you shall be remembered before Yahweh your God, and you shall be saved from your enemies.
Young's Literal Translation (YLT) `And when ye go into battle in your land against the adversary who is distressing you, then ye have shouted with the trumpets, and ye have been remembered before Jehovah your God, and ye have been saved from your enemies.
Cross Reference Genesis 8:1 in Panjabi 1 ਫੇਰ ਪਰਮੇਸ਼ੁਰ ਨੇ ਨੂਹ ਨੂੰ, ਹਰ ਜੰਗਲੀ ਜਾਨਵਰ ਨੂੰ, ਹਰ ਡੰਗਰ ਨੂੰ ਅਤੇ ਜੋ ਵੀ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਯਾਦ ਕੀਤਾ । ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ ਅਤੇ ਜਿਸ ਕਾਰਨ ਪਾਣੀ ਘਟਣ ਲੱਗ ਪਿਆ ।
Numbers 31:6 in Panjabi 6 ਉਪਰੰਤ ਮੂਸਾ ਨੇ ਗੋਤਾਂ ਦੇ ਅਨੁਸਾਰ ਇੱਕ-ਇੱਕ ਹਜ਼ਾਰ ਆਦਮੀਆਂ ਨੂੰ ਅਤੇ ਅਲਆਜ਼ਾਰ ਜਾਜਕ ਦੇ ਪੁੱਤਰ ਫੀਨਹਾਸ ਨੂੰ ਯੁੱਧ ਕਰਨ ਲਈ ਭੇਜਿਆ ਅਤੇ ਪਵਿੱਤਰ ਸਥਾਨ ਦੇ ਭਾਂਡੇ ਅਤੇ ਚੌਕਸ ਕਰਨ ਵਾਲੀਆਂ ਤੁਰ੍ਹੀਆਂ ਉਸ ਦੇ ਹੱਥ ਵਿੱਚ ਸਨ ।
Joshua 6:5 in Panjabi 5 ਜਦ ਉਹ ਦੇਰ ਤੱਕ ਮੇਢੇ ਦੇ ਸਿੰਘਾਂ ਦੀਆਂ ਤੁਰ੍ਹੀਆਂ ਵਜਾਉਣ ਅਤੇ ਜਦ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਸਾਰੇ ਲੋਕ ਵੱਡੇ ਜ਼ੋਰ ਨਾਲ ਜੈ ਜੈ ਕਾਰ ਕਰਨ ਤਾਂ ਸ਼ਹਿਰ ਦੀ ਚਾਰ-ਪਨਾਹ ਨੀਂਹ ਤੋਂ ਡਿੱਗ ਪਵੇਗੀ ਅਤੇ ਪਰਜਾ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਉਤਾਹਾਂ ਜਾਵੇਗਾ ।
Judges 2:18 in Panjabi 18 ਜਦ ਯਹੋਵਾਹ ਉਨ੍ਹਾਂ ਦੇ ਲਈ ਨਿਆਂਈਆਂ ਨੂੰ ਠਹਿਰਾਉਂਦਾ ਤਾਂ ਯਹੋਵਾਹ ਉਨ੍ਹਾਂ ਨਿਆਂਈਆਂ ਦੇ ਨਾਲ ਰਹਿੰਦਾ ਸੀ ਅਤੇ ਜਦ ਤੱਕ ਨਿਆਂਈ ਜੀਉਂਦਾ ਰਹਿੰਦਾ ਸੀ ਤਦ ਤੱਕ ਇਸਰਾਏਲ ਨੂੰ ਉਸ ਦੇ ਵੈਰੀਆਂ ਦੇ ਹੱਥੋਂ ਛੁਡਾਉਂਦਾ ਸੀ, ਕਿਉਂ ਜੋ ਯਹੋਵਾਹ ਉਨ੍ਹਾਂ ਦੀ ਦੁਹਾਈ ਤੋਂ ਜੋ ਉਹ ਆਪਣੇ ਦੁੱਖ ਦੇਣ ਵਾਲਿਆਂ ਅਤੇ ਲੁਟੇਰਿਆਂ ਦੇ ਕਾਰਨ ਦਿੰਦੇ ਸਨ, ਦੁਖੀ ਹੁੰਦਾ ਸੀ ।
Judges 3:27 in Panjabi 27 ਫਿਰ ਅਜਿਹਾ ਹੋਇਆ ਕਿ ਜਦੋਂ ਉਹ ਉੱਥੇ ਪਹੁੰਚਿਆ ਤਾਂ ਉਸ ਨੇ ਇਫ਼ਰਾਈਮ ਦੇ ਪਹਾੜ ਉੱਤੇ ਤੁਰ੍ਹੀ ਵਜਾਈ ਤਾਂ ਇਸਰਾਏਲੀ ਉਸ ਨੇ ਨਾਲ ਪਹਾੜ ਤੋਂ ਉਤਰ ਆਏ ਅਤੇ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ ।
Judges 4:2 in Panjabi 2 ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਕਨਾਨ ਦੇ ਰਾਜਾ ਯਾਬੀਨ ਦੇ ਹੱਥ ਵਿੱਚ ਕਰ ਦਿੱਤਾ, ਜੋ ਹਸੋਰ ਵਿੱਚ ਰਾਜ ਕਰਦਾ ਸੀ ਅਤੇ ਉਸ ਦੇ ਸੈਨਾਪਤੀ ਦਾ ਨਾਮ ਸੀਸਰਾ ਸੀ ਜੋ ਪਰਾਈਆਂ ਕੌਮਾਂ ਦੇ ਹਰੋਸ਼ਥ ਨਗਰ ਦਾ ਵਾਸੀ ਸੀ ।
Judges 6:9 in Panjabi 9 ਅਤੇ ਮੈਂ ਤੁਹਾਨੂੰ ਮਿਸਰੀਆਂ ਦੇ ਹੱਥਾਂ ਤੋਂ ਸਗੋਂ ਉਨ੍ਹਾਂ ਸਾਰਿਆਂ ਦੇ ਹੱਥਾਂ ਤੋਂ ਛੁਡਾਇਆ ਜਿਹੜੇ ਤੁਹਾਨੂੰ ਦੁੱਖ ਦਿੰਦੇ ਸਨ, ਅਤੇ ਤੁਹਾਡੇ ਅੱਗਿਓਂ ਉਨ੍ਹਾਂ ਨੂੰ ਕੱਢ ਦਿੱਤਾ ਅਤੇ ਉਨ੍ਹਾਂ ਦਾ ਦੇਸ਼ ਤੁਹਾਨੂੰ ਦੇ ਦਿੱਤਾ,
Judges 6:34 in Panjabi 34 ਯਹੋਵਾਹ ਦਾ ਆਤਮਾ ਗਿਦਊਨ ਉੱਤੇ ਆਇਆ ਅਤੇ ਉਸ ਨੇ ਤੁਰ੍ਹੀ ਵਜਾਈ, ਤਦ ਅਬੀਅਜ਼ਰ ਦੇ ਲੋਕ ਉਸ ਦੇ ਪਿੱਛੇ ਆਏ ।
Judges 7:16 in Panjabi 16 ਤਦ ਉਸ ਨੇ ਤਿੰਨ ਸੌ ਮਨੁੱਖਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਇੱਕ-ਇੱਕ ਦੇ ਹੱਥ ਵਿੱਚ ਇੱਕ-ਇੱਕ ਤੁਰ੍ਹੀ ਅਤੇ ਖਾਲੀ ਘੜਾ ਦਿੱਤਾ, ਅਤੇ ਇੱਕ-ਇੱਕ ਮਸ਼ਾਲ ਘੜਿਆਂ ਦੇ ਵਿੱਚ ਰੱਖੀ ।
Judges 10:8 in Panjabi 8 ਉਨ੍ਹਾਂ ਨੇ ਉਸੇ ਸਾਲ ਇਸਰਾਏਲੀਆਂ ਨੂੰ ਦੁੱਖ ਦਿੱਤਾ ਸਗੋਂ ਸਾਰੇ ਇਸਰਾਏਲੀਆਂ ਨੂੰ ਜੋ ਯਰਦਨ ਪਾਰ ਅਮੋਰੀਆਂ ਦੇ ਦੇਸ਼ ਗਿਲਆਦ ਵਿੱਚ ਰਹਿੰਦੇ ਸਨ, ਅਠਾਰਾਂ ਸਾਲ ਤੱਕ ਬਹੁਤ ਦੁੱਖ ਦਿੰਦੇ ਰਹੇ ।
Judges 10:12 in Panjabi 12 ਫਿਰ ਜਦ ਸੀਦੋਨੀਆਂ, ਅਮਾਲੇਕੀਆਂ ਅਤੇ ਮਾਓਨੀਆਂ ਨੇ ਵੀ ਤੁਹਾਨੂੰ ਸਤਾਇਆ ਅਤੇ ਤੁਸੀਂ ਮੇਰੇ ਅੱਗੇ ਦੁਹਾਈ ਦਿੱਤੀ, ਤਦ ਕੀ ਮੈਂ ਉਨ੍ਹਾਂ ਦੇ ਹੱਥਾਂ ਤੋਂ ਵੀ ਤੁਹਾਨੂੰ ਨਹੀਂ ਛੁਡਾਇਆ ?
1 Samuel 10:18 in Panjabi 18 ਅਤੇ ਇਸਰਾਏਲੀਆਂ ਨੂੰ ਆਖਿਆ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ, ਕਿ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਅਤੇ ਤੁਹਾਨੂੰ ਮਿਸਰੀਆਂ ਦੇ ਹੱਥੋਂ ਅਤੇ ਸਭਨਾਂ ਰਜਵਾੜਿਆਂ ਦੇ ਹੱਥੋਂ ਜਿਹੜੇ ਤੁਹਾਡੇ ਉੱਤੇ ਅਨ੍ਹੇਰ ਕਰਦੇ ਸਨ ਛੁਡਾ ਦਿੱਤਾ ।
2 Chronicles 13:14 in Panjabi 14 ਜਦ ਯਹੂਦਾਹ ਨੇ ਵੇਖਿਆ ਤਾਂ ਕੀ ਵੇਖਿਆ ਕਿ ਲੜਾਈ ਉਹਨਾਂ ਦੇ ਅੱਗੇ ਪਿੱਛੇ ਦੋਹੀਂ ਪਾਸੀਂ ਹੈ ! ਤਦ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਅਤੇ ਜਾਜਕਾਂ ਨੇ ਨਰਸਿੰਗੇ ਫੂਕੇ
Psalm 106:4 in Panjabi 4 ਹੇ ਯਹੋਵਾਹ, ਆਪਣੀ ਪਰਜਾ ਦੇ ਪੱਖਪਾਤ ਵਿੱਚ ਮੈਨੂੰ ਚੇਤੇ ਰੱਖ, ਆਪਣੇ ਬਚਾਓ ਨਾਲ ਮੇਰੀ ਸੁੱਧ ਲੈ,
Psalm 106:42 in Panjabi 42 ਉਨ੍ਹਾਂ ਦੇ ਵੈਰੀਆਂ ਨੇ ਉਨ੍ਹਾਂ ਨੂੰ ਸਤਾਇਆ, ਅਤੇ ਓਹ ਉਨ੍ਹਾਂ ਦੇ ਹੱਥਾਂ ਹੇਠ ਅਧੀਨ ਹੋ ਗਏ ।
Psalm 136:23 in Panjabi 23 ਜਿਸ ਸਾਡੇ ਮੰਦੇ ਹਾਲ ਵਿੱਚ ਸਾਨੂੰ ਚੇਤੇ ਕੀਤਾ, ਉਹ ਦੀ ਦਯਾ ਸਦਾ ਦੀ ਹੈ,
Isaiah 18:3 in Panjabi 3 ਹੇ ਜਗਤ ਦੇ ਸਾਰੇ ਵਾਸੀਓ, ਅਤੇ ਧਰਤੀ ਦੇ ਰਹਿਣ ਵਾਲਿਓ, ਜਦ ਝੰਡਾ ਪਹਾੜਾਂ ਉੱਤੇ ਖੜ੍ਹਾ ਕੀਤਾ ਜਾਵੇ, ਤਾਂ ਵੇਖੋ ! ਜਦ ਤੁਰ੍ਹੀ ਫੂਕੀ ਜਾਵੇ, ਤਾਂ ਸੁਣੋ !
Isaiah 58:1 in Panjabi 1 ਸੰਘ ਅੱਡ ਕੇ ਪੁਕਾਰ, ਸਰਫ਼ਾ ਨਾ ਕਰ, ਤੁਰ੍ਹੀ ਵਾਂਗੂੰ ਆਪਣੀ ਅਵਾਜ਼ ਉੱਚੀ ਕਰ ! ਮੇਰੀ ਪਰਜਾ ਨੂੰ ਉਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਨੂੰ ਉਹਨਾਂ ਦੇ ਪਾਪ ਦੱਸ !
Jeremiah 4:5 in Panjabi 5 ਯਹੂਦਾਹ ਵਿੱਚ ਦੱਸੋ ਅਤੇ ਯਰੂਸ਼ਲਮ ਵਿੱਚ ਸੁਣਾਓ, ਅਤੇ ਆਖੋ ਭਈ ਦੇਸ ਵਿੱਚ ਤੁਰ੍ਹੀ ਫੂਕੋ, ਉੱਚੀ ਦੇ ਕੇ ਪੁਕਾਰੋ ਅਤੇ ਆਖੋ, ਇੱਕਠੇ ਹੋ ਜੋ ਭਈ ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਚੱਲੀਏ !
Jeremiah 4:19 in Panjabi 19 ਹਾਇ ਮੈਨੂੰ ! ਹਾਇ ਮੈਨੂੰ ! ਮੇਰੇ ਦਿਲ ਦੇ ਪੜਦੇ ਵਿੱਚ ਪੀੜ ਹੈ, ਮੇਰਾ ਦਿਲ ਬੇਚੈਨ ਹੈ, ਮੈਂ ਚੁੱਪ ਨਹੀਂ ਰਹਿ ਸਕਦਾ ! ਮੇਰੀ ਜਾਨ ਤੁਰ੍ਹੀ ਦੀ ਅਵਾਜ਼, ਅਤੇ ਲੜਾਈ ਦੀ ਲਲਕਾਰ ਸੁਣਦੀ ਹੈ ।
Jeremiah 4:21 in Panjabi 21 ਮੈਂ ਕਦ ਤੱਕ ਇਹ ਝੰਡਾ ਵੇਖਾਂਗਾ, ਅਤੇ ਤੁਰ੍ਹੀ ਦੀ ਅਵਾਜ਼ ਸੁਣਾਂਗਾ ?
Jeremiah 6:1 in Panjabi 1 ਹੇ ਬਿਨਯਾਮੀਨੀਓ, ਆਪਣੇ ਬਚਾਉ ਲਈ ਯਰੂਸ਼ਲਮ ਵਿੱਚੋਂ ਨੱਠੋ, ਤਿਕਊ ਵਿੱਚ ਤੁਰ੍ਹੀ ਫੂਕੋ, ਬੈਤ-ਹੱਕਰਮ ਵਿੱਚ ਨਿਸ਼ਾਨ ਖੜਾ ਕਰੋ, ਕਿਉਂ ਜੋ ਉੱਤਰ ਵੱਲੋਂ ਇੱਕ ਬੁਰਿਆਈ ਅਤੇ ਵੱਡੀ ਤਬਾਹੀ ਝਾਕਦੀ ਹੈ ।
Jeremiah 6:17 in Panjabi 17 ਮੈਂ ਤੁਹਾਡੇ ਲਈ ਰਾਖੇ ਠਹਿਰਾਏ ਅਤੇ ਆਖਿਆ, ਤੁਸੀਂ ਤੁਰ੍ਹੀ ਦੀ ਅਵਾਜ਼ ਵੱਲ ਧਿਆਨ ਦਿਓ, ਪਰ ਉਹਨਾਂ ਆਖਿਆ ਅਸੀਂ ਧਿਆਨ ਨਾ ਦੇਵਾਂਗੇ ।
Ezekiel 7:14 in Panjabi 14 ਉਹਨਾਂ ਨੇ ਤੁਰ੍ਹੀ ਵਜਾਈ ਅਤੇ ਸਭ ਕੁੱਝ ਤਿਆਰ ਕੀਤਾ ਹੈ ਪਰ ਕੋਈ ਲੜਾਈ ਲਈ ਨਹੀਂ ਤੁਰਦਾ, ਕਿਉਂ ਜੋ ਮੇਰਾ ਤੇਜ਼ ਕਹਿਰ ਉਸ ਸਾਰੀ ਭੀੜ ਉੱਤੇ ਹੈ ।
Ezekiel 33:3 in Panjabi 3 ਉਹ ਤਲਵਾਰ ਨੂੰ ਆਪਣੀ ਧਰਤੀ ਤੇ ਆਉਂਦਾ ਵੇਖ ਕੇ ਨਰਸਿੰਗਾ ਫੂਕੇ ਅਤੇ ਲੋਕਾਂ ਨੂੰ ਚੌਕਸ ਕਰੇ ।
Hosea 5:8 in Panjabi 8 ਗਿਬਆਹ ਵਿੱਚ ਨਰਸਿੰਗਾ ਫੂਕੋ ! ਰਾਮਾਹ ਵਿੱਚ ਤੁਰ੍ਹੀ ! ਬੈਤ-ਆਵਨ ਵਿੱਚ ਢੋਲ ਵਜਾਓ, - ਹੇ ਬਿਨਯਾਮੀਨ, ਪਿੱਛੇ ਵੇਖ !
Amos 3:6 in Panjabi 6 ਭਲਾ, ਸ਼ਹਿਰ ਵਿੱਚ ਤੁਰ੍ਹੀ ਫੂਕੀ ਜਾਵੇ ਅਤੇ ਲੋਕ ਨਾ ਡਰਨ ? ਭਲਾ, ਜੇ ਯਹੋਵਾਹ ਨਾ ਭੇਜੇ ਤਾਂ ਕੀ ਕੋਈ ਬਿਪਤਾ ਕਿਸੇ ਸ਼ਹਿਰ ਉੱਤੇ ਆਵੇਗੀ ?
Zephaniah 1:16 in Panjabi 16 ਉਹ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉੱਚੇ ਬੁਰਜਾਂ ਦੇ ਵਿਰੁੱਧ ਤੁਰ੍ਹੀ ਫੂਕਣ ਅਤੇ ਲਲਕਾਰ ਦਾ ਦਿਨ ਹੋਵੇਗਾ ।
Luke 1:70 in Panjabi 70 ਜਿਵੇਂ ਉਸ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਪਹਿਲਾਂ ਤੋਂ ਹੀ ਅਖਵਾਇਆ ਸੀ ।
1 Corinthians 14:8 in Panjabi 8 ਜੇ ਤੁਰੀ ਬੇ ਠਿਕਾਣੇ ਆਵਾਜ਼ ਦੇਵੇ ਤਾਂ ਕੌਣ ਲੜਾਈ ਲਈ ਲੱਕ ਬੰਨੇਗਾ ?