Numbers 12:6 in Panjabi 6 ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ । ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਨ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ ।
Other Translations King James Version (KJV) And he said, Hear now my words: If there be a prophet among you, I the LORD will make myself known unto him in a vision, and will speak unto him in a dream.
American Standard Version (ASV) And he said, Hear now my words: if there be a prophet among you, I Jehovah will make myself known unto him in a vision, I will speak with him in a dream.
Bible in Basic English (BBE) And he said, Now give ear to my words: if there is a prophet among you I will give him knowledge of myself in a vision and will let my words come to him in a dream.
Darby English Bible (DBY) And he said, Hear now my words: If there be a prophet among you, I Jehovah will make myself known to him in a vision, I will speak to him in a dream.
Webster's Bible (WBT) And he said, Hear now my words: If there is a prophet among you, I the LORD will make myself known to him in a vision, and will speak to him in a dream.
World English Bible (WEB) He said, Hear now my words: if there be a prophet among you, I Yahweh will make myself known to him in a vision, I will speak with him in a dream.
Young's Literal Translation (YLT) And He saith, `Hear, I pray you, My words: If your prophet is of Jehovah -- in an appearance unto him I make Myself known; in a dream I speak with him;
Cross Reference Genesis 15:1 in Panjabi 1 ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਨ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ ।
Genesis 20:7 in Panjabi 7 ਹੁਣ ਤੂੰ ਉਸ ਮਨੁੱਖ ਨੂੰ ਉਹ ਦੀ ਪਤਨੀ ਮੋੜ ਦੇ ਕਿਉਂ ਜੋ ਉਹ ਨਬੀ ਹੈ, ਉਹ ਤੇਰੇ ਲਈ ਬੇਨਤੀ ਕਰੇਗਾ ਅਤੇ ਤੂੰ ਜੀਉਂਦਾ ਰਹੇਂਗਾ ਪਰ ਜੇ ਤੂੰ ਉਸ ਨੂੰ ਨਾ ਮੋੜੇਂ ਤਾਂ ਜਾਣ ਲੈ ਕਿ ਤੂੰ ਅਤੇ ਤੇਰੇ ਸਾਰੇ ਲੋਕ ਜ਼ਰੂਰ ਮਰਨਗੇ ।
Genesis 31:10 in Panjabi 10 ਅਤੇ ਜਿਸ ਵੇਲੇ ਇੱਜੜ ਬੇਗ ਵਿੱਚ ਆਉਂਦਾ ਸੀ ਤਾਂ ਮੈਂ ਸੁਫ਼ਨੇ ਵਿੱਚ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਅਤੇ ਵੇਖੋ ਜਿਹੜੇ ਬੱਕਰੇ ਇੱਜੜ ਉੱਪਰ ਟੱਪਦੇ ਸਨ ਓਹ ਗਦਰੇ ਅਤੇ ਚਿਤਲੇ ਅਤੇ ਚਿਤਕਬਰੇ ਸਨ ।
Genesis 46:2 in Panjabi 2 ਪਰਮੇਸ਼ੁਰ ਨੇ ਇਸਰਾਏਲ ਨੂੰ ਰਾਤ ਦੇ ਸਮੇਂ ਦਰਸ਼ਨ ਦੇ ਕੇ ਆਖਿਆ, ਯਾਕੂਬ ! ਯਾਕੂਬ ! ਉਸ ਨੇ ਆਖਿਆ, ਮੈਂ ਹਾਜ਼ਰ ਹਾਂ ।
Exodus 7:1 in Panjabi 1 ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ, ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਵਰਗਾ ਠਹਿਰਾਇਆ ਹੈ ਅਤੇ ਤੇਰਾ ਭਰਾ ਹਾਰੂਨ ਤੇਰੇ ਲਈ ਨਬੀ ਹੋਵੇਗਾ ।
1 Kings 3:5 in Panjabi 5 ਗਿਬਓਨ ਸ਼ਹਿਰ ਵਿੱਚ ਰਾਤ ਦੇ ਸਮੇਂ ਸੁਫ਼ਨੇ ਵਿੱਚ ਸੁਲੇਮਾਨ ਨੂੰ ਯਹੋਵਾਹ ਦਾ ਦਰਸ਼ਨ ਹੋਇਆ । ਪਰਮੇਸ਼ੁਰ ਨੇ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ ?
Job 4:13 in Panjabi 13 ਰਾਤ ਦੇ ਸੁਫਨਿਆਂ ਦੀਆਂ ਚਿੰਤਾਵਾਂ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਪੈਂਦੀ ਹੈ,
Job 33:15 in Panjabi 15 ਸੁਫ਼ਨੇ ਵਿੱਚ ਜਾਂ ਰਾਤ ਦੇ ਦਰਸ਼ਣ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਆ ਪੈਂਦੀ ਹੈ, ਅਤੇ ਜਦ ਉਹ ਆਪਣਿਆਂ ਬਿਸਤਰਿਆਂ ਉੱਤੇ ਸੌਂਦੇ ਹਨ,
Psalm 89:19 in Panjabi 19 ਤਦ ਮੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿਚੋਂ ਚੁਣ ਕੇ ਇੱਕ ਨੂੰ ਉੱਚਿਆ ਕੀਤਾ ਹੈ ।
Psalm 105:15 in Panjabi 15 ਕਿ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ, ਨਾ ਮੇਰੇ ਨਬੀਆਂ ਦੀ ਹਾਣ ਕਰੋ !
Jeremiah 23:28 in Panjabi 28 ਉਹ ਨਬੀ ਜਿਹ ਦੇ ਕੋਲ ਸੁਫ਼ਨਾ ਹੈ ਉਹ ਸੁਫ਼ਨਾ ਦੱਸੇ, ਅਤੇ ਜਿਹ ਦੇ ਕੋਲ ਮੇਰਾ ਬਚਨ ਹੈ ਉਹ ਇਮਾਨਦਾਰੀ ਨਾਲ ਮੇਰਾ ਬਚਨ ਬੋਲੇ । ਤੂੜੀ ਦਾ ਕਣਕ ਨਾਲ ਕੀ ਮੇਲ ? ਯਹੋਵਾਹ ਦਾ ਵਾਕ ਹੈ
Ezekiel 1:1 in Panjabi 1 ਤੀਹਵੇਂ ਸਾਲ ਦੇ ਚੌਥੇ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਕਬਾਰ ਨਹਿਰ ਉੱਤੇ ਗੁਲਾਮਾਂ ਦੇ ਵਿਚਕਾਰ ਸੀ, ਤਾਂ ਅਕਾਸ਼ ਖੁੱਲ੍ਹ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਣ ਦੇਖੇ ।
Daniel 7:1 in Panjabi 1 ਬਾਬਲ ਦੇ ਰਾਜਾ ਬੇਲਸ਼ੱਸਰ ਦੇ ਪਹਿਲੇ ਸਾਲ ਵਿੱਚ ਦਾਨੀਏਲ ਨੇ ਆਪਣੇ ਪਲੰਘ ਉੱਤੇ ਇੱਕ ਦਰਸ਼ਣ ਦੇਖਿਆ, ਤਦ ਉਹ ਨੇ ਦਰਸ਼ਣ ਨੂੰ ਲਿਖਿਆ ਅਤੇ ਉਹਨਾਂ ਗੱਲਾਂ ਦਾ ਬਿਆਨ ਕੀਤਾ ।
Daniel 8:2 in Panjabi 2 ਜਦ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਰਹਿੰਦਾ ਸੀ ਜਿਹੜਾ ਏਲਾਮ ਦੇ ਸੂਬੇ ਵਿੱਚ ਹੈ । ਫਿਰ ਮੈਂ ਦਰਸ਼ਣ ਵਿੱਚ ਵੇਖਿਆ ਕਿ ਮੈਂ ਉਲਾਈ ਨਦੀ ਦੇ ਕੰਢੇ ਉੱਤੇ ਹਾਂ ।
Daniel 10:8 in Panjabi 8 ਇਸ ਲਈ ਮੈਂ ਇਕੱਲਾ ਹੀ ਰਹਿ ਗਿਆ ਅਤੇ ਇਹ ਵੱਡਾ ਦਰਸ਼ਣ ਦੇਖਿਆ ਅਤੇ ਮੇਰੇ ਵਿੱਚ ਸਾਹ ਸੱਤ ਨਾ ਰਿਹਾ ਕਿਉਂ ਜੋ ਮੇਰਾ ਰੂਪ ਰੰਗ ਪਰੇਸ਼ਾਨ ਹੋ ਗਿਆ ਅਤੇ ਮੇਰੇ ਵਿੱਚ ਕੁਝ ਬਲ ਨਾ ਰਿਹਾ ।
Daniel 10:16 in Panjabi 16 ਵੇਖੋ, ਕਿਸੇ ਨੇ ਜੋ ਮਨੁੱਖ ਦੇ ਪੁੱਤਰਾਂ ਵਾਂਗ ਸੀ ਮੇਰੇ ਬੁਲ੍ਹਾਂ ਨੂੰ ਛੁਹਿਆ, ਤਦ ਮੈਂ ਆਪਣਾ ਮੂੰਹ ਖੋਲਿਆ ਅਤੇ ਬੋਲਿਆ ਜੋ ਮੇਰੇ ਸਾਹਮਣੇ ਖੜਾ ਸੀ ਉਸ ਨੂੰ ਆਖਿਆ, ਹੇ ਮੇਰੇ ਸੁਆਮੀ, ਉਸ ਦਰਸ਼ਣ ਦੇ ਕਾਰਨ ਮੇਰੇ ਦੁੱਖਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ ਅਤੇ ਮੇਰੇ ਵਿੱਚ ਕੁਝ ਵੀ ਬਲ ਨਹੀਂ ਰਿਹਾ ।
Matthew 1:20 in Panjabi 20 ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਨ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ ।
Matthew 2:12 in Panjabi 12 ਅਤੇ ਸੁਫ਼ਨੇ ਵਿੱਚ ਖ਼ਬਰ ਪਾ ਕੇ, ਜੋ ਉਹ ਹੇਰੋਦੇਸ ਦੇ ਕੋਲ ਫਿਰ ਨਾ ਜਾਣ, ਉਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ ।
Matthew 2:19 in Panjabi 19 ਜਦ ਹੇਰੋਦੇਸ ਮਰ ਗਿਆ ਤਾਂ ਵੇਖੋ ਪ੍ਰਭੂ ਦੇ ਇੱਕ ਦੂਤ ਨੇ ਮਿਸਰ ਵਿੱਚ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ,
Matthew 23:31 in Panjabi 31 ਸੋ ਤੁਸੀਂ ਆਪਣੇ ਉੱਤੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖ਼ੂਨੀਆਂ ਦੇ ਪੁੱਤਰ ਹਾਂ ।
Matthew 23:34 in Panjabi 34 ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ । ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਓਗੇ ।
Matthew 23:37 in Panjabi 37 ਹੇ ਯਰੂਸ਼ਲਮ, ਯਰੂਸ਼ਲਮ ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ ।
Luke 1:11 in Panjabi 11 ਤਦ ਉਸ ਨੂੰ ਪ੍ਰਭੂ ਦਾ ਇੱਕ ਦੂਤ ਧੂਪ ਦੀ ਵੇਦੀ ਦੇ ਸੱਜੇ ਪਾਸੇ ਖੜ੍ਹਾ ਨਜ਼ਰ ਆਇਆ ।
Luke 1:22 in Panjabi 22 ਪਰ ਜਦ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸਕਿਆ ਅਤੇ ਉਨ੍ਹਾਂ ਜਾਣਿਆ ਜੋ ਉਸ ਨੇ ਹੈਕਲ ਵਿੱਚ ਕੋਈ ਦਰਸ਼ਣ ਵੇਖਿਆ ਹੈ ਅਤੇ ਉਹ ਉਨ੍ਹਾਂ ਨੂੰ ਇਸ਼ਾਰਿਆ ਨਾਲ ਦੱਸਦਾ ਸੀ ਅਤੇ ਗੂੰਗਾ ਹੋ ਗਿਆ ।
Luke 20:6 in Panjabi 6 ਅਤੇ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਸਭ ਲੋਕ ਸਾਨੂੰ ਪਥਰਾਓ ਕਰਨਗੇ ਕਿਉਂਕਿ ਉਹ ਯਕੀਨ ਨਾਲ ਜਾਣਦੇ ਹਨ, ਜੋ ਯੂਹੰਨਾ ਨਬੀ ਸੀ ।
Acts 10:11 in Panjabi 11 ਅਤੇ ਉਸ ਨੇ ਵੇਖਿਆ, ਕਿ ਅਕਾਸ਼ ਖੁੱਲ੍ਹਾ ਹੈ ਅਤੇ ਇੱਕ ਵੱਡੀ ਚਾਦਰ ਦੇ ਸਮਾਨ ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਹੈ ।
Acts 10:17 in Panjabi 17 ਜਦੋਂ ਪਤਰਸ ਆਪਣੇ ਮਨ ਵਿੱਚ ਚਿੰਤਾ ਕਰ ਰਿਹਾ ਸੀ ਕਿ ਇਹ ਦਰਸ਼ਣ ਜਿਹੜਾ ਮੈਂ ਵੇਖਿਆ ਹੈ ਉਹ ਕੀ ਹੈ ? ਤਾਂ ਵੇਖੋ ਉਹ ਮਨੁੱਖ ਜਿਹੜੇ ਕੁਰਨੇਲਿਯੁਸ ਦੇ ਭੇਜੇ ਹੋਏ ਸਨ ਸ਼ਮਊਨ ਦਾ ਘਰ ਪੁੱਛਦੇ ਹੋਏ ਬੂਹੇ ਉੱਤੇ ਆ ਗਏ ।
Acts 22:17 in Panjabi 17 ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਯਰੂਸ਼ਲਮ ਨੂੰ ਮੁੜਿਆ ਤਾਂ ਹੈਕਲ ਵਿੱਚ ਪ੍ਰਾਰਥਨਾ ਕਰਦੇ ਹੋਏ ਮੈਂ ਬੇਸੁਧ ਹੋ ਗਿਆ ।
Ephesians 4:11 in Panjabi 11 ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ !
Revelation 11:3 in Panjabi 3 ਮੈਂ ਆਪਣਿਆਂ ਦੋਹਾਂ ਗਵਾਹਾਂ ਨੂੰ ਇਹ ਸਮਰੱਥ ਦੇਵਾਂਗਾ ਭਈ ਉਹ ਤੱਪੜ ਪਹਿਨੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਅਗੰਮ ਵਾਕ ਕਰਨਗੇ ।
Revelation 11:10 in Panjabi 10 ਅਤੇ ਧਰਤੀ ਦੇ ਵਾਸੀ ਖੁਸ਼ ਹੋਣਗੇ ਅਤੇ ਉਹਨਾਂ ਉੱਤੇ ਅਨੰਦ ਕਰਨਗੇ ਅਤੇ ਇੱਕ ਦੂਜੇ ਦੇ ਕੋਲ ਸੁਗਾਤਾਂ ਭੇਜਣਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ ਨੇ ਧਰਤੀ ਦੇ ਵਾਸੀਆਂ ਨੂੰ ਔਖਾ ਕੀਤਾ ਹੋਇਆ ਸੀ ।