Numbers 14:9 in Panjabi 9 ਤੁਸੀਂ ਸਿਰਫ਼ ਯਹੋਵਾਹ ਦੇ ਵਿਰੁੱਧ ਗਵਾਹੀ ਨਾ ਦੇਵੋ, ਨਾ ਹੀ ਤੁਸੀਂ ਉਸ ਦੇਸ ਦੇ ਲੋਕਾਂ ਤੋਂ ਡਰੋ ਕਿਉਂ ਜੋ ਉਹ ਤਾਂ ਸਾਡੇ ਲਈ ਮਾਮੂਲੀ ਹੀ ਹਨ । ਉਹਨਾਂ ਦੀ ਸੁਰੱਖਿਆ ਉਹਨਾਂ ਦੇ ਉੱਤੋਂ ਜਾਂਦੀ ਰਹੀ ਹੈ ਅਤੇ ਯਹੋਵਾਹ ਸਾਡੇ ਨਾਲ ਹੈ ਉਹਨਾਂ ਤੋਂ ਤੁਸੀਂ ਨਾ ਡਰੋ !
Other Translations King James Version (KJV) Only rebel not ye against the LORD, neither fear ye the people of the land; for they are bread for us: their defense is departed from them, and the LORD is with us: fear them not.
American Standard Version (ASV) Only rebel not against Jehovah, neither fear ye the people of the land; for they are bread for us: their defence is removed from over them, and Jehovah is with us: fear them not.
Bible in Basic English (BBE) Only, do not go against the Lord or go in fear of the people of the land, for they will be our food; their strength has been taken from them and the Lord is with us: have no fear of them.
Darby English Bible (DBY) only rebel not against Jehovah; and fear not the people of the land; for they shall be our food. Their defence is departed from them, and Jehovah is with us: fear them not.
Webster's Bible (WBT) Only rebel not ye against the LORD, neither fear ye the people of the land; for they are bread for us: their defense has departed from them, and the LORD is with us: fear them not.
World English Bible (WEB) Only don't rebel against Yahweh, neither fear the people of the land; for they are bread for us: their defense is removed from over them, and Yahweh is with us: don't fear them.
Young's Literal Translation (YLT) only, against Jehovah rebel not ye: and ye, fear not ye the people of the land, for our bread they `are'; their defence hath turned aside from off them, and Jehovah `is' with us; fear them not.'
Cross Reference Genesis 48:21 in Panjabi 21 ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਵੇਖ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਤੁਹਾਡੇ ਸੰਗ ਹੋਵੇਗਾ ਅਤੇ ਤੁਹਾਨੂੰ ਤੁਹਾਡੇ ਪਿਓ ਦਾਦਿਆਂ ਦੇ ਦੇਸ਼ ਵਿੱਚ ਮੁੜ ਲੈ ਆਵੇਗਾ ।
Exodus 33:16 in Panjabi 16 ਫੇਰ ਇਹ ਕਿਵੇਂ ਜਾਣਿਆ ਜਾਵੇਗਾ ਕਿ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ ? ਕੀ ਇਹ ਇਸ ਤਰ੍ਹਾਂ ਨਹੀਂ ਕਿ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਤੇ ਤੇਰੀ ਇਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਨੋਖੇ ਰੱਖੇ ਹੋਏ ਹਾਂ ?
Numbers 24:8 in Panjabi 8 ਪਰਮੇਸ਼ੁਰ ਉਸ ਨੂੰ ਮਿਸਰ ਤੋਂ ਲਿਆ ਰਿਹਾ ਹੈ, ਜਿਹਨਾਂ ਦਾ ਜ਼ੋਰ ਸਾਨ੍ਹ ਹੈ, ਉਹ ਆਪਣੀਆਂ ਵੈਰੀ ਕੌਮਾਂ ਨੂੰ ਖਾ ਜਾਵੇਗਾ, ਉਨ੍ਹਾਂ ਦੀਆਂ ਹੱਡੀਆਂ ਨੂੰ ਚੂਰ-ਚੂਰ ਕਰੇਗਾ, ਅਤੇ ਉਹਨਾਂ ਨੂੰ ਆਪਣਿਆਂ ਤੀਰਾਂ ਨਾਲ ਵਿੰਨ੍ਹ ਦੇਵੇਗਾ ।
Deuteronomy 1:21 in Panjabi 21 ਵੇਖੋ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੇ ਇਹ ਦੇਸ਼ ਰੱਖਿਆ ਹੈ । ਅੱਗੇ ਵਧ ਕੇ ਹਮਲਾ ਕਰੋ ਅਤੇ ਇਸ ਨੂੰ ਅਧਿਕਾਰ ਵਿੱਚ ਲੈ ਲਓ, ਜਿਵੇਂ ਯਹੋਵਾਹ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਆਖਿਆ ਹੈ ! ਨਾ ਡਰੋ ਅਤੇ ਨਾ ਘਬਰਾਉ !”
Deuteronomy 1:26 in Panjabi 26 ਪਰ ਤੁਸੀਂ ਉੱਥੇ ਜਾਣਾ ਨਹੀਂ ਚਾਹੁੰਦੇ ਸੀ, ਸਗੋਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੇ ਵਿਰੁੱਧ ਹੋ ਗਏ
Deuteronomy 7:18 in Panjabi 18 ਤੁਸੀਂ ਉਹਨਾਂ ਤੋਂ ਨਾ ਡਰਿਓ । ਤੁਸੀਂ ਉਹ ਸਭ ਕੁਝ ਚੰਗੀ ਤਰ੍ਹਾਂ ਯਾਦ ਰੱਖਿਓ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਫ਼ਿਰਊਨ ਨਾਲ ਅਤੇ ਸਾਰੇ ਮਿਸਰੀਆਂ ਨਾਲ ਕੀਤਾ ਸੀ ।
Deuteronomy 7:21 in Panjabi 21 ਤੁਸੀਂ ਉਹਨਾਂ ਤੋਂ ਭੈ ਨਾ ਖਾਇਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਚਕਾਰ ਹੈ । ਉਹ ਇੱਕ ਵੱਡਾ ਅਤੇ ਭੈ ਦਾਇਕ ਪਰਮੇਸ਼ੁਰ ਹੈ ।
Deuteronomy 9:7 in Panjabi 7 ਯਾਦ ਰੱਖੋ ਅਤੇ ਭੁੱਲ ਨਾ ਜਾਇਓ ਕਿ ਤੁਸੀਂ ਕਿਵੇਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਜਾੜ ਵਿੱਚ ਕ੍ਰੋਧਿਤ ਕੀਤਾ । ਜਿਸ ਦਿਨ ਤੋਂ ਤੁਸੀਂ ਮਿਸਰ ਦੇਸ਼ ਤੋਂ ਨਿੱਕਲੇ ਅਤੇ ਜਦ ਤੱਕ ਤੁਸੀਂ ਇਸ ਸਥਾਨ ਉੱਤੇ ਆਏ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹ ਹੀ ਕੀਤਾ ਹੈ ।
Deuteronomy 9:23 in Panjabi 23 ਜਦ ਯਹੋਵਾਹ ਨੇ ਤੁਹਾਨੂੰ ਕਾਦੇਸ਼ ਬਰਨੇਆ ਤੋਂ ਭੇਜਿਆ ਅਤੇ ਆਖਿਆ, “ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ ਜਿਹੜਾ ਮੈਂ ਤੁਹਾਨੂੰ ਦਿੱਤਾ ਹੈ, ਤਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੇ ਵਿਰੁੱਧ ਵਿਦਰੋਹ ਕੀਤਾ ਅਤੇ ਉਸ ਉੱਤੇ ਪਰਤੀਤ ਨਾ ਕੀਤੀ ਅਤੇ ਨਾ ਉਸ ਦੀ ਅਵਾਜ਼ ਨੂੰ ਸੁਣਿਆ ।
Deuteronomy 20:1 in Panjabi 1 ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਘੋੜੇ, ਰਥ ਅਤੇ ਆਪਣੇ ਤੋਂ ਵੱਧ ਸੈਨਾ ਨੂੰ ਵੇਖੋ, ਤਦ ਉਨ੍ਹਾਂ ਤੋਂ ਨਾ ਡਰਿਓ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੈ, ਜੋ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ।
Deuteronomy 31:6 in Panjabi 6 ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ । “
Deuteronomy 31:8 in Panjabi 8 ਯਹੋਵਾਹ ਆਪ ਤੇਰੇ ਅੱਗੇ-ਅੱਗੇ ਜਾਵੇਗਾ । ਉਹ ਤੇਰੇ ਨਾਲ ਹੋਵੇਗਾ, ਉਹ ਨਾ ਤਾਂ ਤੈਨੂੰ ਛੱਡੇਗਾ ਅਤੇ ਨਾ ਤਿਆਗੇਗਾ । ਇਸ ਲਈ ਨਾ ਡਰ ਅਤੇ ਨਾ ਘਬਰਾ !”
Deuteronomy 32:42 in Panjabi 42 ਮੈਂ ਆਪਣੇ ਤੀਰਾਂ ਨੂੰ ਲਹੂ ਨਾਲ ਮਤਵਾਲੇ ਕਰਾਂਗਾ, ਅਤੇ ਮੇਰੀ ਤਲਵਾਰ ਮਾਸ ਖਾਵੇਗੀ, ਉਹ ਲਹੂ ਵੱਢਿਆਂ ਹੋਇਆਂ ਅਤੇ ਬੰਦੀਆਂ ਦਾ, ਅਤੇ ਉਹ ਮਾਸ ਵੈਰੀਆਂ ਦੇ ਆਗੂਆਂ ਦੇ ਸਿਰਾਂ ਦਾ ਹੋਵੇਗਾ ।
Joshua 1:5 in Panjabi 5 ਤੇਰੀ ਸਾਰੀ ਜਿੰਦਗੀ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਹੀਂ ਠਹਿਰ ਸਕੇਗਾ । ਜਿਵੇਂ ਮੈਂ ਮੂਸਾ ਦੇ ਨਾਲ ਰਿਹਾ ਉਸੇ ਤਰ੍ਹਾਂ ਹੀ ਤੇਰੇ ਨਾਲ ਵੀ ਰਹਾਂਗਾ, ਮੈਂ ਤੈਨੂੰ ਨਹੀ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ ।
Judges 1:22 in Panjabi 22 ਫਿਰ ਯੂਸੁਫ਼ ਦੇ ਘਰਾਣੇ ਨੇ ਬੈਤੇਲ ਉੱਤੇ ਹਮਲਾ ਕੀਤਾ, ਅਤੇ ਯਹੋਵਾਹ ਉਨ੍ਹਾਂ ਦੇ ਅੰਗ-ਸੰਗ ਸੀ ।
2 Chronicles 13:12 in Panjabi 12 ਅਤੇ ਵੇਖੋ, ਸਾਡੀ ਅਗਵਾਈ ਲਈ ਸਾਡੇ ਨਾਲ ਪਰਮੇਸ਼ੁਰ ਹੈ ਅਤੇ ਉਸ ਦੇ ਜਾਜਕ ਤੁਹਾਡੇ ਵਿਰੁੱਧ ਸਾਹ ਨੂੰ ਖਿੱਚ ਕੇ ਜ਼ੋਰ ਨਾਲ ਨਰਸਿੰਗੇ ਫੂਕਣ ਲਈ ਤਿਆਰ ਹਨ । ਹੇ ਇਸਰਾਇਲੀਓ, ਤੁਸੀਂ ਆਪਣੇ ਯਹੋਵਾਹ ਦੇ ਵਿਰੁੱਧ ਜਿਹੜਾ ਤੁਹਾਡੇ ਪਿਉ-ਦਾਦਿਆਂ ਦਾ ਪਰਮੇਸ਼ੁਰ ਹੈ ਨਾ ਲੜੋ, ਕਿਉਂ ਜੋ ਤੁਸੀਂ ਸਫ਼ਲ ਨਹੀਂ ਹੋਵੋਗੇ !
2 Chronicles 15:2 in Panjabi 2 ਉਹ ਆਸਾ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਆਖਿਆ, ਹੇ ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਸੁਣੋ । ਯਹੋਵਾਹ ਤੁਹਾਡੇ ਨਾਲ ਹੈ ਜਦ ਤੱਕ ਤੁਸੀਂ ਉਸ ਨੇ ਨਾਲ ਹੋ । ਜੇ ਤੁਸੀਂ ਉਸ ਦੇ ਚਾਹਵੰਦ ਹੋ ਤਾਂ ਉਹ ਤੁਹਾਨੂੰ ਮਿਲੇਗਾ ਪਰ ਜੇ ਤੁਸੀਂ ਉਸ ਨੂੰ ਛੱਡ ਦਿਓ ਤਾਂ ਉਹ ਤੁਹਾਨੂੰ ਛੱਡ ਦੇਵੇਗਾ
2 Chronicles 20:17 in Panjabi 17 ਤੁਹਾਨੂੰ ਇਸ ਥਾਂ ਲੜਨਾ ਨਹੀਂ ਪਵੇਂਗਾ, ਹੇ ਯਹੂਦਾਹ ਅਤੇ ਯਰੂਸ਼ਲਮ, ਤੁਸੀਂ ਪਾਲ ਬੰਨ ਕੇ ਚੁੱਪ-ਚਾਪ ਖੜ੍ਹੇ ਰਹਿਣਾ ਅਤੇ ਯਹੋਵਾਹ ਦਾ ਬਚਾਓ ਜਿਹੜਾ ਤੁਹਾਡੇ ਲਈ ਹੈ ਵੇਖਣਾ ! ਨਾ ਡਰੋ, ਨਾ ਘਾਬਰੋ । ਕੱਲ ਉਨ੍ਹਾਂ ਦੇ ਟਾਕਰੇ ਲਈ ਚੱਲਣਾ ਕਿਉਂ ਜੋ ਯਹੋਵਾਹ ਤੁਹਾਡੇ ਅੰਗ-ਸੰਗ ਹੈ
2 Chronicles 32:8 in Panjabi 8 ਉਹ ਦੇ ਨਾਲ ਮਨੁੱਖ ਦਾ ਹੱਥ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ ਜੋ ਸਾਡੀ ਸਹਾਇਤਾ ਕਰਦਾ ਅਤੇ ਸਾਡੀਆਂ ਲੜਾਈਆਂ ਲੜਦਾ ਹੈ ਤਾਂ ਲੋਕਾਂ ਨੇ ਯਹੂਦਾਹ ਦੇ ਪਾਤਸ਼ਾਹ ਹਿਜਕੀਯਾਹ ਦੀਆਂ ਗੱਲਾਂ ਉੱਤੇ ਭਰੋਸਾ ਕੀਤਾ
Psalm 14:4 in Panjabi 4 ਕੀ ਇਹ ਸਾਰੇ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇ ?
Psalm 46:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਅਲਾਮੋਤ ਦੀ ਰਾਗ ਉੱਤੇ ਇੱਕ ਗੀਤ ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ,
Psalm 46:7 in Panjabi 7 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।
Psalm 46:11 in Panjabi 11 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।
Psalm 74:14 in Panjabi 14 ਤੂੰ ਲਿਵਯਾਥਾਨ ਦਿਆਂ ਸਿਰਾਂ ਨੂੰ ਫ਼ਿਹ ਸੁੱਟਿਆ, ਤੂੰ ਉਹ ਰੋਹੀ ਦੇ ਵਾਸੀਆਂ ਨੂੰ ਖੁਆਇਆ ।
Psalm 91:1 in Panjabi 1 ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸ਼ਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ ।
Psalm 121:5 in Panjabi 5 ਯਹੋਵਾਹ ਤੇਰਾ ਰਾਖਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ ।
Isaiah 1:2 in Panjabi 2 ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ ਅਤੇ ਉਨ੍ਹਾਂ ਨੂੰ ਵੱਡਾ ਕੀਤਾ ਪਰ ਉਹ ਮੇਰੇ ਵਿਰੁੱਧ ਆਕੀ ਹੋ ਗਏ ।
Isaiah 8:9 in Panjabi 9 ਹੇ ਲੋਕੋ ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ !
Isaiah 30:2 in Panjabi 2 ਜਿਹੜੇ ਹੇਠਾਂ ਮਿਸਰ ਨੂੰ ਜਾਂਦੇ ਹਨ, ਪਰ ਮੇਰੇ ਕੋਲੋਂ ਨਹੀਂ ਪੁੱਛਦੇ, ਤਾਂ ਜੋ ਉਹ ਫ਼ਿਰਊਨ ਦੀ ਓਟ ਵਿੱਚ ਸ਼ਕਤੀ ਪਾਉਣ, ਅਤੇ ਮਿਸਰ ਦੇ ਸਾਯੇ ਵਿੱਚ ਪਨਾਹ ਲੈਣ ।
Isaiah 32:2 in Panjabi 2 ਹਰੇਕ ਹਨੇਰੀ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਬੰਜਰ ਧਰਤੀ ਵਿੱਚ ਵੱਡੀ ਚਟਾਨ ਦੇ ਸਾਯੇ ਜਿਹਾ ।
Isaiah 41:10 in Panjabi 10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ ।
Isaiah 41:14 in Panjabi 14 ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ ।
Isaiah 63:10 in Panjabi 10 ਪਰ ਉਹ ਵਿਦਰੋਹੀ ਹੋ ਗਏ, ਅਤੇ ਉਹ ਦੇ ਪਵਿੱਤਰ ਆਤਮਾ ਨੂੰ ਦੁਖੀ ਕੀਤਾ, ਇਸ ਕਾਰਨ ਉਹ ਉਲਟਾ ਉਹਨਾਂ ਦਾ ਵੈਰੀ ਬਣ ਗਿਆ, ਅਤੇ ਆਪ ਉਹਨਾਂ ਨਾਲ ਲੜਿਆ ।
Jeremiah 48:45 in Panjabi 45 ਹਸ਼ਬੋਨ ਦੀ ਛਾਂ ਵਿੱਚ, ਬਲਹੀਣ ਭਗੌੜੇ ਖਲੋਤੇ ਹਨ, ਕਿਉਂ ਜੋ ਹਸ਼ਬੋਨ ਤੋਂ ਅੱਗ, ਸੀਹੋਨ ਦੇ ਵਿਚਕਾਰੋਂ ਭਬੂਕਾ ਨਿੱਕਲਿਆ ਹੈ । ਉਹ ਮੋਆਬ ਦੇ ਮੱਥੇ ਨੂੰ ਅਤੇ ਫਸਾਦੀਆਂ ਦੀ ਖੋਪੜੀ ਨੂੰ ਖਾ ਗਿਆ ਹੈ ।
Daniel 9:5 in Panjabi 5 ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ, ਅਸੀਂ ਬਦੀ ਕੀਤੀ, ਅਸੀਂ ਵਿਰੋਧ ਕੀਤਾ, ਅਸੀਂ ਤੇਰੇ ਹੁਕਮਾਂ ਅਤੇ ਤੇਰੇ ਨਿਯਮਾਂ ਤੋਂ ਫਿਰ ਗਏ ਹਾਂ !
Daniel 9:9 in Panjabi 9 ਪ੍ਰਭੂ ਸਾਡੇ ਪਰਮੇਸ਼ੁਰ ਦੇ ਕੋਲ ਦਇਆ ਅਤੇ ਮਾਫ਼ੀ ਹੈ, ਅਸੀਂ ਭਾਵੇਂ ਉਹ ਦੇ ਅੱਗੇ ਵਿਰੋਧ ਕੀਤਾ ।
Matthew 1:23 in Panjabi 23 ਵੇਖੋ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ । ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ” ।
Romans 8:31 in Panjabi 31 ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ ।
Philippians 1:27 in Panjabi 27 ਸਿਰਫ਼ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਯੋਗ ਚਾਲ ਚੱਲੋ ਜੋ ਮੈਂ ਭਾਵੇਂ ਆਣ ਕੇ ਤੁਹਾਨੂੰ ਵੇਖਾਂ ਭਾਵੇਂ ਤੁਹਾਡੇ ਤੋਂ ਦੂਰ ਹੋਵਾਂ, ਪਰ ਤੁਹਾਡੇ ਬਾਰੇ ਇਹ ਸੁਣਾਂ ਕਿ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ੍ਹ ਅਤੇ ਇੱਕੋ ਮਨ ਹੋ ਕੇ ਖੁਸ਼ਖਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ ।