Numbers 12:8 in Panjabi 8 ਮੈਂ ਉਹ ਦੇ ਨਾਲ ਆਹਮੋ ਸਾਹਮਣੇ ਖੁੱਲ੍ਹ ਕੇ ਗੱਲਾਂ ਕਰਾਂਗਾ, ਬੁਝਾਰਤਾਂ ਵਿੱਚ ਨਹੀਂ ਅਤੇ ਉਹ ਯਹੋਵਾਹ ਦਾ ਸਰੂਪ ਵੇਖੇਗਾ । ਫੇਰ ਤੁਸੀਂ ਮੇਰੇ ਦਾਸ ਮੂਸਾ ਦੇ ਵਿਰੁੱਧ ਬੋਲਣ ਤੋਂ ਕਿਉਂ ਨਾ ਡਰੇ ?
Other Translations King James Version (KJV) With him will I speak mouth to mouth, even apparently, and not in dark speeches; and the similitude of the LORD shall he behold: wherefore then were ye not afraid to speak against my servant Moses?
American Standard Version (ASV) with him will I speak mouth to mouth, even manifestly, and not in dark speeches; and the form of Jehovah shall he behold: wherefore then were ye not afraid to speak against my servant, against Moses?
Bible in Basic English (BBE) With him I will have talk mouth to mouth, openly and not in dark sayings; and with his eyes he will see the form of the Lord: why then had you no fear of saying evil against my servant Moses?
Darby English Bible (DBY) Mouth to mouth do I speak to him openly, and not in riddles; and the form of Jehovah doth he behold. Why then were ye not afraid to speak against my servant, against Moses?
Webster's Bible (WBT) With him will I speak mouth to mouth, even apparently, and not in dark speeches; and the similitude of the LORD shall he behold: why then were ye not afraid to speak against my servant Moses?
World English Bible (WEB) with him will I speak mouth to mouth, even manifestly, and not in dark speeches; and the form of Yahweh shall he see: why then were you not afraid to speak against my servant, against Moses?
Young's Literal Translation (YLT) mouth unto mouth I speak with him, and `by' an appearance, and not in riddles; and the form of Jehovah he beholdeth attentively; and wherefore have ye not been afraid to speak against My servant -- against Moses?'
Cross Reference Exodus 20:4 in Panjabi 4 ਤੂੰ ਆਪਣੇ ਲਈ ਉੱਕਰੀ ਹੋਈ ਮੂਰਤ ਨਾ ਬਣਾ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ ।
Exodus 24:10 in Panjabi 10 ਫਿਰ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਨੂੰ ਡਿੱਠਾ ਅਤੇ ਉਸ ਦੇ ਪੈਰਾਂ ਹੇਠ ਨੀਲਮ ਦੇ ਪੱਥਰਾਂ ਦਾ ਫਰਸ਼ ਜਿਹਾ ਸੀ ਅਤੇ ਉਸ ਦੀ ਚਮਕਾਹਟ ਅਕਾਸ਼ ਹੀ ਵਰਗੀ ਸੀ ।
Exodus 33:11 in Panjabi 11 ਤਾਂ ਯਹੋਵਾਹ ਮੂਸਾ ਨਾਲ ਆਹਮੋ ਸਾਹਮਣੇ ਗੱਲਾਂ ਕਰਦਾ ਸੀ ਜਿਵੇਂ ਕੋਈ ਮਨੁੱਖ ਆਪਣੇ ਸੱਜਣ ਨਾਲ ਬੋਲਦਾ ਹੈ ਅਤੇ ਉਹ ਫੇਰ ਡੇਰੇ ਨੂੰ ਮੁੜ ਜਾਂਦਾ ਸੀ ਪਰ ਉਸ ਦਾ ਇੱਕ ਗਭਰੂ ਸੇਵਾਦਾਰ ਨੂਨ ਦਾ ਪੁੱਤਰ ਯਹੋਸ਼ੁਆ ਤੰਬੂ ਦੇ ਵਿੱਚੋਂ ਨਾ ਹਿੱਲਦਾ ਸੀ ।
Exodus 33:19 in Panjabi 19 ਉਸ ਆਖਿਆ, ਮੈਂ ਆਪਣੀ ਸਾਰੀ ਭਲਿਆਈ ਤੇਰੇ ਅੱਗੋਂ ਦੀ ਲੰਘਾਵਾਂਗਾ ਅਤੇ ਤੇਰੇ ਅੱਗੇ ਯਹੋਵਾਹ ਦੇ ਨਾਮ ਦਾ ਪਰਚਾਰ ਕਰਾਂਗਾ ਅਤੇ ਜਿਸ ਉੱਤੇ ਦਿਆਲ ਹਾਂ ਉਸ ਉੱਤੇ ਦਿਆਲ ਹੋਵਾਂਗਾ ਅਤੇ ਜਿਸ ਉੱਤੇ ਰਹਿਮ ਕਰਨਾ ਹੈ ਰਹਿਮ ਕਰਾਂਗਾ ।
Exodus 33:23 in Panjabi 23 ਮੈਂ ਆਪਣਾ ਹੱਥ ਹਟਾਵਾਂਗਾ ਅਤੇ ਤੂੰ ਮੇਰੀ ਪਿੱਠ ਵੇਖੇਂਗਾ ਪਰ ਮੇਰਾ ਮੂੰਹ ਨਾ ਦਿੱਸੇਗਾ ।
Exodus 34:5 in Panjabi 5 ਯਹੋਵਾਹ ਬੱਦਲ ਵਿੱਚ ਉੱਤਰਿਆ ਅਤੇ ਉੱਥੇ ਉਸ ਦੇ ਨਾਲ ਖੜੇ ਹੋ ਕੇ ਯਹੋਵਾਹ ਦੇ ਨਾਮ ਦਾ ਪਰਚਾਰ ਕੀਤਾ
Exodus 34:30 in Panjabi 30 ਜਦ ਹਾਰੂਨ ਨੇ ਅਤੇ ਇਸਰਾਏਲੀਆਂ ਨੇ ਮੂਸਾ ਨੂੰ ਵੇਖਿਆ ਤਾਂ ਉਸ ਦਾ ਚਿਹਰਾ ਚਮਕਦਾ ਸੀ ਅਤੇ ਉਹ ਉਸ ਦੇ ਨੇੜੇ ਜਾਣ ਤੋਂ ਡਰੇ ।
Numbers 14:14 in Panjabi 14 ਅਤੇ ਉਹ ਇਸ ਦੇਸ ਦੇ ਵਸਨੀਕਾਂ ਨੂੰ ਦੱਸਣਗੇ । ਉਨ੍ਹਾਂ ਨੇ ਸੁਣਿਆ ਹੈ ਕਿ ਤੂੰ ਯਹੋਵਾਹ ਇਸ ਪਰਜਾ ਦੇ ਵਿੱਚ ਹੈਂ ਅਤੇ ਤੂੰ ਯਹੋਵਾਹ ਉਨ੍ਹਾਂ ਨੂੰ ਆਹਮੋ-ਸਾਹਮਣੇ ਵਿਖਾਈ ਦਿੰਦਾ ਹੈਂ ਅਤੇ ਤੇਰਾ ਬੱਦਲ ਉਨ੍ਹਾਂ ਦੇ ਉੱਤੇ ਖੜ੍ਹਾ ਰਹਿੰਦਾ ਹੈ ਅਤੇ ਤੂੰ ਉਨ੍ਹਾਂ ਦੇ ਅੱਗੇ-ਅੱਗੇ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਚੱਲਦਾ ਹੈਂ ।
Deuteronomy 4:15 in Panjabi 15 ਤੁਸੀਂ ਆਪਣੇ ਮਨਾਂ ਦੀ ਬਹੁਤ ਰਾਖੀ ਕਰੋ ਕਿਉਂਕਿ ਜਦ ਯਹੋਵਾਹ ਹੋਰੇਬ ਪਰਬਤ ਉੱਤੇ ਅੱਗ ਦੇ ਵਿਚੋਂ ਦੀ ਤੁਹਾਡੇ ਨਾਲ ਬੋਲਿਆ, ਤਾਂ ਤੁਸੀਂ ਕੋਈ ਸਰੂਪ ਨਾ ਵੇਖਿਆ
Deuteronomy 34:10 in Panjabi 10 ਅਤੇ ਇਸਰਾਏਲ ਵਿੱਚ ਮੂਸਾ ਵਰਗਾ ਫੇਰ ਕੋਈ ਨਬੀ ਨਹੀਂ ਉੱਠਿਆ ਜਿਸ ਨੂੰ ਯਹੋਵਾਹ ਆਹਮੋ-ਸਾਹਮਣੇ ਜਾਣਦਾ ਸੀ
Psalm 17:15 in Panjabi 15 ਮੈਂ ਧਰਮ ਵਿੱਚ ਤੇਰੇ ਮੂੰਹ ਦਾ ਦਰਸ਼ਣ ਕਰਾਂਗਾ, ਜਦੋਂ ਮੈਂ ਜਾਗਾਂਗਾ ਤਦ ਤੇਰੇ ਰੂਪ ਨਾਲ ਤ੍ਰਿਪਤ ਹੋਵਾਂਗਾ ।
Psalm 49:4 in Panjabi 4 ਮੈਂ ਆਪਣੇ ਕੰਨ ਦਰਿਸ਼ਟਾਂਤ ਵੱਲ ਲਾਵਾਂਗਾ, ਮੈਂ ਬਰਬਤ ਨਾਲ ਆਪਣਾ ਭੇਤ ਖੋਲਾਂਗਾ ।
Isaiah 40:18 in Panjabi 18 ਤੁਸੀਂ ਪਰਮੇਸ਼ੁਰ ਨੂੰ ਕਿਸ ਦੇ ਵਰਗਾ ਦੱਸੋਗੇ, ਜਾਂ ਕਿਹੜੀ ਚੀਜ਼ ਨਾਲ ਉਹ ਦੀ ਉਪਮਾ ਦਿਓਗੇ ।
Isaiah 46:5 in Panjabi 5 ਤੁਸੀਂ ਮੈਨੂੰ ਕਿਸ ਦੇ ਵਰਗਾ ਬਣਾਓਗੇ, ਕਿਸ ਦੇ ਤੁੱਲ ਮੈਨੂੰ ਠਹਿਰਾਓਗੇ, ਅਤੇ ਕਿਸ ਦੇ ਨਾਲ ਮੇਰੀ ਮਿਸਾਲ ਦਿਓਗੇ, ਤਾਂ ਜੋ ਅਸੀਂ ਇੱਕੋ ਵਰਗੇ ਹੋਈਏ ?
Ezekiel 17:2 in Panjabi 2 ਹੇ ਮਨੁੱਖ ਦੇ ਪੁੱਤਰ, ਇੱਕ ਬੁਝਾਰਤ ਬੁੱਝ ਅਤੇ ਇਸਰਾਏਲ ਦੇ ਘਰਾਣੇ ਅੱਗੇ ਇੱਕ ਕਹਾਵਤ ਆਖ ।
Ezekiel 20:49 in Panjabi 49 ਤਦ ਮੈਂ ਆਖਿਆ ਕਿ ਹਾਏ, ਪ੍ਰਭੂ ਯਹੋਵਾਹ ! ਉਹ ਤਾਂ ਮੇਰੇ ਬਾਰੇ ਆਖਦੇ ਹਨ, ਕੀ ਇਹ ਦ੍ਰਿਸ਼ਟਾਂਤਾਂ ਵਿੱਚ ਨਹੀਂ ਬੋਲਦਾ ?
Matthew 13:35 in Panjabi 35 ਤਾਂ ਜਿਹੜਾ ਬਚਨ ਨਬੀ ਨੇ ਆਖਿਆ ਸੀ ਉਹ ਪੂਰਾ ਹੋਵੇ ਕਿ ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਬੋਲਾਂਗਾ ਜਿਹੜੀਆਂ ਜਗਤ ਦੇ ਮੁੱਢੋਂ ਗੁਪਤ ਰਹੀਆਂ ਹਨ ।
Luke 10:16 in Panjabi 16 ਜੋ ਕੋਈ ਤੁਹਾਡੀ ਸੁਣਦਾ ਹੈ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਤੁਛ ਜਾਣਦਾ ਹੈ ਉਹ ਮੈਨੂੰ ਤੁਛ ਜਾਣਦਾ ਹੈ ਅਤੇ ਜੋ ਕੋਈ ਮੈਨੂੰ ਤੁਛ ਜਾਣਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਤੁਛ ਜਾਣਦਾ ਹੈ ।
John 1:18 in Panjabi 18 ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ ।
John 14:7 in Panjabi 7 ਜੇਕਰ ਤੁਸੀਂ ਮੈਨੂੰ ਜਾਣਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੋ । ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖ ਲਿਆ ਹੈ ।”
John 15:15 in Panjabi 15 ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ । ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ । ਕਿਉਂਕਿ ਜੋ ਕੁੱਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁੱਝ ਦੱਸ ਦਿੱਤਾ ਹੈ ।
John 15:24 in Panjabi 24 ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ । ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ । ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ । ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ ।
1 Corinthians 13:12 in Panjabi 12 ਇਸ ਵੇਲੇ ਤਾਂ ਅਸੀਂ ਸ਼ੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਸਮੇਂ ਆਹਮੋਂ-ਸਾਹਮਣੇ ਵੇਖਾਂਗੇ । ਇਸ ਵੇਲੇ ਮੈਂ ਕੁੱਝ ਕੁੱਝ ਜਾਣਦਾ ਹਾਂ ਪਰ ਓਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ ।
2 Corinthians 3:18 in Panjabi 18 ਪਰ ਅਸੀਂ ਸਭ ਅਣਕੱਜੇ ਚਿਹਰੇ ਨਾਲ ਪ੍ਰਭੂ ਦੇ ਤੇਜ ਦਾ ਸ਼ੀਸ਼ੇ ਵਿੱਚੋਂ ਪ੍ਰਤੀਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੱਕ ਜਿਵੇਂ ਪ੍ਰਭੂ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ ।
2 Corinthians 4:4 in Panjabi 4 ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ ।
Colossians 1:15 in Panjabi 15 ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ ।
1 Thessalonians 4:8 in Panjabi 8 ਇਸ ਕਾਰਨ ਜੋ ਕੋਈ ਇਸ ਸਿੱਖਿਆ ਨੂੰ ਤੁੱਛ ਜਾਣਦਾ ਹੈ, ਉਹ ਮਨੁੱਖਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਤੁੱਛ ਜਾਣਦਾ ਹੈ, ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ ।
1 Timothy 6:16 in Panjabi 16 ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ । ਆਮੀਨ ।
Hebrews 1:3 in Panjabi 3 ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
2 Peter 2:10 in Panjabi 10 ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ । ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ ।
Jude 1:8 in Panjabi 8 ਤਾਂ ਇਸੇ ਤਰ੍ਹਾਂ ਇਹ ਵੀ ਆਪਣੇ ਸੁਫਨਿਆਂ ਵਿੱਚ ਸਰੀਰ ਨੂੰ ਭ੍ਰਿਸ਼ਟ ਕਰਦੇ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ ।